Punjab Breaking News LIVE : ਗ੍ਰਿਫਤਾਰ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਬੋਲੇ ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ
Punjab Breaking : ਗ੍ਰਿਫਤਾਰ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਬੋਲੇ ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ, ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੁਲਿਸ ਦੀ ਪੰਜਾਬੀਆਂ ਨੂੰ ਅਪੀਲ, ਸਦਭਾਵਨਾ ਬਣਾਈ ਰੱਖੋ...
RCB ਨੂੰ ਵੱਡਾ ਝਟਕਾ ਲੱਗਾ ਹੈ। ਫਾਫ ਡੂ ਪਲੇਸਿਸ 39 ਗੇਂਦਾਂ 'ਚ 62 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੇ 8 ਚੌਕੇ ਅਤੇ 2 ਛੱਕੇ ਲਗਾਏ। ਡੁਪਲੇਸਿਸ ਨੂੰ ਯਸ਼ਸਵੀ ਜੈਸਵਾਲ ਨੇ ਰਨ ਆਊਟ ਕੀਤਾ। ਟੀਮ ਨੇ 13.2 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 139 ਦੌੜਾਂ ਬਣਾਈਆਂ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ (23 ਅਪ੍ਰੈਲ) ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਕਰੀਬ 35 ਦਿਨਾਂ ਤੋਂ ਫਰਾਰ ਸੀ। ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 30 ਸਾਲਾ ਅੰਮ੍ਰਿਤਪਾਲ ਨੂੰ ਸਵੇਰੇ 6:45 ਵਜੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਡੇ ਪਿੰਡ ਵਿੱਚ ਘੇਰ ਲਿਆ ਜਿਸ ਮਗਰੋਂ ਉਸ ਕੋਲ ਭੱਜਣ ਦਾ ਕੋਈ ਰਾਹ ਨਹੀਂ ਬਚਿਆ।
ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ 36 ਦਿਨਾਂ ਤੋਂ ਚੱਲ ਰਹੀ ਤਲਾਸ਼ ਆਖਰਕਾਰ ਖਤਮ ਹੋ ਗਈ। 23 ਅਪ੍ਰੈਲ ਦਿਨ ਐਤਵਾਰ ਨੂੰ ਪੰਜਾਬ ਪੁਲਿਸ ਨੇ ਉਸ ਨੂੰ ਮੋਗਾ ਦੇ ਰੋਡੇਵਾਲ ਗੁਰਦੁਆਰੇ ਦੇ ਬਾਹਰੋਂ ਸਵੇਰੇ 7.45 ਵਜੇ ਗ੍ਰਿਫਤਾਰ ਕਰ ਲਿਆ। ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਦੱਸਿਆ ਜਾ ਰਿਹਾ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਕਿਸੇ ਦੋਸ਼ੀ ਨੂੰ ਭਗੌੜਾ ਕਦੋਂ ਐਲਾਨਿਆ ਜਾਂਦਾ ਹੈ? ਇਸ ਬਾਰੇ ਕਾਨੂੰਨ ਦਾ ਕੀ ਕਹਿਣਾ ਹੈ? ਆਓ ਸਮਝੀਏ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਸੁਰੱਖਿਆ ਏਜੰਸੀਆਂ ਅੰਮ੍ਰਿਤਪਾਲ ਦੇ ਪਰਿਵਾਰ 'ਤੇ ਨਜ਼ਰ ਰੱਖ ਰਹੀਆਂ ਹਨ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ, ਪਿਤਾ ਤਰਸੇਮ ਸਿੰਘ ਤੇ ਮਾਤਾ ਜੱਲੂਪੁਰ ਖੇੜਾ ਵਿੱਚ ਹੀ ਹਨ। ਉਧਰ, ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਰਿਕਾਰਡ ਵੀ ਬਣਾਇਆ ਜਾ ਰਿਹਾ ਹੈ। ਪੁਲਿਸ ਸੂਤਰਾਂ ਮੁਤਾਬਕ ਕਿਸੇ ਵੀ ਤਰ੍ਹਾਂ ਮਾਹੌਲ ਖਰਾਬ ਨਾ ਹੋਏ ਇਸ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਂਝ ਸਵੇਰ ਤੋਂ ਹੀ ਪਿੰਡ ਵਿੱਚ ਸੰਨਾਟਾ ਛਾਇਆ ਹੋਇਆ ਹੈ। ਪਿੰਡ 'ਚ ਆਉਣ-ਜਾਣ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਗਰਮ ਖਿਆਲੀ ਅਨਸਰਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਲਈ ਕੰਮ ਕਰ ਰਹੀ ਹੈ ਤੇ ਇਹ ਸਾਡੀ ਜ਼ਿੰਮੇਵਾਰੀ ਤੇ ਫ਼ਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕੁਝ ਲੋਕ ਦੇਸ਼ ਦਾ ਦੁਸ਼ਮਣਾਂ ਨਾਲ ਮਿਲ ਕੇ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸੀ। ਜਦੋਂ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਸਖਤ ਐਕਸ਼ਨ ਕੀਤਾ। ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੇ ਲੀਡਰ ਅੰਮ੍ਰਿਤਪਾਲ ਨੂੰ ਵੀ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਨੇ ਇਹ ਵੀਡੀਓ ਗ੍ਰਿਫਤਾਰੀ ਤੋਂ ਪਹਿਲਾਂ ਬਣਾਇਆ ਸੀ। ਇਸ ਵਿੱਚ ਉਨ੍ਹਾਂ ਨੇ ਆਪਣੇ ਪੱਖ ਰੱਖਦਿਆਂ ਗ੍ਰਿਫਤਾਰੀ ਬਾਰੇ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹੋਰ ਮੁਲਕ 'ਚ ਜਾ ਸਕਦਾ ਸੀ ਪਰ ਮੈਂ ਆਪ ਫੈਸਲਾ ਕੀਤਾ ਕਿ ਗ੍ਰਿਫਤਾਰੀ ਦੇ ਦਵਾਂ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਭਗੌੜਾ ਆਖਰ ਕਿੰਨੇ ਦਿਨ ਭੱਜੇਗਾ, ਕਾਨੂੰਨ ਦੇ ਹੱਥ ਲੰਬੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦਹਿਸ਼ਤ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਇਨਸਾਫ ਨਹੀਂ ਦੇਣਾ ਚਾਹੁੰਦੀ। ਇਸ ਲਈ ਹੁਣ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਦੀਆਂ ਸਾਜਿਸਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਬਜਾਏ ਹੋਰ ਕਿਸੇ ਵੀ ਪਾਰਟੀ ਨੂੰ ਵੋਟ ਪਾ ਦਿਓ ਪਰ ਸੱਤਾਧਿਰ ਨੂੰ ਸਬਕ ਜ਼ਰੂਰ ਸਿਖਾਓ।
ਦੇਸ਼ 'ਚ ਇੱਕ ਵਾਰ ਫਿਰ ਕੋਰੋਨਾ ਦਾ ਖਤਰਾ ਪੈਦਾ ਹੁੰਦਾ ਨਜ਼ਰ ਆ ਰਿਹਾ ਹੈ। ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ, ਰੋਜ਼ਾਨਾ 10,000 ਤੋਂ ਵੱਧ ਕੇਸ ਦਰਜ ਹੋ ਰਹੇ ਹਨ। ਜੇ ਪਿਛਲੇ 24 ਘੰਟਿਆਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਦੇਸ਼ 'ਚ ਕੋਰੋਨਾ ਦੇ 10 ਹਜ਼ਾਰ 112 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਨ੍ਹਾਂ ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 67 ਹਜ਼ਾਰ 806 ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ 24 ਘੰਟਿਆਂ ਦੌਰਾਨ 9 ਹਜ਼ਾਰ 833 ਮਰੀਜ਼ ਕੋਰੋਨਾ ਤੋਂ ਠੀਕ ਹੋ ਗਏ ਹਨ। ਰਾਹਤ ਦੀ ਗੱਲ ਇਹ ਹੈ ਕਿ ਸ਼ਨੀਵਾਰ ਦੇ ਮੁਕਾਬਲੇ ਅੱਜ ਦਰਜ ਕੀਤੇ ਗਏ ਅੰਕੜਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ।
ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿੱਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਵਿਚ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਬਾਹੂਬਲੀ ਮੁਖਤਾਰ ਅੰਸਾਰੀ (Mukhtar Ansari) ਨੂੰ ਲੈ ਕੇ ਇਨ੍ਹੀਂ ਦਿਨੀਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਵੱਲੋਂ ਯੂਪੀ ਦੇ ਬਾਹੂਬਲੀ ਮੁਖਤਾਰ ਅੰਸਾਰੀ ਵੱਲੋਂ ਪਿਛਲੀ ਕਾਂਗਰਸ ਸਰਕਾਰ ਦੌਰਾਨ ਵਕੀਲਾਂ ਦੀ 55 ਲੱਖ ਰੁਪਏ ਦੀ ਫੀਸ ਲੈਣ ਤੋਂ ਇਨਕਾਰ ਕਰਨ ਤੇ ਕਾਂਗਰਸ (Congress) ਸਰਕਾਰ ਦੇ ਸਾਬਕਾ ਮੰਤਰੀਆਂ ਨਾਲ ਇਸ ਦਾ ਮੁਆਵਜ਼ਾ ਲੈਣ ਤੋਂ ਇਨਕਾਰ ਕਰਨ 'ਤੇ ਵਿਰੋਧੀਆਂ ਵੱਲੋਂ ਆਲੋਚਨਾ ਕੀਤੀ ਗਈ ਹੈ।
ਪੰਜਾਬ ਵਿੱਚ ਘਰਾਂ, ਪਖਾਨਿਆਂ, ਗਲੀਆਂ, ਨਾਲੀਆਂ ਆਦਿ ਲਈ ਆਈਆਂ ਗਰਾਂਟਾਂ ਖਾਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਪੰਚਾਇਤ ਵਿਭਾਗ ਵੱਡੀ ਕਾਰਵਾਈ ਦੀ ਤਿਆਰੀ ਕਰ ਰਿਹਾ ਹੈ। ਕਿਉਂਕਿ ਹੁਣ ਸ਼ਹਿਰਾਂ ਵਿੱਚ ਨਗਰ ਨਿਗਮ, ਨਗਰ ਕੌਂਸਲ ਵਰਗੀਆਂ ਪੰਚਾਇਤਾਂ ਦਾ ਵਿਸ਼ੇਸ਼ ਆਡਿਟ ਹੋਵੇਗਾ। ਇਹ ਅਲਫ਼ਾ ਨੂੰ ਦਿੱਤੀ ਗਈ ਜ਼ਿੰਮੇਵਾਰੀ ਹੈ। ਵਿਭਾਗ ਅਨੁਸਾਰ ਪਹਿਲੀ ਵਾਰ ਪੰਚਾਇਤਾਂ ਦਾ 100 ਫੀਸਦੀ ਆਡਿਟ ਹੋਵੇਗਾ। ਪਹਿਲਾਂ ਕਦੇ ਵੀ ਪੰਚਾਇਤਾਂ ਦਾ 100 ਫੀਸਦੀ ਆਡਿਟ ਨਹੀਂ ਹੋਇਆ। ਹਰ ਪੰਚਾਇਤ ਨੂੰ ਗ੍ਰਾਮ ਸਭਾ ਲਈ ਬੁਲਾਉਣ ਤੋਂ ਬਾਅਦ ਪੰਚਾਇਤ ਵਿਭਾਗ ਦਾ ਇਹ ਦੂਜਾ ਵੱਡਾ ਫੈਸਲਾ ਹੈ।
ਪੰਜਾਬ ਵਿੱਚ ਹੋਣਹਾਰ ਵਿਦਿਆਰਥੀਆਂ ਲਈ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਚਲਾਈਆਂ ਗਈਆਂ ਸਕਾਲਰਸ਼ਿਪ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਲਈ, ਸੂਬੇ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਸਕੀਮਾਂ ਲਈ ਈ-ਪੰਜਾਬ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਤਮ ਸਮਰਪਣ ਕਰਨ ਦੇ ਦਾਅਵਿਆਂ ਨੂੰ ਖਾਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਨਹੀਂ ਕੀਤਾ ਸਗੋਂ ਉਸ ਨੂੰ ਘੇਰ ਕੇ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਅੱਜ ਸਵੇਰੇ 6.45 ਵਜੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀਆਂ ਖੁਫੀਆ ਏਜੰਸੀਆਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਅਲਰਟ 'ਤੇ ਸਨ। ਅੰਮ੍ਰਿਤਪਾਲ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਆਈਜੀ ਸੁਖਚੈਨ ਗਿੱਲ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਚੀਫ ਅੰਮ੍ਰਿਤਪਾਲ ਸਿੰਘ ਨੂੰ 36 ਦਿਨਾਂ ਦੀ ਮੁਸ਼ੱਕਤ ਮਗਰੋਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਵੱਲੋਂ ਪ੍ਰਤੀਕਿਰਿਆ ਆਈ ਹੈ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ, “ਪੰਜਾਬ ਵਿੱਚ ਲੰਬੇ ਸਮੇਂ ਤੋਂ ਪੁਰਾਣੀਆਂ ਸਮੱਸਿਆਵਾਂ ਹਨ। ਪੰਜਾਬ ਵਿੱਚ ਕੋਈ ਨਹੀਂ ਚਾਹੁੰਦਾ ਕਿ ਪੰਜਾਬ ਦੀ ਹਾਲਤ ਵਿਗੜੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ, ਜੇਕਰ ਅਜਿਹੇ ਸੂਬੇ ਵਿੱਚ ਗੜਬੜੀ ਹੋਣ ਦਾ ਖਦਸ਼ਾ ਹੋਵੇ ਤਾਂ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈਂਦੀ ਹੈ। ਉੱਥੇ ਕੋਈ ਨਹੀਂ ਚਾਹੁੰਦਾ ਕਿ ਪੰਜਾਬ ਦੇ ਪੁਰਾਣੇ ਦਿਨ ਮੁੜ ਆਉਣ। ਮੈਨੂੰ ਖੁਸ਼ੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਰਿਆਂ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਪੰਜਾਬ ਸਰਕਾਰ ਦਾ ਸਾਥ ਦਿੱਤਾ। ਮੁਬਾਰਕਾਂ ਪੰਜਾਬ ਪੁਲਿਸ ਨੂੰ ਕਿ ਉਨ੍ਹਾਂ ਨੇ 36 ਦਿਨਾਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਪੰਜਾਬ ਪੁਲਿਸ ਨੂੰ ਸ਼ੁਭਕਾਮਨਾਵਾਂ।
ਪੰਜਾਬ ਪੁਲਿਸ ਨੇ ਐਤਵਾਰ ਸਵੇਰੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ। ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ, "ਇਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਸਥਾਨ ਹੈ। ਉਸੇ ਥਾਂ 'ਤੇ ਅਸੀਂ ਆਪਣਾ ਕੰਮ ਵਧਾ ਰਹੇ ਹਾਂ ਤੇ ਇੱਕ ਅਹਿਮ ਮੋੜ 'ਤੇ ਖੜ੍ਹੇ ਹਾਂ। ਇੱਕ ਮਹੀਨੇ ਤੋਂ ਜੋ ਕੁਝ ਹੋ ਰਿਹਾ ਹੈ, ਉਹ ਸਭ ਨੇ ਦੇਖਿਆ ਹੈ। ਜੇਕਰ ਇਹ ਸਿਰਫ ਗ੍ਰਿਫਤਾਰੀ ਦੀ ਗੱਲ ਹੁੰਦੀ ਤਾਂ ਗ੍ਰਿਫਤਾਰੀ ਦੇ ਕਈ ਤਰੀਕੇ ਸਨ। ਅਸੀਂ ਸਹਿਯੋਗ ਕਰਦੇ।
ਪਿਛੋਕੜ
Punjab Breaking News LIVE Updates : ਪੰਜਾਬ ਪੁਲਿਸ ਨੇ ਐਤਵਾਰ ਸਵੇਰੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ।
ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ, "ਇਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਸਥਾਨ ਹੈ। ਉਸੇ ਥਾਂ 'ਤੇ ਅਸੀਂ ਆਪਣਾ ਕੰਮ ਵਧਾ ਰਹੇ ਹਾਂ ਤੇ ਇੱਕ ਅਹਿਮ ਮੋੜ 'ਤੇ ਖੜ੍ਹੇ ਹਾਂ। ਇੱਕ ਮਹੀਨੇ ਤੋਂ ਜੋ ਕੁਝ ਹੋ ਰਿਹਾ ਹੈ, ਉਹ ਸਭ ਨੇ ਦੇਖਿਆ ਹੈ। ਜੇਕਰ ਇਹ ਸਿਰਫ ਗ੍ਰਿਫਤਾਰੀ ਦੀ ਗੱਲ ਹੁੰਦੀ ਤਾਂ ਗ੍ਰਿਫਤਾਰੀ ਦੇ ਕਈ ਤਰੀਕੇ ਸਨ। ਅਸੀਂ ਸਹਿਯੋਗ ਕਰਦੇ।
ਉਨ੍ਹਾਂ ਅੱਗੇ ਕਿਹਾ ਕਿ ਦੁਨੀਆਂ ਦੀ ਕਚਹਿਰੀ ਵਿੱਚ ਅਸੀਂ ਦੋਸ਼ੀ ਪਾਏ ਜਾ ਸਕਦੇ ਹਾਂ। ਸੱਚੇ ਗੁਰੂ ਦੇ ਦਰਬਾਰ ਵਿੱਚ ਨਹੀਂ। ਮਹੀਨੇ ਬਾਅਦ ਫੈਸਲਾ ਕੀਤਾ, ਇਸ ਧਰਤੀ 'ਤੇ ਲੜੇ ਹਾਂ ਤੇ ਲੜਾਂਗੇ। ਜਿਹੜੇ ਝੂਠੇ ਕੇਸ ਹਨ, ਉਨ੍ਹਾਂ ਦਾ ਸਾਹਮਣਾ ਕੀਤਾ ਜਾਵੇਗਾ। ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ ਹੈ।
ਪੁਲਿਸ ਦੀ ਪੰਜਾਬੀਆਂ ਨੂੰ ਅਪੀਲ
ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਟਵੀਟ ਕਰਕੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਤੇ ਸਾਂਝਾ ਕਰੋ।
ਦੱਸ ਦਈਏ ਕਿ ਪੁਲਿਸ ਦੇ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਗੁਰਦੁਆਰੇ ਵਿੱਚ ਸੰਗਤਾਂ ਨੂੰ ਸੰਬੋਧਨ ਕਰ ਰਿਹਾ ਸੀ। ਉਸ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
- - - - - - - - - Advertisement - - - - - - - - -