Punjab Breaking News LIVE: ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ, NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਇਰ
Punjab Breaking News LIVE: ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ, NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਇਰ
ਪੀਜੀਆਈ ਮੇਨੇਜ਼ਮੇਂਟ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਆਪਣੀ ਨੌਕਰੀ ਦੀ ਬਹਾਲੀ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰਦੀਆਂ ਨਰਸਾਂ ਨੇ ਪੀਜੀਆਈ ਦੇ ਗੇਟ ਅੱਗੇ ਮਨਾਈ ਕਾਲੀ ਦਿਵਾਲੀ ਮਨਾਈ। ਇਸ ਦੌਰਾਨ ਪ੍ਰਦਰਸ਼ਨਕਾਰੀ ਨਰਸਾਂ ਆਪਣੇ ਬੱਚਿਆਂ ਨੂੰ ਵੀ ਨਾਲ ਲੈ ਆਈਆਂ ਤੇ ਉਹਨਾਂ ਨੇ ਪੀਜੀਆਈ ਦੇ ਗੇਟ ਦੇ ਉੱਤੇ ਹੀ ਦੀਵਾਲੀ ਦੀ ਪੂਜਾ ਕੀਤੀ।
ਪੰਜਾਬ ਸਰਕਾਰ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਇਹ ਮੀਟਿੰਗ 22 ਨਵੰਬਰ ਨੂੰ ਸੱਦੀ ਹੈ। ਇਹ ਬੈਠਕ ਕੈਬਨਿਟ ਦੀ ਸਬ ਕਮੇਟੀ ਨਾਲ ਹੋਵੇਗੀ। ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਸੱਦ ਲਿਆ ਹੈ। ਪਰ ਮੀਟਿੰਗ ਦਾ ਸਮਾਂ ਹਰੇਕ ਲਈ ਵੱਖਰਾ ਰੱਖਿਆ ਗਿਆ ਹੈ। ਇਹ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ ਤਾਲਮੇਲ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਹੈ।
ਪੰਜਾਬ ਸਰਕਾਰ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਇਹ ਮੀਟਿੰਗ 22 ਨਵੰਬਰ ਨੂੰ ਸੱਦੀ ਹੈ। ਇਹ ਬੈਠਕ ਕੈਬਨਿਟ ਦੀ ਸਬ ਕਮੇਟੀ ਨਾਲ ਹੋਵੇਗੀ। ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਸੱਦ ਲਿਆ ਹੈ। ਪਰ ਮੀਟਿੰਗ ਦਾ ਸਮਾਂ ਹਰੇਕ ਲਈ ਵੱਖਰਾ ਰੱਖਿਆ ਗਿਆ ਹੈ। ਇਹ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ ਤਾਲਮੇਲ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਹੈ।
ਪੰਜਾਬ ਵਿੱਚ ਐਤਵਾਰ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਬਾਜ਼ਾਰਾਂ ਵਿੱਚ ਰੌਣਕ ਸੀ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ। ਸੂਰਜ ਢਲਦਿਆਂ ਹੀ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਵਿੱਚ 1 ਲੱਖ ਤੋਂ ਵੱਧ ਦੇਸੀ ਘਿਓ ਦੇ ਦੀਵੇ ਸਜਾਏ ਗਏ।
ਇਸ ਦੇ ਨਾਲ ਹੀ ਰਾਤ ਨੂੰ ਸੁੰਦਰ ਆਤਿਸ਼ਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਇਤਿਹਾਸਕ ਖਾਲਸਾ ਕਾਲਜ ਦੀ ਇਮਾਰਤ ਵਿੱਚ ਕੀਤੀ ਗਈ ਰੋਸ਼ਨੀ ਨੇ ਸਭ ਦਾ ਮਨ ਮੋਹ ਲਿਆ। ਸ਼ਾਮ ਹੁੰਦਿਆਂ ਹੀ ਦੇਸੀ ਘਿਓ ਦੇ ਇਕ ਲੱਖ ਦੀਵੇ ਜਗਾਏ ਗਏ ਜਿਸ ਨੇ ਇਸ ਦੀ ਸੁੰਦਰਤਾ ਨੂੰ ਕਈ ਗੁਣਾ ਵਧਾ ਦਿੱਤਾ। ਇਹ ਦੀਵੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਜਗਾਏ ਗਏ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਰਹੱਦ ਪਾਰ ਤੋਂ ਤਸਕਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਦੀਵਾਲੀ 'ਤੇ ਪਟਾਕਿਆਂ 'ਤੇ ਪਾਬੰਦੀ ਦੇ ਬਾਵਜੂਦ ਰਾਜਧਾਨੀ ਦਿੱਲੀ NCR 'ਚ ਕਾਫੀ ਪਟਾਕੇ ਚਲਾਏ ਗਏ। ਐਤਵਾਰ ਨੂੰ ਦੀਵਾਲੀ ਵਾਲੇ ਦਿਨ ਕਈ ਇਲਾਕਿਆਂ 'ਚ ਸਵੇਰ ਤੋਂ ਹੀ ਆਤਿਸ਼ਬਾਜ਼ੀ ਸ਼ੁਰੂ ਹੋ ਗਈ, ਜੋ ਸ਼ਾਮ ਦੇ ਨੇੜੇ ਆਉਣ 'ਤੇ ਵੱਡੇ ਪੱਧਰ 'ਤੇ ਵਧ ਗਈ। 90 ਡੈਸੀਬਲ ਦੀ ਆਵਾਜ਼ ਦੀ ਸੀਮਾ ਨੂੰ ਪਾਰ ਕਰਨ ਵਾਲੇ ਪਟਾਕਿਆਂ ਦੀ ਆਵਾਜ਼ ਰਾਜਧਾਨੀ ਦੇ ਲਗਭਗ ਹਰ ਖੇਤਰ ਸਮੇਤ ਐੱਨਸੀਆਰ ਵਿੱਚ ਰਾਤ ਕਰੀਬ 10 ਵਜੇ ਤੱਕ ਕੁਝ ਸਕਿੰਟਾਂ ਦੇ ਅੰਤਰਾਲ 'ਤੇ ਸੁਣਾਈ ਦਿੱਤੀ।
ਪਿਛੋਕੜ
Punjab Breaking News LIVE, 12November, 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਰਹੱਦ ਪਾਰ ਤੋਂ ਤਸਕਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਫੈਡਰਲ ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਪਿਸਤੌਲ ਖ਼ਿਲਾਫ਼ ਚਾਰਜਸ਼ੀਟ ਮੁਹਾਲੀ, ਪੰਜਾਬ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ। ਡੇਰਾ ਬਾਬਾ ਨਾਨਕ ਪੁਲਿਸ ਥਾਣਾ ਬਟਾਲਾ ਨੇ 24 ਮਾਰਚ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਵੱਲੋਂ ਪਿੰਡ ਭਗਤਾਣਾ-ਬੋਹੜਵਾਲਾ ਵਿਖੇ ਇੱਕ ਸ਼ਮਸ਼ਾਨਘਾਟ ਤੋਂ ਪੰਜ ਆਸਟ੍ਰੀਆ ਦੇ ਪਿਸਤੌਲਾਂ, 10 ਮੈਗਜ਼ੀਨਾਂ ਅਤੇ 91 ਜਿੰਦਾ ਕਾਰਤੂਸਾਂ ਸਮੇਤ ਅਸਲਾ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। 'ਚ ਮਾਮਲਾ ਦਰਜ ਕੀਤਾ ਗਿਆ ਸੀ। Punjab: NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਇਰ
ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ !
ਪੰਜਾਬ ਸਰਕਾਰ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਇਹ ਮੀਟਿੰਗ 22 ਨਵੰਬਰ ਨੂੰ ਸੱਦੀ ਹੈ। ਇਹ ਬੈਠਕ ਕੈਬਨਿਟ ਦੀ ਸਬ ਕਮੇਟੀ ਨਾਲ ਹੋਵੇਗੀ। ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ।
ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਸੱਦ ਲਿਆ ਹੈ। ਪਰ ਮੀਟਿੰਗ ਦਾ ਸਮਾਂ ਹਰੇਕ ਲਈ ਵੱਖਰਾ ਰੱਖਿਆ ਗਿਆ ਹੈ। ਇਹ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ ਤਾਲਮੇਲ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਹੈ।
ਸਭ ਤੋਂ ਪਹਿਲਾ ਕੈਬਨਿਟ ਸਬ ਕਮੇਟੀ ਸਵੇਰੇ 11.00 ਵਜੇ CPF ਇੰਪਲਾਈਜ਼ ਯੂਨੀਅਨ ਪੰਜਾਬ ਦੇ ਨਾਲ ਬੈਠਕ ਕਰੇਗੀ। ਇਸ ਤੋਂ ਬਾਅਦ ਸਵੇਰੇ 11.30 ਵਜੇ ਡੈਮੋਕਰੇਟਿਕ ਜੰਗਲਾਤ ਮੁਲਾਜਿਮ ਯੂਨੀਅਨ ਪੰਜਾਬ, ਫਿਰ ਦੁਪਹਿਰ 12.00 ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਇਹਨਾਂ ਨੂੰ ਸਿਰਫ਼ 15 ਮਿੰਟ ਦਾ ਹੀ ਸਮਾਂ ਦਿੱਤਾ ਗਿਆ ਹੈ। Punjab News: ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ
- - - - - - - - - Advertisement - - - - - - - - -