Punjab Breaking News LIVE: ਪਾਰਲੀ ਸਾੜਨ ਖ਼ਿਲਾਫ਼ ਐਕਸ਼ਨ 'ਤੇ ਭੜਕੇ ਕਿਸਾਨ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਖਾਲਿਸਤਾਨੀਆਂ ਦਾ ਚੰਡੀਗੜ੍ਹ 'ਚ ਐਕਸ਼ਨ, ਏਅਰ ਇੰਡੀਆ ਦੀਆਂ ਉਡਾਣਾਂ ਦੇ ਬਾਈਕਾਟ ਦਾ ਐਲਾਨ
Punjab Breaking: ਪਾਰਲੀ ਸਾੜਨ ਖ਼ਿਲਾਫ਼ ਐਕਸ਼ਨ 'ਤੇ ਭੜਕੇ ਕਿਸਾਨ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਖਾਲਿਸਤਾਨੀਆਂ ਦਾ ਚੰਡੀਗੜ੍ਹ 'ਚ ਐਕਸ਼ਨ, ਏਅਰ ਇੰਡੀਆ ਦੀਆਂ ਉਡਾਣਾਂ ਦੇ ਬਾਈਕਾਟ ਦਾ ਐਲਾਨ...
ਅਸਾਮ ਦੇ ਡਿੱਬਰੂਗੜ੍ਹ ਜੇਲ੍ਹ ਵਿੱਚ ਐੱਨ.ਐੱਸ.ਏ ਤਹਿਤ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਕਈ ਹੋਰ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋ ਦਿੱਤੇ ਗਏ ਪ੍ਰੋਗਰਾਮ ਤਹਿਤ ਦੂਸਰਾ ਅਰਦਾਸ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ ਤੇ ਹੋਰ ਬੰਦੀ ਸਿੰਘਾਂ ਦੇ ਪਰਿਵਾਰਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਿੱਖ ਸੰਗਤ ਨੇ ਸ਼ਿਕਰਤ ਕੀਤੀ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ।
ਲੁਧਿਆਣਾ ਦੇ ਸਭ ਤੋਂ ਭੀੜ-ਭੜੱਕੇ ਵਾਲੇ ਇਲਾਕੇ ਨੂਰਵਾਲਾ ਰੋਡ ਇਲਾਕੇ ਵਿੱਚ ਹੌਜ਼ਰੀ ਫੈਕਟਰੀ ਚਲਾਉਣ ਵਾਲੇ ਕਾਰੋਬਾਰੀ ਸੰਭਵ ਜੈਨ ਉਰਫ਼ ਸ਼ੋਬੀ ਨੂੰ ਸ਼ੁੱਕਰਵਾਰ ਰਾਤ ਅਣਪਛਾਤੇ ਮੁਲਜ਼ਮਾਂ ਨੇ ਅਗਵਾ ਕਰ ਲਿਆ। ਦੋਸ਼ੀ ਨੇ ਸੰਭਵ ਦੀ ਪਤਨੀ ਨੂੰ ਬੁਲਾਇਆ ਅਤੇ ਨਕਦੀ ਅਤੇ ਗਹਿਣਿਆਂ ਦੀ ਮੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਜੈਨ ਨੂੰ ਕਰੀਬ ਦੋ-ਤਿੰਨ ਘੰਟੇ ਤੱਕ ਸ਼ਹਿਰ ਵਿੱਚ ਘੁੰਮਾਉਂਦੇ ਰਹੇ।
ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਪੰਜਾਬ ਤੇ ਹਰਿਆਣਾ ਸਰਕਾਰਾਂ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾ ਰਹੀਆਂ ਹਨ ਜਿਸ ਕਾਰਨ ਕਿਸਾਨ ਹੁਣ ਸਰਕਾਰ ਖਿਲਾਫ ਲਾਮਬੰਦ ਹੋਣ ਦੀ ਤਿਆਰੀ ਕਰਦੇ ਨਜ਼ਰ ਆ ਰਹੇ ਹਨ। ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਡੀਸੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ 'ਤੇ ਜੋ ਜੁਰਮਾਨਾ ਲਗਾਇਆ ਜਾ ਰਿਹਾ ਹੈ, ਉਸ ਦੀ ਅਦਾਇਗੀ ਨਾ ਕਰਨ ਲਈ ਕਿਹਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇਹ ਹੁਕਮ ਵਾਪਸ ਲਏ ਜਾਣ ਦੀ ਗੱਲ ਚੱਲ ਰਹੀ ਹੈ।
ਜੇ ਪਤੀ ਆਪਣੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ (Live-in Relationship) ਵਿੱਚ ਰਹਿੰਦਾ ਹੈ, ਤਾਂ ਉਸਨੂੰ ਦੋਸ਼ੀ ਮੰਨਿਆ ਜਾ ਸਕਦਾ ਹੈ। ਜੋ ਕਿ ਭਾਰਤ ਵਿੱਚ ਬਿਨਾਂ ਤਲਾਕ ਦੇ ਦੂਜੇ ਵਿਆਹ ਦੇ ਬਰਾਬਰ ਮੰਨਿਆ ਜਾਵੇਗਾ ਅਤੇ ਦੂਜੇ ਵਿਆਹ ਲਈ ਦੋਸ਼ੀ ਮੰਨਿਆ ਜਾ ਸਕਦਾ ਹੈ। ਇਹ ਨਿਯਮ ਔਰਤਾਂ 'ਤੇ ਵੀ ਲਾਗੂ ਹੁੰਦਾ ਹੈ ਜੇ ਉਹ ਆਪਣੇ ਪਤੀ ਨੂੰ ਤਲਾਕ ਦਿੱਤੇ, ਬਿਨਾਂ ਕਿਸੇ ਹੋਰ ਮਰਦ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਆਉਂਦੀ ਹੈ ਤਾਂ ਉਸ ਨੂੰ ਵੀ ਦੋਸ਼ੀ ਹੀ ਮੰਨਿਆ ਜਾਵੇਗਾ।
ਮੌਸਮ 'ਚ ਬਦਲਾਅ ਦੇ ਨਾਲ ਹੀ ਦੇਸ਼ ਦੇ ਕਈ ਹਿੱਸਿਆਂ 'ਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਬਿਹਾਰ, ਯੂਪੀ, ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ਵਿੱਚ ਪਾਰਾ 11 ਡਿਗਰੀ ਤੱਕ ਡਿੱਗ ਗਿਆ ਹੈ। ਲੋਕ ਹੁਣ ਗਰਮ ਕੱਪੜੇ ਪਾ ਕੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਚੰਡੀਗੜ੍ਹ 'ਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 14 ਡਿਗਰੀ ਰਿਹਾ ਤੇ ਅਗਲੇ ਕੁਝ ਦਿਨਾਂ 'ਚ ਪਾਰਾ 12 ਡਿਗਰੀ ਦੇ ਆਸ-ਪਾਸ ਡਿੱਗ ਸਕਦਾ ਹੈ।
ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਵੀ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆ ਗਈ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਾਮਯਾਬ ਨਾ ਹੋਣ ਕਾਰਨ ਡੀਜੀਪੀ ਵੱਲੋਂ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਉਂ ਅਤੇ ਖੰਨਾ ਸ਼ਾਮਲ ਹਨ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੰਘਾਂ ਦੀ ਰਿਹਾਈ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਜਾ ਰਹੀ ਹੈ। ਇਸ ਅਰਦਾਸ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਪਹੁੰਚ ਰਹੇ ਹਨ। ਉਨ੍ਹਾਂ ਨੇ ਸੰਗਤਾਂ ਨੂੰ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਖਾਲਿਸਤਾਨ ਪੱਖੀਆਂ ਨੇ ਹੁਣ ਚੰਡੀਗੜ੍ਹ ਵਿੱਚ ਐਕਸ਼ਨ ਕੀਤਾ ਹੈ। ਚੰਡੀਗੜ੍ਹ ਏਅਰਪੋਰਟ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਦੀ ਜ਼ਿਮੇਵਾਰੀ ਸਿੱਖ ਫਾਰ ਜਸਟਿਸ (SFJ) ਦੇ ਲੀਡਰ ਗੁਰਪਤਵੰਤ ਸਿੰਘ ਨੇ ਲਈ ਹੈ। ਇਸ ਦੇ ਨਾਲ ਹੀ ਉਸ ਨੇ ਏਅਰ ਇੰਡੀਆ ਦੀਆਂ ਉਡਾਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਪਿਛੋਕੜ
Punjab Breaking News LIVE, 19 November, 2023: ਪਾਰਲੀ ਸਾੜਨ ਖਿਲਾਫ ਸਰਕਾਰ ਦੀ ਸਖਤੀ ਤੋਂ ਕਿਸਾਨ ਖਫਾ ਹਨ। ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 20 ਨਵੰਬਰ ਨੂੰ ਪੰਜਾਬ ਤੇ ਹਰਿਆਣਾ ਵਿੱਚ ਡਿਪਟੀ ਕਮਿਸ਼ਨਰ ਦਫਤਰ ਘੇਰੇ ਜਾਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਪਾਰਲੀ ਸਾੜਨ ਲਈ ਕੀਤੇ ਜੁਰਮਾਨੇ ਨਾ ਭਰਨ ਦਾ ਐਲਾਨ ਕੀਤਾ ਹੈ।
ਦਰਅਸਲ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਸਖ਼ਤੀ ਤੋਂ ਬਾਅਦ ਪੰਜਾਬ ਤੇ ਹਰਿਆਣਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਲਏ ਗਏ ਫ਼ੈਸਲਿਆਂ ਖ਼ਿਲਾਫ਼ ਕਿਸਾਨ ਲਾਮਬੰਦ ਹੋ ਰਹੇ ਹਨ। ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਡੀਸੀ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਪਰਾਲੀ ਸਾੜਨ ਦਾ ਜੁਰਮਾਨਾ ਨਹੀਂ ਭਰਨਗੇ। ਇਹ ਆਰਡਰ ਵਾਪਸ ਲਿਆ ਜਾਵੇਗਾ। Farmers Protest: ਪਾਰਲੀ ਸਾੜਨ ਖਿਲਾਫ ਐਕਸ਼ਨ 'ਤੇ ਭੜਕੇ ਕਿਸਾਨ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਖਾਲਿਸਤਾਨੀਆਂ ਦਾ ਚੰਡੀਗੜ੍ਹ 'ਚ ਐਕਸ਼ਨ
ਖਾਲਿਸਤਾਨ ਪੱਖੀਆਂ ਨੇ ਹੁਣ ਚੰਡੀਗੜ੍ਹ ਵਿੱਚ ਐਕਸ਼ਨ ਕੀਤਾ ਹੈ। ਚੰਡੀਗੜ੍ਹ ਏਅਰਪੋਰਟ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਦੀ ਜ਼ਿਮੇਵਾਰੀ ਸਿੱਖ ਫਾਰ ਜਸਟਿਸ (SFJ) ਦੇ ਲੀਡਰ ਗੁਰਪਤਵੰਤ ਸਿੰਘ ਨੇ ਲਈ ਹੈ। ਇਸ ਦੇ ਨਾਲ ਹੀ ਉਸ ਨੇ ਏਅਰ ਇੰਡੀਆ ਦੀਆਂ ਉਡਾਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਭਾਰਤ ਸਰਕਾਰ ਦੀ ਹਿੱਟ ਲਿਸਟ ਵਿੱਚ ਸ਼ਾਮਲ ਸਿੱਖ ਫਾਰ ਜਸਟਿਸ (SFJ) ਦਾ ਖਾਲਿਸਤਾਨ ਪੱਖੀ ਲੀਡਰ ਗੁਰਪਤਵੰਤ ਸਿੰਘ ਪੰਨੂ ਕਾਫੀ ਐਕਟਿਵ ਨਜ਼ਰ ਆ ਰਿਹਾ ਹੈ। ਹੁਣ ਉਸ ਨੇ ਮੁਹਾਲੀ ਦੇ ਚੰਡੀਗੜ੍ਹ ਏਅਰਪੋਰਟ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਵਾਏ ਹਨ। ਪੰਨੂ ਨੇ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇੰਨਾ ਹੀ ਨਹੀਂ ਉਸ ਨੇ ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ ਹੈ।
ਗੁਰਪਤਵੰਤ ਪੰਨੂ ਨੇ ਧਮਕੀ ਦਿੱਤੀ ਹੈ ਕਿ ਸਿੱਖ ਫਾਰ ਜਸਟਿਸ ਦੀ ਅੰਮ੍ਰਿਤਸਰ, ਅਹਿਮਦਾਬਾਦ, ਦਿੱਲੀ ਹਵਾਈ ਅੱਡਿਆਂ ਤੱਕ ਪਹੁੰਚ ਹੈ। ਪੰਨੂ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ 19 ਨਵੰਬਰ ਤੋਂ ਬਾਅਦ ਏਅਰ ਇੰਡੀਆ ਨਾਲ ਉਡਾਣ ਵਿੱਚ ਨਾ ਚੜ੍ਹੋ ਕਿਉਂਕਿ ਇਸ ਨਾਲ ਸਿੱਖਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਖ਼ਤਰਾ ਹੋਵੇਗਾ। Khalistan Zindabad Slogan: ਖਾਲਿਸਤਾਨੀਆਂ ਦਾ ਚੰਡੀਗੜ੍ਹ 'ਚ ਐਕਸ਼ਨ, ਏਅਰ ਇੰਡੀਆ ਦੀਆਂ ਉਡਾਣਾਂ ਦੇ ਬਾਈਕਾਟ ਦਾ ਐਲਾਨ
- - - - - - - - - Advertisement - - - - - - - - -