(Source: ECI/ABP News)
Punjab Breaking News LIVE: CM ਮਾਨ ਦਾ ਵੱਡਾ ਐਲਾਨ ਪੰਜਾਬ 'ਚ ਜਲਦ ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਰਾਜਾ ਵੜਿੰਗ ਦਾ ਮੁਹੱਲਾ ਕਲੀਨਿਕਾਂ 'ਤੇ ਤਿੱਖਾ ਪ੍ਰਤੀਕਰਮ, ਸਰਦ ਹਵਾਵਾਂ ਕਾਰਨ ਪੰਜਾਬ 'ਚ ਵਧੀ ਠੰਡ, ਜਾਣੋ ਮੌਸਮ ਦਾ ਹਾਲ
Punjab Breaking News LIVE: CM ਮਾਨ ਦਾ ਵੱਡਾ ਐਲਾਨ ਪੰਜਾਬ 'ਚ ਜਲਦ ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਰਾਜਾ ਵੜਿੰਗ ਦਾ ਮੁਹੱਲਾ ਕਲੀਨਿਕਾਂ 'ਤੇ ਤਿੱਖਾ ਪ੍ਰਤੀਕਰਮ, ਸਰਦ ਹਵਾਵਾਂ ਕਾਰਨ ਪੰਜਾਬ 'ਚ ਵਧੀ ਠੰਡ, ਜਾਣੋ ਮੌਸਮ ਦਾ ਹਾਲ
LIVE
![Punjab Breaking News LIVE: CM ਮਾਨ ਦਾ ਵੱਡਾ ਐਲਾਨ ਪੰਜਾਬ 'ਚ ਜਲਦ ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਰਾਜਾ ਵੜਿੰਗ ਦਾ ਮੁਹੱਲਾ ਕਲੀਨਿਕਾਂ 'ਤੇ ਤਿੱਖਾ ਪ੍ਰਤੀਕਰਮ, ਸਰਦ ਹਵਾਵਾਂ ਕਾਰਨ ਪੰਜਾਬ 'ਚ ਵਧੀ ਠੰਡ, ਜਾਣੋ ਮੌਸਮ ਦਾ ਹਾਲ Punjab Breaking News LIVE: CM ਮਾਨ ਦਾ ਵੱਡਾ ਐਲਾਨ ਪੰਜਾਬ 'ਚ ਜਲਦ ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਰਾਜਾ ਵੜਿੰਗ ਦਾ ਮੁਹੱਲਾ ਕਲੀਨਿਕਾਂ 'ਤੇ ਤਿੱਖਾ ਪ੍ਰਤੀਕਰਮ, ਸਰਦ ਹਵਾਵਾਂ ਕਾਰਨ ਪੰਜਾਬ 'ਚ ਵਧੀ ਠੰਡ, ਜਾਣੋ ਮੌਸਮ ਦਾ ਹਾਲ](https://cdn.abplive.com/imagebank/default_16x9.png)
Background
Punjab Breaking News LIVE: ਆਮ ਆਦਮੀ ਪਾਰਟੀ (AAP) ਸਰਕਾਰ ਨੇ 500 ਮੁਹੱਲਾ ਕਲੀਨਿਕ ਸ਼ੁਰੂ ਕਰਕੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇਣ ਦਾ ਮਨ ਬਣਾ ਲਿਆ ਹੈ। ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
5 ਅਧਿਕਾਰੀਆਂ ਦੀ ਵਿੱਤ ਪ੍ਰਬੰਧਨ ਕਮੇਟੀ ਦਾ ਕੀਤਾ ਗਠਨ
ਦਰਅਸਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੇ 5 ਅਧਿਕਾਰੀਆਂ ਦੀ ਵਿੱਤ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਹੈ। ਗਠਿਤ ਕਮੇਟੀ ਆਪਣੇ ਸੁਝਾਵਾਂ ਸਮੇਤ ਆਪਣੀ ਰਿਪੋਰਟ ਪੰਜਾਬ ਮੰਤਰੀ ਮੰਡਲ ਦੀ ਸਬ-ਕਮੇਟੀ ਨੂੰ ਪੇਸ਼ ਕਰੇਗੀ। ਕਮੇਟੀ ਪੁਰਾਣੀ ਪੈਨਸ਼ਨ ਸਕੀਮ ਲਈ ਵਿੱਤ ਦੇ ਸਰੋਤਾਂ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏਗੀ।
ਇਨ੍ਹਾਂ ਨੂੰ ਬਣਾਇਆ ਗਿਆ ਕਮੇਟੀ ਦਾ ਮੈਂਬਰ
ਮੁੱਖ ਸਕੱਤਰ ਵੀਕੇ ਜੰਜੂਆ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਕਮੇਟੀ ਦੀ ਟੀਮ ਵਿੱਚ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਮਿਸ਼ਨ ਡਾਇਰੈਕਟਰ ਐਨਐਚਐਮ ਅਭਿਨਵ ਤ੍ਰਿਖਾ ਅਤੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੌਂਪਣ ਜਾ ਰਹੀ ਹੈ।
ਰਾਜਾ ਵੜਿੰਗ ਦਾ ਮੁਹੱਲਾ ਕਲੀਨਿਕਾਂ 'ਤੇ ਤਿੱਖਾ ਪ੍ਰਤੀਕਰਮ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਹਿਜ਼ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹੈ, ਕਿਉਂਕਿ ਸਰਕਾਰ ਪਹਿਲਾਂ ਤੋਂ ਉਪਲਬਧ ਸਿਹਤ ਸਹੂਲਤਾਂ ਦਾ ਨਾਮ ਬਦਲ ਰਹੀ ਹੈ।
ਬਿਸ਼ਨੋਈ ਤੇ ਗੋਲਡੀ ਬਰਾੜ ਦਾ ਸਾਥੀ ਅਸਲੇ ਸਮੇਤ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
9 ਬੰਦੀ ਸਿੰਘਾਂ ਨੂੰ ਹਰ ਮਹੀਨੇ 20,000 ਦਾ ਮਿਲੇਗਾ ਸਨਮਾਨ ਭੱਤਾ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂਐਨਓ ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕੀਤੀ ਜਾਵੇਗੀ।
-ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ-ਐਡਵੋਕੇਟ ਧਾਮੀ
— Shiromani Gurdwara Parbandhak Committee (@SGPCAmritsar) January 27, 2023
-ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂਐਨਓ ਜਾਂ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਲਿਜਾਇਆ ਜਾਵੇਗਾ
-ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ pic.twitter.com/7i9Th72EfM
ਪੰਜਾਬ 'ਚ ਜਲਦ ਲਾਗੂ ਹੋ ਸਕਦੀ ਹੈ ਪੁਰਾਣੀ ਪੈਨਸ਼ਨ ਸਕੀਮ
ਆਮ ਆਦਮੀ ਪਾਰਟੀ (AAP) ਸਰਕਾਰ ਨੇ 500 ਮੁਹੱਲਾ ਕਲੀਨਿਕ ਸ਼ੁਰੂ ਕਰਕੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇਣ ਦਾ ਮਨ ਬਣਾ ਲਿਆ ਹੈ। ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਅਤੇ ਹਰਿਆਣਾ 'ਚ ਇੱਕ ਵਾਰ ਫਿਰ ਤੋਂ ਸੀਤ ਲਹਿਰ ਦੀ ਸੰਭਾਵਨਾ
28 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਸੀਤ ਲਹਿਰ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੱਖ-ਵੱਖ ਥਾਵਾਂ 'ਤੇ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ।
ਜੇ ਸਰਕਾਰ ਨੇ ਫ਼ੈਸਲਾ ਵਾਪਸ ਨਾ ਲਿਆ ਤਾਂ ਸਿੱਖਾਂ ਦੇ ਰੋਹ ਲਈ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ-ਧਾਮੀ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ ਆਉਣ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)