(Source: ECI/ABP News/ABP Majha)
Punjab Breaking News LIVE: CM ਮਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡਾ ਐਲਾਨ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ
Punjab Breaking News LIVE: CM ਮਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡਾ ਐਲਾਨ, ਫਸਲ ਦੇ ਖਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧਾ, ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਉਠਾਉਣਾ ਚਾਹੁੰਦਾ ਸੀ ਅੰਮ੍ਰਿਤਪਾਲ
LIVE
Background
Punjab Breaking News LIVE: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫਸਲ ਬੀਮਾ ਯੋਜਨਾ ਸਿਰਫ ਕਾਗਜਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਉਠਾਉਣਾ ਚਾਹੁੰਦਾ ਸੀ ਅੰਮ੍ਰਿਤਪਾਲ
ਸੜਕ ਹਾਦਸੇ 'ਚ ਮਾਰੇ ਗਏ ਅਦਾਕਾਰ ਦੀਪ ਸਿੱਧੂ ਦੇ ਭਰਾ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਨੇ ਭਗੌੜੇ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਨੂੰ ਸਿੱਧੂ ਦੇ ਭਰਾ ਵੱਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਦਾ ਵਾਰਿਸ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਇਸੇ ਨਾਂ ਨਾਲ ਨਵੀਂ ਸੰਸਥਾ ਬਣਾਈ। ਇਸ ਦੇ ਨਾਲ ਹੀ ਦੀਪ ਸਿੱਧੂ ਨੇ ਫਰਵਰੀ 2022 ਵਿੱਚ ਸੜਕ ਹਾਦਸੇ ਵਿੱਚ ਮਾਰੇ ਜਾਣ ਤੋਂ ਪਹਿਲਾਂ ਅੰਮ੍ਰਿਤਪਾਲ ਦਾ ਫੋਨ ਨੰਬਰ ਵੀ ਬਲਾਕ ਕਰ ਦਿੱਤਾ ਸੀ।
Punjab News: ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੈਲਫੀ ਆਈ ਸਾਹਮਣੇ, ਪੱਪਲਪ੍ਰੀਤ ਵੀ ਨਾਲ ਮੌਜੂਦ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਇਸ ਸੈਲਫੀ ਵਿੱਚ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਸਾਥੀ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਇਸ ਸੈਲਫੀ ਕਿਸੇ ਹਾਈਵੇ ਦੇ ਕਿਨਾਰੇ ਬੈਠ ਕੇ ਲਈ ਗਈ ਹੈ। ਇਹ ਸੈਲਫੀ ਸਾਹਮਣੇ ਆਉਣ ਮਗਰੋਂ ਇਹ ਗੱਲ ਪੁਖਤਾ ਹੋ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
Amritsar News:ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ। ਇਸ ਵਿੱਚ ਜਥੇਬੰਦੀਆਂ ਦੇ ਮੈਂਬਰਾਂ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਮੈਂਬਰ ਵੀ ਪੁੱਜੇ ਹਨ।
G20 in Uttarakhand: ਗੁਰਪਤਵੰਤ ਪੰਨੂ ਦੀ ਹੁਣ ਉੱਤਰਾਖੰਡ ਨੂੰ ਧਮਕੀ
ਪਾਬੰਦੀਸ਼ੁਦੀ ਸੰਗਠਨ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜੀ-20 ਸੰਮੇਲਨ ਨੂੰ ਲੈ ਕੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਗੁਰਪਤਵੰਤ ਪੰਨੂ ਨੇ ਉੱਤਰਾਖੰਡ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ ‘ਰਾਮਨਗਰ ਭਾਰਤ ਦਾ ਹਿੱਸਾ ਨਹੀਂ ਹੈ ਤੇ ਪੰਜਾਬ ਨੂੰ ਆਜ਼ਾਦ ਕਰਨ ਤੋਂ ਬਾਅਦ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ।
G20 in Uttarakhand: ਗੁਰਪਤਵੰਤ ਪੰਨੂ ਦੀ ਹੁਣ ਉੱਤਰਾਖੰਡ ਨੂੰ ਧਮਕੀ
ਪਾਬੰਦੀਸ਼ੁਦੀ ਸੰਗਠਨ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜੀ-20 ਸੰਮੇਲਨ ਨੂੰ ਲੈ ਕੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਗੁਰਪਤਵੰਤ ਪੰਨੂ ਨੇ ਉੱਤਰਾਖੰਡ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ ‘ਰਾਮਨਗਰ ਭਾਰਤ ਦਾ ਹਿੱਸਾ ਨਹੀਂ ਹੈ ਤੇ ਪੰਜਾਬ ਨੂੰ ਆਜ਼ਾਦ ਕਰਨ ਤੋਂ ਬਾਅਦ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ।
CM Bhagwant Mann: ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ
ਬਾਰਸ਼ ਤੇ ਗੜੇਮਾਰੀ ਕਾਰਨ ਪੰਜਾਬ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦਾ ਵੇਰਵਾ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਕੁਦਰਤ ਦੀ ਮਾਰ ਸਮੇਂ ਸਰਕਾਰ ਕਿਸਾਨਾਂ ਨੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੌਸਲਾ ਰੱਖਣ ਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।