Punjab Breaking News LIVE: ਪੰਜਾਬ 'ਚ ਅੱਜ ਤੇ ਕੱਲ੍ਹ ਭਾਰੀ ਮੀਂਹ ਦਾ ਅਲਰਟ, ਸਰਕਾਰੀ ਸਕੂਲਾਂ 'ਚ ਵਿਦਿਆਰਥਣਾਂ ਨੂੰ ਮਿਲੇਗੀ ਬੱਸ ਸੇਵਾ, ਮੂਸੇਵਾਲਾ ਹੱਤਿਆਕਾਂਡ 'ਚ NIA ਦੀ ਜਾਂਚ 'ਚ ਹੋਇਆ ਖੁਲਾਸਾ
Punjab Breaking News LIVE: ਪੰਜਾਬ 'ਚ ਅੱਜ ਤੇ ਕੱਲ੍ਹ ਭਾਰੀ ਮੀਂਹ ਦਾ ਅਲਰਟ, ਸਰਕਾਰੀ ਸਕੂਲਾਂ 'ਚ ਵਿਦਿਆਰਥਣਾਂ ਨੂੰ ਮਿਲੇਗੀ ਬੱਸ ਸੇਵਾ, ਮੂਸੇਵਾਲਾ ਹੱਤਿਆਕਾਂਡ 'ਚ NIA ਦੀ ਜਾਂਚ 'ਚ ਹੋਇਆ ਖੁਲਾਸਾ...
ਕਾਂਗਰਸ ਦੇ ਸੀਨੀਅਰ ਲੀਡਰ ਓਪੀ ਸੋਨੀ ਨੂੰ ਹਸਤਪਾਲ ਤੋਂ ਛੁੱਟੀ ਮਿਲਦਿਆਂ ਹੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਓਪੀ ਸੋਨੀ ਨੂੰ ਵੀਲ੍ਹਚੇਅਰ ਉੱਪਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਓਪੀ ਸੋਨੀ ਦਾ ਹੋਰ ਰਿਮਾਂਡ ਮੰਗਿਆ ਹੈ।
ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਮੋਗਾ 'ਚ ਮ੍ਰਿਤਕ ਸੰਤੋਖ ਸਿੰਘ ਦੇ ਘਰ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੌਰੂ ਬੱਚਾ ਨੇ ਬਜ਼ੁਰਗ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਗੌਰੂ ਬੱਚਾ ਦੀ ਮ੍ਰਿਤਕ ਬਜ਼ੁਰਗ ਦੇ ਲੜਕੇ ਸੀਬੂ ਨਾਲ ਦੁਸ਼ਮਣੀ ਸੀ। ਬਜ਼ੁਰਗ ਦਾ ਲੜਕਾ ਸੀਬੂ ਆਪਣਾ ਗੈਂਗ ਚਲਾਉਂਦਾ ਸੀ ਤੇ ਪਿਛਲੇ 5/6 ਸਾਲਾਂ ਤੋਂ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ। ਸੀਬੂ 'ਤੇ 19 ਕੇਸ ਦਰਜ ਹਨ।
ਚੰਡੀਗੜ੍ਹ ਯੂਨੀਵਰਸਿਟੀ 'ਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਘਰ ਐਤਵਾਰ ਰਾਤ ਨੂੰ 2 ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਇਸ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ,ਦੂਜਾ ਗੰਭੀਰ ਜ਼ਖ਼ਮੀ ਹੈ। ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਅਨੁਜ ਵਾਸੀ ਭਿਵਾਨੀ ਵਜੋਂ ਹੋਈ ਹੈ ਅਤੇ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਪਵਨੀਤ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਯੂ-ਟਿਊਬ ਚੈਨਲ ਸ਼ੁਰੂ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਇੱਕ ਵੀਡੀਓ ਜਾਰੀ ਕਰਕੇ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਬਿੱਲ ਰੱਦ ਕਰਕੇ ਮੁਆਫ਼ੀ ਮੰਗਣ ਦੀ ਵੀ ਸਲਾਹ ਦਿੱਤੀ ਹੈ। ਚੰਨੀ ਨੇ ਮੁੱਖ ਮੰਤਰੀ ਮਾਨ ਨੂੰ ਇਸ ਸਬੰਧੀ ਜਲਦੀ ਹੀ ਸੈਸ਼ਨ ਬੁਲਾਉਣ ਲਈ ਵੀ ਕਿਹਾ ਹੈ।
ਸਿਹਤ ਮੰਤਰੀ ਨਾਲ ਹੋਏ ਵਿਵਾਦ ਤੋਂ ਬਾਅਦ ਡਾ. ਰਾਜ ਬਹਾਦੁਰ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਰੀਬ ਇੱਕ ਸਾਲ ਦਾ ਵਕਫਾ ਇਹ ਅਹੁਦਾ ਖਾਲੀ ਰਿਹਾ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਅਵਿਨਾਸ਼ ਚੰਦਰ ਨੂੰ ਕਾਰਜਕਾਰੀ ਵਾਇਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ।
ਅੰਮ੍ਰਿਤਸਰ ਵਿੱਚ ਕਤਲ ਹੋਇਆ ਹੈ। ਪੁਲਿਸ ਥਾਣਾ ਸਦਰ ਦੇ ਅਧੀਨ ਆਉਂਦੀ ਇੰਦਰਾ ਕਲੋਨੀ ਵਿੱਚ ਇੱਕ ਬਜੁਰਗ ਦਾ ਕਤਲ ਹੋਇਆ ਹੈ। ਪੁਲਿਸ ਨੂੰ ਖਦਸ਼ਾ ਹੈ ਕਿ ਲੁੱਟ-ਖੋਹ ਕਰਨ ਦੀ ਨੀਅਤ ਨਾਲ ਕਤਲ ਕੀਤਾ ਗਿਆ ਹੈ। ਕਰੀਬ ਸਾਢੇ ਸੱਤ ਲੱਖ ਰੁਪਏ ਦੀ ਚੋਰੀ ਦਾ ਖਦਸ਼ਾ ਹੈ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕੇ ਇੰਦਰਾ ਕਲੋਨੀ ਵਿੱਚ ਇੱਕ ਬਜੁਰਗ ਦੀ ਲਾਸ਼ ਮਿਲੀ ਹੈ। ਇਸ ਦੀ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਮੌਕੇ ਤੇ ਪਹੁੰਚੀ ਪੁਲਿਸ ਦੇ ਸੀਨੀਅਰ ਅਧਿਕਾਰੀ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਇੰਦਰਾ ਕਲੋਨੀ ਦੇ ਇੱਕ ਘਰ ਦੇ ਵਿੱਚ ਲਾਸ਼ ਬਰਾਮਦ ਕੀਤੀ ਗਈ ਹੈ।
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਸਰ ਵਿਖੇ ਨਾਰਕੋਟਿਕ ਕੰਟਰੋਲ ਬਿਊਰੋ (ਐਨਸੀਬੀ) ਦੇ ਖੇਤਰੀ ਦਫਤਰ ਦੀ ਇਮਾਰਤ ਦਾ ਵਰਚੁਅਲ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਕੇਂਦਰ ਨੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁਹਿੰਮ ਵਿੱਢੀ ਹੈ। ਇਸ ਦੌਰਾਨ ਐਨਸੀਬੀ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਸਾਡਾ ਸਹਿਯੋਗ ਦਿਓ। ਐਨਸੀਬੀ ਦੇ ਜ਼ੋਨਲ ਡਾਇਰੈਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨਸੀਬੀ ਲੋੜ ਪੈਣ 'ਤੇ ਐਸਟੀਐਫ, ਆਈਬੀ ਤੇ ਈਡੀ ਨਾਲ ਸਾਂਝਾ ਓਪਰੇਸ਼ਨ ਕਰੇਗੀ।
ਕਾਂਗਰਸ ਆਗੂ ਰਾਹੁਲ ਗਾਂਧੀ ਅੱਜ-ਕੱਲ੍ਹ ਚਰਚਾ ਵਿੱਚ ਹਨ। ਉਹ ਜ਼ਮੀਨੀ ਪੱਧਰ ਉੱਪਰ ਲੋਕਾਂ ਦੀਆਂ ਦਿੱਕਤਾਂ ਸਮਝ ਰਹੇ ਹਨ। ਉਹ ਕਿਸਾਨਾਂ, ਡਰਾਈਵਰਾਂ, ਦੁਕਾਨਦਾਰਾਂ ਤੇ ਮਜ਼ਦੂਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਮਝ ਰਹੇ ਹਨ। ਉਨ੍ਹਾਂ ਦਾ ਇਹ ਅੰਦਾਜ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਿਸਾਨ ਭਾਰਤ ਦੀ ਤਾਕਤ ਹਨ ਤੇ ਦੇਸ਼ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ ਜੇ ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣੀਏ ਤੇ ਉਨ੍ਹਾਂ ਦੇ ਨਜ਼ਰੀਏ ਨੂੰ ਸਮਝੀਏ। ਰਾਹੁਲ ਨੇ ਸੋਸ਼ਲ ਮੀਡੀਆ ’ਤੇ ਹਰਿਆਣਾ ਦੇ ਸੋਨੀਪਤ ਦੇ ਮਦੀਨਾ ਪਿੰਡ ਵਿੱਚ ਝੋਨੇ ਦੇ ਖੇਤਾਂ ਦਾ ਦੌਰਾ ਕਰਦੇ ਹੋਏ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ ਜੋ 8 ਜੁਲਾਈ ਨੂੰ ਬਣਾਈ ਗਈ ਸੀ। ਇਹ ਵੀਡੀਓ 12 ਮਿੰਟ ਦੀ ਹੈ ਜੋ ਯੂਟਿਊਬ ’ਤੇ ਦੇਖੀ ਜਾ ਸਕਦੀ ਹੈ।
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 5 ਮਿੰਟ ਲਈ ਗੱਲਬਾਤ ਕਰਨਗੇ। ਇੰਨਾ ਹੀ ਨਹੀਂ ਅਮਿਤ ਸ਼ਾਹ ਇਸ ਦੌਰਾਨ ਅੰਮ੍ਰਿਤਸਰ 'ਚ ਖੋਲ੍ਹੇ ਜਾਣ ਵਾਲੇ ਐਨਸੀਬੀ ਦੇ ਖੇਤਰੀ ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੀ ਹੋਣ ਜਾ ਰਹੀ ਹੈ ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀ ਸ਼ਿਰਕਤ ਕਰਨ ਜਾ ਰਹੇ ਹਨ।
ਪੰਜਾਬ ਸਮੇਤ ਉੱਤਰ ਭਾਰਤ ਵਿੱਚ ਪਿਛਲੇ ਹਫ਼ਤੇ ਪਏ ਤੇਜ਼ ਮੀਂਹ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਹਾਲੇ ਵੀ ਸਥਿਤੀ ਹੜ੍ਹਾਂ ਵਾਲੀ ਬਣੀ ਹੋਈ ਹੈ। ਇਸ ਦਰਮਿਆਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਯਾਨੀ BBMB ਨੇ ਵੱਡਾ ਫੈਸਲਾ ਲਿਆ ਹੈ ਕਿ ਅਗਲੇ 5 ਦਿਨਾਂ ਤੱਕ ਭਾਖੜਾ ਡੈਮ 'ਚੋਂ ਪਾਣੀ ਨਹੀਂ ਛੱਡਿਆ ਜਾਵੇਗਾ।
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 5 ਮਿੰਟ ਲਈ ਗੱਲਬਾਤ ਕਰਨਗੇ। ਇੰਨਾ ਹੀ ਨਹੀਂ ਅਮਿਤ ਸ਼ਾਹ ਇਸ ਦੌਰਾਨ ਅੰਮ੍ਰਿਤਸਰ 'ਚ ਖੋਲ੍ਹੇ ਜਾਣ ਵਾਲੇ ਐਨਸੀਬੀ ਦੇ ਖੇਤਰੀ ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੀ ਹੋਣ ਜਾ ਰਹੀ ਹੈ ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀ ਸ਼ਿਰਕਤ ਕਰਨ ਜਾ ਰਹੇ ਹਨ।
ਜਲੰਧਰ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪਿੰਡ ਛੋਟਾ ਪਾਲ ਨੌ ਵਿੱਚ ਵਾਪਰੀ ਹੈ। ਪਿੰਡ ਦੇ ਪੰਚ ਨੇ ਨਾਬਾਲਗ ਪ੍ਰਵਾਸੀ ਮਜ਼ਦੂਰ ਦੇ ਪੈਰ ਬੰਨ ਕੇ ਉਸ ਨੂੰ ਦਰਖਤ ਨਾਲ ਉਲਟਾ ਲਟਕਾ ਦਿੱਤਾ ਤੇ ਫਿਰ ਉਸ ਨਾਲ ਕੁੱਟਮਾਰ ਕੀਤੀ। ਪੰਚ ਮਨਵੀਰ ਨੇ ਬਕਾਇਦਾ ਤੌਰ 'ਤੇ ਵੀਡੀਓ ਵੀ ਬਣਾਈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਪੰਚ ਮਨਵੀਰ ਨੂੰ ਗ੍ਰਿਫ਼ਤਾਰ ਕਰ ਲਿਆ।
ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਨੇ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਾਏ ਗਏ ਹਨ, ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਲੋਹੀਆਂ ਬਲਾਕ ਵਿੱਚ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ।
ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫਤਰਾਂ ਦਾ ਸਮਾਂ ਬਦਲ ਕੇ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੀ ਪਿੱਠ ਥਾਪੜਦਿਆਂ ਕਿਹਾ ਕਿ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫੈਸਲੇ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ।
ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਦੌਰਾਨ ਦਰਜਨ ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਹੁਣ ਸਖਤੀ ਨਾਲ ਟ੍ਰੈਫਿਕ ਨਿਯਮ ਲਾਗੂ ਕਰਕੇ ਇਨ੍ਹਾਂ ਹਾਦਸਿਆਂ ਨੂੰ ਘਟਾਉਣ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵਿਸ਼ੇਸ਼ ਫੋਰਸ ਤਿਆਰ ਕਰੇਗੀ। ਇਹ ਵਿਸ਼ੇਸ਼ ਫੋਰਸ ਸਖਤੀ ਨਾਲ ਟ੍ਰੈਫਿਕ ਨਿਯਮ ਲਾਗੂ ਕਰਕੇ ਹਾਦਸਿਆਂ ਨੂੰ ਨੱਥ ਪਾਏਗੀ।
ਪੰਜਾਬੀ ਗਾਇਕ ਤੇ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੱਡਾ ਖੁਲਾਸਾ ਕੀਤਾ ਹੈ। ਐਨਆਈਏ ਮੁਤਾਬਕ ਮੂਸੇਵਾਲਾ ਦੀ ਹੱਤਿਆ ਵਿੱਚ ਵਰਤੇ ਗਏ ਹਥਿਆਰਾਂ ਦੀ ਸਪਲਾਈ ਪਾਕਿਸਤਾਨੀ ਨਾਗਰਿਕ ਨੇ ਕੀਤੀ ਸੀ। ਜਿਸ ਵਿਅਕਤੀ ਨੇ ਇਹ ਹਥਿਆਰ ਬਿਸ਼ਨੋਈ ਗੈਂਗ ਤੱਕ ਪਹੁੰਚਾਏ ਸਨ, ਉਸ ਦੀ ਪਛਾਣ ਹਾਮਿਦ ਵਜੋਂ ਹੋਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੂਸੇਵਾਲਾ ਕਤਲਕਾਂਡ ਵਿੱਚ ਪਹਿਲੀ ਵਾਰ ਪਾਕਿਸਤਾਨੀ ਵਿਅਕਤੀ ਦੀ ਭੂਮਿਕਾ ਸਾਹਮਣੇ ਆਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋ ਗਿਆ। ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਲੋਕ ਫਿਰ ਤੋਂ ਪ੍ਰੇਸ਼ਾਨ ਹਨ। ਹੁਸ਼ਿਆਰਪੁਰ ਦੇ ਦਸੂਹਾ ਵਿੱਚ ਸਭ ਤੋਂ ਵੱਧ 72 ਮਿ.ਮੀ. ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਪੌਂਗ ਡੈਮ ਤੋਂ ਐਤਵਾਰ ਸ਼ਾਮ 6 ਵਜੇ ਬਿਆਸ ਦਰਿਆ ਵਿੱਚ 22300 ਕਿਊਸਿਕ ਪਾਣੀ ਛੱਡਿਆ ਗਿਆ। ਪੰਜਾਬ ਵਿੱਚ 1414 ਪਿੰਡ ਅਤੇ ਹਰਿਆਣਾ ਵਿੱਚ 1298 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਕਰੀਬ 5.50 ਲੱਖ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ।
ਪਿਛੋਕੜ
Heavy Rain Alert In Punjab : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋ ਗਿਆ। ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਲੋਕ ਫਿਰ ਤੋਂ ਪ੍ਰੇਸ਼ਾਨ ਹਨ। ਹੁਸ਼ਿਆਰਪੁਰ ਦੇ ਦਸੂਹਾ ਵਿੱਚ ਸਭ ਤੋਂ ਵੱਧ 72 ਮਿ.ਮੀ. ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਪੌਂਗ ਡੈਮ ਤੋਂ ਐਤਵਾਰ ਸ਼ਾਮ 6 ਵਜੇ ਬਿਆਸ ਦਰਿਆ ਵਿੱਚ 22300 ਕਿਊਸਿਕ ਪਾਣੀ ਛੱਡਿਆ ਗਿਆ। ਪੰਜਾਬ ਵਿੱਚ 1414 ਪਿੰਡ ਅਤੇ ਹਰਿਆਣਾ ਵਿੱਚ 1298 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਕਰੀਬ 5.50 ਲੱਖ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਪੰਜਾਬ ਤੇ ਹਰਿਆਣਾ 'ਚ ਅੱਜ ਤੇ ਕੱਲ੍ਹ ਭਾਰੀ ਮੀਂਹ ਦਾ ਅਲਰਟ : ਪੰਜਾਬ 'ਚ 1414 ਤੇ ਹਰਿਆਣਾ 'ਚ 1298 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ, ਲੱਖਾਂ ਏਕੜ ਫਸਲ ਦਾ ਹੋਇਆ ਨੁਕਸਾਨ
ਪੰਜਾਬ ਸਰਕਾਰ ਦਾ ਇੱਕ ਹੋਰ ਤੋਹਫਾ! ਸਰਕਾਰੀ ਸਕੂਲਾਂ 'ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਮਿਲੇਗੀ ਬੱਸ ਸੇਵਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ। ਪੰਜਾਬ ਸਰਕਾਰ ਦਾ ਇੱਕ ਹੋਰ ਤੋਹਫਾ! ਸਰਕਾਰੀ ਸਕੂਲਾਂ 'ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਮਿਲੇਗੀ ਬੱਸ ਸੇਵਾ
- - - - - - - - - Advertisement - - - - - - - - -