Punjab Breaking News LIVE: ਆਜ਼ਾਦੀ ਦਿਵਸ ਮੌਕੇ CM Mann ਨੇ ਕੀਤੇ ਵੱਡੇ ਐਲਾਨ, ਪਟਿਆਲਾ 'ਚ CM ਮਾਨ ਲਹਿਰਾਇਆ ਝੰਡਾ, ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਵਲੋਂ ਚੰਡੀਗੜ੍ਹ ਮਾਰਚ ਕਰਨ ਦਾ ਫੈਸਲਾ ਮੁਲਤਵੀ

Punjab Breaking News LIVE: ਆਜ਼ਾਦੀ ਦਿਵਸ ਮੌਕੇ CM Mann ਨੇ ਕੀਤੇ ਵੱਡੇ ਐਲਾਨ, ਪਟਿਆਲਾ 'ਚ CM ਮਾਨ ਲਹਿਰਾਇਆ ਝੰਡਾ, ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਵਲੋਂ ਚੰਡੀਗੜ੍ਹ ਮਾਰਚ ਕਰਨ ਦਾ ਫੈਸਲਾ ਮੁਲਤਵੀ

ABP Sanjha Last Updated: 15 Aug 2023 08:16 PM
Sri Anandpur Sahib : ਭਾਖੜਾ ਡੈਮ ‘ਚ ਵਧਿਆ ਪਾਣੀ ਦਾ ਪੱਧਰ , ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ, ਨੇੜਲੇ ਪਿੰਡਾਂ ‘ਚ ਵੜਿਆ ਪਾਣੀ

ਭਾਖੜਾ ਡੈਮ (Bhakra Dam) ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੀ ਹੇਠਾਂ ਹੈ।  ਸਤਲੁਜ ਦਰਿਆ ਦੇ ‘ਚੋਂ ਆ ਰਿਹਾ ਪਾਣੀ ਦਰਿਆ ਦੇ ਬਾਹਰ ਹੋਣਾ ਸ਼ੁਰੂ ਹੋ ਗਿਆ। ਦੇਖਦੇ ਹੀ ਦੇਖਦੇ ਜਦੋਂ ਦਰਿਆ ਦਾ ਪਾਣੀ ਸੜਕ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਤਾਂ ਪਿੰਡਾਂ ਦੇ ਲੋਕਾਂ ਨੂੰ ਡਰ ਦਾ ਮਾਹੌਲ ਪੈਦਾ ਹੋਣਾ ਸ਼ੁਰੂ ਹੋ ਗਿਆ। 

Road Accident: ਜਲੰਧਰ 'ਚ ਕੈਂਟਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 2 ਦੀ ਮੌਤ, 7 ਜ਼ਖ਼ਮੀ

ਜਲੰਧਰ ਦੀ ਫਿਲੌਰ ਸਬ-ਡਵੀਜ਼ਨ 'ਚ ਹਾਈਵੇ 'ਤੇ ਮਿਲਟਰੀ ਗਰਾਊਂਡ ਨੇੜੇ ਹੋਏ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 7 ਲੋਕ ਗੰਭੀਰ ਜ਼ਖਮੀ ਹੋ ਗਏ। ਟਰੈਕਟਰ ਟਰਾਲੀ ਵਿੱਚ ਪਾਪੂਲਰ ਦਰੱਖਤ ਦਾ ਬੂਰਾ ਭਰਿਆ ਹੋਇਆ ਸੀ ਜਿਸ ਨੂੰ ਲੈ ਕੇ ਇਹ ਲੋਕ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਸਨ ਕਿ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਮੋਹਨ ਸਿੰਘ ਅਤੇ ਪਿੱਪਲ ਸਿੰਘ ਦੋਵੇਂ ਵਾਸੀ ਲੁਧਿਆਣਾ ਵਜੋਂ ਹੋਈ ਹੈ। 

Hoshiarpur News : ਸਪੀਕਰ ਕੁਲਤਾਰ ਸੰਧਵਾਂ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

 ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਸਥਾਨਕ ਪੁਲਿਸ ਲਾਈਨ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

ਅਟਾਰੀ ਬਾਰਡਰ 'ਤੇ Beating The Retreat , ਵੇਖੋ ਸਰਹੱਦ 'ਤੇ ਭਾਰਤੀ ਜਵਾਨਾਂ ਦੀ ਬਹਾਦਰੀ

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ਭਰ ਵਿੱਚ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਤੇ ਅਟਾਰੀ-ਵਾਹਗਾ ਬਾਰਡਰ ਉੱਤੇ ਬੀਟਿੰਗ ਰੀਟਰੀਟ ਸੈਰੇਮਨੀ  ਦਾ ਆਯੋਜਨ ਵੀ ਕੀਤਾ ਗਿਆ। ਇਸ ਨੂੰ ਵੇਖਣ ਲਈ ਵੱਡ ਗਿਣਤੀ ਵਿੱਚ ਲੋਕ ਵਾਹਗਾ ਬਾਰਡਰ ਉੱਤੇ ਪਹੁੰਚੇ ਹਨ। ਇਸ ਦੌਰਾਨ ਲੋਕਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ ਤੇ ਫ਼ੌਜ ਦੇ ਜਵਾਨ ਆਪਣੀ ਬਾਹਦਰੀ ਦਾ ਪ੍ਰਦਰਸ਼ਨ ਕਰ ਰਹੇ ਹਨ। 

Weather Update: ਹਿਮਾਚਲ ਤੇ ਉੱਤਰਾਖੰਡ ਵਿੱਚ ਮੀਂਹ ਦਾ ਕਹਿਰ, ਹੁਣ ਤੱਕ 65 ਤੋਂ ਵੱਧ ਮੌਤਾਂ, IMD ਨੇ ਜਾਰੀ ਕੀਤਾ ਰੈੱਡ ਅਲਰਟ

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ਲਈ 'ਰੈੱਡ ਅਲਰਟ' ਵੀ ਜਾਰੀ ਕੀਤਾ ਗਿਆ ਹੈ। ਇੱਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਦੋਵਾਂ ਸੂਬਿਆਂ 'ਚ ਮੀਂਹ ਕਾਰਨ 65 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੋਵਾਂ ਰਾਜਾਂ ਵਿੱਚ ਜ਼ਮੀਨ ਖਿਸਕਣ, ਹੜ੍ਹ, ਬੱਦਲ ਫਟਣ ਅਤੇ ਭਾਰੀ ਮੀਂਹ ਨੇ ਕਈ ਲੋਕਾਂ ਦੀ ਜਾਨ ਲੈ ਲਈ ਹੈ। ਜਾਇਦਾਦਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਮੀਂਹ ਅਤੇ ਜ਼ਮੀਨ ਖਿਸਕਣ ਨੇ ਇੱਥੋਂ ਦਾ ਬੁਨਿਆਦੀ ਢਾਂਚਾ ਤਬਾਹ ਕਰ ਦਿੱਤਾ ਹੈ।

ਸੰਭਾਵੀ ਹੜ੍ਹਾਂ ਵਰਗੇ ਹਾਲਾਤ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀ ਸੁਰੱਖਿਆਂ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਹਰਜੋਤ ਬੈਂਸ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾ ਤੋ ਹੋਈ ਭਾਰੀ ਬਰਸਾਤ ਕਾਰਨ ਭਾਖੜਾ ਡੈਮ ਵਿੱਚ ਪਾਣੀ ਦੀ ਵੱਧ ਆਮਦ ਕਾਰਨ ਪਾਣੀ ਦਾ ਪੱਧਰ ਗਿਆ ਹੈ, ਇਸ ਲਈ ਵਾਧੂ ਪਾਣੀ ਰਿਲੀਜ਼ ਕਰਨਾ ਬੇਹੱਦ ਜਰੂਰੀ ਹੈ। ਇਸ ਲਈ ਸੰਭਾਵੀ ਹੜ੍ਹਾਂ ਵਰਗੇ ਹਾਲਾਤ ਨਾਂਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸਾਸ਼ਨ ਨਿਰੰਤਰ ਲੋੜੀਦੇ ਪ੍ਰਬੰਧ ਕਰ ਰਿਹਾ ਹੈ। ਐਨ.ਡੀ.ਆਰ.ਐਫ ਦੀਆਂ ਦੋ ਟੀਮਾਂ ਮੌਕੇ ਤੇ ਮੋਜੂਦ ਹਨ, ਲੋਕ ਕਿਸੇ ਵੀ ਹਾਲਾਤ ਵਿੱਚ ਨਾ ਘਬਰਾਉਣ ਸਥਿਤੀ ਜਲਦੀ ਹੀ ਕਾਬੂ ਵਿਚ ਹੋਵੇਗੀ।

CM Bhagwant Maan: ਸੀਐਮ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਸੌਂਪੇ ਮੁਆਵਜ਼ੇ ਦੇ ਚੈੱਕ
ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ (flood victims) ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ।

ਅੱਜ ਇੱਥੇ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
CM Bhagwant Maan: ਸੀਐਮ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਸੌਂਪੇ ਮੁਆਵਜ਼ੇ ਦੇ ਚੈੱਕ
ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ (flood victims) ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ।

ਅੱਜ ਇੱਥੇ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Sri Anandpur Sahib : ਭਾਖੜਾ ਡੈਮ ‘ਚ ਵਧਿਆ ਪਾਣੀ ਦਾ ਪੱਧਰ , ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ, ਨੇੜਲੇ ਪਿੰਡਾਂ ‘ਚ ਵੜਿਆ ਪਾਣੀ

ਭਾਖੜਾ ਡੈਮ (Bhakra Dam) ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੀ ਹੇਠਾਂ ਹੈ।  ਸਤਲੁਜ ਦਰਿਆ ਦੇ ‘ਚੋਂ ਆ ਰਿਹਾ ਪਾਣੀ ਦਰਿਆ ਦੇ ਬਾਹਰ ਹੋਣਾ ਸ਼ੁਰੂ ਹੋ ਗਿਆ। ਦੇਖਦੇ ਹੀ ਦੇਖਦੇ ਜਦੋਂ ਦਰਿਆ ਦਾ ਪਾਣੀ ਸੜਕ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਤਾਂ ਪਿੰਡਾਂ ਦੇ ਲੋਕਾਂ ਨੂੰ ਡਰ ਦਾ ਮਾਹੌਲ ਪੈਦਾ ਹੋਣਾ ਸ਼ੁਰੂ ਹੋ ਗਿਆ। 

Punjab News: ਆਜ਼ਾਦੀ ਜਾਂ ਉਜਾੜਾ ? 'ਅੱਜ ਦੇ ਹੀ ਦਿਨ ਪੰਜਾਬ ਹੋਇਆ ਸੀ ਲਹੂ-ਲੂਹਾਣ, ਵੰਡ ਵੇਲੇ ਮਾਰੇ ਗਏ 10 ਲੱਖ ਲੋਕਾਂ ਨੂੰ ਕਿਉਂ ਨਹੀਂ ਕਰਦੇ ਯਾਦ ?'

ਦੇਸ਼ ਭਰ ਵਿੱਚ ਭਾਰਤ ਦੀ ਆਜ਼ਾਦੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਸ਼ਨ ਮਨਾਏ ਜਾ ਰਹੇ ਹਨ, ਮਿਠਾਈਆਂ ਵੰਡੀਆਂ ਜਾ ਰਹੀਆਂ ਹਨ। ਬੀਤੇ ਦਿਨ ਪਾਕਿਸਤਾਨ ਵਿੱਚ ਵੀ ਇਹੀ ਵਰਤਾਰਾ ਸੀ। ਦੇਸ਼ ਇਸ ਨੂੰ ਆਜ਼ਾਦੀ ਮੰਨਦਾ ਹੈ ਪਰ ਇਸ ਨੇ ਇਸ ਨੂੰ ਪੰਜਾਬ ਦੇ ਪਿੰਡ ਉੱਤੇ ਇੱਕ ਅਜਿਹੀ ਲਕੀਰ ਖਿੱਚ ਦਿੱਤੀ ਸੀ ਜਿਸ ਨਾਲ ਪੰਜਾਬੀਅਤ ਦਾ ਕਤਲ ਹੋਇਆ ਸੀ ਤੇ ਉਹ ਅੱਜ ਵੀ ਉਸ ਦਾ ਦਰਦ ਪੰਜਾਬ ਦੇ ਵਾਰਿਸਾਂ ਨੂੰ ਰਹਿ-ਰਹਿ ਕੇ ਮਹਿਸੂਸ ਹੁੰਦਾ ਹੈ।

ਆਜ਼ਾਦੀ ਜਾਂ ਉਜਾੜਾ ? 'ਅੱਜ ਦੇ ਹੀ ਦਿਨ ਪੰਜਾਬ ਹੋਇਆ ਸੀ ਲਹੂ-ਲੂਹਾਣ, ਵੰਡ ਵੇਲੇ ਮਾਰੇ ਗਏ 10 ਲੱਖ ਲੋਕਾਂ ਨੂੰ ਕਿਉਂ ਨਹੀਂ ਕਰਦੇ ਯਾਦ ?'

ਦੇਸ਼ ਭਰ ਵਿੱਚ ਭਾਰਤ ਦੀ ਆਜ਼ਾਦੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਸ਼ਨ ਮਨਾਏ ਜਾ ਰਹੇ ਹਨ, ਮਿਠਾਈਆਂ ਵੰਡੀਆਂ ਜਾ ਰਹੀਆਂ ਹਨ। ਬੀਤੇ ਦਿਨ ਪਾਕਿਸਤਾਨ ਵਿੱਚ ਵੀ ਇਹੀ ਵਰਤਾਰਾ ਸੀ। ਦੇਸ਼ ਇਸ ਨੂੰ ਆਜ਼ਾਦੀ ਮੰਨਦਾ ਹੈ ਪਰ ਇਸ ਨੇ ਇਸ ਨੂੰ ਪੰਜਾਬ ਦੇ ਪਿੰਡ ਉੱਤੇ ਇੱਕ ਅਜਿਹੀ ਲਕੀਰ ਖਿੱਚ ਦਿੱਤੀ ਸੀ ਜਿਸ ਨਾਲ ਪੰਜਾਬੀਅਤ ਦਾ ਕਤਲ ਹੋਇਆ ਸੀ ਤੇ ਉਹ ਅੱਜ ਵੀ ਉਸ ਦਾ ਦਰਦ ਪੰਜਾਬ ਦੇ ਵਾਰਿਸਾਂ ਨੂੰ ਰਹਿ-ਰਹਿ ਕੇ ਮਹਿਸੂਸ ਹੁੰਦਾ ਹੈ।

CM Mann ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ

 ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ ਕੀਤੀ ਗਈ।ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਥੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਨੂੰ ਉੱਦਮੀ ਬਣਨ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਆਪਣਾ ਉੱਦਮ ਸ਼ੁਰੂ ਕਰਨ ਦੇ ਇਛੁੱਕ ਵਿਅਕਤੀ ਰਜਿਸਟ੍ਰੇਸ਼ਨ ਵਾਸਤੇ https://tinyurl.com/4w3ae3kb ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

Punjab Flood: ਪੰਜਾਬ ਚ ਮੁੜ ਬਣੇ ਹੜ੍ਹ ਵਰਗੇ ਹਲਾਤ, ਭਾਖੜਾ-ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ, ਹੁਸ਼ਿਆਰਪੁਰ 'ਚ ਟੁੱਟਿਆ ਬੰਨ੍ਹ

 ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਭਾਖੜਾ ਅਤੇ ਪੌਂਗ ਡੈਮਾਂ ਦੇ ਫਲੱਡ ਗੇਟ ਖੁੱਲ੍ਹਣ ਨਾਲ ਰੋਪੜ ਦੇ ਪਿੰਡਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਰੋਪੜ ਦੇ ਪਿੰਡ ਸ਼ਾਹਪੁਰ ਬੇਲਾ ਦੇ ਲੋਕ ਚਾਰੋਂ ਪਾਸਿਓਂ ਪਾਣੀ ਵਿੱਚ ਘਿਰੇ ਹੋਏ ਹਨ। ਪਿੰਡ ਵਾਸੀਆਂ ਨੇ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਨਾ ਤਾਂ ਪਾਣੀ ਛੱਡਣ ਬਾਰੇ ਸੂਚਿਤ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ।

Khanna news: ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ, ਕਿਹਾ - ਪਹਿਲੇ ਸੀਐਮ ਮੁਗਲਾਂ ਦਾ ਸਾਥ ਦਿੰਦੇ ਰਹੇ, 'ਆਪ' ਸ਼ਹੀਦਾਂ ਦੀ ਸੋਚ 'ਤੇ ਦੇ ਰਹੀ ਪਹਿਰਾ

ਖੰਨਾ ਦੇ ਪਿੰਡ ਈਸੜੂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਸਨਮਾਨਿਤ ਕੀਤਾ।

ਉੱਥੇ ਹੀ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਮੁੱਖ ਮੰਤਰੀ ਮੁਗਲਾਂ ਦਾ ਸਾਥ ਦੇਣ ਵਾਲੇ ਪਰਿਵਾਰਾਂ ਵਿੱਚੋਂ ਹਨ। ਜਿਨ੍ਹਾਂ ਨੇ ਕਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਨਹੀਂ ਦਿੱਤੀ। ਉਹ ਭਗਤ ਸਿੰਘ ਨੂੰ ਵੀ ਅੱਤਵਾਦੀ ਕਹਿੰਦੇ ਰਹੇ ਹਨ। ਇਹ ਸਿਰਫ ਆਮ ਆਦਮੀ ਪਾਰਟੀ ਹੈ ਜੋ ਸ਼ਹੀਦਾਂ ਦੀ ਸੋਚ ਦੀ ਰਾਖੀ ਕਰ ਰਹੀ ਹੈ।

ਸੀਐਮ ਭਗਵੰਤ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ

ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ।

Punjab News: ਕਾਂਗਰਸੀ ਸਰਪੰਚ ਦਾ ਰਾਤ ਦੇ ਹਨੇਰੇ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ 'ਤੇ ਬੀਤੀ ਦੇਰ ਸ਼ਾਮ ਘਰ ਦੇ ਨਜਦੀਕ ਹੀ ਤੇਜਧਾਰ ਹਥਿਆਰਾਂ ਨਾਲ ਅਣਪਛਾਤਿਆਂ ਨੇ ਹਮਲਾ ਕਰਕੇ  ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ।

Jalandhar 'ਚ ਡਿਪਟੀ ਸਪੀਕਰ ਰੋੜੀ ਨੇ ਲਹਿਰਾਇਆ ਕੌਮੀ ਝੰਡਾ, ਜਲੰਧਰੀਆਂ ਨੇ ਪੇਸ਼ ਕੀਤੀਆਂ ਸੱਭਿਆਚਾਰਕ ਝਲਕੀਆਂ

ਜਲੰਧਰ ਸ਼ਹਿਰ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਸਪੀਕਰ ਨੇ ਜਿੱਥੇ ਸੁਤੰਤਰਤਾ ਦਿਵਸ 'ਤੇ ਤਿਰੰਗਾ ਲਹਿਰਾਇਆ, ਉੱਥੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐੱਨ.ਸੀ.ਸੀ. ਦੀਆਂ ਟੁਕੜੀਆਂ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਡਿਪਟੀ ਸਪੀਕਰ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਵੀ ਕੀਤਾ।

Punjab news : ਆਜ਼ਾਦੀ ਜਾਂ ਪੰਜਾਬ ਦੀ ਵੰਡ ? ਭਾਰਤ 'ਚ ਵੱਜਦੇ ਬਾਜਿਆਂ ਨਾਲੋਂ 10 ਲੱਖ ਪੰਜਾਬੀਆਂ ਦੇ ਹੌਂਕੇ ਜ਼ਿਆਦਾ ਉੱਚੇ-ਜਥੇਦਾਰ

ਦੇਸ਼ ਭਰ ਵਿੱਚ ਅੱਜ ਆਜ਼ਾਦੀ ਦਾ ਜਸ਼ਨ ਬੜੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਵਿੱਚ ਵੱਖ-ਵੱਖ ਥਾਂ ਉੱਤੇ ਜਸ਼ਨ ਮਨਾਏ ਜਾ ਰਹੇ ਹਨ ਤੇ ਭੰਗੜੇ ਪਾਏ ਜਾ ਰਹੇ ਹਨ ਪਰ ਇਸ ਵੇਲੇ ਪੰਜਾਬ ਸੁਹਿਰਦ ਲੋਕਾਂ ਵਿੱਚ ਵੰਡ ਦੇ ਦਰਦ ਦੀ ਚੀਸ ਮੁੜ ਤੋਂ ਉੱਠ ਜਾਂਦੀ ਹੈ। ਇਸ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ  ਅੱਜ ਦੇ ਦਿਨ, ਪੂਰੇ ਭਾਰਤ 'ਚ ਵਜਦੇ ਬਾਜੇ ਤੂਤੀਆਂ ਦੀਆਂ ਅਵਾਜਾਂ ਨਾਲੋਂ 10 ਲੱਖ ਪੰਜਾਬੀਆਂ ਦੇ ਹਾਉਂਕੇ ਦੀਆਂ ਅਵਾਜਾਂ ਕਿਤੇ ਜਿਆਦਾ ਉੱਚੀਆਂ ਸੁਣਦੀਆਂ ਹਨ।

Punjab News: ਮੋਹਾਲੀ ਦੇ ਸਕੂਲਾਂ ਵਿੱਚ ਭਲਕੇ ਛੁੱਟੀ ਦਾ ਐਲਾਨ, ਜਾਣੋ ਕਾਰਨ

ਜ਼ਿਲ੍ਹਾ ਮੁਹਾਲੀ ਦੇ ਸਮੂਹ ਸਕੂਲਾਂ ਵਿੱਚ ਮਿਤੀ 16/8/2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Amritsar news: ਗੁਰੂ ਨਾਨਕ ਦੇਵ ਸਟੇਡੀਅਮ 'ਚ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, ਪੰਜਾਬ ਗਵਰਨਰ ਨੂੰ ਦਿੱਤੀ ਇਹ ਸਲਾਹ

ਅੱਜ ਆਜ਼ਾਦੀ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਝੰਡਾ ਝੂਲਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਜਾਨ 'ਤੇ ਖੇਡ ਕੇ ਡਿਊਟੀ ਨਿਭਾਉਣ ਵਾਲੇ ਪੰਜਾਬ ਪੁਲਿਸ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਨਮਾਨਿਤ ਕੀਤਾ। ਉੱਥੇ ਹੀ ਇੱਥੇ ਵੱਖ-ਵੱਖ ਸਕੂਲਾਂ ਵਲੋਂ ਪ੍ਰਦਰਸ਼ਨੀ ਲਾਈ ਗਈ, ਸਭਿਆਚਾਰਕ ਪ੍ਰੋਗਰਾਮ ਕੀਤੇ ਗਏ, ਬੱਚਿਆਂ ਨੇ ਆਪਣੀਆਂ ਕਲਾਕ੍ਰਿਤੀਆਂ ਦਿਖਾਈਆਂ ਅਤੇ ਕਈ ਟੀਮਾਂ ਵਲੋਂ ਭੰਗੜੇ ਵੀ ਪਾਏ ਗਏ।

Pong Dam: ਬਾਰਿਸ਼ ਕਾਰਨ ਪੌਂਗ ਡੈਮ ’ਚ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ, ਫੀਲਡ ਸਟਾਫ ਅਲਰਟ 'ਤੇ

ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਿਸ਼ ਨੇ ਪੰਜਾਬ ਸਰਕਾਰ ਤੇ ਲੋਕਾਂ ਦੀ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿਚ ਲੱਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਆਸਾਨੀ ਨਾਲ ਰੋਕਣ ਦੀ ਸਮਰੱਥਾ ਰੱਖਦਾ ਹੈ।

CM Bhagwant Mann ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ, ਬੋਲੇ- 'ਇੱਕ ਸਾਲ ਚ ਨਸ਼ਾ ਮੁਕਤ ਕਰਾਂਗੇ ਪੰਜਾਬ'

ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਮੰਗਲਵਾਰ ਨੂੰ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਨਾਲ ਡੀਜੀਪੀ ਗੌਰਵ ਯਾਦਵ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ, ਸ਼ਹੀਦਾਂ ਵਿੱਚ ਜ਼ਿਆਦਾਤਰ ਪੰਜਾਬੀ ਸਨ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਇਸ ਆਜ਼ਾਦੀ ਨੂੰ ਕਿਵੇਂ ਕਾਇਮ ਰੱਖਣਾ ਹੈ ਉਹ ਇਹ ਵੀ ਜਾਣਦੇ ਹਨ।

Independence day 2023 : ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਵਲੋਂ ਚੰਡੀਗੜ੍ਹ ਮਾਰਚ ਕਰਨ ਦਾ ਫੈਸਲਾ ਮੁਲਤਵੀ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੇ ਦਖਲ ਅਤੇ ਬੀਤੀ ਰਾਤ ਤੱਕ ਮੋਹਾਲੀ-ਚੰਡੀਗੜ੍ਹ ਪੁਲਿਸ ਦੇ ਮਨਾ ਕਰਨ ਤੋਂ ਬਾਅਦ ਆਖਰਕਾਰ ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਪੁਲਿਸ -ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਮੁਹਾਲੀ ਵਿੱਚ ਅਰਥੀ ਫੂਕ ਮਾਰਚ ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ । ਇਸ ਲਈ ਰੂਟ ਪਲਾਨ ਵੀ ਤੈਅ ਕੀਤਾ ਗਿਆ ਹੈ।

ਪਿਛੋਕੜ

Punjab Breaking News LIVE 15 August, 2023:  ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਮੰਗਲਵਾਰ ਨੂੰ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਨਾਲ ਡੀਜੀਪੀ ਗੌਰਵ ਯਾਦਵ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ, ਸ਼ਹੀਦਾਂ ਵਿੱਚ ਜ਼ਿਆਦਾਤਰ ਪੰਜਾਬੀ ਸਨ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਇਸ ਆਜ਼ਾਦੀ ਨੂੰ ਕਿਵੇਂ ਕਾਇਮ ਰੱਖਣਾ ਹੈ ਉਹ ਇਹ ਵੀ ਜਾਣਦੇ ਹਨ। 

ਇੱਕ ਸਾਲ ਵਿੱਚ ਨਸ਼ਾ ਮੁਕਤ ਹੋਵੇਗਾ ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ 

ਮੁੱਖ ਮੰਤਰੀ ਮਾਨ ਨੇ ਕਿਹਾ, ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਫੜਨ ਲਈ ਪੰਜਾਬ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਅਗਲੇ ਸਾਲ ਤੱਕ ਪੂਰੇ ਪੰਜਾਬ ਵਿੱਚੋਂ ਨਸ਼ਿਆਂ ਦੇ ਕਲੰਕ ਨੂੰ ਮਿਟਾਉਣ ਦੀ ਗੱਲ ਕਹੀ। ਨਾਲ ਹੀ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੁਜ਼ਗਾਰ ਦਿੱਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵਿਦੇਸ਼ ਨਾ ਜਾਣਾ ਪਵੇ।
ਸੀਐਮ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਨੀਂਹ ਰੱਖੀ ਗਈ ਹੈ। ਹਰ ਰੋਜ਼ ਕਈ ਭ੍ਰਿਸ਼ਟ ਲੋਕ ਫੜੇ ਜਾ ਰਹੇ ਹਨ। ਪਰ ਪਤਾ ਨਹੀਂ ਕਿਉਂ ਭ੍ਰਿਸ਼ਟ ਲੋਕ ਆਪਣੇ ਹੀ ਲੋਕਾਂ ਨੂੰ ਲੁੱਟਣ ਵਿੱਚ ਲੱਗੇ ਹੋਏ ਹਨ। CM Bhagwant Mann ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ, ਬੋਲੇ- 'ਇੱਕ ਸਾਲ ਚ ਨਸ਼ਾ ਮੁਕਤ ਕਰਾਂਗੇ ਪੰਜਾਬ'

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੇ ਦਖਲ ਅਤੇ ਬੀਤੀ ਰਾਤ ਤੱਕ ਮੋਹਾਲੀ-ਚੰਡੀਗੜ੍ਹ ਪੁਲਿਸ ਦੇ ਮਨਾ ਕਰਨ ਤੋਂ ਬਾਅਦ ਆਖਰਕਾਰ ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਪੁਲਿਸ -ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਮੁਹਾਲੀ ਵਿੱਚ ਅਰਥੀ ਫੂਕ ਮਾਰਚ ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ । ਇਸ ਲਈ ਰੂਟ ਪਲਾਨ ਵੀ ਤੈਅ ਕੀਤਾ ਗਿਆ ਹੈ।

 ਦੱਸ ਦੇਈਏ ਕਿ ਪਿਛਲੇ ਅੱਠ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਨੇ ਮੋਹਾਲੀ ਵਿੱਚ ਪੱਕਾ ਮੋਰਚਾ ਲਾਇਆ ਹੋਇਆ ਹੈ। ਮੋਰਚੇ ਦੇ ਅਹੁਦੇਦਾਰਾਂ ਪਾਲ ਸਿੰਘ ਫਰਾਂਸ ਅਤੇ ਗੁਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਰਕਾਰ ਨੂੰ ਜਗਾਉਣਾ ਹੈ। ਉਹ ਕਿਸੇ ਵੀ ਕੀਮਤ 'ਤੇ ਬੰਦੀ ਸਿੱਖਾਂ ਦੀ ਰਿਹਾਈ ਚਾਹੁੰਦੇ ਹਨ। ਉਨ੍ਹਾਂ ਨੇ ਪਹਿਲਾਂ ਚੰਡੀਗੜ੍ਹ ਵਿੱਚ ਅਰਥੀ ਫੂਕ ਮਾਰਚ ਕੱਢਣ ਦਾ ਐਲਾਨ ਕੀਤਾ ਸੀ ਪਰ ਉੱਚ ਪੁਲਿਸ ਅਧਿਕਾਰੀਆਂ ਦੇ ਕਹਿਣ ’ਤੇ ਉਨ੍ਹਾਂ ਨੇ ਚੰਡੀਗੜ੍ਹ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ, ਪਰ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਸ਼ਹਿਰ ਵਿੱਚ ਅਰਥੀ ਫੂਕ ਮਾਰਚ ਕਰਨਗੇ।  Independence day 2023 : ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਵਲੋਂ ਚੰਡੀਗੜ੍ਹ ਮਾਰਚ ਕਰਨ ਦਾ ਫੈਸਲਾ ਮੁਲਤਵੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.