Punjab Breaking News LIVE : ਪੰਜਾਬੀਆਂ ਲਈ ਖੁਸ਼ਖਬਰੀ! ਹੁਣ CAPF 'ਚ ਭਰਤੀ ਲਈ ਦੇ ਸਕਣਗੇ ਪੰਜਾਬੀ 'ਚ ਪ੍ਰੀਖਿਆ, ਅਤੀਕ ਤੇ ਅਸ਼ਰਫ ਦੇ ਕਤਲ ਮਗਰੋਂ ਕਿਵੇਂ ਫੜੇ ਗਏ ਹਮਲਾਵਰ? ਕੈਮਰੇ 'ਚ ਕੈਦ ਹੋਈ ਪੂਰੀ ਕਹਾਣੀ
Punjab Breaking News LIVE Update : ਪੰਜਾਬੀਆਂ ਲਈ ਖੁਸ਼ਖਬਰੀ! ਹੁਣ CAPF 'ਚ ਭਰਤੀ ਲਈ ਦੇ ਸਕਣਗੇ ਪੰਜਾਬੀ 'ਚ ਪ੍ਰੀਖਿਆ, ਅਤੀਕ ਤੇ ਅਸ਼ਰਫ ਦੇ ਕਤਲ ਮਗਰੋਂ ਕਿਵੇਂ ਫੜੇ ਗਏ ਹਮਲਾਵਰ? ਕੈਮਰੇ 'ਚ ਕੈਦ ਹੋਈ ਪੂਰੀ ਕਹਾਣੀ
LIVE
Background
Punjab Breaking News LIVE Update : ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਵਿੱਚ ਭਰਤੀ ਹੋਣ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ ਹੈ। ਹੁਣ ਪੰਜਾਬੀ ਨੌਜਵਾਨ ਆਪਣੀ ਮਾਤ ਭਾਸ਼ਾ ਪੰਜਾਬੀ ਵਿੱਚ ਭਰਤੀ ਲਈ ਪ੍ਰੀਖਿਆ ਦੇ ਸਕਣਗੇ। ਕੇਂਦਰ ਸਰਕਾਰ ਨੇ ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ 13 ਭਾਸ਼ਾਵਾਂ ਵਿੱਚ ਪ੍ਰੀਖਿਆ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਵੱਖ-ਵੱਖ ਖੇਤਰੀ ਭਾਸ਼ਾਵਾਂ ਜਾਣਨ ਵਾਲੇ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਇਤਿਹਾਸਕ ਫੈਸਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲਕਦਮੀ 'ਤੇ ਸੀਏਪੀਐਫ ਵਿੱਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ।
ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ 1 ਜਨਵਰੀ 2024 ਤੋਂ ਕਰਵਾਈ ਜਾਵੇਗੀ। ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ ਪ੍ਰਸ਼ਨ ਪੱਤਰ ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਤੇ ਕੋਂਕਣੀ ਵਿੱਚ ਭਾਸ਼ਾਵਾਂ ’ਚ ਤਿਆਰ ਕੀਤੇ ਜਾਣਗੇ।
ਦੱਸ ਦਈਏ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਭਰਤੀ ਪ੍ਰੀਖਿਆ ਕਈ ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ ਸੀ। ਸਟਾਲਿਨ ਨੇ ਇਸ ਭਰਤੀ ਪ੍ਰੀਖਿਆ 'ਚ 'ਬੇਸਿਕ ਹਿੰਦੀ ਸਮਝ' ਲਈ ਰੱਖੇ ਗਏ 25 ਫੀਸਦੀ ਅੰਕਾਂ ਦੀ ਸ਼ਿਕਾਇਤ ਵੀ ਕੀਤੀ ਸੀ।
ਅਤੀਕ ਤੇ ਅਸ਼ਰਫ ਦੇ ਕਤਲ ਮਗਰੋਂ ਕਿਵੇਂ ਫੜੇ ਗਏ ਹਮਲਾਵਰ? ਕੈਮਰੇ 'ਚ ਕੈਦ ਹੋਈ ਪੂਰੀ ਕਹਾਣੀ
ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਸ਼ਨੀਵਾਰ (15 ਅਪ੍ਰੈਲ) ਨੂੰ ਮਾਫੀਆ ਅਤੀਕ ਅਹਿਮਦ ਤੇ ਉਸ ਦੇ ਭਰਾ ਖਾਲਿਮ ਅਜ਼ੀਮ ਉਰਫ ਅਸ਼ਰਫ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਤਿੰਨ ਹਮਲਾਵਰਾਂ ਨੇ ਪੁਲਿਸ ਹਿਰਾਸਤ 'ਚ ਹੀ ਦੋਵਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ। ਬਦਮਾਸ਼ਾਂ ਨੇ ਉਸ ਵੇਲੇ ਘਟਨਾ ਨੂੰ ਅੰਜਾਮ ਦਿੱਤਾ ਜਦੋਂ ਅਤੀਕ ਤੇ ਅਸ਼ਰਫ ਨੂੰ ਰੂਟੀਨ ਮੈਡੀਕਲ ਚੈਕਅੱਪ ਲਈ ਲਿਜਾਇਆ ਜਾ ਰਿਹਾ ਸੀ। ਦੋਹਰੇ ਕਤਲ ਦੀ ਇਹ ਪੂਰੀ ਘਟਨਾ ਮੀਡੀਆ ਦੇ ਕੈਮਰਿਆਂ ਦੇ ਸਾਹਮਣੇ ਹੋਈ।
ਦੱਸ ਦਈਏ ਕਿ ਅਤੀਕ ਅਹਿਮਦ ਦੇ ਬੇਟੇ ਅਸਦ ਅਹਿਮਦ ਨੂੰ ਸ਼ਨੀਵਾਰ ਹੀ ਦਫਨਾਇਆ ਗਿਆ, ਜਿਸ 'ਚ ਅਤੀਕ ਅਹਿਮਦ ਸ਼ਾਮਲ ਨਹੀਂ ਹੋ ਸਕਿਆ। ਉਮੇਸ਼ ਪਾਲ ਕਤਲ ਕੇਸ ਵਿੱਚ ਅਸਦ ਤੇ ਉਸ ਦਾ ਇੱਕ ਸਾਥੀ ਗੁਲਾਮ ਮੁਹੰਮਦ 13 ਅਪ੍ਰੈਲ ਨੂੰ ਝਾਂਸੀ ਵਿੱਚ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਇਸ ਘਟਨਾ ਨੂੰ ਤਿੰਨ ਦਿਨ ਵੀ ਨਹੀਂ ਹੋਏ ਸਨ ਕਿ ਅਤੀਕ ਤੇ ਉਸ ਦੇ ਭਰਾ ਦੀ ਵੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਆਓ ਜਾਣਦੇ ਹਾਂ ਪੂਰਾ ਹੱਤਿਆ ਕਾਂਡ ਕਿਵੇਂ ਹੋਇਆ।
ਸ਼ਨੀਵਾਰ ਰਾਤ ਕਰੀਬ 10 ਵਜੇ ਦਾ ਸਮਾਂ ਸੀ। ਖਬਰ ਆਈ ਕਿ ਅਤੀਕ ਤੇ ਅਸ਼ਰਫ ਨੂੰ ਰੂਟੀਨ ਚੈਕਅੱਪ ਲਈ ਪ੍ਰਯਾਗਰਾਜ ਦੇ ਕੋਲਵਿਨ ਹਸਪਤਾਲ ਲਿਆਂਦਾ ਜਾ ਰਿਹਾ ਹੈ। ਪੁਲਿਸ ਉਮੇਸ਼ ਪਾਲ ਕਤਲ ਕੇਸ ਵਿੱਚ ਅਤੀਕ ਤੇ ਅਸ਼ਰਫ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਕਾਰਨ ਦੋਵਾਂ ਦਾ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸ਼ਨੀਵਾਰ ਨੂੰ ਜਿਵੇਂ ਹੀ ਅਤੀਕ ਦੇ ਹਸਪਤਾਲ ਪਹੁੰਚਣ ਦੀ ਖਬਰ ਮਿਲੀ ਤਾਂ ਉੱਥੇ ਮੀਡੀਆ ਵਾਲੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇੱਕ ਕਾਰਨ ਇਹ ਵੀ ਸੀ, ਬੇਟੇ ਨੂੰ ਸੁਪਰਦ-ਏ-ਖਾਕ ਕੀਤੇ ਜਾਣ ਤੋਂ ਬਾਅਦ ਅਤੀਕ ਪਹਿਲੀ ਵਾਰ ਮੀਡੀਆ ਸਾਹਮਣੇ ਆ ਰਿਹਾ ਸੀ।
Amritsar News : ਭਾਰਤ- ਪਾਕਿ ਸਰਹੱਦ ’ਤੇ ਬੀਐੱਸਐੱਫ ਨੇ ਖਦੇੜਿਆ ਪਾਕਿਸਤਾਨੀ ਡਰੋਨ , ਹੈਰੋਇਨ ਬਰਾਮਦ
ਭਾਰਤ- ਪਾਕਿਸਤਾਨ (Indo-Pak border ) ਸਰਹੱਦ ’ਤੇ ਬੀਐੱਸਐੱਫ ਨੇ ਇੱਕ ਵਾਰ ਫ਼ਿਰ ਪਾਕਿਸਤਾਨੀ (Pakistan ) ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਰਾਤ ਸਮੇਂ ਪਾਕਿਸਤਾਨ ਤੋਂ ਆਏ ਡਰੋਨ (Pakistani drone ) ਨੂੰ ਖਦੇੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨ ਵੱਲੋਂ ਆਏ ਇੱਕ ਡਰੋਨ ਵੱਲੋਂ ਖ਼ੇਤਾਂ ਵਿੱਚ ਸੁੱਟੀ ਗਈ 3 ਕਿੱਲੋ ਹੈਰੋਇਨ ਬਰਾਮਦ ਹੋਈ ਹੈ।
Power Consumption: ਪਿਛਲੇ ਵਿੱਤੀ ਸਾਲ 'ਚ ਬਿਜਲੀ ਦੀ ਖਪਤ 'ਚ ਵੱਡਾ ਵਾਧਾ, 9.5 ਫੀਸਦੀ ਤੋਂ ਵੱਧ ਕੇ ਹੋਈ 1503.65 ਅਰਬ ਯੂਨਿਟ
ਪਿਛਲੇ ਵਿੱਤੀ ਸਾਲ 2022-23 'ਚ ਦੇਸ਼ 'ਚ ਬਿਜਲੀ ਦੀ ਖਪਤ ਸਾਲਾਨਾ ਆਧਾਰ 'ਤੇ 9.5 ਫੀਸਦੀ ਵਧ ਕੇ 1,503.65 ਅਰਬ ਯੂਨਿਟ (BU) ਹੋ ਗਈ ਹੈ। ਇਸ ਦਾ ਮੁੱਖ ਕਾਰਨ ਆਰਥਿਕ ਗਤੀਵਿਧੀਆਂ ਵਿੱਚ ਵਾਧੇ ਦੇ ਵਿਚਕਾਰ ਬਿਜਲੀ ਦੀ ਮੰਗ ਵਿੱਚ ਵਾਧਾ ਹੋਣਾ ਹੈ। ਇਹ ਜਾਣਕਾਰੀ ਸਰਕਾਰੀ ਅੰਕੜਿਆਂ ਤੋਂ ਮਿਲੀ ਹੈ। ਪਿਛਲੇ ਵਿੱਤੀ ਸਾਲ 2021-22 ਵਿੱਚ, ਬਿਜਲੀ ਦੀ ਖਪਤ 1,374.02 ਬਿਲੀਅਨ ਯੂਨਿਟ ਸੀ।
Jalandhar News : ਜਲੰਧਰ ਦੀ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ , ਬੜੀ ਮੁਸ਼ੱਕਤ ਨਾਲ ਪਾਇਆ ਅੱਗ 'ਤੇ ਕਾਬੂ
ਜਲੰਧਰ ਦੇ ਲੰਬਾ ਪਿੰਡ ਚੌਕ ਨੇੜੇ ਰਬੜ ਅਤੇ ਪੀਵੀਸੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਦੱਸ ਦੇਈਏ ਕਿ ਰਾਤ 11 ਵਜੇ ਫੈਕਟਰੀ ਨੂੰ ਅੱਗ ਲੱਗ ਗਈ ਹੈ। ਰਬੜ ਫੈਕਟਰੀ ਹੋਣ ਕਾਰਨ ਅੱਗ ਕਾਫ਼ੀ ਦੂਰ ਤੱਕ ਫੈਲ ਗਈ, ਜਿਸ ਕਾਰਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਕਰੀਬ 18 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਹੈ।
PM's degree case:ਅਦਾਲਤ ਵੱਲੋਂ ਕੇਜਰੀਵਾਲ ਦੇ ਨਾਂਅ ਨਾਲੋਂ 'ਮੁੱਖ ਮੰਤਰੀ' ਸ਼ਬਦ ਹਟਾਉਣ ਦੇ ਆਦੇਸ਼, ਸੰਜੇ ਸਿੰਘ ਨੂੰ ਕੀਤਾ ਸੰਮਨ
ਗੁਜਰਾਤ ਦੇ ਅਹਿਮਦਾਬਾਦ ਦੀ ਇੱਕ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਵਿਰੁੱਧ ਕਥਿਤ ਵਿਅੰਗਾਤਮਕ ਅਤੇ ਅਪਮਾਨਜਨਕ ਬਿਆਨਾਂ ਲਈ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਵਿੱਚ ਸੰਮਨ ਜਾਰੀ ਕੀਤੇ ਹਨ।
Car found bhakra canal: ਹਿਮਾਚਲ ਤੋਂ ਅਗਵਾ ਹੋਇਆ ਨੌਜਵਾਨ, ਭਾਖੜਾ ਚੋਂ ਮਿਲੀ ਕਾਰ, ਨੌਜਵਾਨ ਲਾਪਤਾ, ਸ਼ੱਕੀ ਭਾਖੜਾ ਚੋਂ ਕੱਢਿਆ
ਨਾਲਾਗੜ੍ਹ ਤੋਂ ਦੋ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਕੀਰਤਪੁਰ ਸਾਹਿਬ ਵੱਲ ਆ ਰਹੇ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਇਸ ਦੌਰਾਨ ਇੱਕ ਨੌਜਵਾਨ ਨੂੰ ਤਾਂ ਬਾਹਰ ਕੱਢ ਲਿਆ ਗਿਆ ਹੈ ਤੇ ਪੁਲਿਸ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਜਦੋਂ ਕਿ ਦੂਜੇ ਨੌਜਵਾਨ ਦੀ ਅਜੇ ਤੱਕ ਭਾਲ ਨਹੀਂ ਹੋ ਸਕੀ ਹੈ। ਲਾਪਤਾ ਨੌਜਵਾਨ ਦੀ ਪਛਾਣ ਹਿਮਾਚਲ ਦੇ ਜਤਿਨ ਵਜੋਂ ਹੋਈ ਹੈ ਤੇ ਨਾਲਾਗੜ੍ਹ ਦੇ ਨੇੜਲੇ ਪਿੰਡ ਰਾਮਪੁਰ ਤੋਂ ਜਤਿਨ ਨੂੰ ਸੁਖਪਾਲ ਸਿੰਘ ਦੇ ਨਾਂਅ ਨੇ ਵਿਅਕਤੀ ਨੇ ਅਗਵਾ ਕੀਤਾ ਸੀ। ਜਿਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤ ਸੀ।