Punjab Breaking News LIVE: ਪੰਜਾਬ ਸਰਕਾਰ ਦਾ ਵੱਡਾ ਫੈਸਲਾ, 28 ਹਜ਼ਾਰ ਕੱਚੇ ਕਾਮੇ ਪੱਕੇ ਹੋਣਗੇ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਦੀ ਕੁੱਟਮਾਰ, ਸਾਬਕਾ CM ਚਰਨਜੀਤ ਚੰਨੀ ਬਣੇ 'ਰਾਜਨੀਤੀ ਡਾਕਟਰ'

Punjab Breaking News LIVE: ਪੰਜਾਬ ਸਰਕਾਰ ਦਾ ਵੱਡਾ ਫੈਸਲਾ, 28 ਹਜ਼ਾਰ ਕੱਚੇ ਕਾਮੇ ਪੱਕੇ ਹੋਣਗੇ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਦੀ ਕੁੱਟਮਾਰ, ਸਾਬਕਾ CM ਚਰਨਜੀਤ ਚੰਨੀ ਬਣੇ 'ਰਾਜਨੀਤੀ ਡਾਕਟਰ'

ABP Sanjha Last Updated: 21 May 2023 04:35 PM
Punjab Drugs Case: AIG ਰਾਜਜੀਤ ਸਿੰਘ ਨੂੰ ਪਨਾਹ ਦੇਣ ਵਾਲਿਆਂ 'ਤੇ ਵੀ ਕਸਿਆ ਜਾਵੇਗਾ ਸ਼ਿਕੰਜਾ, AAP ਬੁਲਾਰੇ ਕੰਗ ਨੇ ਕਹੀ ਇਹ ਵੱਡੀ ਗੱਲ

ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਾਜਜੀਤ ਸਿੰਘ ਲੰਬੇ ਸਮੇਂ ਤੋਂ ਫਰਾਰ ਹਨ। ਹੁਣ ਰਾਜਜੀਤ ਸਿੰਘ ਨੂੰ ਪਨਾਹ ਦੇਣ ਵਾਲੇ ਲੋਕਾਂ 'ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਜੀਤ ਸਿੰਘ ਅਜੇ ਫਰਾਰ ਹੈ। ਉਸ ਨੂੰ ਪਨਾਹ ਦੇਣ ਵਾਲੀਆਂ ਕਈ ਤਾਕਤਾਂ ਹੋ ਸਕਦੀਆਂ ਹਨ।

2000 Rupee Note: ਰਾਜਾ ਵੜਿੰਗ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ, ਬੋਲੇ- 'ਜੇ ਇਨ੍ਹਾਂ ਨੂੰ ਬੰਦ ਹੀ ਕਰਨਾ ਸੀ ਤਾਂ ਚਲਾਇਆ ਹੀ ਕਿਉਂ'

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ 2000 ਰੁਪਏ ਦੇ ਨੋਟ ਬੰਦ ਕੀਤੇ ਜਾਣ 'ਤੇ ਸਵਾਲ ਖੜ੍ਹੇ ਕੀਤੇ ਹਨ। ਕੇਂਦਰ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ, "ਹੁਣ ਉਹ (ਪ੍ਰਧਾਨ ਮੰਤਰੀ) ਇੱਕ ਨਵਾਂ ਨੋਟ ਲਿਆਉਣਗੇ, ਜਿਸ 'ਤੇ ਉਹ ਆਪਣੀ ਫੋਟੋ ਲਗਾਉਣਗੇ।" ਵੜਿੰਗ ਨੇ ਅੱਗੇ ਕਿਹਾ, '2016 ਦੇ ਨੋਟਬੰਦੀ ਤੋਂ ਬਾਅਦ 2,000 ਰੁਪਏ ਦੇ ਨੋਟ ਬਣਾਉਣ ਲਈ ਲੱਖਾਂ ਰੁਪਏ ਖਰਚ ਕੀਤੇ ਗਏ। ਹੁਣ ਇਹ ਨੋਟ ਵੀ ਬੰਦ ਕਰ ਦਿੱਤਾ ਗਿਆ ਹੈ।'

ਸਾਰੇ ਚੈਨਲਾਂ ਨੂੰ ਮਿਲਣ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ, ਪੰਜਾਬ ਸਰਕਾਰ ਚੁੱਕੇਗੀ ਖ਼ਰਚਾ-CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਮੁੜ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਸਾਰੇ ਚੈਨਲਾਂ ਨੂੰ ਟੈਲੀਕਾਸਟ ਦੇ ਮੁਫ਼ਤ ਅਧਿਕਾਰੀ ਦੇਣ ਦਾ ਮੁੱਦਾ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਖ਼ਰਚਾ ਚੁੱਕਣ ਲਈ ਤਿਆਰ ਹੈ।

ਬਿਕਰਮ ਮਜੀਠੀਆ ਡਰੱਗ ਮਾਮਲੇ 'ਚ ਨਵੀਂ SIT ਦਾ ਗਠਨ: ਹੁਣ IG ਰੇਂਜ ਮੁਖਵਿੰਦਰ ਸਿੰਘ ਛੀਨਾ ਕਰਨਗੇ ਮਾਮਲੇ ਦੀ ਜਾਂਚ

ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਹੋਏ ਡਰੱਗ ਕੇਸ (Bikram Majithia Drugs Case) ਦੀ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ (SIT) ਜਾਂਚ ਕਰੇਗੀ। ਸਰਕਾਰ ਨੇ ਡਰੱਗਜ਼ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਬਣਾਈ ਹੈ। ਹਾਲਾਂਕਿ ਸਿਰਫ ਇਸ ਦਾ ਮੁਖੀ ਹੀ ਬਦਲਿਆ ਗਿਆ ਹੈ, ਜਦਕਿ ਬਾਕੀ ਸਾਰੇ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਨਹੀਂ ਬਦਲਿਆ ਗਿਆ ਹੈ।

Punjab Politics: ਦਿੱਲੀ CM ਬਨਾਮ LG ਦੀ ਲੜਾਈ 'ਚ ਭਗਵੰਤ ਮਾਨ ਦੀ ਐਂਟਰੀ, ਕਿਹਾ- 'ਸਾਰੀ ਬੀਜੇਪੀ ਨੂੰ ਫਾਂਸੀ...'

ਦਿੱਲੀ ਵਿੱਚ IAS ਅਫਸਰਾਂ ਦੀ ਕਮਾਨ ਰਾਜਪਾਲ ਨੂੰ ਸੌਂਪਣ ਲਈ ਆਰਡੀਨੈਂਸ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਹਲਚਲ ਮਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮਾਮਲੇ ਨੂੰ ਲੈ ਕੇ ਨਾਰਾਜ਼ ਨਜ਼ਰ ਆਏ, ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਕਈ ਟਵੀਟ ਕੀਤੇ। ਆਪਣੇ ਪਹਿਲੇ ਟਵੀਟ ਵਿੱਚ ਸੀਐਮ ਮਾਨ ਨੇ ਲਿਖਿਆ, 'ਜੇਕਰ ਭਾਰਤੀ ਸੰਵਿਧਾਨ ਵਿੱਚ ਲੋਕਤੰਤਰ ਦੇ ਕਾਤਲਾਂ ਲਈ ਸਜ਼ਾ ਦੀ ਵਿਵਸਥਾ ਹੁੰਦੀ ਤਾਂ ਪੂਰੀ ਬੀਜੇਪੀ ਨੂੰ ਫਾਂਸੀ ਦਿੱਤੀ ਜਾ ਸਕਦੀ ਸੀ।' ਉੱਥੇ ਹੀ ਇਕ ਹੋਰ ਟਵੀਟ 'ਚ ਉਨ੍ਹਾਂ ਨੇ ਲਿਖਿਆ ਕਿ ਦੇਸ਼ ਨੂੰ 30-31 ਗਵਰਨਰ ਅਤੇ ਇੱਕ ਪ੍ਰਧਾਨ ਮੰਤਰੀ ਚਲਾ ਰਹੇ ਹਨ ਤਾਂ ਚੋਣਾਂ 'ਤੇ ਅਰਬਾਂ ਖਰਚ ਕਰਨ ਦਾ ਕੀ ਫਾਇਦਾ ਹੈ।

Punjab News :  ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 77 ਆਈਪੀਐਸ-ਪੀਪੀਐਸ ਅਧਿਕਾਰੀ ਏਧਰੋਂ-ਓਧਰ

ਪੰਜਾਬ ਵਿੱਚ 77 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਆਈਪੀਐਸ ਨੀਲਾਭ ਕਿਸ਼ੋਰ ਨੂੰ ਆਈਜੀਪੀ Internal Security, ਆਈਪੀਐਸ ਅਧਿਕਾਰੀ ਗੁਰਸ਼ਰਨ ਸਿੰਘ ਸੰਧੂ ਨੂੰ ਆਈਜੀ ਕਰਾਈਮ ਦੇ ਨਾਲ-ਨਾਲ ਆਈਜੀ ਪ੍ਰੋਵੀਜ਼ਨਿੰਗ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੰਜੀਵ ਰਾਮਪਾਲ ਨੂੰ ਡੀਆਈਜੀ ਸਪੈਸ਼ਲ ਟਾਸਕ ਫੋਰਸ ਐਸਏਐਸ ਨਗਰ ਦੇ ਨਾਲ ਡੀਆਈਜੀ ਕਮਾਂਡੋ ਬਹਾਦਰਗੜ੍ਹ ਲਾਇਆ ਗਿਆ ਹੈ।


ਇਸੇ ਤਰ੍ਹਾਂ ਜਸਪ੍ਰੀਤ ਸਿੰਘ ਸੰਧੂ ਨੂੰ ਆਈਜੀ ਏਆਈਜੀ ਇੰਡੀਅਨ ਰਿਜ਼ਰਵ ਬਟਾਲੀਅਨ ਪਟਿਆਲਾ, ਪੀਪੀਐਸ ਮਨਿੰਦਰ ਸਿੰਘ ਨੂੰ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਇੰਚਾਰਜ, ਗੁਰਪ੍ਰੀਤ ਸਿੰਘ ਨੂੰ ਕਮਾਂਡੈਂਟ ਕਮਾਂਡੋ ਟਰੇਨਿੰਗ ਸੈਂਟਰ ਬਹਾਦਰਗੜ੍ਹ, ਰਵਚਰਨ ਸਿੰਘ ਨੂੰ ਕਮਾਂਡੈਂਟ ਕਮਾਂਡੋ ਟਰੇਨਿੰਗ ਸੈਂਟਰ ਭੇਜਿਆ ਗਿਆ ਹੈ। ਸੰਯੁਕਤ ਪੁਲਿਸ ਕਮਿਸ਼ਨਰ ਲਾਅ ਐਂਡ ਆਰਡਰ ਜਲੰਧਰ ਤੋਂ ਲੁਧਿਆਣਾ ਭੇਜਿਆ ਗਿਆ ਹੈ। 

Amritsar News: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਦੀ ਕੁੱਟਮਾਰ, ਜੇਬ ਚੋਂ ਮਿਲੇ ਤੰਬਾਕੂ

ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇੱਕ ਪ੍ਰਵਾਸੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਪ੍ਰਵਾਸੀ ਨੂੰ ਤੰਬਾਕੂ ਲੈ ਕੇ ਸ੍ਰੀ ਦਰਬਾਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਹ ਵੀਡੀਓ ਜੋੜਾ ਘਰ ਦੇ ਨੇੜੇ ਦੀ ਹੈ। ਹਾਲਾਂਕਿ ਅਜੇ ਤੱਕ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਉੱਤੇ ਕੋਈ ਸਫ਼ਾਈ ਨਹੀਂ ਦਿੱਤੀ ਗਈ ਹੈ।

Punjab News: ਸਾਬਕਾ CM ਚਰਨਜੀਤ ਚੰਨੀ ਬਣੇ 'ਰਾਜਨੀਤੀ ਡਾਕਟਰ', ਕਿਹਾ-ਕਾਂਗਰਸ ਦਾ ਪਤਨ ਦੇਸ਼ ਲਈ ਘਾਤਕ

ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਨੀਵਾਰ ਨੂੰ ਪੀਐਚਡੀ ਦੀ ਡਿਗਰੀ ਪ੍ਰਦਾਨ ਕੀਤੀ ਗਈ। ਕਾਂਗਰਸੀ ਆਗੂ ਚੰਨੀ ਨੇ ਪੀਯੂ ਤੋਂ ਰਾਜਨੀਤੀ ਸ਼ਾਸਤਰ ਵਿੱਚ ਐਮਏ ਕੀਤੀ ਅਤੇ ਰਾਜਨੀਤੀ ਵਿਗਿਆਨ ਦੇ ਪ੍ਰੋਫੈਸਰ ਇਮੈਨੁਅਲ ਨਾਹਰ ਦੀ ਅਗਵਾਈ ਵਿੱਚ ਇਸੇ ਵਿਸ਼ੇ ਵਿੱਚ ਪੀਐਚਡੀ ਕੀਤੀ। ਚੰਨੀ ਨੇ ਕਿਹਾ ਕਿ ਪੀਯੂ ਇੱਕ ਵੱਕਾਰੀ ਯੂਨੀਵਰਸਿਟੀ ਹੈ, ਇੱਥੋਂ ਪੀ.ਐਚ.ਡੀ ਦੀ ਡਿਗਰੀ ਪ੍ਰਾਪਤ ਕਰਨਾ ਮਾਣ ਵਾਲੀ ਗੱਲ ਹੈ।

Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, 28 ਹਜ਼ਾਰ ਕੱਚੇ ਕਾਮੇ ਪੱਕੇ ਹੋਣਗੇ, ਪਰ ਰੱਖੀ ਇਹ ਸ਼ਰਤ
ਪੰਜਾਬ ਦੇ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਹਿੱਤ 'ਚ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਹ 28 ਹਜ਼ਾਰ ਕਰਮਚਾਰੀਆਂ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 10 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਅਤੇ ਸਿਹਤ ਵਿਭਾਗ ਦੇ ਕਰੀਬ 7800 ਮੁਲਾਜ਼ਮਾਂ ਲਈ ਕੰਮ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਮੰਤਰੀ ਮੰਡਲ ਵੱਲੋਂ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ।

ਪਿਛੋਕੜ

Punjab Breaking News LIVE Update: ਪੰਜਾਬ ਦੇ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਹਿੱਤ 'ਚ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਹ 28 ਹਜ਼ਾਰ ਕਰਮਚਾਰੀਆਂ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 10 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਅਤੇ ਸਿਹਤ ਵਿਭਾਗ ਦੇ ਕਰੀਬ 7800 ਮੁਲਾਜ਼ਮਾਂ ਲਈ ਕੰਮ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਮੰਤਰੀ ਮੰਡਲ ਵੱਲੋਂ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ।


ਮੁੱਖ ਮੰਤਰੀ ਦੀ ਮਨਜ਼ੂਰੀ ਤੋਂ ਬਾਅਦ 28 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ


ਮੁੱਖ ਮੰਤਰੀ ਭਗਵੰਤ ਮਾਨ ਦੀ ਮਨਜ਼ੂਰੀ ਤੋਂ ਬਾਅਦ 28 ਹਜ਼ਾਰ ਮੁਲਾਜ਼ਮ ਸਿੱਧੇ ਪੱਕੇ ਹੋ ਜਾਣਗੇ। ਇਸ ਤੋਂ ਬਾਅਦ 8 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੈਬਨਿਟ ਸਬ-ਕਮੇਟੀ ਬਣਾਈ ਗਈ ਸੀ। ਕਈ ਮੀਟਿੰਗਾਂ ਤੋਂ ਬਾਅਦ 28 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਜਾਂਚ ਕਰਨ ਵਾਲੀ ਕਮੇਟੀ ਨੂੰ ਸਰਕਾਰ ਦੀ ਤਰਫੋਂ ਕਿਹਾ ਗਿਆ ਸੀ।


ਇਹ ਸੂਚੀ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀ ਗਈ ਹੈ ਕਿ ਕਿੰਨੇ ਕਰਮਚਾਰੀ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ, ਕੀ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਪੱਕਾ ਕਰਵਾਉਣ ਵਿਚ ਕੋਈ ਅੜਚਨ ਹੈ। ਹੁਣ ਸੀਐਮ ਮਾਨ ਨਾਲ ਮੀਟਿੰਗ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਰਹੀ ਹੈ।


ਸਾਬਕਾ CM ਚਰਨਜੀਤ ਚੰਨੀ ਬਣੇ 'ਰਾਜਨੀਤੀ ਡਾਕਟਰ', ਕਿਹਾ-ਕਾਂਗਰਸ ਦਾ ਪਤਨ ਦੇਸ਼ ਲਈ ਘਾਤਕ


 ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਨੀਵਾਰ ਨੂੰ ਪੀਐਚਡੀ ਦੀ ਡਿਗਰੀ ਪ੍ਰਦਾਨ ਕੀਤੀ ਗਈ। ਕਾਂਗਰਸੀ ਆਗੂ ਚੰਨੀ ਨੇ ਪੀਯੂ ਤੋਂ ਰਾਜਨੀਤੀ ਸ਼ਾਸਤਰ ਵਿੱਚ ਐਮਏ ਕੀਤੀ ਅਤੇ ਰਾਜਨੀਤੀ ਵਿਗਿਆਨ ਦੇ ਪ੍ਰੋਫੈਸਰ ਇਮੈਨੁਅਲ ਨਾਹਰ ਦੀ ਅਗਵਾਈ ਵਿੱਚ ਇਸੇ ਵਿਸ਼ੇ ਵਿੱਚ ਪੀਐਚਡੀ ਕੀਤੀ। ਚੰਨੀ ਨੇ ਕਿਹਾ ਕਿ ਪੀਯੂ ਇੱਕ ਵੱਕਾਰੀ ਯੂਨੀਵਰਸਿਟੀ ਹੈ, ਇੱਥੋਂ ਪੀ.ਐਚ.ਡੀ ਦੀ ਡਿਗਰੀ ਪ੍ਰਾਪਤ ਕਰਨਾ ਮਾਣ ਵਾਲੀ ਗੱਲ ਹੈ।


ਸਾਬਕਾ ਮੁੱਖ ਮੰਤਰੀ ਦੇ ਪੀਐਚਡੀ ਖੋਜ ਕਾਰਜ ਦਾ ਵਿਸ਼ਾ ਸਾਲ 2004 ਤੋਂ ਭਾਰਤੀ ਰਾਸ਼ਟਰੀ ਕਾਂਗਰਸ ਕੇਂਦਰੀ ਸੰਗਠਨ, ਚੋਣ ਰਣਨੀਤੀ ਸੀ। ਚੰਨੀ ਨੇ ਕਿਹਾ, “ਮੈਂ ਅੱਜ ਆਪਣੀ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ ਹੈ ਅਤੇ ਸ਼ੁੱਕਰਵਾਰ ਰਾਤ ਨੂੰ ਹੀ ਅਰਥ ਸ਼ਾਸਤਰ ਦੀਆਂ ਕਿਤਾਬਾਂ ਖਰੀਦੀਆਂ ਹਨ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀ ਅਧਾਰਤ ਆਮਦਨ ਘਟ ਰਹੀ ਹੈ। ਹੁਣ ਉਹ ਕਿਸਾਨੀ ਅਤੇ ਅਰਥ ਸ਼ਾਸਤਰ 'ਤੇ ਖੋਜ ਕਰੇਗਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.