Punjab Breaking News LIVE : ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਡੀਜੇਪੀ ਯਾਦਵ ਦਾ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਸੁਨੇਹਾ,
Punjab Breaking News LIVE : ਡੀਜੇਪੀ ਯਾਦਵ ਦਾ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਸੁਨੇਹਾ, ਗੁੱਸੇ 'ਚ ਆਏ ਮੂਸੇਵਾਲਾ ਦੇ ਪਿਤਾ ਨੇ ਕਿਹਾ-ਭਗਵੰਤ ਮਾਨ ਸਭ ਤੋਂ ਕਮਜ਼ੋਰ CM, ਪੰਜਾਬ 'ਚ ਪਾਰਾ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ...
ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦੱਸ ਦਈਏ ਕਿ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਹੁਣ ਤੱਕ ਹਾਸਲ ਹੋਈ ਜਾਣਕਾਰੀ 'ਚ ਪੱਪਲਪ੍ਰੀਤ ਸਿੰਘ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਫੜਿਆ ਹੈ। ਦੱਸ ਦਈਏ ਕਿ ਪਾਪਲਪ੍ਰੀਤ ਵੀ ਅੰਮ੍ਰਿਤਪਾਲ ਦੇ ਨਾਲ ਫਰਾਰ ਹੋਇਆ ਸੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਾਰਾਜ਼ਗੀ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅਸਾਮ ਪਹੁੰਚਿਆ ਹੈ। ਵਕੀਲਾਂ ਦਾ ਇਹ ਵਫਦ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰੇਗਾ।
ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਪਿੰਡ ਨਮੋਲ ਵਿਖੇ ਤਿੰਨ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ ਦਾ ਮਾਮਲਾ ਸਾਹਮਣੇ ਆਉਣ 'ਤੇ ਤੁਰੰਤ ਮਾਮਲੇ ਦੀ ਤੱਥ ਆਧਾਰਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ ਪਿੰਡ ਨਮੋਲ ਵਿੱਚ ਕਥਿਤ ਤੌਰ ਤੇ ਸਪਰਿਟ ਪੀਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਥਾਣਾ ਚੀਮਾ ਦੇ ਮੁਖੀ ਲਖਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਸਪਰਿਟ ਪੀ ਲਈ ਤੇ ਸੌਂ ਗਏ। ਸਵੇਰੇ ਜਦੋਂ ਪਰਿਵਾਰਾਂ ਨੇ ਇਨ੍ਹਾਂ ਜਗਾਇਆ ਤਾਂ ਇਹ ਨਾ ਉੱਠੇ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਖਾਲਿਸਤਾਨ ਦੇ ਨਾਅਰੇ ਲਿਖਵਾਏ ਹਨ। ਇਸ ਵਾਰ ਇਹ ਨਾਅਰੇ 324ਵੇਂ ਖ਼ਾਲਸਾ ਸਾਜਨਾ ਦਿਵਸ ਤੋਂ ਚਾਰ ਦਿਨ ਪਹਿਲਾਂ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਲਿਖੇ ਗਏ ਹਨ। ਇੱਥੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡੇ ਪੱਧਰ 'ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਗੁਰਪਤਵੰਤ ਪੰਨੂ ਨੇ ਤਲਵੰਡੀ ਸਾਬੋ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬਾਹਰ ਇਹ ਨਾਅਰੇ ਲਿਖਵਾਏ ਹਨ। ਪੰਨੂ ਨੇ ਇਸ ਦੀ ਵੀਡੀਓ ਵੀ ਵਾਇਰਲ ਕੀਤੀ ਹੈ ਜਿਸ ਵਿੱਚ ਉਹ ਸਾਫ ਕਹਿ ਰਿਹਾ ਹੈ ਕਿ ਖਾਲਿਸਤਾਨ ਬਣਨਾ ਹੀ ਪੰਜਾਬ ਦਾ ਇੱਕੋ ਇੱਕ ਹੱਲ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਹਦਾਇਤਾਂ ਦਿੱਤੀਆਂ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਤੇ ਟਰਾਂਸਪੋਰਟਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ। ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਸਪੋਰਟ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਿਆਂ ਦੀ ਆਲੋਚਨਾ ਕਰਨ ਵਾਲੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਕੈਦੀਆਂ ਨੇ ਉਨ੍ਹਾਂ ਦੀ ਵੀਡੀਓ ਵਾਇਰਲ ਕੀਤੀ ਹੈ। ਇਸ 'ਤੇ ਉਸ ਦੇ ਖਿਲਾਫ਼ ਤੁਰੰਤ ਮਾਮਲਾ ਦਰਜ਼ ਕਰ ਲਿਆ ਗਿਆ ਸੀ ਪਰ ਸਰਕਾਰ ਨੇ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ 'ਤੇ ਚੁੱਪ ਧਾਰੀ ਰੱਖੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਰਕਾਰ ਕਾਤਲਾਂ ਨੂੰ ਸ਼ਹਿ ਦੇ ਰਹੀ ਹੈ।
ਪਿਛੋਕੜ
Punjab Breaking News : ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ। ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਸਪੋਰਟ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ। ਡੀਜੀਪੀ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਉਹ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਜੋ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਅਸੀਂ ਉਨ੍ਹਾਂ ਨੂੰ ਗ੍ਰਿਫਤਾਰ ਕਰਾਂਗੇ।
ਗੁੱਸੇ 'ਚ ਆਏ ਮੂਸੇਵਾਲਾ ਦੇ ਪਿਤਾ ਨੇ ਕਿਹਾ-ਭਗਵੰਤ ਮਾਨ ਸਭ ਤੋਂ ਕਮਜ਼ੋਰ CM, ਜਲੰਧਰ ਚੋਣਾਂ 'ਚ ਹਰਾਨ ਦੀ ਕੀਤੀ ਅਪੀਲ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਿਆਂ ਦੀ ਆਲੋਚਨਾ ਕਰਨ ਵਾਲੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਕੈਦੀਆਂ ਨੇ ਉਨ੍ਹਾਂ ਦੀ ਵੀਡੀਓ ਵਾਇਰਲ ਕੀਤੀ ਹੈ। ਇਸ 'ਤੇ ਉਸ ਦੇ ਖਿਲਾਫ਼ ਤੁਰੰਤ ਮਾਮਲਾ ਦਰਜ਼ ਕਰ ਲਿਆ ਗਿਆ ਸੀ ਪਰ ਸਰਕਾਰ ਨੇ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ 'ਤੇ ਚੁੱਪ ਧਾਰੀ ਰੱਖੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਰਕਾਰ ਕਾਤਲਾਂ ਨੂੰ ਸ਼ਹਿ ਦੇ ਰਹੀ ਹੈ।
ਬਲਕੌਰ ਸਿੰਘ ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰ ਕਹਿਣ ਵਾਲੀ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਜੇਲ੍ਹ ਦੀ ਬੈਰਕ ਵਿੱਚੋਂ ਇੱਕ ਲੱਖ ਰੁਪਏ ਦੀ ਉਗਰਾਹੀ ਕਰ ਰਹੀ ਹੈ। ਤਾਂ ਜੋ ਬਦਲੇ ਵਿੱਚ ਮੋਬਾਈਲ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਬੰਧ ਵਿੱਚ ਜਿਨ੍ਹਾਂ ਵਿਅਕਤੀਆਂ 'ਤੇ ਉਨ੍ਹਾਂ ਨੂੰ ਸ਼ੱਕ ਹੈ, ਉਨ੍ਹਾਂ ਦੇ ਨਾਂ ਕਈ ਵਾਰ ਦੱਸੇ ਜਾ ਚੁੱਕੇ ਹਨ ਪਰ ਸਰਕਾਰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਚੁੱਪ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਲਾਰੈਂਸ ਜੇਲ੍ਹ ਵਿੱਚੋਂ ਜਾਰੀ ਵੀਡੀਓ ’ਤੇ ਕੋਈ ਕਾਰਵਾਈ ਨਹੀਂ ਕੀਤੀ, ਸਿਰਫ਼ ਕਮੇਟੀ ਬਣਾ ਕੇ ਸਮਾਂ ਬਿਤਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਜ਼ਿਮਨੀ ਚੋਣਾਂ 'ਚ 'ਆਪ' ਸਰਕਾਰ ਨੂੰ ਕਰਾਰੀ ਹਾਰ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਤੋਂ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਪੁੱਤਰ ਦਾ ਕਸੂਰ ਸੀ ਕਿ ਉਸ ਦੇ ਚਿਹਰੇ ਤੋਂ ਸਿੱਖ ਦਿਖਾਈ ਦੇ ਰਿਹਾ ਸੀ। ਸਿੱਧੂ ਮੂਸੇਵਾਲਾ ਦੇ ਗੀਤ 'ਮੇਰਾ ਨਾਮ' ਦੀ ਮਕਬੂਲੀਅਤ ਨੇ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਮਾਰ ਦਿੱਤੀ ਹੈ ਕਿ ਸਰਕਾਰ ਉਸ ਨੂੰ ਇਨਸਾਫ ਤਾਂ ਨਹੀਂ ਦੇ ਸਕਦੀ ਪਰ ਲੋਕਾਂ ਦੇ ਦਿਲਾਂ 'ਚੋਂ ਨਹੀਂ ਕੱਢ ਸਕਦੀ।
- - - - - - - - - Advertisement - - - - - - - - -