Punjab Breaking News LIVE : ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ, ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲਿਸ ਫੋਰਸ ਡਰਾਉਣ ਲਈ ਨਹੀਂ ਸਗੋਂ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤੀ: ਏਡੀਜੀਪੀ
Punjab Breaking News LIVE : ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ, ਭਿਆਨਕ ਸੜਕ ਹਾਦਸੇ 'ਚ ਵਿਆਹ ਤੋਂ ਪਰਤ ਰਹੇ ਇੱਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ, ਵਿਸਾਖੀ ਮੌਕੇ 2965 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ
ਗੁਜਰਾਤ ਟਾਈਟਨਸ ਦੀ ਟੀਮ ਨੇ ਕੋਲਕਾਤਾ ਦੇ ਖਿਲਾਫ 16 ਓਵਰਾਂ ਦੀ ਸਮਾਪਤੀ ਤੋਂ ਬਾਅਦ 3 ਵਿਕਟਾਂ ਦੇ ਨੁਕਸਾਨ 'ਤੇ 144 ਦੌੜਾਂ ਬਣਾ ਲਈਆਂ ਹਨ। ਸਾਈ ਸੁਦਰਸ਼ਨ 47 ਅਤੇ ਵਿਜੇ ਸ਼ੰਕਰ 14 ਦੌੜਾਂ ਬਣਾ ਕੇ ਖੇਡ ਰਹੇ ਹਨ।
ਗੁਜਰਾਤ ਟਾਈਟਨਸ ਨੇ 12 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ ਬਣਾਈਆਂ। ਟੀਮ ਦੀ ਦੂਜੀ ਵਿਕਟ ਸ਼ੁਭਮਨ ਗਿੱਲ ਦੇ ਰੂਪ ਵਿੱਚ ਡਿੱਗੀ। ਸ਼ੁਭਮਨ 31 ਗੇਂਦਾਂ ਵਿੱਚ 39 ਦੌੜਾਂ ਬਣਾ ਕੇ ਆਊਟ ਹੋ ਗਏ। ਨਰੇਨ ਨੇ ਉਸ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ।
ਗੁਜਰਾਤ ਟਾਈਟਨਸ ਨੇ 10 ਓਵਰਾਂ 'ਚ 1 ਵਿਕਟ ਦੇ ਨੁਕਸਾਨ 'ਤੇ 88 ਦੌੜਾਂ ਬਣਾਈਆਂ। ਸ਼ੁਭਮਨ ਗਿੱਲ 36 ਦੌੜਾਂ ਅਤੇ ਸਾਈ ਸੁਦਰਸ਼ਨ 22 ਦੌੜਾਂ ਬਣਾ ਕੇ ਖੇਡ ਰਹੇ ਹਨ।
गुजरात टाइटंस ने 10 ओवरों में 1 विकेट के नुकसान के साथ 88 रन बनाए. शुभमन गिल 36 रन और साई सुदर्शन 22 रन बनाकर खेल रहे हैं.
ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ ਭਲਕੇ 10 ਅਪ੍ਰੈਲ ਨੂੰ ਕਰਨ ਦਾ ਫੈਸਲਾ ਕੀਤਾ ਹੈ ਪਰ ਮੀਟਿੰਗ ਦਾ ਏਜੰਡਾ ਫਿਲਹਾਲ ਜਨਤਕ ਨਹੀਂ ਕੀਤਾ ਗਿਆ ਹੈ। ਇਹ ਮੀਟਿੰਗ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਵੇਗੀ।
ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ ਭਲਕੇ 10 ਅਪ੍ਰੈਲ ਨੂੰ ਕਰਨ ਦਾ ਫੈਸਲਾ ਕੀਤਾ ਹੈ ਪਰ ਮੀਟਿੰਗ ਦਾ ਏਜੰਡਾ ਫਿਲਹਾਲ ਜਨਤਕ ਨਹੀਂ ਕੀਤਾ ਗਿਆ ਹੈ। ਇਹ ਮੀਟਿੰਗ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਵੇਗੀ।
ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਅਟਵਾਲ ਅਤੇ ਜਸਜੀਤ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂਆਂ ਨੇ ਉਹਨਾਂ ਨੂੰ ਦਿੱਲੀ ਵਿਚ ਮੈਂਬਰਸ਼ਿਪ ਦਿਵਾਈ। ਇਸ ਤੋਂ ਪਹਿਲਾਂ ਉਨ੍ਹਾਂ ਇਕ ਲਾਈਨ ਦਾ ਅਸਤੀਫਾ ਭੇਜ ਕੇ ਅਕਾਲੀ ਦਲ ਪਾਰਟੀ ਛੱਡ ਦਿੱਤੀ ਸੀ। ਇੰਦਰ ਇਕਬਾਲ ਲੁਧਿਆਣਾ ਦੇ ਰਾਏਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ।
ਬੀਤੇ 22 ਦਿਨਾਂ ਤੋਂ ਪੁਲਿਸ ਲਈ ਚੁਣੌਤੀ ਬਣਿਆ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਲੋਪ ਹੈ। ਉਸ ਦੀ ਭਾਲ 'ਚ ਪੁਲਿਸ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਮੁਤਾਬਕ 150 ਤੋਂ ਵੱਧ ਬੱਸ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨ ਭੱਜ ਜਾਣ ਦੇ ਖਦਸ਼ੇ ਕਾਰਨ 5000 ਤੋਂ ਵੱਧ ਪੁਲਿਸ ਮੁਲਾਜ਼ਮ ਸਰਹੱਦ ਨਾਲ ਲੱਗਦੇ ਪੰਜਾਬ ਦੇ ਪਿੰਡਾਂ ਦੀ ਜਾਂਚ ਕਰ ਰਹੇ ਹਨ।
ਪੰਜਾਬ 'ਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਜੇ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 11 ਪੈਸੇ ਤੇ ਡੀਜ਼ਲ 10 ਪੈਸੇ ਸਸਤਾ ਹੋ ਗਿਆ ਹੈ। ਪੈਟਰੋਲ ਦਾ ਰੇਟ 97.50 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦਾ ਇਹੀ ਰੇਟ 87.85 ਪ੍ਰਤੀ ਲੀਟਰ ਹੋ ਗਿਆ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਜੇ ਦੂਜੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੱਜ ਚੰਡੀਗੜ੍ਹ ਵਿੱਚ ਪੈਟਰੋਲ ਦਾ ਰੇਟ 96.2 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦਾ ਰੇਟ 84.26 ਰੁਪਏ ਪ੍ਰਤੀ ਲੀਟਰ ਹੈ।
ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਐਕਟਿਵ ਹੋ ਗਏ ਹਨ। ਦਿੱਲੀ ਵਿੱਚ ਸੀਨੀਅਰ ਲੀਡਰਾਂ ਨਾਲ ਮੀਟਿੰਗਾਂ ਕਰਨ ਮਗਰੋਂ ਸ਼ਨੀਵਾਰ ਨੂੰ ਉਹ ਆਪਣੇ ਸ਼ਹਿਰ ਅੰਮ੍ਰਿਤਸਰ ਖੁੱਲ੍ਹ ਕੇ ਗਰਜੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਸਰਕਾਰ ਦੀ ਛਤਰ ਛਾਇਆ ਹੇਠ ਮਾਫੀਆ ਰਾਜ ਚੱਲ ਰਿਹਾ ਹੈ।
ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੀ ਪੁਲਿਸ ਵੱਲੋਂ ਖਿਡੌਣਾ ਪਿਸਤੌਲਾਂ ਨਾਲ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਖਿਡੌਣੇ ਵਾਲੀਆਂ 2 ਪਿਸਤੌਲਾਂ ਤੇ ਚੋਰੀ ਦੀ ਐਕਟਿਵਾ ਤੇ 2 ਦਾਤਰ ਬਰਾਮਦ ਕੀਤੇ ਗਏ ਹਨ। ਇਹ ਖਿਡੌਣਾ ਪਿਸਤੌਲ ਨਾਲ ਵੱਖ-ਵੱਖ ਇਲਾਕਿਆਂ ਅੰਦਰ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਚੰਨੀ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਫਰਜ਼ੀ ਖਬਰਾਂ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ ਦੇ ਸਮਰਥਨ 'ਚ ਹੀ ਰਹਿਣਗੇ।
ਜਲੰਧਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਾਂਗਰਸ ਨੇਤਾ ਇੰਦਰ ਇਕਬਾਲ ਸਿੰਘ ਅੱਜ ਦੁਪਹਿਰ 12 ਵਜੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕੁਝ ਦਿਨ ਪਹਿਲਾਂ ਹੀ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਹੀ ਜਲੰਧਰ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਹੈ।
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਥਾਂ-ਥਾਂ ਨਾਕੇ ਲਾ ਕੇ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ ਜਿਸ ਕਰਕੇ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਸੰਗਤਾਂ ਘੱਟ ਪਹੁੰਚ ਰਹੀਆਂ ਹਨ। ਹੁਣ ਏਡੀਜੀਪੀ ਬਠਿੰਡਾ ਰੇਂਜ ਸੁਰਿੰਦਰ ਪਾਲ ਸਿੰਘ ਨੇ ਇਸ ਬਾਰੇ ਸਪਸ਼ਟੀਕਰਨ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਉਤਾਰਣ ਦਾ ਐਲਾਨ ਕੀਤਾ ਹੈ। ਬਸਪਾ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਦੀ ਹਮਾਇਤ ਕੀਤੀ ਜਾਏਗੀ। ਇਸ ਦੇ ਨਾਲ ਹੀ ਅਕਾਲੀ ਦਲ ਨੇ ਚੋਣ ਲਈ ਰਸਮੀ ਪ੍ਰਚਾਰ 10 ਅਪਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਹੁਣ ਸਪਸ਼ਟ ਹੋ ਗਿਆ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਬਸਪਾ ਨਹੀਂ ਸਗੋਂ ਅਕਾਲੀ ਦਲ ਦਾ ਉਮੀਦਵਾਰ ਹੀ ਮੈਦਾਨ ਵਿੱਚ ਉੱਤਰੇਗਾ।
ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ 1052 ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋ ਰਿਹਾ ਹੈ। ਜੇਕਰ ਪੂਰੇ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਭਰ ਵਿੱਚੋਂ 2965 ਸਿੱਖ ਸ਼ਰਧਾਲੂ ਪਾਕਿਸਤਾਨ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਜਾਣਗੇ। 109 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਪਾਕਿਸਤਾਨ ਸਰਕਾਰ ਵੱਲੋਂ ਮਨਜੂਰ ਨਹੀਂ ਕੀਤੇ ਗਏ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਬਾਰਸ਼ ਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਕਣਕ ਦਾ ਮੁਆਵਜ਼ਾ ਸਰਕਾਰ ਵੱਲੋਂ ਮੰਡੀਆਂ ’ਚ ਫ਼ਸਲ ਵੇਚਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗਿਰਦਾਵਰੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਉਹ ਸ਼ਨੀਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨ ਮੌਕੇ ਪਹੁੰਚੇ ਸਨ।
ਪਿਛੋਕੜ
Punjab Breaking News : ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਸਮਾਧ ਨੇੜੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਬੱਚੇ ਸਮੇਤ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ,ਜਦਕਿ 2 ਲੋਕਾਂ ਨੂੰ ਰੈਫਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਸੰਤੁਲਨ ਵਿਗੜਨ ਕਾਰਨ ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ 'ਤੇ ਖੜੇ ਇੱਕ ਟਰੱਕ ਵਿਚ ਜਾ ਵੱਜੀ, ਜਿਸ ਕਰਕੇ ਹਾਦਸਾ ਵਾਪਰਿਆ ਹੈ। ਫਿਲਹਾਲ ਮ੍ਰਿਤਕ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ। ਮੌਕੇ 'ਤੇ ਪੁਲਿਸ ਵੀ ਪਹੁੰਚੀ ਹੈ ,ਜਿਨ੍ਹਾਂ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ, ਫਸਲਾਂ ਦੀ ਅਦਾਇਗੀ ਦੇ ਨਾਲ ਹੀ ਮਿਲੇਗਾ ਮੁਆਵਜ਼ਾ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਬਾਰਸ਼ ਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਕਣਕ ਦਾ ਮੁਆਵਜ਼ਾ ਸਰਕਾਰ ਵੱਲੋਂ ਮੰਡੀਆਂ ’ਚ ਫ਼ਸਲ ਵੇਚਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗਿਰਦਾਵਰੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਉਹ ਸ਼ਨੀਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨ ਮੌਕੇ ਪਹੁੰਚੇ ਸਨ।
ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਰਾਏ ਨਾਲ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਰਾਏ ਨਾਲ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ।
ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਖਰਾਬ ਹੋਈ ਫਸਲ ਦਾ ਮੁਆਵਜ਼ਾ ਫ਼ਸਲ ਵਿਕਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਜਾ ਰਹੀ ਹੈ ਤੇ ਇਸ ਕੰਮ ਲਈ ਗਿਰਦਾਵਰੀ ਦਾ ਕੰਮ ਹੋ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਗਲਤ ਰਿਪੋਰਟ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਲਾਲਚ ਨਾ ਦੇਣ ਤੇ ਜੇਕਰ ਕੋਈ ਅਧਿਕਾਰੀ ਇਨਸਾਫ਼ ਨਹੀਂ ਦਿੰਦਾ ਤਾਂ ਉਸ ਦੀ ਸ਼ਿਕਾਇਕ ਕੀਤੀ ਜਾਵੇ। ਉਨ੍ਹਾਂ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨਾਂ ਨੂੰ ਵਿਭਿੰਨਤਾ ਦੀ ਖੇਤੀ ਕਰਨ ਦਾ ਸੁਝਾਅ ਵੀ ਦਿੱਤਾ।
- - - - - - - - - Advertisement - - - - - - - - -