Punjab Breaking News LIVE: ਸਰਕਾਰਾਂ ਇਨਸਾਫ਼ ਦੇਣ 'ਚ ਅਸਫ਼ਲ, ਜਥੇਬੰਦੀਆਂ ਲਾਇਆ ਮੋਰਚਾ, ਵਿਧਾਇਕ ਨਹੀਂ ਮੰਨ ਰਹੇ ਵਿਧਾਨ ਸਭਾ ਦਾ ਕਾਨੂੰਨ, ਰਾਮ ਰਹੀਮ ਦੇ ਚੈਲੰਜ ਉੱਤੇ ਵਿਵਾਦ
Punjab Breaking News LIVE: ਸਰਕਾਰਾਂ ਇਨਸਾਫ਼ ਦੇਣ 'ਚ ਅਸਫ਼ਲ, ਜਥੇਬੰਦੀਆਂ ਲਾਇਆ ਮੋਰਚਾ, ਵਿਧਾਇਕ ਨਹੀਂ ਮੰਨ ਰਹੇ ਵਿਧਾਨ ਸਭਾ ਦਾ ਕਾਨੂੰਨ, ਰਾਮ ਰਹੀਮ ਦੇ ਚੈਲੰਜ ਉੱਤੇ ਵਿਵਾਦ
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਨੀਤੀ 'ਚ ਅਸੀਂ ਸਨਅਤਕਾਰਾਂ ਦੇ ਸਲਾਹ-ਮਸ਼ਵਰੇ ਨਾਲ ਬਦਲਾਅ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਹੀ CSR ਦੇ ਪੈਸੇ ਨਾਲ ਤੁਹਾਨੂੰ ਚੰਗੀਆਂ ਸਹੂਲਤਾਂ ਦੇਣੀਆਂ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਉਦਯੋਗਿਕ ਏਰੀਆ ਦੇ ਨਵੀਨੀਕਰਨ ਕਰਨ ਲਈ ਬਜਟ ਰੱਖਿਆ ਜਾਵੇਗਾ।
ਬਹਿਬਲ ਕਲਾਂ ਵਿਖੇ ਪਿਛਲੇ ਕਰੀਬ ਸਵਾ ਸਾਲ ਤੋਂ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਮੁਕੰਮਲ ਕਰਕੇ ਇਨਸਾਫ਼ ਦੀ ਮੰਗ ਲੈ ਕੇ ਨੂੰ ਪੀੜਤ ਪਰਿਵਾਰਾਂ ਤੇ ਸਿੱਖ ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਇਕ ਦਿਨ ਪਹਿਲਾਂ ਦਿਤੇ ਪ੍ਰੋਗਰਾਮ ਅਨੁਸਾਰ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ਨੂੰ ਪੱਕੇ ਤੌਰ 'ਤੇ ਜਾਮ ਲਗਾ ਦਿੱਤਾ ਗਿਆ ਸੀ। ਚੱਕਾ ਜਾਮ ਅੱਜ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਟਰੈਕਟਰ-ਟਰਾਲੀਆਂ ਲਿਆਓ ਤੇ ਇੱਥੋਂ ਖੱਡ ‘ਚੋਂ ਰੇਤਾ ਭਰ ਕੇ ਲੈ ਜਾਓ। ਸੀਐਮ ਮਾਨ ਨੇ ਦਾਅਵਾ ਕੀਤਾ ਕਿ ਖੱਡ ‘ਚ ਕਿਸੇ ਵੀ ਤਰ੍ਹਾਂ ਨਾਲ ਟਿੱਪਰ-ਜੇਸੀਬੀ ਦੀ ਇਜਾਜ਼ਤ ਨਹੀਂ ਹੋਵੇਗੀ।
ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਉਸ ਦੀ ਚਰਚਾ ਦਾ ਕਾਰਨ ਉਸ ਦੀ ਲਗਾਤਾਰ ਪੇਰੋਲ ਨਹੀਂ ਸਗੋਂ ਉਸ ਦੀ ਵੀਡੀਓ ਐਲਬਮ ਹੈ। ਬਲਾਤਕਾਰੀ ਰਾਮ ਰਹੀਮ ਨੇ 'ਮੇਰੇ ਦੇਸ਼ ਕੀ ਜਵਾਨੀ' ਨਾਂ ਦੀ ਨਵੀਂ ਵੀਡੀਓ ਐਲਬਮ ਰਿਲੀਜ਼ ਕੀਤੀ ਹੈ। ਵੀਡੀਓ 'ਚ ਰਾਮ ਰਹੀਮ ਦੁਨੀਆ ਨੂੰ ਚੰਗੇ ਕੰਮ ਕਰਨ ਦੀ ਸਲਾਹ ਦੇ ਰਿਹਾ ਹੈ।
ਜੰਮੂ-ਕਸ਼ਮੀਰ 'ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜਾਰੀ ਹੈ। ਇਸ ਦੌਰਾਨ ਹੁਣ ਅਧਿਕਾਰੀਆਂ ਨੂੰ ਅੱਤਵਾਦੀ ਸੰਗਠਨ ਦ ਰੇਸਿਸਟੈਂਸ ਫਰੰਟ ( TRF) ਵੱਲੋਂ ਧਮਕੀ ਦਿੱਤੀ ਗਈ ਹੈ। ਅੱਤਵਾਦੀ ਗਰੁੱਪ ਦਾ ਕਹਿਣਾ ਹੈ ਕਿ ਉਹ ਕਿਸੇ ਨੂੰ ਵੀ ਮਾਰ ਦੇਵੇਗਾ ਅਤੇ ਨਿਸ਼ਾਨਾ ਬਣਾਏਗਾ। ਇਹ ਧਮਕੀ ਉਨ੍ਹਾਂ ਲੋਕਾਂ ਲਈ ਹੈ, ਜਿਨ੍ਹਾਂ ਕੋਲ ਕਬਜ਼ੇ ਵਿਰੋਧੀ ਮੁਹਿੰਮ ਵਿੱਚ ਵਰਤੇ ਜਾ ਰਹੇ ਬੁਲਡੋਜ਼ਰ ਜਾਂ ਜੇਸੀਬੀ ਹਨ ਅਤੇ ਜੋ ਇਨ੍ਹਾਂ ਲੋਕਾਂ ਨੂੰ ਹੁਕਮ ਦੇ ਰਹੇ ਹਨ।
ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਉਸ ਦੀ ਚਰਚਾ ਦਾ ਕਾਰਨ ਉਸ ਦੀ ਲਗਾਤਾਰ ਪੇਰੋਲ ਨਹੀਂ ਸਗੋਂ ਉਸ ਦੀ ਵੀਡੀਓ ਐਲਬਮ ਹੈ। ਬਲਾਤਕਾਰੀ ਰਾਮ ਰਹੀਮ ਨੇ 'ਮੇਰੇ ਦੇਸ਼ ਕੀ ਜਵਾਨੀ' ਨਾਂ ਦੀ ਨਵੀਂ ਵੀਡੀਓ ਐਲਬਮ ਰਿਲੀਜ਼ ਕੀਤੀ ਹੈ। ਵੀਡੀਓ 'ਚ ਰਾਮ ਰਹੀਮ ਦੁਨੀਆ ਨੂੰ ਚੰਗੇ ਕੰਮ ਕਰਨ ਦੀ ਸਲਾਹ ਦੇ ਰਿਹਾ ਹੈ।
ਅਡਾਨੀ ਮਾਮਲੇ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਰਾਜ ਸਭਾ 'ਚ ਵਿਰੋਧੀ ਧਿਰ ਵੱਲੋਂ ਭਾਰੀ ਹੰਗਾਮਾ ਹੋਇਆ, ਜਿਸ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਭੇਜਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਉਹ ਹਮੇਸ਼ਾ ਆਪਣੇ ਵਿਧਾਨ ਸਭਾ ਹਲਕੇ, ਲੋਕ ਸਭਾ ਹਲਕੇ ਤੇ ਸੂਬੇ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਹਮੇਸ਼ਾਂ ਸਮੇਂ ਦੀ ਸਰਕਾਰ ਕੋਲ ਲੋਕਾਂ ਦੇ ਮੁੱਦਿਆਂ ਨੂੰ ਉਠਾਇਆ ਹੈ। ਇਸ ਦੇ ਨਾਲ ਹੀ ਪਰਨੀਤ ਕੌਰ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਜਿਵੇਂ ਕਿ ਮੇਰੇ ਖਿਲਾਫ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ, ਇਸ ਬਾਰੇ ਤੁਸੀਂ ਜੋ ਵੀ ਚਾਹੋ, ਕਾਰਵਾਈ ਕਰਨ ਲਈ ਆਜ਼ਾਦ ਹੋ।
ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਝਗੜੇ ਵਿੱਚ ਸਰਵਣ ਸਿੰਘ (65) ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਭੇਜਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਉਹ ਹਮੇਸ਼ਾ ਆਪਣੇ ਵਿਧਾਨ ਸਭਾ ਹਲਕੇ, ਲੋਕ ਸਭਾ ਹਲਕੇ ਤੇ ਸੂਬੇ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਹਮੇਸ਼ਾਂ ਸਮੇਂ ਦੀ ਸਰਕਾਰ ਕੋਲ ਲੋਕਾਂ ਦੇ ਮੁੱਦਿਆਂ ਨੂੰ ਉਠਾਇਆ ਹੈ। ਇਸ ਦੇ ਨਾਲ ਹੀ ਪਰਨੀਤ ਕੌਰ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਜਿਵੇਂ ਕਿ ਮੇਰੇ ਖਿਲਾਫ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ, ਇਸ ਬਾਰੇ ਤੁਸੀਂ ਜੋ ਵੀ ਚਾਹੋ, ਕਾਰਵਾਈ ਕਰਨ ਲਈ ਆਜ਼ਾਦ ਹੋ।
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਅਜੇ ਜੇਲ੍ਹ ਅੰਦਰ ਵੀ ਆਪਣਾ ਨੈੱਟਵਰਕ ਚਲਾ ਰਹੇ ਹਨ। ਇਸ ਗੱਲ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਸ਼ਾਰਪ ਸ਼ੂਟਰ ਮੋਨੂੰ ਡਾਗਰ ਕੋਲੋਂ ਫਰੀਦਕੋਟ ਜੇਲ੍ਹ ਤੋਂ ਮੋਬਾਈਲ ਬਰਾਮਦ ਹੋਇਆ। ਇਸ ਮਗਰੋਂ ਜੇਲ੍ਹ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਗਈ ਹੈ।
ਹਰਿਆਣਾ ਦੇ ਜੀਂਦ-ਰੋਹਤਕ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਅਨੂਪਗੜ੍ਹ ਨੇੜੇ ਸ਼ਨੀਵਾਰ ਰਾਤ ਨੂੰ ਇੱਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਕਾਰ ਚਾਲਕ ਅਤੇ ਉਸ ਦੀ ਮਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਹਾਦਸੇ 'ਚ ਡਰਾਈਵਰ ਦੀ ਪਤਨੀ ਅਤੇ ਬੇਟਾ ਗੰਭੀਰ ਜ਼ਖਮੀ ਹੋ ਗਏ।
ਹਰਿਆਣਾ ਦੀ ਗਾਂ ਨੇ 72 ਕਿਲੋ ਤੋਂ ਵੱਧ ਦੁੱਧ ਦੇ ਕੇ ਕੌਮੀ ਰਿਕਾਰਡ ਬਣਾਇਆ ਹੈ। ਇਹ ਕੁਰੂਕਸ਼ੇਤਰ ਦੇ ਕਿਸਾਨ ਦੀ ਹੋਲਸਟੀਨ ਫਰੀਜ਼ੀਅਨ ਗਾਂ ਹੈ। ਉਹ ਆਪਣੀ ਗਾਂ ਨੂੰ ਲੈ ਕੇ ਜਗਰਾਓਂ ਵਿਖੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਡੇਅਰੀ ਤੇ ਖੇਤੀਬਾੜੀ ਮੇਲੇ ਵਿੱਚ ਪਹੁੰਚੇ ਸੀ। ਇਸ ਗਾਂ ਨੇ 24 ਘੰਟਿਆਂ ਵਿੱਚ 72 ਕਿਲੋ ਤੋਂ ਵੱਧ ਦੁੱਧ ਦਿੱਤਾ ਹੈ। ਗਾਂ ਇਸ ਨਵੇਂ ਕੌਮੀ ਰਿਕਾਰਡ ਨਾਲ ਜੇਤੂ ਰਹੀ। ਇਸ 'ਤੇ ਮਾਲਕ ਨੂੰ ਇਨਾਮ ਵਜੋਂ ਟਰੈਕਟਰ ਮਿਲਿਆ ਹੈ।
ਜਾਬ ਵਿੱਚ ਇੱਕ ਵਾਰ ਫਿਰ ਠੰਢ ਜ਼ੋਰ ਫੜ੍ਹ ਸਕਦੀ ਹੈ। ਇਸ ਦੌਰਾਨ ਜੇਕਰ ਬਾਰਸ਼ ਨੇ ਹਨ੍ਹੇਰੀ ਨਾ ਚੱਲੀ ਤਾਂ ਇਹ ਕਣਕ ਦੀ ਫਸਲ ਲਈ ਚੰਗੀ ਸਾਬਤ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 8 ਤੋਂ 10 ਫਰਵਰੀ ਦੌਰਾਨ ਪਾਰਾ ਮੁੜ ਡਿੱਗ ਸਕਦੀ ਹੈ। ਇਸ ਦੌਰਾਮ ਪਹਾੜਾਂ ਵਿੱਚ ਬਰਫਬਾਰੀ ਕਾਰਨ ਹਰਿਆਣਾ ਤੇ ਪੰਜਾਬ ਦੇ ਖੇਤਰਾਂ ਵਿੱਚ ਇੱਕ ਵਾਰ ਫਿਰ ਠੰਢੀਆਂ ਹਵਾਵਾਂ ਦਾ ਪ੍ਰਕੋਪ ਦੇਖਿਆ ਜਾ ਸਕਦਾ ਹੈ।
ਮੰਤਰੀ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੂੰ ਭੋਜਨ ਤੇ ਪੈਸੇ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਸਨ। ਇਸੇ ਦੌਰਾਨ ਹੀ ਪ੍ਰੀਤ ਨਕੋਦਰ ਨਾਂ ਦੇ ਕੰਪਿਊਟਰ ਅਧਿਆਪਕ ਨੇ ਟਿੱਪਣੀ ਕੀਤੀ। ਪ੍ਰੀਤ ਨੇ ਲਿਖਿਆ ਕਿ ਸਕੂਲਾਂ ਨੂੰ ਡਿਜੀਟਲ ਬਣਾਉਣ ਵਿੱਚ ਕੰਪਿਊਟਰ ਅਧਿਆਪਕਾਂ ਦਾ ਅਹਿਮ ਯੋਗਦਾਨ ਹੈ, ਪਰ ਪਿਛਲੇ ਸਾਲਾਂ ਤੋਂ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਟਿੱਪਣੀ ਦੇਖ ਕੇ ਮੰਤਰੀ ਬੈਂਸ ਭੜਕ ਗਏ। ਉਨ੍ਹਾਂ ਤੁਰੰਤ ਪ੍ਰੀਤ ਨੂੰ ਜਵਾਬ ਦਿੰਦਿਆਂ ਕਿਹਾ ਕਿ ਸ਼ਰਮ ਆਉਣੀ ਚਾਹੀਦੀ ਹੈ। ਕੁਝ ਲੋਕ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਹ ਵੀ ਕਿਸੇ ਦੇ ਪੁੱਤਰ ਹਨ। ਤੁਸੀਂ ਆਪਣੀ ਸਮੱਸਿਆ ਉਨ੍ਹਾਂ ਨੂੰ ਮੇਲ ਰਾਹੀਂ ਭੇਜ ਸਕਦੇ ਹੋ। ਸਿਰਫ਼ ਨਾਨਸੈਂਸ ਕ੍ਰਿਏਟ ਕਰਨੀ ਹੁੰਦੀ ਹੈ। ਘੱਟੋ-ਘੱਟ ਪੋਸਟ ਦੀ ਸੰਵੇਦਨਸ਼ੀਲਤਾ ਤਾਂ ਵੇਖ ਲਿਆ ਕਰੋ।
ਸ਼ਹਿਰਾਂ ਵਿੱਚ ਟ੍ਰੈਫਿਕ ਦੀ ਸਮੱਸਿਆ ਕਾਫੀ ਗੰਭੀਰ ਹੁੰਦੀ ਜਾ ਰਹੀ ਹੈ। ਲੋਕ ਇੰਨੇ ਪ੍ਰੇਸ਼ਾਨ ਹੋਣ ਲੱਗੇ ਹਨ ਕਿ ਕਾਨੂੰਨ ਹੱਥ ਵਿੱਚ ਲੈਣ ਲੱਗੇ ਹਨ। ਅਜਿਹੀ ਹੀ ਮਾਮਲਾ ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲਿਆ। ਇੱਥੇ ਇੱਕ ਸ਼ਖਸ ਨੇ ਜਾਮ ਖੁੱਲ੍ਹਵਾਉਣ ਲਈ ਪਿਸਤੌਲ ਕੱਢ ਲਈ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਵਿੱਚ ਹੜਕੰਪ ਮੱਚ ਗਿਆ।
ਦੇਸ਼ ਦੀ ਨਿਆਂ ਪ੍ਰਣਾਲੀ ਉੱਪਰ ਉਸ ਵੇਲੇ ਸਵਾਲ ਖੜ੍ਹੇ ਹੋਣੇ ਲਾਜ਼ਮੀ ਹਨ ਜਦੋਂ 37 ਸਾਲ ਬੀਤ ਜਾਣ ਦੇ ਬਾਵਜੂਦ ਪੀੜਤਾਂ ਨੂੰ ਇਨਸਾਫ਼ ਨਾ ਮਿਲੇ। ਨਕੋਦਰ ਵਿੱਚ 1986 ਨੂੰ ਵਾਪਰਿਆ ਬੇਅਦਬੀ ਕਾਂਡ ਇਸ ਦੀ ਮਿਸਾਲ ਹੈ। ਇਸ ਦੌਰਾਨ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸੀ ਪਰ ਕਈ ਸਰਕਾਰਾਂ ਆਈਆਂ ਪਰ ਇਨਸਾਫ ਨਹੀਂ ਮਿਲ ਸਕਿਆ। ਨਕੋਦਰ ਵਿੱਚ 1986 ਨੂੰ ਵਾਪਰੇ ਬੇਅਦਬੀ ਕਾਂਡ ਦੌਰਾਨ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲੰਘੇ ਦਿਨ ਪਿੰਡ ਲਿੱਤਰਾਂ ਦੇ ਗੁਰਦੁਆਰਾ ਸਾਹਿਬ ਬੋਹੜ ਵਾਲਾ ਵਿੱਚ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸ਼ਾਮਲ ਹੋਈਆਂ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਨੇ ਇੱਕ ਸੁਰ ਹੁੰਦਿਆਂ 37 ਸਾਲ ਬੀਤ ਜਾਣ ਦੇ ਬਾਵਜੂਦ ਨਕੋਦਰ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਸਮੇਂ ਦੀਆਂ ਸਰਕਾਰਾਂ ਦੀ ਪੁਰਜ਼ੋਰ ਨਿੰਦਾ ਕੀਤੀ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੋਕਾਂ ਨੂੰ ਸਸਤੇ ਰੇਤੇ ਅਤੇ ਬੱਜਰੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ 16 ਜਨਤਕ ਰੇਤ ਦੀਆਂ ਖੱਡਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਮਾਨ ਨੇ ਲੁਧਿਆਣਾ ਦੇ ਗੋਰਸੀਆਂ ਖਾਨ ਮੁਹੰਮਦ ਵਿਖੇ ਅਜਿਹੀ ਹੀ ਇੱਕ ਜਨਤਕ ਰੇਤ ਦੀ ਖੱਡ ਦਾ ਉਦਘਾਟਨ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਰੇਤ ਮਾਫੀਆ ਨੂੰ ਖਤਮ ਕਰਕੇ ਆਪਣਾ ਇੱਕ ਹੋਰ ਚੋਣ ਵਾਅਦਾ ਪੂਰਾ ਕੀਤਾ ਹੈ। ਮਾਨ ਨੇ ਕਿਹਾ ਕਿ ਰੇਤ ਮਾਫੀਆ ਦੇ ਕਬਜ਼ੇ ਛੁਡਾਉਣ ਤੋਂ ਬਾਅਦ ਹੁਣ ਜਨਤਕ ਮਾਈਨਿੰਗ ਵਾਲੀਆਂ ਥਾਵਾਂ 'ਤੇ ਸਿਰਫ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਵੇਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਖੱਡਾਂ ਦੀ ਗਿਣਤੀ ਵਧਾ ਕੇ 50 ਕਰ ਦਿੱਤੀ ਜਾਵੇਗੀ।
Punjab News: ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਨੂੰ 31 ਜਨਵਰੀ 2023 ਤੱਕ ਆਪਣੀ ਜਾਇਦਾਦ ਦੇ ਵੇਰਵਾ ਵਿਧਾਨ ਸਭਾ ਨੂੰ ਦੇਣ ਲਈ ਕਿਹਾ ਗਿਆ ਸੀ ਪਰ ਇਸ ਦੌਰਾਨ 18 ਵਿਧਾਇਕ ਇਹੋ ਜਿਹੇ ਸਾਹਮਣੇ ਆਏ ਹਨ ਜਿਨ੍ਹਾਂ ਨੇ ਅਜੇ ਤੱਕ ਵਿਧਾਨ ਸਭਾ ਦੇ ਕਾਨੂੰਨ ਦੇ ਅੱਖੋ-ਪਰੋਖੇ ਕਰਕੇ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ ਹੈ।
Gurmeet ram rahim: ਕਤਲ ਤੇ ਬਲਾਤਕਾਰ ਵਰਗੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਇਸ ਵੇਲੇ ਪੇਰੋਲ ਉੱਤੇ ਬਾਹਰ ਹੈ ਤੇ ਇਸ ਦੌਰਾਨ ਉਸ ਵੱਲੋਂ ਕੀਤੇ ਗਏ ਚੈਲੰਜ ਨਾਲ ਇੱਕ ਵਾਰ ਮੁੜ ਤੋਂ ਮਾਹੌਲ ਗਰਮਾਉਂਦਾ ਵਿਖਾਈ ਦੇ ਰਿਹਾ ਹੈ। ਰਾਮ ਰਹੀਮ ਨੇ ਬਿਨਾਂ ਨਾਂਅ ਲਏ ਐਸਜੀਪੀਸੀ ਨੂੰ ਚੈਲੰਜ ਕੀਤਾ ਸੀ ਕਿ ਪਹਿਲਾਂ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛਡਾ ਲਓ, ਆ ਜਾਓ ਖੁੱਲ੍ਹੇ ਮੈਦਾਨ ਵਿੱਚ ਸਾਡਾ ਚੈਲੰਜ ਹੈ।
Punjab News: ਬੇਅਦਬੀ ਦੇ ਮੁੱਦੇ ’ਤੇ ਪੰਜਾਬ ਦਾ ਸਿਆਸੀ ਪਾਰਾ ਮੁੜ ਚੜ੍ਹਨ ਲੱਗਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਸਾਲ ਹੋ ਗਿਆ ਹੈ ਪਰ ਬੇਅਦਬੀ ਤੇ ਗੋਲੀ ਕਾਂਡ ਦੇ ਮੁੱਦੇ ’ਤੇ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ। ਹੁਣ ਗੋਲੀ ਕਾਂਡ ਦੇ ਪੀੜਤਾਂ ਨੇ ਕਈ ਸਿੱਖ ਸੰਗਠਨਾਂ ਨਾਲ ਮਿਲ ਕੇ ਫਰੀਦਕੋਟ ਜ਼ਿਲ੍ਹੇ ਵਿੱਚੋਂ ਲੰਘਦਾ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਜਲਦੀ ਨਿਆਂ ਨਾ ਦਿੱਤਾ ਗਿਆ ਤਾਂ ਹੋਰ ਜਾਮ ਲਾਏ ਜਾਣਗੇ।
ਪਿਛੋਕੜ
Punjab News: ਬੇਅਦਬੀ ਦੇ ਮੁੱਦੇ ’ਤੇ ਪੰਜਾਬ ਦਾ ਸਿਆਸੀ ਪਾਰਾ ਮੁੜ ਚੜ੍ਹਨ ਲੱਗਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਸਾਲ ਹੋ ਗਿਆ ਹੈ ਪਰ ਬੇਅਦਬੀ ਤੇ ਗੋਲੀ ਕਾਂਡ ਦੇ ਮੁੱਦੇ ’ਤੇ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ। ਹੁਣ ਗੋਲੀ ਕਾਂਡ ਦੇ ਪੀੜਤਾਂ ਨੇ ਕਈ ਸਿੱਖ ਸੰਗਠਨਾਂ ਨਾਲ ਮਿਲ ਕੇ ਫਰੀਦਕੋਟ ਜ਼ਿਲ੍ਹੇ ਵਿੱਚੋਂ ਲੰਘਦਾ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਜਲਦੀ ਨਿਆਂ ਨਾ ਦਿੱਤਾ ਗਿਆ ਤਾਂ ਹੋਰ ਜਾਮ ਲਾਏ ਜਾਣਗੇ।
ਇਸ ਮਗਰੋਂ ਭਗਵੰਤ ਮਾਨ ਸਰਕਾਰ ਵੀ ਚੌਕਸ ਹੋ ਗਈ ਹੈ। ‘ਆਪ’ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੁਜ਼ਾਹਰਾਕਾਰੀਆਂ ਨੂੰ ਯਕੀਨ ਦਿਵਾਇਆ ਹੈ ਕਿ ਸਰਕਾਰ ਆਪਣੀ ਵਚਨਬੱਧਤਾ ਪੂਰੀ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਸਰਕਾਰ ਵੇਲੇ ਪੁਲਿਸ ਜਾਂਚ ਵਿੱਚ ਸਿਆਸੀ ਦਖ਼ਲ ਸੀ, ਪਰ ‘ਆਪ’ ਸਰਕਾਰ ਨਿਆਂ ਦੇਣ ਪ੍ਰਤੀ ਵਚਨਬੱਧ ਹੈ, ਤੇ ਨਿਰੱਪਖ ਜਾਂਚ ਹੋ ਰਹੀ ਹੈ।
ਰਾਮ ਰਹੀਮ ਦੇ ਚੈਲੰਜ 'ਤੇ ਵਿਵਾਦ
Gurmeet ram rahim: ਕਤਲ ਤੇ ਬਲਾਤਕਾਰ ਵਰਗੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਇਸ ਵੇਲੇ ਪੇਰੋਲ ਉੱਤੇ ਬਾਹਰ ਹੈ ਤੇ ਇਸ ਦੌਰਾਨ ਉਸ ਵੱਲੋਂ ਕੀਤੇ ਗਏ ਚੈਲੰਜ ਨਾਲ ਇੱਕ ਵਾਰ ਮੁੜ ਤੋਂ ਮਾਹੌਲ ਗਰਮਾਉਂਦਾ ਵਿਖਾਈ ਦੇ ਰਿਹਾ ਹੈ। ਰਾਮ ਰਹੀਮ ਨੇ ਬਿਨਾਂ ਨਾਂਅ ਲਏ ਐਸਜੀਪੀਸੀ ਨੂੰ ਚੈਲੰਜ ਕੀਤਾ ਸੀ ਕਿ ਪਹਿਲਾਂ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛਡਾ ਲਓ, ਆ ਜਾਓ ਖੁੱਲ੍ਹੇ ਮੈਦਾਨ ਵਿੱਚ ਸਾਡਾ ਚੈਲੰਜ ਹੈ।
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਆਉਣ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਮ ਰਹੀਮ ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਸਾਡੇ ਧਰਮ ਬਾਰੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਸਾਡੇ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ ਤੇ ਇਸ ਕੰਮ ਵਿੱਚ ਸਰਕਾਰ ਵੀ ਲੱਗੀ ਹੈ ਸਾਨੂੰ ਰਾਮ ਰਹੀਮ ਤੋਂ ਸਲਾਹ ਲੈਣ ਦੀ ਲੋੜ ਨਹੀਂ ਹੈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਰਾਮ ਰਹੀਮ ਦੀ ਪੇਰੋਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਾਮ ਰਹੀਮ ਵੱਲੋਂ 29 ਜਨਵਰੀ ਨੂੰ ਪੰਜਾਬ ਦੇ ਸਭ ਤੋਂ ਵੱਡੇ ਡੇਰੇ ਸਲਾਬਤਪੁਰਾ ਵਿੱਚ ਵੀ ਵਰਚੁਅਲੀ ਸਤਿਸੰਗ ਕੀਤੀ ਸੀ ਜਿਸ ਦਾ ਵੀ ਪੰਜਾਬ ਵਿੱਚ ਵਿਰੋਧ ਕੀਤਾ ਗਿਆ ਸੀ। ਇਸ ਤੋਂ ਇਲਾਵਾ ਰਾਮ ਰਹੀਮ ਦੀ ਪੇਰੋਲ ਦੇ ਖ਼ਿਲਾਫ਼ ਐਸਜੀਪੀਸੀ ਵੱਲੋਂ ਹਾਈਕੋਰਟ ਵਿੱਚ ਅਰਜੀ ਲਾਈ ਗਈ ਹੈ ਜਿਸ ਦੇ ਜਵਾਬ ਵਿੱਚ ਲਗਦਾ ਹੈ ਕਿ ਰਾਮ ਰਹੀਮ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ।
- - - - - - - - - Advertisement - - - - - - - - -