Punjab Breaking News LIVE: CM ਮਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡਾ ਐਲਾਨ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ

Punjab Breaking News LIVE: CM ਮਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡਾ ਐਲਾਨ, ਫਸਲ ਦੇ ਖਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧਾ, ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਉਠਾਉਣਾ ਚਾਹੁੰਦਾ ਸੀ ਅੰਮ੍ਰਿਤਪਾਲ

ABP Sanjha Last Updated: 27 Mar 2023 04:12 PM
Punjab News: ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੈਲਫੀ ਆਈ ਸਾਹਮਣੇ, ਪੱਪਲਪ੍ਰੀਤ ਵੀ ਨਾਲ ਮੌਜੂਦ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਇਸ ਸੈਲਫੀ ਵਿੱਚ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਸਾਥੀ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਇਸ ਸੈਲਫੀ ਕਿਸੇ ਹਾਈਵੇ ਦੇ ਕਿਨਾਰੇ ਬੈਠ ਕੇ ਲਈ ਗਈ ਹੈ। ਇਹ ਸੈਲਫੀ ਸਾਹਮਣੇ ਆਉਣ ਮਗਰੋਂ ਇਹ ਗੱਲ ਪੁਖਤਾ ਹੋ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। 

Amritsar News:ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ। ਇਸ ਵਿੱਚ ਜਥੇਬੰਦੀਆਂ ਦੇ ਮੈਂਬਰਾਂ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਮੈਂਬਰ ਵੀ ਪੁੱਜੇ ਹਨ।

G20 in Uttarakhand:  ਗੁਰਪਤਵੰਤ ਪੰਨੂ ਦੀ ਹੁਣ ਉੱਤਰਾਖੰਡ ਨੂੰ ਧਮਕੀ

ਪਾਬੰਦੀਸ਼ੁਦੀ ਸੰਗਠਨ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜੀ-20 ਸੰਮੇਲਨ ਨੂੰ ਲੈ ਕੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਗੁਰਪਤਵੰਤ ਪੰਨੂ ਨੇ ਉੱਤਰਾਖੰਡ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ ‘ਰਾਮਨਗਰ ਭਾਰਤ ਦਾ ਹਿੱਸਾ ਨਹੀਂ ਹੈ ਤੇ ਪੰਜਾਬ ਨੂੰ ਆਜ਼ਾਦ ਕਰਨ ਤੋਂ ਬਾਅਦ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ।

G20 in Uttarakhand:  ਗੁਰਪਤਵੰਤ ਪੰਨੂ ਦੀ ਹੁਣ ਉੱਤਰਾਖੰਡ ਨੂੰ ਧਮਕੀ

ਪਾਬੰਦੀਸ਼ੁਦੀ ਸੰਗਠਨ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜੀ-20 ਸੰਮੇਲਨ ਨੂੰ ਲੈ ਕੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਗੁਰਪਤਵੰਤ ਪੰਨੂ ਨੇ ਉੱਤਰਾਖੰਡ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ ‘ਰਾਮਨਗਰ ਭਾਰਤ ਦਾ ਹਿੱਸਾ ਨਹੀਂ ਹੈ ਤੇ ਪੰਜਾਬ ਨੂੰ ਆਜ਼ਾਦ ਕਰਨ ਤੋਂ ਬਾਅਦ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ।

CM Bhagwant Mann:  ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ

ਬਾਰਸ਼ ਤੇ ਗੜੇਮਾਰੀ ਕਾਰਨ ਪੰਜਾਬ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦਾ ਵੇਰਵਾ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਕੁਦਰਤ ਦੀ ਮਾਰ ਸਮੇਂ ਸਰਕਾਰ ਕਿਸਾਨਾਂ ਨੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੌਸਲਾ ਰੱਖਣ ਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। 

Amritsar News: ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਵਰਿੰਦਰ ਸਿੰਘ ਗ੍ਰਿਫਤਾਰ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਫੜੋ-ਫੜੀ ਜਾਰੀ ਹੈ। ਅੱਜ ਪੱਟੀ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਵਰਿੰਦਰ ਸਿੰਘ ਗ੍ਰਿਫਤਾਰ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਸੀ। ਉਧਰ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। 

Amritsar News: ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਵਰਿੰਦਰ ਸਿੰਘ ਗ੍ਰਿਫਤਾਰ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਫੜੋ-ਫੜੀ ਜਾਰੀ ਹੈ। ਅੱਜ ਪੱਟੀ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਵਰਿੰਦਰ ਸਿੰਘ ਗ੍ਰਿਫਤਾਰ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਸੀ। ਉਧਰ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। 

Punjab News: ਕਿਸਾਨਾਂ ਲਈ ਖੁਸ਼ਖਬਰੀ! ਬੀਜਾਂ 'ਤੇ ਮਿਲੇਗੀ 33 ਫੀਸਦੀ ਸਬਸਿਡੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਤੋਂ ਫਸਲਾਂ ਦੇ ਬੀਜ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰੀ ਬੀਜ 'ਤੇ ਪੀਏਯੂ ਦੀ ਮੋਹਰ ਲੱਗੀ ਹੋਏਗੀ ਤੇ ਇਨ੍ਹਾਂ ਬੀਜਾਂ 'ਤੇ 33 ਫੀਸਦੀ ਸਬਸਿਡੀ ਵੀ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ 'ਤੇ ਸਪਰੇਅ ਬਾਰੇ ਜਾਗਰੂਕ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੱਸਿਆ ਜਾਵੇਗਾ ਕਿ ਕਿਹੜੀ ਸਪਰੇਅ ਕਿਹੜੀ ਫ਼ਸਲ ਲਈ ਸਹੀ ਹੋਵੇਗੀ।

California Gurudwara Firing: ਅਮਰੀਕਾ ਦੇ ਕੈਲੀਫੋਰਨੀਆ ਦੇ ਗੁਰਦੁਆਰੇ 'ਚ ਗੋਲੀਬਾਰੀ

 ਅਮਰੀਕਾ 'ਚ ਜਨਤਕ ਥਾਵਾਂ 'ਤੇ ਅਚਾਨਕ ਗੋਲੀਬਾਰੀ ਕਰਕੇ ਲੋਕਾਂ ਨੂੰ ਮਾਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਦੇ ਇੱਕ ਗੁਰਦੁਆਰੇ ਵਿੱਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਦੱਸਿਆ ਕਿ ਗੋਲੀਬਾਰੀ ਦੁਪਹਿਰ 2:30 ਵਜੇ ਦੇ ਕਰੀਬ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਮੰਦਿਰ ਵਿੱਚ ਹੋਈ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਬੁਲਾਰੇ ਅਮਰ ਗਾਂਧੀ ਨੇ ਕਿਹਾ ਕਿ ਗੋਲੀਬਾਰੀ ਕਿਸੇ ਨਫ਼ਰਤੀ ਅਪਰਾਧ ਨਾਲ ਸਬੰਧਤ ਨਹੀਂ ਸੀ ਅਤੇ ਇਸ ਘਟਨਾ ਨੂੰ ਦੋ ਵਿਅਕਤੀਆਂ ਵਿਚਕਾਰ ਗੋਲੀਬਾਰੀ ਦਾ ਨਤੀਜਾ ਦੱਸਿਆ ਜਾ ਰਿਹਾ ਹੈ।

CM ਮਾਨ ਅੱਜ ਜਲੰਧਰ 'ਚ ਵੇਰਕਾ 'ਚ ਨਵੇਂ ਪਲਾਂਟ ਦਾ ਉਦਘਾਟਨ ਕਰਨਗੇ, ਵਿਰੋਧੀ ਪਾਰਟੀਆਂ ਦੇ ਆਗੂ ਨੂੰ ਕਰਨਗੇ 'ਆਪ' 'ਚ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ। ਭਗਵੰਤ ਮਾਨ ਅੱਜ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਲੱਗੇ ਨਵੇਂ ਆਟੋਮੈਟਿਕ ਪਲਾਂਟ ਵਿੱਚ ਮਸ਼ੀਨਰੀ ਦਾ ਉਦਘਾਟਨ ਕਰਨਗੇ, ਉਥੇ ਹੀ ਉਹ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ ਅਤੇ ਜ਼ਿਮਨੀ ਚੋਣ ਬਾਰੇ ਫੀਡਬੈਕ ਵੀ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਲੰਧਰ ਫੇਰੀ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਵਿਰੋਧੀ ਪਾਰਟੀਆਂ ਦੇ ਭੰਗ ਹੋਏ ਆਗੂਆਂ ਨੂੰ ਵੀ ਮਿਲਣਗੇ। ਸਾਬਕਾ ਵਿਧਾਇਕ ਜਗਬੀਰ ਬਰਾੜ ਜੋ ਬੀਤੇ ਦਿਨੀਂ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ ਹੋਏ ਸਨ, ਤੋਂ ਬਾਅਦ ਕਈ ਹੋਰ ਅਕਾਲੀ ਅਤੇ ਕਾਂਗਰਸੀ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ।

ਸੋਨੂੰ ਸੂਦ ਤੇ ਜੈਕਲੀਨ ਫਰਨਾਂਡੀਜ਼ ਨੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਟੇਕਿਆ ਮੱਥਾ

 ਅਦਾਕਾਰ ਸੋਨੂੰ ਸੂਦ ਅਤੇ ਜੈਕਲਿਨ ਫਰਨਾਂਡੇਜ਼ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਆਉਣ ਵਾਲੀ ਨਵੀਂ ਫ਼ਿਲਮ ‘ਫ਼ਤਹਿ’ ਦੀ ਸਫ਼ਲਤਾ ਲਈ ਅਰਦਾਸ ਕੀਤੀ। ਇਹ ਦੋਵੇਂ ਸ਼ਨੀਵਾਰ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਸਨ, ਜਿਨ੍ਹਾਂ ਨਾਲ ਫਿਲਮ ਟੀਮ ਦੇ ਹੋਰ ਮੈਂਬਰ ਵੀ ਸ਼ਾਮਲ ਸਨ। ਗੁਰੂ ਘਰ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸੋਨੂੰ ਸੂਦ ਨੇ ਦੱਸਿਆ ਕਿ ਉਹ ਆਪਣੀ ਹੋਮ ਪ੍ਰੋਡਕਸ਼ਨ ਸ਼ਕਤੀ ਸਾਗਰ ਦੇ ਬੈਨਰ ਹੇਠ ਫਿਲਮ ‘ਫ਼ਤਹਿ’ ਬਣਾ ਰਿਹਾ ਹੈ ਤੇ ਇਹ ਫਿਲਮ ਪੰਜਾਬ ’ਤੇ ਆਧਾਰਿਤ ਹੋਵੇਗੀ।

Amritpal Singh Case: ਪੰਜਾਬ ਪੁਲਿਸ ਨੇ ਹਿਰਾਸਤ 'ਚ ਲਏ ਗਏ ਅੰਮ੍ਰਿਤਪਾਲ ਸਿੰਘ ਦੇ 353 ਸਮਰਥਕਾਂ 'ਚੋਂ 197 ਨੂੰ ਰਿਹਾਅ ਕੀਤਾ, ਜਾਣੋ ਕਾਰਨ

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ 353 ਵਿਅਕਤੀਆਂ ਵਿੱਚੋਂ 197 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਦੌਰਾਨ ਹਿਰਾਸਤ 'ਚ ਲਏ ਗਏ 44 ਲੋਕਾਂ ਨੂੰ ਰਿਹਾਅ ਕਰਕੇ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਸੀਐਮਮਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡਾ ਐਲਾਨ, ਫਸਲ ਦੇ ਖਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧਾ

ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਉਠਾਉਣਾ ਚਾਹੁੰਦਾ ਸੀ ਅੰਮ੍ਰਿਤਪਾਲ, ਐਕਟਰ ਨੇ ਕਰ ਦਿੱਤਾ ਸੀ ਬਲਾਕ

ਸੜਕ ਹਾਦਸੇ 'ਚ ਮਾਰੇ ਗਏ ਅਦਾਕਾਰ ਦੀਪ ਸਿੱਧੂ ਦੇ ਭਰਾ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਨੇ ਭਗੌੜੇ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਨੂੰ ਸਿੱਧੂ ਦੇ ਭਰਾ ਵੱਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਦਾ ਵਾਰਿਸ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਇਸੇ ਨਾਂ ਨਾਲ ਨਵੀਂ ਸੰਸਥਾ ਬਣਾਈ। ਇਸ ਦੇ ਨਾਲ ਹੀ ਦੀਪ ਸਿੱਧੂ ਨੇ ਫਰਵਰੀ 2022 ਵਿੱਚ ਸੜਕ ਹਾਦਸੇ ਵਿੱਚ ਮਾਰੇ ਜਾਣ ਤੋਂ ਪਹਿਲਾਂ ਅੰਮ੍ਰਿਤਪਾਲ ਦਾ ਫੋਨ ਨੰਬਰ ਵੀ ਬਲਾਕ ਕਰ ਦਿੱਤਾ ਸੀ।

ਪਿਛੋਕੜ

Punjab Breaking News LIVE: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ।


ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।


ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫਸਲ ਬੀਮਾ ਯੋਜਨਾ ਸਿਰਫ ਕਾਗਜਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਉਠਾਉਣਾ ਚਾਹੁੰਦਾ ਸੀ ਅੰਮ੍ਰਿਤਪਾਲ


ਸੜਕ ਹਾਦਸੇ 'ਚ ਮਾਰੇ ਗਏ ਅਦਾਕਾਰ ਦੀਪ ਸਿੱਧੂ ਦੇ ਭਰਾ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਨੇ ਭਗੌੜੇ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਨੂੰ ਸਿੱਧੂ ਦੇ ਭਰਾ ਵੱਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਦਾ ਵਾਰਿਸ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਇਸੇ ਨਾਂ ਨਾਲ ਨਵੀਂ ਸੰਸਥਾ ਬਣਾਈ। ਇਸ ਦੇ ਨਾਲ ਹੀ ਦੀਪ ਸਿੱਧੂ ਨੇ ਫਰਵਰੀ 2022 ਵਿੱਚ ਸੜਕ ਹਾਦਸੇ ਵਿੱਚ ਮਾਰੇ ਜਾਣ ਤੋਂ ਪਹਿਲਾਂ ਅੰਮ੍ਰਿਤਪਾਲ ਦਾ ਫੋਨ ਨੰਬਰ ਵੀ ਬਲਾਕ ਕਰ ਦਿੱਤਾ ਸੀ।


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.