Punjab Breaking News LIVE: ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ, 5 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ
Punjab Breaking News LIVE: ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ, 5 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ, ਸ੍ਰੀ ਦਰਬਾਰ ਸਾਹਿਬ ਨੇੜੇ ਹੋਏ 3 ਬੰਬ ਧਮਾਕਿਆਂ ਬਾਰੇ ਪੰਜਾਬ ਪੁਲਿਸ ਨੇ ਦੱਸਿਆ ਸੱਚ
ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਦੋ ਰੋਜ਼ਾ ਵਿਸ਼ੇਸ਼ ਆਪ੍ਰੇਸ਼ਨ ‘ਓ. ਪੀ. ਐੱਸ. ਵਿਜਿਲ’ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਸੂਬੇ ਭਰ 'ਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ 177 FIRs ਦਰਜ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਗੁੱਥੀ ਪੰਜਾਬ ਪੁਲਿਸ ਨੇ ਸੁਲਝਾ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਸਵੇਰੇ 11 ਵਜੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਇਸ ਮਾਮਲੇ 'ਚ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਰੇ ਮੁਲਜ਼ਮ ਪੰਜਾਬ ਦੇ ਹੀ ਵਸਨੀਕ ਹਨ।
ਪੰਜਾਬ 'ਚ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਦਿੰਦੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਇਲਾਕੇ ਦੇ ਪਿੰਡ ਭਲਾਈਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਸਵੇਰੇ ਇੱਕ ਪਿਕਅੱਪ ਗੱਡੀ ਜਗਾੜੂ ਰੇਹੜੀ ਨਾਲ ਟਕਰਾਉਣ ਤੋਂ ਬਾਅਦ ਕੰਧ ਨਾਲ ਟਕਰਾ ਗਈ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 10 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ।
ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦਾ ਇੱਕ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ।ਬਰਨਾਲਾ ਦੇ ਪਿੰਡ ਵਜੀਦਕੇ ਦਾ ਸਿਪਾਹੀ ਜਸਵੀਰ ਸਿੰਘ ਸਮਰਾ ਜੰਮੂ-ਕਸ਼ਮੀਰ-ਪਾਕਿਸਤਾਨ ਸਰਹੱਦ ਰਾਜੋਰੀ ਚੌਕੀ 'ਤੇ ਡਿਊਟੀ 'ਤੇ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ ਹੈ।
ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਇਹ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਦੁਪਹਿਰ ਕਰੀਬ 12:45 ਵਜੇ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ। ਉਥੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ।
ਪਿਛਲੇ ਕੁਝ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਕਰਕੇ ਅੰਮ੍ਰਿਤਸਰ ਵਿਖੇ ਧਮਾਕੇ ਦੀਆਂ ਖਬਰਾਂ ਆ ਰਹੀਆਂ ਸਨ। 10 ਮਈ ਯਾਨੀਕਿ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਇਹ ਤੀਜਾ ਧਮਾਕਾ ਸੀ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਸੀ। ਜਿਸ ਤੋਂ ਬਾਅਦ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਇਲਾਕੇ ਵਿੱਚ ਹੋਏ ਬੰਬ ਧਮਾਕੇ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਿਸ ਨੇ 5 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਬੰਬ ਧਮਾਕਿਆਂ ਪਿੱਛੇ ਮੁਲਜ਼ਮਾਂ ਦਾ ਮਕਸਦ ਇਲਾਕੇ ਦੀ ਸ਼ਾਂਤੀ ਭੰਗ ਕਰਨਾ ਸੀ। ਇਨ੍ਹਾਂ ਤਿੰਨਾਂ ਧਮਾਕਿਆਂ ਵਿੱਚ ਪਟਾਕਿਆਂ ਵਿੱਚ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਸੀ।
ਪਿਛੋਕੜ
Punjab Breaking News LIVE Update: ਪਿਛਲੇ ਕੁਝ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਕਰਕੇ ਅੰਮ੍ਰਿਤਸਰ ਵਿਖੇ ਧਮਾਕੇ ਦੀਆਂ ਖਬਰਾਂ ਆ ਰਹੀਆਂ ਸਨ। 10 ਮਈ ਯਾਨੀਕਿ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਇਹ ਤੀਜਾ ਧਮਾਕਾ ਸੀ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਸੀ। ਜਿਸ ਤੋਂ ਬਾਅਦ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਇਲਾਕੇ ਵਿੱਚ ਹੋਏ ਬੰਬ ਧਮਾਕੇ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਿਸ ਨੇ 5 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਬੰਬ ਧਮਾਕਿਆਂ ਪਿੱਛੇ ਮੁਲਜ਼ਮਾਂ ਦਾ ਮਕਸਦ ਇਲਾਕੇ ਦੀ ਸ਼ਾਂਤੀ ਭੰਗ ਕਰਨਾ ਸੀ। ਇਨ੍ਹਾਂ ਤਿੰਨਾਂ ਧਮਾਕਿਆਂ ਵਿੱਚ ਪਟਾਕਿਆਂ ਵਿੱਚ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਸੀ।
ਮੁਲਜ਼ਮ ਆਸਪਾਸ ਦੇ ਇਲਾਕੇ ਵਿੱਚ ਰਹਿ ਰਹੇ ਸਨ
ਸਾਰੇ ਮੁਲਜ਼ਮ ਹਰਿਮੰਦਰ ਸਾਹਿਬ ਇਲਾਕੇ ਵਿੱਚ ਹੀ ਥਾਂ ਬਦਲ ਰਹੇ ਸਨ। ਸਾਰੇ ਮੁਲਜ਼ਮ ਪੰਜਾਬ ਦੇ ਹੀ ਦੱਸੇ ਜਾ ਰਹੇ ਹਨ। ਇਨ੍ਹਾਂ ਬੰਬ ਧਮਾਕਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਚ.ਐਸ.ਧਾਮੀ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ। ਅਸੀਂ ਆਪਣੀ ਟਾਸਕ ਫੋਰਸ ਨੂੰ ਹੋਰ ਮਜ਼ਬੂਤ ਕਰਾਂਗੇ। ਇਸ ਦੇ ਨਾਲ ਹੀ ਅਸੀਂ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕਰਦੇ ਹਾਂ।
ਡੀਜੀਪੀ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰਨਗੇ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਪੂਰੀ ਜਾਣਕਾਰੀ ਦੇਣ ਜਾ ਰਹੇ ਹਨ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਸੀਐਮ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਹਰ ਕੀਮਤ 'ਤੇ ਬਣਾਈ ਰੱਖਣ ਲਈ ਵਚਨਬੱਧ ਹਨ।
- - - - - - - - - Advertisement - - - - - - - - -