Punjab Breaking News LIVE : ਬਠਿੰਡਾ 'ਚ 4 ਫੌਜੀ ਜਵਾਨਾਂ ਦੇ ਕਤਲ ਕੇਸ 'ਚ ਵੱਡਾ ਖੁਲਾਸਾ, ਇਕ ਗ੍ਰਿਫਤਾਰ, ਮੌਸਮ ਵਿਭਾਗ ਦਾ ਅਲਰਟ, 18 ਤੋਂ 20 ਅਪ੍ਰੈਲ ਤੱਕ ਪਵੇਗਾ ਮੀਂਹ

Punjab Breaking News LIVE : ਬਠਿੰਡਾ 'ਚ 4 ਫੌਜੀ ਜਵਾਨਾਂ ਦੇ ਕਤਲ ਕੇਸ 'ਚ ਵੱਡਾ ਖੁਲਾਸਾ, ਇਕ ਗ੍ਰਿਫਤਾਰ, ਮੌਸਮ ਵਿਭਾਗ ਦਾ ਅਲਰਟ, 18 ਤੋਂ 20 ਅਪ੍ਰੈਲ ਤੱਕ ਪਵੇਗਾ ਮੀਂਹ

ABP Sanjha Last Updated: 17 Apr 2023 04:33 PM
ਛਿੜੇ ਵਿਵਾਦ 'ਤੇ ਬੋਲੇ SGPC ਪ੍ਰਧਾਨ, ਹਰ ਸ਼ਰਧਾਲੂ ਦਾ ਸਤਿਕਾਰ, ਪਰ ਮਰਯਾਦਾ ਜ਼ਰੂਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਕ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਇੱਕ ਪਹਿਰੇਦਾਰ ਵਿਚਕਾਰ ਹੋਈ ਗੱਲਬਾਤ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਹਿਜ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜ੍ਹਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। 

Amritsar News: ਤਿਰੰਗੇ ਦੇ ਸਟਿੱਕਰ ਵਾਲੀ ਕੁੜੀ ਨੂੰ ਸ੍ਰੀ ਹਰਿਮੰਦਰ ਸਾਹਿਬ ਜਾਣ ਤੋਂ ਰੋਕਣ ਦੇ ਮਾਮਲੇ ਨੂੰ ਗਲਤ ਰੰਗਤ ਦਿੱਤੀ ਜਾ ਰਹੀ: ਗਰੇਵਾਲ

ਚਿਹਰੇ ’ਤੇ ਤਿਰੰਗੇ ਦਾ ਸਟਿੱਕਰ ਲਾਈ ਕੁੜੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਾਣ ਤੋਂ ਰੋਕਣ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਦਾ ਪੱਖ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਮਾਮਲੇ ਵਿੱਚ ਕਮੇਟੀ ਦੇ ਕਰਮਚਾਰੀ ਵੱਲੋਂ ਸ਼ਰਧਾਲੂ ਨਾਲ ਕੀਤੇ ਵਿਵਹਾਰ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਸਬੰਧੀ ਹੋ ਰਹੀ ਨੁਕਤਾਚੀਨੀ ’ਤੇ ਵੀ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।

Punjab Haryana Covid Update: ਪੰਜਾਬ 'ਚ ਤੇਜ਼ੀ ਨਾਲ ਵੱਧ ਰਿਹੈ ਕੋਰੋਨਾ ਵਾਇਰਸ

ਹਰਿਆਣਾ ਵਿੱਚ ਸੰਕਰਮਣ ਦੀ ਦਰ 11 ਫੀਸਦੀ ਤੋਂ ਉੱਪਰ ਪਹੁੰਚ ਗਈ ਹੈ। ਸੰਕਰਮਿਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧੇ ਕਾਰਨ ਸਰਗਰਮ ਮਰੀਜ਼ਾਂ ਦੀ ਗਿਣਤੀ ਚਾਰ ਹਜ਼ਾਰ ਨੂੰ ਪਾਰ ਕਰ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਸੂਬੇ 'ਚ ਗੰਭੀਰ ਮਰੀਜ਼ਾਂ ਦੀ ਗਿਣਤੀ ਨਾ-ਮਾਤਰ ਹੈ। ਪਿਛਲੇ 24 ਘੰਟਿਆਂ ਵਿੱਚ, 14 ਜ਼ਿਲ੍ਹਿਆਂ ਵਿੱਚ 839 ਨਵੇਂ ਸੰਕਰਮਿਤ ਪਾਏ ਗਏ ਹਨ, ਜਿਸ ਕਾਰਨ ਸੰਕਰਮਣ ਦੀ ਦਰ 11.89 ਪ੍ਰਤੀਸ਼ਤ ਹੋ ਗਈ ਹੈ। ਇਸ ਦੌਰਾਨ 435 ਸੰਕਰਮਿਤ ਲੋਕਾਂ ਨੇ ਕੋਰੋਨਾ ਦੀ ਲੜਾਈ ਜਿੱਤ ਲਈ ਹੈ।

Jalandhar by Election: ਸੁਸ਼ੀਲ ਰਿੰਕੂ ਨੇ ਭਰਿਆ ਨਮਜ਼ਦਗੀ ਪੱਤਰ, ਸੀਐਮ ਮਾਨ ਬੋਲੇ...ਉਮੀਦ ਹੈ ਜਲੰਧਰ ਦੇ ਲੋਕ ਮਾਣ ਰੱਖਣਗੇ ਤਾਂ ਕਿ ਦੁਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦਾ ਵਿਕਾਸ ਕਰਦੇ ਰਹੀਏ...

ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਜਲੰਧਰ ਲੋਕ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਸੀਐਮ ਮਾਨ ਨੇ ਕਿਹਾ ਕਿ ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ਵਿੱਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ।

Amritsar News : ਰਾਸ਼ਟਰੀ ਝੰਡੇ ਨੂੰ ਲੈ ਕੇ ਵਿਵਾਦ, ਲੜਕੀ ਨੂੰ ਦਰਬਾਰ ਸਾਹਿਬ ਜਾਣ ਤੋਂ ਰੋਕਿਆ, ਜਾਣੋ ਪੂਰਾ ਮਾਮਲਾ

 ਅੰਮ੍ਰਿਤਸਰ ਵਿਚ ਸਥਿਤ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਰਾਸ਼ਟਰੀ ਝੰਡੇ ਨੂੰ ਲੈ ਕੇ ਇੱਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਹਰਿਆਣਵੀ ਲੜਕੀ ਦੇ ਮੂੰਹ 'ਤੇ ਤਿਰੰਗਾ ਲੈ ਕੇ ਪਹੁੰਚਣ 'ਤੇ ਇਕ ਵਿਅਕਤੀ ਨੇ ਉਸ ਨੂੰ ਮੱਥਾ ਟੇਕਣ ਤੋਂ ਰੋਕ ਦਿੱਤਾ। ਉਸ ਨੇ ਲੜਕੀ ਨੂੰ ਅੰਦਰ ਨਹੀਂ ਜਾਣ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੋਕਣ ਵਾਲਾ ਵਿਅਕਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁਲਾਜ਼ਮ ਹੈ।

Punjab News: ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਵੀ ਬਣੀਆਂ ਭ੍ਰਿਸ਼ਟਾਚਾਰ ਦਾ ਗੜ੍ਹ, ਪੰਚਾਂ-ਸਰਪੰਚਾਂ ਖ਼ਿਲਾਫ਼ ਆਇਆ ਸ਼ਿਕਾਇਤਾਂ ਦਾ ਹੜ੍ਹ

 ਪੰਜਾਬ ਵਿੱਚ ਇੱਕ ਪਾਸੇ ਮਾਲ ਮਹਿਕਮੇ ਤੇ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ, ਦੂਜੇ ਪਾਸੇ ਸੂਬੇ ਅੰਦਰ ਪੰਚਾਂ-ਸਰਪੰਚਾਂ ਖ਼ਿਲਾਫ਼ ਵੀ ਸ਼ਿਕਾਇਤਾਂ ਦਾ ਹੜ੍ਹ ਆ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਖਿਲਾਫ ਪਹਿਲੀ ਵਾਰ ਇੰਨੇ ਵੱਡੇ ਪੱਧਰ ਉੱਪਰ ਸ਼ਿਕਾਇਤਾਂ ਆਈਆਂ ਹਨ। ਹਾਸਲ ਜਾਣਕਾਰੀ ਮੁਤਾਬਕ ਇਸ ਸਮੇਂ ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ ਪੰਚਾਂ, ਸਰਪੰਚਾਂ ਤੇ ਪੰਚਾਇਤ ਸਕੱਤਰਾਂ ਵਿਰੁੱਧ ਆਈਆਂ 450 ਤੋਂ ਵੱਧ ਸ਼ਿਕਾਇਤਾਂ ਦੀ ਜਾਂਚ ਕਰ ਰਿਹਾ ਹੈ। ਇਨ੍ਹਾਂ ਵਿੱਚੋਂ ਅੱਧੀਆਂ ਸ਼ਿਕਾਇਤਾਂ ਮੁੱਖ ਮੰਤਰੀ ਦੀ ਆਨਲਾਈਨ ਸ਼ਿਕਾਇਤ ਸਹੂਲਤ 'ਤੇ ਕੀਤੀਆਂ ਗਈਆਂ ਹਨ।

Bathinda News:  ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਿਰ ਦਿੱਲੀ ਲੈ ਕੇ ਜਾਏਗੀ ਐਨਆਈਏ ਦੀ ਟੀਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲਿਜਾਇਆ ਜਾਏਗਾ। ਐਨਆਈਏ ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਐਨਆਈਏ ਵੱਲੋਂ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿੱਚ ਹੋਈਆਂ ਵੱਡੀਆਂ ਵਾਰਦਾਤਾਂ ਸਬੰਧੀ ਗੈਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ।

Jalandhar by election: ਜੇ ਸ਼ਰਾਬ ਨੀਤੀ ਬਾਰੇ ਭਗਵੰਤ ਮਾਨ ਤੋਂ ਪੁੱਛ-ਪੜਤਾਲ ਹੋਵੇ ਤਾਂ ਉਹ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ: ਸੁਖਬੀਰ ਬਾਦਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਤਲਬ ਕਰਨ ਮਗਰੋਂ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ। 

Chandigarh News: ਚੰਡੀਗੜ੍ਹ 'ਚ ਗਰਮੀ ਦਾ ਕਹਿਰ ! 39 ਡਿਗਰੀ ਤੱਕ ਪਹੁੰਚਿਆ ਪਾਰਾ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਸ਼ਹਿਰ ਵਿੱਚ ਪਾਰਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਵਿੱਚ ਦਿੱਕਤਾਂ ਆ ਰਹੀਆਂ ਹਨ। ਐਤਵਾਰ ਨੂੰ ਸਿਟੀ ਬਿਊਟੀਫੁੱਲ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 21.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ।

Amritsar News: ਇਟਲੀ ਤੇ ਯੂਰਪੀ ਯੂਨੀਅਨ ਦੇ ਸਫੀਰਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

 ਇਟਲੀ ਦੇ ਸਫੀਰ ਵਿਨਸਿਨਜੋ ਡੀ ਲੁਕਾ ਤੇ ਯੂਰਪੀ ਯੂਨੀਅਨ ਦੇ ਸਫੀਰ ਉਗੋ ਅਸਤੂਤੋ ਨੇ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਹਾਸਲ ਜਾਣਕਾਰੀ ਮੁਤਾਬਕ ਇਟਲੀ ਵਿਚ ਵੱਸਦਾ ਸਿੱਖ ਭਾਈਚਾਰਾ ਉੱਥੇ ਸਿੱਖ ਧਰਮ ਨੂੰ ਵੱਖਰੇ ਧਰਮ ਵਜੋਂ ਰਜਿਸਟਰਡ ਕਰਵਾਉਣਾ ਚਾਹੁੰਦਾ ਹੈ ਤੇ ਇਸ ਸਬੰਧ ਵਿਚ ਯਤਨ ਵੀ ਕੀਤੇ ਜਾ ਰਹੇ ਹਨ। ਇਟਲੀ ਤੇ ਯੂਰਪੀ ਯੂਨੀਅਨ ਦੇ ਸਫੀਰਾਂ ਦੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਨੂੰ ਵੀ ਇਸੇ ਦ੍ਰਿਸ਼ਟੀਕੋਣ ਤੋਂ ਦੇਖਿਆ ਜਾ ਰਿਹਾ ਹੈ।

Amritsar News: ਇਟਲੀ ਤੇ ਯੂਰਪੀ ਯੂਨੀਅਨ ਦੇ ਸਫੀਰਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

 ਇਟਲੀ ਦੇ ਸਫੀਰ ਵਿਨਸਿਨਜੋ ਡੀ ਲੁਕਾ ਤੇ ਯੂਰਪੀ ਯੂਨੀਅਨ ਦੇ ਸਫੀਰ ਉਗੋ ਅਸਤੂਤੋ ਨੇ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਹਾਸਲ ਜਾਣਕਾਰੀ ਮੁਤਾਬਕ ਇਟਲੀ ਵਿਚ ਵੱਸਦਾ ਸਿੱਖ ਭਾਈਚਾਰਾ ਉੱਥੇ ਸਿੱਖ ਧਰਮ ਨੂੰ ਵੱਖਰੇ ਧਰਮ ਵਜੋਂ ਰਜਿਸਟਰਡ ਕਰਵਾਉਣਾ ਚਾਹੁੰਦਾ ਹੈ ਤੇ ਇਸ ਸਬੰਧ ਵਿਚ ਯਤਨ ਵੀ ਕੀਤੇ ਜਾ ਰਹੇ ਹਨ। ਇਟਲੀ ਤੇ ਯੂਰਪੀ ਯੂਨੀਅਨ ਦੇ ਸਫੀਰਾਂ ਦੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਨੂੰ ਵੀ ਇਸੇ ਦ੍ਰਿਸ਼ਟੀਕੋਣ ਤੋਂ ਦੇਖਿਆ ਜਾ ਰਿਹਾ ਹੈ।

Bathinda Firing Case: ਬਠਿੰਡਾ 'ਚ 4 ਫੌਜੀ ਜਵਾਨਾਂ ਦੇ ਕਤਲ ਕੇਸ 'ਚ ਵੱਡਾ ਖੁਲਾਸਾ, ਨਿੱਜੀ ਰੰਜਿਸ਼ ਕਰਕੇ ਫੌਜੀ ਨੇ ਹੀ ਕੀਤੀ ਸੀ ਫਾਇਰਿੰਗ

ਬਠਿੰਡਾ ਮਿਲਟਰੀ ਏਰੀਆ ਵਿੱਚ ਫਾਇਰਿੰਗ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇੱਕ ਫੌਜੀ ਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਇਸ ਜਵਾਨ ਨੇ ਹੀ ਫਾਇਰਿੰਗ ਕਰਕੇ ਚਾਰ ਜਵਾਨਾਂ ਦਾ ਕਤਲ ਕੀਤਾ ਸੀ। 

Punjab Weather Update: ਮੌਸਮ ਵਿਭਾਗ ਦਾ ਅਲਰਟ, 18 ਤੋਂ 20 ਅਪਰੈਲ ਤੱਕ ਪਵੇਗਾ ਮੀਂਹ, ਕਿਸਾਨ ਫਿਕਰਮੰਦ

ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ 'ਚ ਸੋਮਵਾਰ ਨੂੰ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਉਧਰ ਇਸ ਨਾਲ ਕਿਸਾਨਾਂ ਦੇ ਫਿਕਰ ਵਧ ਗਏ ਹਨ। ਕਣਕ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ। ਕਣਕ ਦੀ ਫਸਲ ਖੇਤਾਂ ਤੇ ਮੰਡੀਆਂ ਵਿੱਚ ਪਈ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 19.92 ਲੱਖ ਮੀਟ੍ਰਿਕ ਟਨ ਕਣਕ ਖੁੱਲ੍ਹੇ ਵਿੱਚ ਪਈ ਹੈ। ਇਸ ਵਿੱਚੋਂ 3.66 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਜੇ ਤੱਕ ਨਹੀਂ ਹੋ ਸਕੀ ਹੈ ਜਦੋਂਕਿ 16.26 ਲੱਖ ਮੀਟ੍ਰਿਕ ਟਨ ਕਣਕ ਖਰੀਦ ਤੋਂ ਬਾਅਦ ਲਿਫਟਿੰਗ ਦੀ ਉਡੀਕ ਵਿੱਚ ਹੈ।

ਪਿਛੋਕੜ

Punjab Breaking News : ਬਠਿੰਡਾ ਮਿਲਟਰੀ ਏਰੀਆ ਵਿੱਚ ਫਾਇਰਿੰਗ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇੱਕ ਫੌਜੀ ਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਇਸ ਜਵਾਨ ਨੇ ਹੀ ਫਾਇਰਿੰਗ ਕਰਕੇ ਚਾਰ ਜਵਾਨਾਂ ਦਾ ਕਤਲ ਕੀਤਾ ਸੀ। 


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਕੈਂਟ ਦੀ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਘਟਨਾ ਦੇ ਚਸ਼ਮਦੀਦ ਗਵਾਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਹੀ ਆਪਸੀ ਦੁਸ਼ਮਣੀ ਕਾਰਨ ਚਾਰ ਜਵਾਨਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ।


ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ। ਤਫ਼ਤੀਸ਼ ਦੌਰਾਨ ਜਦੋਂ ਚਸ਼ਮਦੀਦ ਗੰਨਰ ਨੂੰ ਤਫ਼ਤੀਸ਼ ਵਿੱਚ ਸ਼ਾਮਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਨੇ ਮੰਨਿਆ ਕਿ ਆਪਣੀ ਨਿੱਜੀ ਰੰਜਿਸ਼ ਕਰਕੇ ਉਸ ਨੇ ਪਹਿਲਾਂ ਚਾਰ ਜਵਾਨਾਂ ਨੂੰ ਮਾਰਨ ਲਈ ਰਾਈਫਲ ਚੋਰੀ ਕੀਤੀ, ਫਿਰ ਉਸੇ ਰਾਈਫਲ ਨਾਲ ਚਾਰਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ।


ਦੱਸ ਦਈਏ ਕਿ 12 ਅਪ੍ਰੈਲ ਨੂੰ ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਚਾਰ ਫੌਜੀ ਜਵਾਨਾਂ ਦੇ ਮਾਮਲੇ ਦੀ ਜਾਂਚ ਫੌਜ ਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੁਣ ਪਹਿਲੀ ਗ੍ਰਿਫਤਾਰੀ ਹੋਈ ਹੈ।


Punjab Weather Update: ਮੌਸਮ ਵਿਭਾਗ ਦਾ ਅਲਰਟ, 18 ਤੋਂ 20 ਅਪਰੈਲ ਤੱਕ ਪਵੇਗਾ ਮੀਂਹ, ਕਿਸਾਨ ਫਿਕਰਮੰਦ


 


ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ 'ਚ ਸੋਮਵਾਰ ਨੂੰ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ।


ਉਧਰ ਇਸ ਨਾਲ ਕਿਸਾਨਾਂ ਦੇ ਫਿਕਰ ਵਧ ਗਏ ਹਨ। ਕਣਕ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ। ਕਣਕ ਦੀ ਫਸਲ ਖੇਤਾਂ ਤੇ ਮੰਡੀਆਂ ਵਿੱਚ ਪਈ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 19.92 ਲੱਖ ਮੀਟ੍ਰਿਕ ਟਨ ਕਣਕ ਖੁੱਲ੍ਹੇ ਵਿੱਚ ਪਈ ਹੈ। ਇਸ ਵਿੱਚੋਂ 3.66 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਜੇ ਤੱਕ ਨਹੀਂ ਹੋ ਸਕੀ ਹੈ ਜਦੋਂਕਿ 16.26 ਲੱਖ ਮੀਟ੍ਰਿਕ ਟਨ ਕਣਕ ਖਰੀਦ ਤੋਂ ਬਾਅਦ ਲਿਫਟਿੰਗ ਦੀ ਉਡੀਕ ਵਿੱਚ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.