Punjab Breaking News LIVE: CM ਮਾਨ ਨੇ ਸਾਧਿਆ ਵਿਰੋਧੀਆਂ 'ਤੇ ਨਿਸ਼ਾਨਾ, ਬੋਲੇ- ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀਗਾਨ ਤੋਂ ਪੰਜਾਬ ਨੂੰ ਹਟਾ ਦੇਣ, ਪਹਾੜਾ 'ਤੇ ਬਰਫ਼ਬਾਰੀ
Punjab Breaking News LIVE: CM ਮਾਨ ਨੇ ਸਾਧਿਆ ਵਿਰੋਧੀਆਂ 'ਤੇ ਨਿਸ਼ਾਨਾ, ਬੋਲੇ- ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀਗਾਨ ਤੋਂ ਪੰਜਾਬ ਨੂੰ ਹਟਾ ਦੇਣ, ਪਹਾੜਾ 'ਤੇ ਬਰਫ਼ਬਾਰੀ, ਸੂਬੇ ਵਿੱਚ ਵਧੀ ਠੰਢ ਪਾਰਾ, 23 ਨੂੰ ਪੈ ਸਕਦੈ ਮੀਂਹ
LIVE
Background
Punjab Breaking News LIVE, 18 December, 2023: ਬਠਿੰਡਾ ਦੇ ਮੌੜ ਮੰਡੀ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਵਿਕਾਸ ਕ੍ਰਾਂਤੀ ਰੈਲੀ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਾਸੀਆਂ ਨੂੰ 1125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਸੌਗਾਤ ਦਿੱਤੀ।
ਕੇਂਦਰ ਸਰਕਾਰ ਨੇ ਫ਼ਿਕਰਮੰਦ ਹੋ ਕੇ ਪੈਸਾ ਦੇਣਾ ਕਰ ਦਿੱਤਾ ਬੰਦ
ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਨੂੰ ਸੰਬੋਧਨ ਕੀਤਾ। ਮਾਨ ਨੇ ਕਿਹਾ, ਸਾਡੀ ਸਰਕਾਰ ਆਮ ਆਦਮੀ ਕਲੀਨਿਕ ਖੋਲ੍ਹ ਰਹੀ ਹੈ। ਪਰ ਕੇਂਦਰ ਸਰਕਾਰ ਨੇ ਫ਼ਿਕਰਮੰਦ ਹੋ ਕੇ ਪੈਸਾ ਦੇਣਾ ਬੰਦ ਕਰ ਦਿੱਤਾ। ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਸਾਢੇ ਪੰਜ ਹਜ਼ਾਰ ਕਰੋੜ ਰੁਪਏ ਰੋਕ ਲਏ ਗਏ ਸਨ। ਇਸ ਤੋਂ ਬਾਅਦ ਅਸੀਂ ਤੀਰਥ ਯਾਤਰਾ ਸ਼ੁਰੂ ਕੀਤੀ ਅਤੇ ਪੈਸੇ ਦੇ ਕੇ ਟਰੇਨ ਬੁੱਕ ਕਰਨ ਲਈ ਕਿਹਾ। ਇਸ ਤੋਂ ਬਾਅਦ ਰੇਲਵੇ ਨੇ ਲਿਖਿਆ ਕਿ ਸਾਡੇ ਕੋਲ ਇੰਜਣ ਨਹੀਂ ਹੈ। CM ਮਾਨ ਨੇ ਸਾਧਿਆ ਵਿਰੋਧੀਆਂ 'ਤੇ ਨਿਸ਼ਾਨਾ, ਬੋਲੇ- ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀਗਾਨ ਤੋਂ ਪੰਜਾਬ ਨੂੰ ਹਟਾ ਦੇਣ, ਉਸ ਦੀ ਜਗ੍ਹਾ...
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ 'ਤੇ ਹੋਈ ਤਾਜ਼ਾ ਬਰਫਬਾਰੀ
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ 'ਤੇ ਹੋਈ ਤਾਜ਼ਾ ਬਰਫਬਾਰੀ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਮੈਦਾਨੀ ਇਲਾਕਿਆਂ 'ਚ ਠੰਡ ਵਧਾ ਦਿੱਤੀ ਹੈ। ਪਹਾੜਾਂ ਨਾਲ ਨੇੜਤਾ ਹੋਣ ਕਾਰਨ ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸਰਦੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਦੋ ਦਿਨਾਂ ਤੱਕ ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਇਸ ਤੋਂ ਬਾਅਦ ਜਦੋਂ ਪਹਾੜਾਂ ਤੋਂ ਬਰਫੀਲੀਆਂ ਹਵਾਵਾਂ ਆਉਣਗੀਆਂ ਤਾਂ ਪੰਜਾਬ ਵਿੱਚ ਠੰਢ ਦਾ ਪ੍ਰਕੋਪ ਹੋਰ ਵੱਧ ਸਕਦਾ ਹੈ।
ਪਹਿਲਗਾਮ 'ਚ ਸ਼ਨੀਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਸ਼ਹਿਰਾਂ ਵਿੱਚ ਇਸ ਦਾ ਪੱਧਰ 0.6 ਤੋਂ 8.8 ਡਿਗਰੀ ਦੇ ਵਿਚਕਾਰ ਸੀ। ਜੰਮੂ-ਕਸ਼ਮੀਰ ਦੇ ਵਿਸ਼ਵ ਪ੍ਰਸਿੱਧ ਸੈਲਾਨੀ ਸਥਾਨ ਗੁਲਮਰਗ ਦਾ ਨਜ਼ਾਰਾ ਤਾਜ਼ਾ ਬਰਫਬਾਰੀ ਤੋਂ ਬਾਅਦ ਰੌਸ਼ਨ ਹੋ ਗਿਆ ਹੈ। Punjab Weather: ਪਹਾੜਾ ਤੇ ਬਰਫ਼ਬਾਰੀ ਨਾਲ ਪੰਜਾਬ ਵਿੱਚ ਡਿੱਗਿਆ ਪਾਰਾ, 23 ਨੂੰ ਪੈ ਸਕਦੈ ਮੀਂਹ
Amritsar News: ਭਾਰਤੀ ਹਕੂਮਤ ਵੱਲੋਂ ਮਿੱਥ ਕੇ ਵਿਦੇਸ਼ ਵਿੱਚ ਸਿੱਖ ਆਗੂਆਂ ਦੇ ਕਤਲ ਕਰਵਾਏ ਜਾ ਰਹੇ...ਸਿੱਖ ਲੀਡਰਾਂ ਦਾ ਇਲਜ਼ਾਮ
ਖਾਲਿਸਤਾਨ ਪੱਖੀ ਸਿੱਖ ਲੀਡਰਾਂ ਨੇ ਇਲਜ਼ਾਮ ਲਾਇਆ ਹੈ ਕਿ ਭਾਰਤੀ ਹਕੂਮਤ ਵੱਲੋਂ ਮਿੱਥ ਕੇ ਵਿਦੇਸ਼ ਵਿੱਚ ਸਿੱਖ ਆਗੂਆਂ ਦੇ ਕਤਲ ਕਰਵਾਏ ਜਾ ਰਹੇ ਹਨ। ਇਹ ਦਾਅਵਾ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸਿੱਖ ਲੀਡਰਾਂ ਨੇ ਕੀਤਾ। ਇਸ ਦੇ ਨਾਲ ਹੀ ਹਵਾਰਾ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹ ਜਲਾਵਤਨੀ ਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕੀਤੀ ਗਈ।
Amritsar News: ਭਾਰਤੀ ਹਕੂਮਤ ਵੱਲੋਂ ਮਿੱਥ ਕੇ ਵਿਦੇਸ਼ ਵਿੱਚ ਸਿੱਖ ਆਗੂਆਂ ਦੇ ਕਤਲ ਕਰਵਾਏ ਜਾ ਰਹੇ...ਸਿੱਖ ਲੀਡਰਾਂ ਦਾ ਇਲਜ਼ਾਮ
ਖਾਲਿਸਤਾਨ ਪੱਖੀ ਸਿੱਖ ਲੀਡਰਾਂ ਨੇ ਇਲਜ਼ਾਮ ਲਾਇਆ ਹੈ ਕਿ ਭਾਰਤੀ ਹਕੂਮਤ ਵੱਲੋਂ ਮਿੱਥ ਕੇ ਵਿਦੇਸ਼ ਵਿੱਚ ਸਿੱਖ ਆਗੂਆਂ ਦੇ ਕਤਲ ਕਰਵਾਏ ਜਾ ਰਹੇ ਹਨ। ਇਹ ਦਾਅਵਾ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸਿੱਖ ਲੀਡਰਾਂ ਨੇ ਕੀਤਾ। ਇਸ ਦੇ ਨਾਲ ਹੀ ਹਵਾਰਾ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹ ਜਲਾਵਤਨੀ ਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕੀਤੀ ਗਈ।
Amritsar News: ਸਰਕਾਰਾਂ ਸਹਿਮ ਗਈਆਂ, ਸਿੱਖ ਨੌਜਵਾਨਾਂ ਨੂੰ ਧਰਮ ਦੇ ਰਾਹ ’ਤੇ ਚੱਲਣ ਤੋਂ ਰੋਕ ਰਹੀਆਂ...ਅੰਮ੍ਰਿਤਪਾਲ ਸਿੰਘ ਦੇ ਗੰਭੀਰ ਇਲਜ਼ਾਮ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸਣੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪਰਿਵਾਰ ਤੇ ਸਮਰਥਕਾਂ ਵੱਲੋਂ ਐਤਵਾਰ ਨੂੰ ਚੌਥੇ ਪੜਾਅ ਦੀ ਅਰਦਾਸ ਤਖ਼ਤ ਪਟਨਾ ਸਾਹਿਬ ਬਿਹਾਰ ਵਿਖੇ ਕੀਤੀ ਗਈ। ਇਸ ਤੋਂ ਪਹਿਲਾਂ ਸਵੇਰੇ ਤਖਤ ਸ੍ਰੀ ਪਟਨਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ।
Mayor of Galt: ਪੰਜਾਬੀ ਨੇ ਅਮਰੀਕਾ 'ਚ ਗੱਡੇ ਝੰਡੇ, ਦੂਜੀ ਵਾਰ ਚੁਣਿਆ ਗਿਆ ਮੇਅਰ, ਦੁਆਬੇ ਦੇ ਇਸ ਖੇਤਰ ਦਾ ਰਹਿਣ ਵਾਲਾ
ਜਲੰਧਰ ਦੇ ਪਰਗਟ ਸਿੰਘ ਸੰਧੂ ਲਗਾਤਾਰ ਦੂਜੀ ਵਾਰ ਅਮਰੀਕਾ ਦੇ ਕੈਲੀਫੋਰਨੀਆ ਦੇ ਗਾਲਟ ਸ਼ਹਿਰ ਦੇ ਮੇਅਰ ਬਣੇ ਹਨ। ਪਰਗਟ ਸੰਧੂ ਮੂਲ ਰੂਪ ਵਿੱਚ ਜਲੰਧਰ ਦੇ ਲਾਂਬੜਾ ਦੇ ਪਿੰਡ ਬਸ਼ੇਰਪੁਰ ਦਾ ਰਹਿਣ ਵਾਲਾ ਹੈ ਅਤੇ ਲੰਬੇ ਸਮੇਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਿਹਾ ਹੈ।
ਪਰਗਟ ਸਿੰਘ ਨੂੰ ਪਹਿਲੀ ਵਾਰ ਦਸੰਬਰ 2019 ਵਿੱਚ ਗਾਲਟ ਸਿਟੀ ਦਾ ਮੇਅਰ ਨਿਯੁਕਤ ਕੀਤਾ ਗਿਆ ਸੀ। ਨਿੱਘੇ ਸੁਭਾਅ ਅਤੇ ਮਿੱਠ ਬੋਲੜੇ ਪਰਗਟ ਸਿੰਘ ਸੰਧੂ ਨੂੰ ਸਮੂਹ ਕੌਂਸਲਰਾਂ ਵੱਲੋਂ ਮੁੜ ਮੇਅਰ ਦਾ ਅਹੁਦਾ ਸੌਂਪਿਆ ਗਿਆ। ਉਨ੍ਹਾਂ ਦੇ ਮੇਅਰ ਬਣਨ ਤੋਂ ਬਾਅਦ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਸ ਨੂੰ ਕਦੇ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ।
Punjab News: ਸੀਐਮ ਮਾਨ ਨਾਲ ਮੀਟਿੰਗ ਤੋਂ ਪਹਿਲਾਂ ਹੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਲੈ ਲਿਆ ਵੱਡਾ ਫੈਸਲਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨਾਂ ਨੂੰ ਮੁਲਾਕਾਤ ਦਾ ਸੱਦਾ ਭੇਜਿਆ ਗਿਆ ਤਾਂ ਇਹਨਾਂ ਮਨਿਸਟਰੀਅਲ ਕਾਮਿਆਂ ਆਪਣੇ ਹੜਤਾਲ ਖ਼ਤਮ ਕਰ ਦਿੱਤੀ ਹੈ। ਹਲਾਂਕਿ ਸੀਐਮ ਭਗਵੰਤ ਮਾਨ ਇਹਨਾਂ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀ ਅੱਜ ਦੁਪਹਿਰ 12:30 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿੱਚ ਹੋਣੀ ਹੈ। ਪਰ ਉਸ ਤੋਂ ਪਹਿਲਾਂ ਹੀ ਵੱਡਾ ਫੈਸਲਾ ਲੈ ਲਿਆ ਗਿਆ।