Punjab Breaking News LIVE: 'ਵੱਡੇ ਬੰਦਿਆਂ' ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਪਲਾਨ, SPG ਦੀ ਤਰਜ਼ 'ਤੇ ਟ੍ਰੇਨਿੰਗ, ਸੁਖਪਾਲ ਖਹਿਰਾ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਟਰੈਕਟਰ ਦੇ ਸਟੰਟ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ

Punjab Breaking News: 'ਵੱਡੇ ਬੰਦਿਆਂ' ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਪਲਾਨ, SPG ਦੀ ਤਰਜ਼ 'ਤੇ ਟ੍ਰੇਨਿੰਗ, ਸੁਖਪਾਲ ਖਹਿਰਾ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਟਰੈਕਟਰ ਦੇ ਸਟੰਟ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ

ABP Sanjha Last Updated: 29 Oct 2023 10:28 PM
Israel Hamas War: ਇਜ਼ਰਾਈਲ-ਹਮਾਸ ਜੰਗ ਦੌਰਾਨ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਕਿਉਂ ਮੰਗੀ ਮਾਫੀ, ਕਿਹਾ- ਮੈਂ ਗਲਤ ਸੀ

Benjamin Netanyahu Apology: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਤਵਾਰ (29 ਅਕਤੂਬਰ) ਨੂੰ ਪਹਿਲਾਂ ਦਿੱਤੇ ਬਿਆਨ ਲਈ ਮੁਆਫੀ ਮੰਗੀ ਹੈ। ਇੱਕ ਬਿਆਨ ਵਿੱਚ, ਉਸਨੇ ਹਮਾਸ ਦੁਆਰਾ 7 ਅਕਤੂਬਰ ਦੇ ਹਮਲੇ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਸੁਰੱਖਿਆ ਸੇਵਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ। ਨੇਤਨਯਾਹੂ ਨੂੰ ਸੁਰੱਖਿਆ ਸੇਵਾਵਾਂ 'ਤੇ ਦੋਸ਼ ਲਗਾਉਣ ਲਈ ਆਪਣੇ ਸਹਿਯੋਗੀਆਂ ਅਤੇ ਵਿਰੋਧੀ ਧਿਰਾਂ ਦੀ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Andhra Pradesh Train Derail: ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, ਯਾਤਰੀ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰੀਆਂ, ਰਾਹਤ ਕਾਰਜ ਜਾਰੀ

Andhra Pradesh Train Derails: ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਨੇੜੇ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਰੇਲਗੱਡੀ ਇੱਕ ਹੋਰ ਟਰੇਨ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ।ਜਾਣਕਾਰੀ ਮੁਤਾਬਕ ਵਿਸਾਖਾ ਤੋਂ ਰਾਏਗੜਾ ਜਾ ਰਹੀ ਰੇਲਗੱਡੀ ਦੇ ਡੱਬੇ ਕੋਠਾਵਾਲਸਾ (ਮ) ਅਲਮੰਡਾ-ਕਾਂਤਕਾਪੱਲੀ ਕੋਲ ਪਟੜੀ ਤੋਂ ਉਤਰ ਗਏ। ਇਸ ਹਾਦਸੇ 'ਚ 10 ਯਾਤਰੀ ਜ਼ਖਮੀ ਹੋ ਗਏ ਹਨ। ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।

Punjab News: ਨੌਜਵਾਨਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਅਤੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਗਈ ਮਿੰਨੀ ਮੈਰਾਥਨ

Malerkotla: ਹਾਅ ਦਾ ਨਾਅਰਾ ਦੀ ਧਰਤੀ ਮਾਲੇਰਕੋਟਲਾ ਤੋਂ ਨਸ਼ਿਆਂ ਵਿਰੁੱਧ 'ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ’ ਅਤੇ ਲੋਕਤੰਤਰੀ ਤਿਉਹਾਰ ਵਿੱਚ 100 ਫ਼ੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਸੰਦੇਸ਼ ਨੂੰ ਪੰਜਾਬ ਦੇ ਘਰ ਘਰ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮਿੰਨੀ ਮੈਰਾਥਨ ਦੇ ਸੰਦੇਸ਼ ਨੂੰ ਆਮ ਲੋਕਾਂ ਅਤੇ ਪੰਜਾਬ ਦੇ ਘਰ ਘਰ ਤੱਕ ਪਹੁੰਚਾਉਣ ਲਈ ਕਰੀਬ 1000 ਤੋਂ ਵੱਧ ਨੌਜਵਾਨ ਵਿਦਿਆਰਥੀਆਂ ਦਾ ਸਾਥ ਮਿਲਿਆ ।

VK Bhawra: ਗੌਰਵ ਯਾਦਵ ਦੀ ਬਤੌਰ ਡੀਜੀਪੀ ਨਿਯੁਕਤੀ ਦੇ ਖਿਲਾਫ਼ CAT ਪਹੁੰਚੇ ਸੀਨੀਅਰ IPS ਅਧਿਕਾਰੀ ਵੀ.ਕੇ. ਭਾਵਰਾ

VK Bhawra vs Gaurav Yadav: ਆਈਪੀਐਸ ਅਧਿਕਾਰੀ ਵੀਰੇਸ਼ ਕੁਮਾਰ ਭਾਵਰਾ ਨੇ ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਦੀ ਨਿਯੁਕਤੀ ਖ਼ਿਲਾਫ਼ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਚੰਡੀਗੜ੍ਹ ਬੈਂਚ 'ਚ ਭਲਕੇ ਸੁਣਵਾਈ ਹੋਵੇਗੀ। ਗੌਰਵ ਯਾਦਵ ਨੂੰ ਪਿਛਲੇ ਸਾਲ 5 ਜੁਲਾਈ ਨੂੰ ਪੰਜਾਬ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਗੌਰਵ ਯਾਦਵ 16 ਮਹੀਨਿਆਂ ਤੋਂ ਵੱਧ ਸਮੇਂ ਤੋਂ ਕਾਰਜਕਾਰੀ ਡੀ.ਜੀ.ਪੀ. ਯਾਦਵ ਤੋਂ ਪਹਿਲਾਂ ਵੀਕੇ ਭਾਵਰਾ ਡੀਜੀਪੀ ਸਨ। ਵੀਕੇ ਭਾਵਰਾ ਦੇ ਡੀਜੀਪੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਦਬਾਅ ਦਰਮਿਆਨ ਚਲੇ ਜਾਣ ਤੋਂ ਬਾਅਦ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਸੀ।


 

Punjab News : ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਪਲਾਨ, SPG ਦੀ ਤਰਜ਼ 'ਤੇ ਟ੍ਰੇਨਿੰਗ

 ਪੰਜਾਬ ਪੁਲਿਸ ਵੀਵੀਆਈਪੀਜ਼ ਜਾਂ ਵੀਆਈਪੀਜ਼ ਦੀ ਸੁਰੱਖਿਆ ਲਈ ਵੱਡਾ ਦਮ ਚੁੱਕਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਤੋਂ ਸਬਕ ਲੈਂਦਿਆਂ ਪੰਜਾਬ ਪੁਲਿਸ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਠੋਕ ਐਕਸ਼ਨ ਪਲਾਨ ਬਣਾਇਆ ਹੈ। 


ਸੂਤਰਾਂ ਮੁਤਾਬਕ ਵੀਵੀਆਈਪੀ ਡਿਊਟੀ 'ਤੇ ਤਾਇਨਾਤ ਕੀਤੇ ਜਾਣ ਵਾਲੇ ਸਿਪਾਹੀਆਂ ਤੇ ਅਧਿਕਾਰੀਆਂ ਦੀ ਟੁਕੜੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੀ ਤਰਜ਼ 'ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਤੈਅ ਨਿਯਮਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਪ੍ਰਤੀਕੂਲ ਸਥਿਤੀਆਂ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾ ਰਹੇ ਹਨ। ਇਸ ਸਬੰਧੀ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਨੂੰ ਸਿਖਲਾਈ ਦਿੱਤੀ ਗਈ ਹੈ, ਜਦਕਿ ਸੜਕ ਸੁਰੱਖਿਆ ਬਲ ਦੇ ਜਵਾਨਾਂ ਨੂੰ ਸਾਰੇ ਆਧੁਨਿਕ ਸਾਜੋ-ਸਮਾਨ ਤੇ ਹਥਿਆਰਾਂ ਨਾਲ ਲੈਸ ਹਾਈਵੇਅ 'ਤੇ ਤਾਇਨਾਤ ਕੀਤਾ ਜਾਵੇਗਾ।

Sukhpal Khaira ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਕਰੀਬੀਆਂ ਦੇ ਖਾਤਿਆਂ 'ਚੋਂ ਹੋਇਆ ਕਰੋੜਾਂ ਦਾ ਲੈਣ-ਦੇਣ, ਜਾਂਚ 'ਚ ਜੁਟੀ SIT

 ਭੁੱਲਥ ਨੂੰ ਅੱਠ ਸਾਲ ਪੁਰਾਣੇ ਡਰੱਗਜ਼ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ( MLA Sukhpal Khaira) ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਪੰਜਾਬ ਪੁਲਿਸ ਦੀ ਐਸਆਈਟੀ ਨੇ ਸੁਖਪਾਲ ਖਹਿਰਾ (Sukhpal Khaira) ਤੇ  ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਦੇ ਕਰੀਬ 45 ਖਾਤਿਆਂ ਦੀ ਤਲਾਸ਼ੀ ਲਈ ਹੈ। ਐਸਆਈਟੀ ਨਾਲ ਜੁੜੇ ਸੂਤਰਾਂ ਦਾ ਦਾਅਵਾ ਹੈ ਕਿ ਇਨ੍ਹਾਂ ਖਾਤਿਆਂ ਵਿੱਚ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ। ਇਸ ਦੇ ਆਧਾਰ 'ਤੇ ਹੁਣ ਖਹਿਰਾ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Punjab News : ਖੇਡ ਮੇਲੇ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ 'ਤੇ ਸਟੰਟ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਥੱਲ੍ਹੇ ਆ ਕੇ ਹੋਈ ਮੌਤ, ਵੀਡੀਓ ਵਾਇਰਲ

ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਇੱਕ ਬੇਹੱਦ ਦਰਦਨਾਕ ਤੇ ਦੁੱਖਦ ਸਮਾਚਾਰ ਸਾਹਮਣੇ ਆਇਆ ਹੈ। ਜਿੱਥੇ ਪਿੰਡ ਸਾਰਚੂਰ ਵਿੱਚ ਖੇਡ ਮੇਲੇ ਦੌਰਾਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਦੀ ਦਰਦਨਾਕ ਹਾਸਦੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ ਵਜੋ ਹੋਈ ਹੈ। ਜੋ ਖੇਡ ਮੇਲੇ ਵਿੱਚ ਟਰੈਕਟਰ ਉੱਤੇ ਸਟੰਟ ਕਰ ਰਿਹਾ ਸੀ। ਇਹ ਹਾਦਸਾ ਉਦੋਂ ਵਪਾਰਿਆ ਜਦੋਂ ਸੁਖਮਨਦੀਪ ਸਿੰਘ ਟਰੈਕਟਰ ਉੱਤੇ ਸਟੰਟ ਕਰ ਰਿਹਾ ਸੀ, ਇਸ ਦੌਰਾਨ ਅਚਾਨਕ ਟਰੈਕਟਰ ਬੇਕਾਬੂ ਹੋ ਗਿਆ ਤੇ ਇਸ ਦੌਰਾਨ ਸੁਖਮਨਦੀਪ ਸਿੰਘ ਟਰੈਕਟਰ ਦੇ ਥੱਲ੍ਹੇ ਆ ਗਿਆ ਅਤੇ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਦੌਰਾਨ ਦੋ ਹੋਰ ਵਿਅਕਤੀ ਵੀ ਸੁਖਮਨਦੀਪ ਸਿੰਘ ਦੇ ਨਾਲ ਸਟੰਟ ਦੌਰਾਨ ਮੌਜੂਦ ਸਨ ਜਿਹਨਾਂ ਦੀ ਜਾਨ ਵਾਲ-ਵਾਲ ਬਚੀ। ਜਿਸ ਹਾਦਸੇ ਦਾ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ। 

Moga News: ਪੁਲਿਸ ਦੀ ਧੱਕੇਸ਼ਾਹੀ! ਕਬੱਡੀ ਖਿਡਾਰੀ ਗੋਲੀ ਕਾਂਡ ’ਚ ਨਾਮਜ਼ਦ ਨੌਜਵਾਨ ਦੇ ਪਿਤਾ ਨੇ ਕੀਤੀ ਖੁਦਕੁਸ਼ੀ

ਮੋਗਾ ਜ਼ਿਲ੍ਹੇ ਤੋਂ ਪੁਲਿਸ ਦੀ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਦੇ ਇੱਕ ਵਿਅਕਤੀ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਉਸ ਦੀ ਪਛਾਣ ਇੰਦਰਪਾਲ ਸਿੰਘ ਵਜੋਂ ਹੋਈ ਹੈ। ਇਲਜ਼ਮ ਲਾਇਆ ਜਾ ਰਿਹਾ ਹੈ ਕਿ ਉਸ ਨੇ ਥਾਣਾ ਮੁਖੀ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ। ਦਰਅਸਲ ਪੁਲਿਸ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ’ਤੇ ਹਮਲੇ ਤੋਂ ਬਾਅਦ ਇਸ ਵਿਅਕਤੀ ਦੇ ਪੁੱਤਰ ਨੂੰ ਮਾਮਲੇ ਵਿਚ ਨਾਮਜ਼ਦ ਕੀਤਾ ਸੀ। ਇਲਜ਼ਾਮ ਹੈ ਕਿ ਉਸ ਨੂੰ ਪੁਲਿਸ ਕੋਲ ਪੇਸ਼ ਕਰਵਾਉਣ ਲਈ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਤੇ ਜ਼ਲੀਲ ਕੀਤਾ ਗਿਆ। ਇਸ ਤੋਂ ਇਲਾਵਾ ਮਾਮਲੇ ਵਿਚ ਇੱਕ ਹੋਰ ਨਾਜ਼ਮਦ ਵਿਅਕਤੀ ਦੀ ਪਤਨੀ ਤੇ ਸਕੂਲ ਪੜ੍ਹਦੇ ਲੜਕੇ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ।

Jalandhar News: ਨੌਜਵਾਨਾਂ ਦੀਆਂ ਜਾਨਾਂ ਨਾਲ ਖੇਡ ਰਹੇ ਟਰੈਵਲ ਏਜੰਟ, ਇਟਲੀ ਦੀ ਥਾਂ ਲਿਬੀਆ ਭੇਜਿਆ

ਪੰਜਾਬ ਸਰਕਾਰ ਦੀ ਸਖਤੀ ਦੇ ਬਾਵਜੂਦ ਟਰੈਵਲ ਏਜੰਟ ਨੌਜਵਾਨਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ। ਤਾਜ਼ਾ ਮਾਮਲਾ ਜਲੰਧਰ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ ਟਰੈਵਲ ਏਜੰਟ ਨੇ ਲੱਖਾਂ ਰੁਪਏ ਠੱਗ ਕੇ ਨੌਜਵਾਨ ਨੂੰ ਇਟਲੀ ਦੀ ਥਾਂ ਲਿਬੀਆ ਭੇਜ ਦਿੱਤਾ ਜਿੱਥੇ ਉਸ ਨੂੰ ਬੰਧਕ ਬਣਾ ਲਿਆ ਗਿਆ। ਦਰਅਸਲ ਟਰੈਵਲ ਏਜੰਟ ਵੱਲੋਂ ਨੌਜਵਾਨ ਨੂੰ ਇਟਲੀ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟਰੈਵਲ ਏਜੰਟ ਨੇ ਲੱਖਾਂ ਰੁਪਏ ਲੈ ਕੇ ਨੌਜਵਾਨ ਨੂੰ ਲਿਬੀਆ ’ਚ ਭੇਜ ਦਿੱਤਾ। ਉੱਥੇ ਉਸ ਨੂੰ ਕਰੀਬ 5 ਮਹੀਨਿਆਂ ਤੱਕ ਬੰਧਕ ਬਣਾ ਕੇ ਰੱਖਿਆ ਗਿਆ। ਸ਼ਿਕਾਇਤ ਮਗਰੋਂ ਪੰਜਾਬ ਦੇ ਟਰੈਵਲ ਏਜੰਟ ਖ਼ਿਲਾਫ਼ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Sangrur News: ਆਖਰ ਕਦੋਂ ਮਿਲਣਗੀਆਂ ਨੌਕਰੀਆਂ! ਹੁਣ 'ਪੁਲਿਸ ਵਾਲੇ' ਵੀ ਹੋਏ ਭਗਵੰਤ ਮਾਨ ਸਰਕਾਰ ਦੁਆਲੇ

 ਪੰਜਾਬ ਅੰਦਰ ਨੌਕਰੀਆਂ ਲਈ ਅਜੇ ਵੀ ਉਮੀਦਵਾਰ ਸੜਕਾਂ 'ਤੇ ਹਨ। ਹੁਣ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੀ ਉਮੀਦਵਾਰਾਂ ਨੇ ਪੰਜਾਬ ਸਰਕਾਰ ਖਿਲਾਫ ਝੰਡਾ ਚੁੱਕਿਆ ਹੈ। ਇਹ ਉਮੀਦਵਾਰ 14 ਨਵੰਬਰ ਨੂੰ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਾਲ ਮੀਟਿੰਗ ਤੈਅ ਕਰਨ ਮਗਰੋਂ ਸ਼ਾਂਤ ਹੋਏ ਹਨ ਪਰ ਨਾਲ ਹੀ ਐਲਾਨ ਕੀਤਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਕਰਨਗੇ। ਦੱਸ ਦਈਏ ਕਿ ਪੰਜਾਬ ਪੁਲਿਸ ਭਰਤੀ-2016 ਤੇ ਭਰਤੀ-2021 ਦੇ ਉਮੀਦਵਾਰਾਂ ਵੱਲੋਂ ਸ਼ਨੀਵਾਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਭਰਤੀ-2016 ਦੇ ਉਮੀਦਵਾਰ ਵੇਟਿੰਗ ਸੂਚੀ ਕਲੀਅਰ ਕਰਕੇ ਉਮੀਦਵਾਰਾਂ ਨੂੰ ਨੌਕਰੀ ’ਤੇ ਜੁਆਇਨ ਕਰਨ ਦੀ ਮੰਗ ਕਰ ਰਹੇ ਹਨ ਜਦਕਿ ਭਰਤੀ-2021 ਦੇ ਉਮੀਦਵਾਰ ਦੂਜੀ ਸੂਚੀ ਜਾਰੀ ਕਰਨ ਦੀ ਮੰਗ ਕਰ ਰਹੇ ਹਨ। 

Punjab News: 'ਵੱਡੇ ਬੰਦਿਆਂ' ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਪਲਾਨ, SPG ਦੀ ਤਰਜ਼ 'ਤੇ ਟ੍ਰੇਨਿੰਗ

ਪੰਜਾਬ ਪੁਲਿਸ ਵੀਵੀਆਈਪੀਜ਼ ਜਾਂ ਵੀਆਈਪੀਜ਼ ਦੀ ਸੁਰੱਖਿਆ ਲਈ ਵੱਡਾ ਦਮ ਚੁੱਕਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਤੋਂ ਸਬਕ ਲੈਂਦਿਆਂ ਪੰਜਾਬ ਪੁਲਿਸ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਠੋਕ ਐਕਸ਼ਨ ਪਲਾਨ ਬਣਾਇਆ ਹੈ। ਸੂਤਰਾਂ ਮੁਤਾਬਕ ਵੀਵੀਆਈਪੀ ਡਿਊਟੀ 'ਤੇ ਤਾਇਨਾਤ ਕੀਤੇ ਜਾਣ ਵਾਲੇ ਸਿਪਾਹੀਆਂ ਤੇ ਅਧਿਕਾਰੀਆਂ ਦੀ ਟੁਕੜੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੀ ਤਰਜ਼ 'ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਤੈਅ ਨਿਯਮਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਪ੍ਰਤੀਕੂਲ ਸਥਿਤੀਆਂ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾ ਰਹੇ ਹਨ। ਇਸ ਸਬੰਧੀ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਨੂੰ ਸਿਖਲਾਈ ਦਿੱਤੀ ਗਈ ਹੈ, ਜਦਕਿ ਸੜਕ ਸੁਰੱਖਿਆ ਬਲ ਦੇ ਜਵਾਨਾਂ ਨੂੰ ਸਾਰੇ ਆਧੁਨਿਕ ਸਾਜੋ-ਸਮਾਨ ਤੇ ਹਥਿਆਰਾਂ ਨਾਲ ਲੈਸ ਹਾਈਵੇਅ 'ਤੇ ਤਾਇਨਾਤ ਕੀਤਾ ਜਾਵੇਗਾ।

ਪਿਛੋਕੜ

Punjab Breaking News LIVE, 29 October, 2023: ਪੰਜਾਬ ਪੁਲਿਸ ਵੀਵੀਆਈਪੀਜ਼ ਜਾਂ ਵੀਆਈਪੀਜ਼ ਦੀ ਸੁਰੱਖਿਆ ਲਈ ਵੱਡਾ ਦਮ ਚੁੱਕਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਤੋਂ ਸਬਕ ਲੈਂਦਿਆਂ ਪੰਜਾਬ ਪੁਲਿਸ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਠੋਕ ਐਕਸ਼ਨ ਪਲਾਨ ਬਣਾਇਆ ਹੈ। ਸੂਤਰਾਂ ਮੁਤਾਬਕ ਵੀਵੀਆਈਪੀ ਡਿਊਟੀ 'ਤੇ ਤਾਇਨਾਤ ਕੀਤੇ ਜਾਣ ਵਾਲੇ ਸਿਪਾਹੀਆਂ ਤੇ ਅਧਿਕਾਰੀਆਂ ਦੀ ਟੁਕੜੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੀ ਤਰਜ਼ 'ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਤੈਅ ਨਿਯਮਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਪ੍ਰਤੀਕੂਲ ਸਥਿਤੀਆਂ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾ ਰਹੇ ਹਨ। ਇਸ ਸਬੰਧੀ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਨੂੰ ਸਿਖਲਾਈ ਦਿੱਤੀ ਗਈ ਹੈ, ਜਦਕਿ ਸੜਕ ਸੁਰੱਖਿਆ ਬਲ ਦੇ ਜਵਾਨਾਂ ਨੂੰ ਸਾਰੇ ਆਧੁਨਿਕ ਸਾਜੋ-ਸਮਾਨ ਤੇ ਹਥਿਆਰਾਂ ਨਾਲ ਲੈਸ ਹਾਈਵੇਅ 'ਤੇ ਤਾਇਨਾਤ ਕੀਤਾ ਜਾਵੇਗਾ। Punjab News: 'ਵੱਡੇ ਬੰਦਿਆਂ' ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਪਲਾਨ, SPG ਦੀ ਤਰਜ਼ 'ਤੇ ਟ੍ਰੇਨਿੰਗ


Sukhpal Khaira ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ


 ਭੁੱਲਥ ਨੂੰ ਅੱਠ ਸਾਲ ਪੁਰਾਣੇ ਡਰੱਗਜ਼ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ( MLA Sukhpal Khaira) ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਪੰਜਾਬ ਪੁਲਿਸ ਦੀ ਐਸਆਈਟੀ ਨੇ ਸੁਖਪਾਲ ਖਹਿਰਾ (Sukhpal Khaira) ਤੇ  ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਦੇ ਕਰੀਬ 45 ਖਾਤਿਆਂ ਦੀ ਤਲਾਸ਼ੀ ਲਈ ਹੈ। ਐਸਆਈਟੀ ਨਾਲ ਜੁੜੇ ਸੂਤਰਾਂ ਦਾ ਦਾਅਵਾ ਹੈ ਕਿ ਇਨ੍ਹਾਂ ਖਾਤਿਆਂ ਵਿੱਚ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ। ਇਸ ਦੇ ਆਧਾਰ 'ਤੇ ਹੁਣ ਖਹਿਰਾ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। Sukhpal Khaira ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਕਰੀਬੀਆਂ ਦੇ ਖਾਤਿਆਂ 'ਚੋਂ ਹੋਇਆ ਕਰੋੜਾਂ ਦਾ ਲੈਣ-ਦੇਣ, ਜਾਂਚ 'ਚ ਜੁਟੀ SIT


ਟਰੈਕਟਰ 'ਤੇ ਸਟੰਟ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਥੱਲ੍ਹੇ ਆ ਕੇ ਹੋਈ ਮੌਤ


ਬਟਾਲਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਟਰੈਕਟਰ ਦੇ ਸਟੰਟ ਨੇ ਨੌਜਵਾਨ ਦੀ ਜਾਨ ਲੈ ਲਈ ਹੈ। ਇਹ ਘਟਨਾ ਬਟਾਲਾ ਦੇ ਪਿੰਡ ਸਰਾਚੂਰ ਵਿੱਚ ਛਿੰਝ ਮੇਲੇ ਵਿੱਚ ਵਾਪਰੀ ਹੈ। ਇੱਥੇ ਸਟੰਟ ਕਰ ਰਹੇ ਸੁਖਮਨਦੀਪ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਉਸ ਦੀ ਉਮਰ 29 ਸਾਲ ਦੇ ਕਰੀਬ ਸੀ। ਹਾਸਲ ਜਾਣਕਾਰੀ ਮੁਤਾਬਕ ਸਟੰਟ ਕਰਦੇ ਹੋਏ ਸੁਖਮਨਦੀਪ ਸਿੰਘ ਆਪਣੇ ਹੀ ਟਰੈਕਟਰ ਹੇਠਾਂ ਆ ਗਿਆ। ਹਲਕਾ ਫਤਿਹਪੁਰ ਚੂੜੀਆਂ ਦਾ ਰਹਿਣ ਵਾਲਾ ਸੁਖਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੁਖਮਨਦੀਪ ਸਿੰਘ ਨੇ ਕਿਸਾਨ ਮੋਰਚੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਸੀ। ਸੁਖਮਨਦੀਪ ਦੀ ਮੌਤ ਤੋਂ ਬਾਅਦ ਮੇਲਾ ਪ੍ਰਬੰਧਕਾਂ ਨੇ ਮੇਲਾ ਰੱਦ ਕਰਨ ਦਾ ਐਲਾਨ ਕਰ ਦਿੱਤਾ। Punjab News : ਖੇਡ ਮੇਲੇ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ 'ਤੇ ਸਟੰਟ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਥੱਲ੍ਹੇ ਆ ਕੇ ਹੋਈ ਮੌਤ, ਵੀਡੀਓ ਵਾਇਰਲ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.