Punjab Breaking News LIVE : ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ, ਮੌਸਮ ਵਿਭਾਗ ਦਾ ਤਾਜ਼ਾ ਅਲਰਟ! ਅੱਜ ਤੇ ਕੱਲ੍ਹ ਵੀ ਹੋਏਗੀ ਬਾਰਸ਼

Punjab Breaking News LIVE : ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ, ਮੌਸਮ ਵਿਭਾਗ ਦਾ ਤਾਜ਼ਾ ਅਲਰਟ! ਅੱਜ ਤੇ ਕੱਲ੍ਹ ਵੀ ਹੋਏਗੀ ਬਾਰਸ਼, 'ਆਪ' ਦੇ ਇੱਕ ਹੋਰ ਲੀਡਰ ਦਾ ਵਿਆਹ

ABP Sanjha Last Updated: 21 Apr 2023 04:04 PM
Punjab News: ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਲਈ ਅਹਿਮ ਉਪਰਾਲਾ! ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ NRI

ਪੰਜਾਬ ਸਰਕਾਰ ਨੇ ਪਰਵਾਸੀਆਂ ਭਾਰਤੀਆਂ ਅਹਿਮ ਉਪਰਾਲਾ ਕਰਨ ਦਾ ਦਾਅਵਾ ਕੀਤਾ ਹੈ। ਪਰਵਾਸੀ ਭਾਰਤੀ ਹੁਣ ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ। ਇਸ ਲਈ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਦਿੱਤੀ ਹੈ। ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ NRIs ਲਈ ਇੱਕ ਚੰਗਾ ਉਪਰਾਲਾ... ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਨੇ...NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ  ਵਿਦੇਸ਼ਾਂ 'ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ...।

Punjab News : ਮਰਦਾਂ ਦੀ ਲੜਾਈ ਮਰਦਾਂ ਵਾਂਗ ਲੜਨੀ ਚਾਹੀਦੀ, ਅੰਮ੍ਰਿਤਪਾਲ ਦੀ ਪਤਨੀ ਨੂੰ ਕਿਉਂ ਤੰਗ ਕੀਤਾ ਜਾ ਰਿਹਾ: ਚਰਨਜੀਤ ਚੰਨੀ

 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਮਗਰੋਂ ਵੀ ਰੂਪੋਸ਼ ਹੈ। ਹੁਣ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਲੰਡਨ ਜਾਣ ਰੋਕਣ ਕਰਕੇ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਪਰ ਆ ਗਈ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮਗਰੋਂ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਰਦਾਂ ਦੀ ਲੜਾਈ ਮਰਦਾਂ ਵਾਂਗ ਲੜਨੀ ਚਾਹੀਦੀ ਹੈ। ਅੰਮ੍ਰਿਤਪਾਲ ਦੀ ਪਤਨੀ ਨੂੰ ਕਿਉਂ ਤੰਗ ਕੀਤਾ ਜਾ ਰਿਹਾ ਹੈ।

Poonch Terror Attack: ਪੁਣਛ ਅੱਤਵਾਦੀ ਹਮਲੇ ਮਗਰੋਂ ਐਕਸ਼ਨ ਮੋਡ 'ਚ ਸੁਰੱਖਿਆ ਏਜੰਸੀਆਂ, ਹਾਈ ਅਲਰਟ ਜਾਰੀ

ਜੰਮੂ-ਕਸ਼ਮੀਰ ਦੇ ਪੁਣਛ 'ਚ ਵੀਰਵਾਰ ਨੂੰ ਅਤਿਵਾਦੀ ਹਮਲੇ 'ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਐਕਸ਼ਨ ਮੋਡ ਵਿੱਚ ਆ ਗਈਆਂ ਹਨ। ਅੱਜ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲੀ ਖੇਤਰ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਤੇ ਸੂਹੀਆ ਕੁੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। 

Punjab News: ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਚਾਰ ਸ਼ਹੀਦ ਜਵਾਨਾਂ ਦੇ ਵਾਰਿਸਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਪੁਣਛ ਵਿੱਚ ਅੱਤਵਾਦੀ ਹਮਲੇ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਸੀ ਜਿਨ੍ਹਾਂ ਵਿੱਚ ਚਾਰ ਪੰਜਾਬ ਦੇ ਹਨ। ਦੱਸ ਦਈਏ ਕਿ ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। 

Punjab News: ਪੁਣਛ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸੀਐਮ ਭਗਵੰਤ ਮਾਨ ਵੱਲੋਂ ਸ਼ਰਧਾਂਜਲੀ, ਬੋਲੇ, ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ

 ਜੰਮੂ-ਕਸ਼ਮੀਰ ਦੇ ਪੁਣਛ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। 

Punjab News: ਸਾਬਕਾ ਸੀਐਮ ਚੰਨੀ ਤੇ ਸਾਬਕਾ ਮੰਤਰੀ ਬਲਬੀਰ ਸਿੱਧੂ ਦੀ ਅੱਜ ਵਿਜੀਲੈਂਸ ਸਾਹਮਣੇ ਪੇਸ਼ੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਮੁਹਾਲੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣਗੇ। ਵਿਜੀਲੈਂਸ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਵਾਂ ਆਗੂਆਂ ਤੋਂ ਪੁੱਛਗਿੱਛ ਕਰੇਗੀ। ਹਾਲਾਂਕਿ ਦੋਵੇਂ ਇਕੱਠੇ ਪੇਸ਼ ਹੋਣਗੇ ਜਾਂ ਵੱਖ-ਵੱਖ ਸਮੇਂ 'ਤੇ ਆਉਣਗੇ, ਇਹ ਫਿਲਹਾਲ ਸਪੱਸ਼ਟ ਨਹੀਂ।

Punjab weather Report: ਮੌਸਮ ਵਿਭਾਗ ਦਾ ਤਾਜ਼ਾ ਅਲਰਟ! ਅੱਜ ਤੇ ਕੱਲ੍ਹ ਵੀ ਹੋਏਗੀ ਬਾਰਸ਼

ਮੌਸਮ ਵਿਭਾਗ ਨੇ ਤਾਜ਼ਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 22 ਅਪ੍ਰੈਲ ਤੱਕ ਬੱਦਲ ਛਾਏ ਰਹਿਣਗੇ। ਕਈ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ 27 ਅਪ੍ਰੈਲ ਤੱਕ ਤਾਪਮਾਨ 'ਚ ਲਗਾਤਾਰ ਵਾਧਾ ਹੋਵੇਗਾ ਪਰ ਆਉਣ ਵਾਲੇ ਹਫਤੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ 20 ਤਰੀਕ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। 21 ਤੇ 22 ਤਰੀਕ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

Punjab News: ਪੂਰੇ ਪੰਜਾਬ 'ਚ ਸੋਗ ਦੀ ਲਹਿਰ! ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਪੁਣਛ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ। 

ਪਿਛੋਕੜ

Punjab Breaking News LIVE Update : ਜੰਮੂ-ਕਸ਼ਮੀਰ ਦੇ ਪੁਣਛ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ। 



ਗੁਰਸੇਵਕ ਸਿੰਘ ਸੀ ਮਾਪਿਆਂ ਦਾ ਇਕਲੌਤਾ ਪੁੱਤਰ 


ਇਸ ਹਮਲੇ ਵਿੱਚ ਸ਼ਹੀਦ ਹੋਣ ਵਾਲਿਆਂ ਵਿੱਚ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਾਘਾ ਦਾ ਰਹਿਣ ਵਾਲਾ ਸਿਪਾਹੀ ਗੁਰਸੇਵਕ ਸਿੰਘ ਵੀ ਸ਼ਾਮਲ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਦੋ ਭੈਣਾਂ ਦਾ ਭਰਾ ਸੀ। ਗੁਰਸੇਵਕ ਸਿੰਘ 20 ਦਿਨ ਪਹਿਲਾਂ ਛੁੱਟੀ ਕੱਟ ਕੇ ਪਰਤਿਆ ਸੀ। ਉਹ ਸਾਲ 2018 'ਚ ਫੌਜ 'ਚ ਭਰਤੀ ਹੋਇਆ ਸੀ। ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।



ਕੁਲਵੰਤ ਸਿੰਘ ਦੇ ਪਿਤਾ ਵੀ ਕਾਰਗਿਲ ਵਿੱਚ ਸ਼ਹੀਦ ਹੋਏ ਸੀ






 

ਮੌਸਮ ਵਿਭਾਗ ਦਾ ਤਾਜ਼ਾ ਅਲਰਟ! ਅੱਜ ਤੇ ਕੱਲ੍ਹ ਵੀ ਹੋਏਗੀ ਬਾਰਸ਼

 

ਮੌਸਮ ਵਿਭਾਗ ਨੇ ਤਾਜ਼ਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 22 ਅਪ੍ਰੈਲ ਤੱਕ ਬੱਦਲ ਛਾਏ ਰਹਿਣਗੇ। ਕਈ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ 27 ਅਪ੍ਰੈਲ ਤੱਕ ਤਾਪਮਾਨ 'ਚ ਲਗਾਤਾਰ ਵਾਧਾ ਹੋਵੇਗਾ ਪਰ ਆਉਣ ਵਾਲੇ ਹਫਤੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ।


ਮੌਸਮ ਵਿਭਾਗ ਅਨੁਸਾਰ 20 ਤਰੀਕ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। 21 ਤੇ 22 ਤਰੀਕ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।


ਦੱਸ ਦਈਏ ਕਿ ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਜਿੱਥੇ ਬਾਰਸ਼ ਨਾਲ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਮੌਸਮ ਵਿਭਾਗ ਮੁਤਾਬਕ ਸ਼ੁਕਰਵਾਰ ਦੇਰ ਸ਼ਾਮ ਪਏ ਮੀਂਹ ਨੇ ਹਵਾ ਵਿੱਚ ਠੰਢਕ ਵਧਾ ਦਿੱਤੀ ਹੈ। ਮੀਂਹ ਨਾਲ ਪਾਰਾ 7 ਤੋਂ 10 ਡਿਗਰੀ ਤੱਕ ਡਿੱਗ ਗਿਆ। ਅੱਜ ਵੀ ਮੀਂਹ ਪਵੇਗਾ।





- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.