Punjab Breaking News LIVE: ਸ਼੍ਰੋਮਣੀ ਕਮੇਟੀ ਚੋਣ ਤੋਂ ਪਹਿਲਾਂ ਬਾਦਲ ਧੜੇ ਦੇ ਵਿਰੋਧੀਆਂ ਨੇ ਕੀਤਾ ਵੱਡਾ ਐਲਾਨ, ਪੰਜਾਬ 'ਚ ਡੇਂਗੂ ਦਾ ਸੰਕਟ, 10 ਹਜ਼ਾਰ ਤੋਂ ਪਾਰ ਪਹੁੰਚੀ ਮਰੀਜ਼ਾਂ ਦੀ ਗਿਣਤੀ, ਦੀਵਾਲੀ 'ਤੇ ਪਟਾਕੇ ਚਲਾਉਣ ਵਾਲੇ ਸਾਵਧਾਨ
Punjab Breaking News : ਸ਼੍ਰੋਮਣੀ ਕਮੇਟੀ ਚੋਣ ਤੋਂ ਪਹਿਲਾਂ ਬਾਦਲ ਧੜੇ ਦੇ ਵਿਰੋਧੀਆਂ ਨੇ ਕੀਤਾ ਵੱਡਾ ਐਲਾਨ, ਪੰਜਾਬ 'ਚ ਡੇਂਗੂ ਦਾ ਸੰਕਟ, 10 ਹਜ਼ਾਰ ਤੋਂ ਪਾਰ ਪਹੁੰਚੀ ਮਰੀਜ਼ਾਂ ਦੀ ਗਿਣਤੀ, ਦੀਵਾਲੀ 'ਤੇ ਪਟਾਕੇ ਚਲਾਉਣ ਵਾਲੇ ਸਾਵਧਾਨ!
LIVE
Background
Punjab Breaking News LIVE, 08 November, 2023: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਅੱਜ ਹੋਣ ਜਾ ਰਹੀ ਚੋਣ 'ਤੇ ਸਭ ਦੀਆਂ ਨਜ਼ਰਾਂ ਹਨ। ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਵਿਰੋਧੀ ਧਿਰਾਂ ਦੇ ਉਮੀਦਵਾਰ ਬਲਬੀਰ ਸਿੰਘ ਘੁੰਨਸ ਵਿਚਾਲੇ ਮੁਕਾਬਲਾ ਹੋਣ ਜਾ ਰਿਹਾ ਹੈ। ਇਸ ਤਰ੍ਹਾਂ ਕਿਸੇ ਵੇਲੇ ਬਾਦਲ ਪਰਿਵਾਰ ਦੇ ਕਰੀਬੀ ਰਹੇ ਲੀਡਰ ਹੀ ਅੱਜ ਚੁਣੌਤੀ ਦੇ ਰਹੇ ਹਨ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਜਦਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ ਨੇ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਦੇ ਉਮੀਦਵਾਰ ਲਈ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਮ ਐਲਾਨਿਆ। Sgpc President Election: ਸ਼੍ਰੋਮਣੀ ਕਮੇਟੀ ਚੋਣ ਤੋਂ ਪਹਿਲਾਂ ਬਾਦਲ ਧੜੇ ਦੇ ਵਿਰੋਧੀਆਂ ਨੇ ਕੀਤਾ ਵੱਡਾ ਐਲਾਨ, ਇੱਕ ਪਰਿਵਾਰ ਦਾ ਏਕਾਅਧਿਕਾਰ ਹੋਏਗਾ ਖਤਮ
ਪੰਜਾਬ 'ਚ ਡੇਂਗੂ ਦਾ ਸੰਕਟ, 10 ਹਜ਼ਾਰ ਤੋਂ ਪਾਰ ਪਹੁੰਚੀ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿੱਚ ਡੇਂਗੂ ਦਾ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ, ਜਦਕਿ ਪਿਛਲੇ ਸਾਲ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਕਰੀਬ ਸੀ। ਇਨ੍ਹਾਂ ਅੰਕੜਿਆਂ ਨੇ ਸਿਹਤ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ
ਸੂਬੇ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹੈ ਮੁਫਤ
ਹਾਲਾਂਕਿ, ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਮੁਫਤ ਕੀਤਾ ਜਾ ਰਿਹਾ ਹੈ। ਅਜਿਹੇ 'ਚ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕੋਈ ਵੀ ਵਿਅਕਤੀ ਜੋ ਮਹਿਸੂਸ ਕਰਦਾ ਹੈ ਕਿ ਉਹ ਸੰਕਰਮਿਤ ਹੋ ਸਕਦਾ ਹੈ, ਉਸ ਨੂੰ ਪਹਿਲ ਦੇ ਆਧਾਰ 'ਤੇ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਡੇਂਗੂ ਦੀ ਇਨਫੈਕਸ਼ਨ ਦੇ ਕੇਸ ਰੋਜ਼ਾਨਾ ਆ ਰਹੇ ਹਨ। ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਮਰੀਜ਼ਾਂ ਦੀ ਗਿਣਤੀ ਹੁਣ ਤੱਕ 500 ਨੂੰ ਪਾਰ ਕਰ ਚੁੱਕੀ ਹੈ। ਮੁਹਾਲੀ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਸਰਕਾਰ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਆਪਣੇ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਲੋਕਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕੀਤਾ। ਨਾਲ ਹੀ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਚੈਕਿੰਗ ਮੁਹਿੰਮ ਚਲਾਈ ਜਾਵੇ। Dengue in Punjab: ਪੰਜਾਬ 'ਚ ਡੇਂਗੂ ਦਾ ਸੰਕਟ, 10 ਹਜ਼ਾਰ ਤੋਂ ਪਾਰ ਪਹੁੰਚੀ ਮਰੀਜ਼ਾਂ ਦੀ ਗਿਣਤੀ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
Farmers Protest: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ, 26 ਫਰਵਰੀ ਤੋਂ ਦਿੱਲੀ ਵੱਲ ਕੂਚ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਮੁੜ ਐਕਸ਼ਨ ਮੋਡ ਵਿੱਚ ਆ ਗਏ ਹਨ। ਤਿੰਨ ਖੇਤੀ ਬਿੱਲਾਂ ਖ਼ਿਲਾਫ਼ ਅੰਦੋਲਨ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋ ਕੇ ਬਣਾਏ ਗਏ ਸੰਯੁਕਤ ਕਿਸਾਨ ਮੋਰਚੇ (ਗ਼ੈਰ-ਰਾਜਨੀਤਕ) ਵੱਲੋਂ 26 ਫਰਵਰੀ ਤੋਂ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਡੱਲੇਵਾਲ) ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ 20 ਮਹਾਪੰਚਾਇਤਾਂ ਕਰਕੇ ਇਸ ਧੜੇ ਦੀਆਂ 8 ਮੁੱਖ ਮੰਗਾਂ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। 2021 ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਮੁਹਿੰਮ ਵਿੱਢੀ ਜਾਵੇਗੀ।

Punjab: ਪੰਜਾਬ ਵਿੱਚ ਪਰਾਲੀ ਸਾੜਨ ਦੇ 1515 ਮਾਮਲੇ ਆਏ ਸਾਹਮਣੇ, ਸੀਐਮ ਦੇ ਜ਼ਿਲ੍ਹੇ 'ਚ ਸਭ ਤੋਂ ਜ਼ਿਆਦਾ ਕੇਸ, ਪਟਿਆਲਾ ਦਾ ਵੀਡੀਓ ਆਇਆ ਸਾਹਮਣੇ
ਪੰਜਾਬ (Punjab) 'ਚ ਮੰਗਲਵਾਰ ਨੂੰ ਪਰਾਲੀ ਸਾੜਨ (Stubble Burning) ਦੀਆਂ 1,500 ਤੋਂ ਵੱਧ ਘਟਨਾਵਾਂ ਸਾਹਮਣੇ ਆਈਆਂ, ਜਦਕਿ ਹਰਿਆਣਾ (Haryana) ਦੇ ਕਈ ਹਿੱਸਿਆਂ 'ਚ ਹਵਾ ਦੀ ਗੁਣਵੱਤਾ ਸੂਚਕ ਅੰਕ 'ਗੰਭੀਰ' (Severe) ਅਤੇ 'ਬਹੁਤ ਖਰਾਬ' ਸ਼੍ਰੇਣੀ 'ਚ ਰਿਹਾ। ਲੁਧਿਆਣਾ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ (Punjab Remote Sensing Center) ਦੇ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਖੇਤਾਂ ਵਿੱਚ ਪਰਾਲੀ ਸਾੜਨ ਦੇ 1,515 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਅਜਿਹੇ ਮਾਮਲਿਆਂ ਦੀ ਕੁੱਲ ਗਿਣਤੀ 20,978 ਹੋ ਗਈ ਹੈ।
Dengue in Punjab: ਪੰਜਾਬ 'ਚ ਡੇਂਗੂ ਦਾ ਸੰਕਟ, 10 ਹਜ਼ਾਰ ਤੋਂ ਪਾਰ ਪਹੁੰਚੀ ਮਰੀਜ਼ਾਂ ਦੀ ਗਿਣਤੀ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਪੰਜਾਬ ਵਿੱਚ ਡੇਂਗੂ ਦਾ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ, ਜਦਕਿ ਪਿਛਲੇ ਸਾਲ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਕਰੀਬ ਸੀ। ਇਨ੍ਹਾਂ ਅੰਕੜਿਆਂ ਨੇ ਸਿਹਤ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ
ਸੂਬੇ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹੈ ਮੁਫਤ
ਹਾਲਾਂਕਿ, ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਮੁਫਤ ਕੀਤਾ ਜਾ ਰਿਹਾ ਹੈ। ਅਜਿਹੇ 'ਚ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕੋਈ ਵੀ ਵਿਅਕਤੀ ਜੋ ਮਹਿਸੂਸ ਕਰਦਾ ਹੈ ਕਿ ਉਹ ਸੰਕਰਮਿਤ ਹੋ ਸਕਦਾ ਹੈ, ਉਸ ਨੂੰ ਪਹਿਲ ਦੇ ਆਧਾਰ 'ਤੇ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।
Stubble Burning: ਕਿਸਾਨਾਂ ਦਾ ਨਹੀਂ ਸਗੋਂ ਸਰਕਾਰ ਦਾ ਕਸੂਰ! ਖੇਤੀ ਮਹਿਕਮਾ ਬੇਲਰ ਮੁਹੱਈਆ ਕਰਾਉਣ 'ਚ ਫੇਲ੍ਹ
Stubble Burning: ਪੰਜਾਬ ਸਰਕਾਰ ਨੇ ਭਾਵੇਂ ਪਰਾਲੀ ਸਾੜਨ ਵਾਲੇ ਕਿਸਾਨਾਂ ਉਪਰ ਸ਼ਿਕੰਜਾ ਕੱਸ ਦਿੱਤਾ ਹੈ ਪਰ ਖੇਤੀ ਮਹਿਕਮਾ ਕਿਸਾਨਾਂ ਨੂੰ ਵੇਲੇ ਸਿਰ ਬੇਲਰ (ਗੰਢਾਂ ਬਣਾਉਣ ਵਾਲੀ ਮਸ਼ੀਨ) ਮੁਹੱਈਆ ਕਰਵਾਉਣ ਵਿੱਚ ਅਸਫਲ ਰਿਹਾ ਹੈ। ਇਸ ਵਾਰ ਕਿਸਾਨ ਪਰਾਲੀ ਨਹੀਂ ਸਾੜਨਾ ਚਾਹੁੰਦੇ ਸੀ ਪਰ ਉਨ੍ਹਾਂ ਨੂੰ ਬੇਲਰ ਹੀ ਨਹੀਂ ਮਿਲੇ। ਇਸ ਕਰਕੇ ਕਣਕ ਦੀ ਬਿਜਾਈ ਲਈ ਪਰਾਲੀ ਸਾੜਨੀ ਪਈ।