Punjab Breaking News LIVE : ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ, ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲਿਸ ਫੋਰਸ ਡਰਾਉਣ ਲਈ ਨਹੀਂ ਸਗੋਂ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤੀ: ਏਡੀਜੀਪੀ
Punjab Breaking News LIVE : ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ, ਭਿਆਨਕ ਸੜਕ ਹਾਦਸੇ 'ਚ ਵਿਆਹ ਤੋਂ ਪਰਤ ਰਹੇ ਇੱਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ, ਵਿਸਾਖੀ ਮੌਕੇ 2965 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ
LIVE
Background
Punjab Breaking News : ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਸਮਾਧ ਨੇੜੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਬੱਚੇ ਸਮੇਤ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ,ਜਦਕਿ 2 ਲੋਕਾਂ ਨੂੰ ਰੈਫਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਸੰਤੁਲਨ ਵਿਗੜਨ ਕਾਰਨ ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ 'ਤੇ ਖੜੇ ਇੱਕ ਟਰੱਕ ਵਿਚ ਜਾ ਵੱਜੀ, ਜਿਸ ਕਰਕੇ ਹਾਦਸਾ ਵਾਪਰਿਆ ਹੈ। ਫਿਲਹਾਲ ਮ੍ਰਿਤਕ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ। ਮੌਕੇ 'ਤੇ ਪੁਲਿਸ ਵੀ ਪਹੁੰਚੀ ਹੈ ,ਜਿਨ੍ਹਾਂ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ, ਫਸਲਾਂ ਦੀ ਅਦਾਇਗੀ ਦੇ ਨਾਲ ਹੀ ਮਿਲੇਗਾ ਮੁਆਵਜ਼ਾ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਬਾਰਸ਼ ਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਕਣਕ ਦਾ ਮੁਆਵਜ਼ਾ ਸਰਕਾਰ ਵੱਲੋਂ ਮੰਡੀਆਂ ’ਚ ਫ਼ਸਲ ਵੇਚਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗਿਰਦਾਵਰੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਉਹ ਸ਼ਨੀਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨ ਮੌਕੇ ਪਹੁੰਚੇ ਸਨ।
ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਰਾਏ ਨਾਲ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਰਾਏ ਨਾਲ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ।
ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਖਰਾਬ ਹੋਈ ਫਸਲ ਦਾ ਮੁਆਵਜ਼ਾ ਫ਼ਸਲ ਵਿਕਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਜਾ ਰਹੀ ਹੈ ਤੇ ਇਸ ਕੰਮ ਲਈ ਗਿਰਦਾਵਰੀ ਦਾ ਕੰਮ ਹੋ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਗਲਤ ਰਿਪੋਰਟ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਲਾਲਚ ਨਾ ਦੇਣ ਤੇ ਜੇਕਰ ਕੋਈ ਅਧਿਕਾਰੀ ਇਨਸਾਫ਼ ਨਹੀਂ ਦਿੰਦਾ ਤਾਂ ਉਸ ਦੀ ਸ਼ਿਕਾਇਕ ਕੀਤੀ ਜਾਵੇ। ਉਨ੍ਹਾਂ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨਾਂ ਨੂੰ ਵਿਭਿੰਨਤਾ ਦੀ ਖੇਤੀ ਕਰਨ ਦਾ ਸੁਝਾਅ ਵੀ ਦਿੱਤਾ।
GT vs KKR Live Score: ਗੁਜਰਾਤ ਟੀਮ ਨੇ 16 ਓਵਰਾਂ ਤੋਂ ਬਾਅਦ 144 ਦੌੜਾਂ ਬਣਾਈਆਂ
ਗੁਜਰਾਤ ਟਾਈਟਨਸ ਦੀ ਟੀਮ ਨੇ ਕੋਲਕਾਤਾ ਦੇ ਖਿਲਾਫ 16 ਓਵਰਾਂ ਦੀ ਸਮਾਪਤੀ ਤੋਂ ਬਾਅਦ 3 ਵਿਕਟਾਂ ਦੇ ਨੁਕਸਾਨ 'ਤੇ 144 ਦੌੜਾਂ ਬਣਾ ਲਈਆਂ ਹਨ। ਸਾਈ ਸੁਦਰਸ਼ਨ 47 ਅਤੇ ਵਿਜੇ ਸ਼ੰਕਰ 14 ਦੌੜਾਂ ਬਣਾ ਕੇ ਖੇਡ ਰਹੇ ਹਨ।
KKR vs GT Live: ਗੁਜਰਾਤ ਦੀ ਦੂਜੀ ਵਿਕਟ ਡਿੱਗੀ
ਗੁਜਰਾਤ ਟਾਈਟਨਸ ਨੇ 12 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ ਬਣਾਈਆਂ। ਟੀਮ ਦੀ ਦੂਜੀ ਵਿਕਟ ਸ਼ੁਭਮਨ ਗਿੱਲ ਦੇ ਰੂਪ ਵਿੱਚ ਡਿੱਗੀ। ਸ਼ੁਭਮਨ 31 ਗੇਂਦਾਂ ਵਿੱਚ 39 ਦੌੜਾਂ ਬਣਾ ਕੇ ਆਊਟ ਹੋ ਗਏ। ਨਰੇਨ ਨੇ ਉਸ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ।
GT vs KKR Live Score: ਗੁਜਰਾਤ ਟਾਈਟਨਜ਼ ਨੇ 10 ਓਵਰਾਂ ਵਿੱਚ 88 ਦੌੜਾਂ ਬਣਾਈਆਂ
ਗੁਜਰਾਤ ਟਾਈਟਨਸ ਨੇ 10 ਓਵਰਾਂ 'ਚ 1 ਵਿਕਟ ਦੇ ਨੁਕਸਾਨ 'ਤੇ 88 ਦੌੜਾਂ ਬਣਾਈਆਂ। ਸ਼ੁਭਮਨ ਗਿੱਲ 36 ਦੌੜਾਂ ਅਤੇ ਸਾਈ ਸੁਦਰਸ਼ਨ 22 ਦੌੜਾਂ ਬਣਾ ਕੇ ਖੇਡ ਰਹੇ ਹਨ।
GT vs KKR Live Score: गुजरात टाइटंस ने 10 ओवरों में बनाए 88 रन
गुजरात टाइटंस ने 10 ओवरों में 1 विकेट के नुकसान के साथ 88 रन बनाए. शुभमन गिल 36 रन और साई सुदर्शन 22 रन बनाकर खेल रहे हैं.
Punjab News: ਭਲਕੇ ਸਵੇਰੇ 10 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ ਭਲਕੇ 10 ਅਪ੍ਰੈਲ ਨੂੰ ਕਰਨ ਦਾ ਫੈਸਲਾ ਕੀਤਾ ਹੈ ਪਰ ਮੀਟਿੰਗ ਦਾ ਏਜੰਡਾ ਫਿਲਹਾਲ ਜਨਤਕ ਨਹੀਂ ਕੀਤਾ ਗਿਆ ਹੈ। ਇਹ ਮੀਟਿੰਗ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਵੇਗੀ।