Punjab Breaking News LIVE: ਪੰਜਾਬ ਸਣੇ ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ, ਅੱਜ ਪੰਜਾਬ 'ਚ ਬੱਸਾਂ ਦਾ ਚੱਕਾ ਜਾਮ, Punjabi University ਪਟਿਆਲਾ ਦੀ ਵੱਡੀ ਕਾਰਵਾਈ, ਵਿਦਿਆਰਥੀਆਂ ਦਾ ਲਾਇਆ ਧਰਨਾ ਆ ਗਿਆ ਕੰਮ, ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਕੁੱਲ ਮਿਲਾ ਕੇ 6 ਬੈਂਡ 'ਤੇ ਮਿਲੇਗਾ ਵੀਜ਼ਾ
Punjab Breaking: ਪੰਜਾਬ ਸਣੇ ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ, ਅੱਜ ਬੱਸਾਂ ਦਾ ਚੱਕਾ ਜਾਮ, Punjabi University ਪਟਿਆਲਾ ਦੀ ਵੱਡੀ ਕਾਰਵਾਈ, ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਕੁੱਲ ਮਿਲਾ ਕੇ 6 ਬੈਂਡ 'ਤੇ ਮਿਲੇਗਾ ਵੀਜ਼ਾ
ਪਠਾਨਕੋਟ-ਸੁਜਾਨਪੁਰ ਰੋਡ 'ਤੇ ਭਿਆਨਕ ਹਾਦਸਾ ਵਾਪਰਿਆ ਹੈ। ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਪਤਾ ਲੱਗਾ ਹੈ ਕਿ ਸਮਾਂ ਕਵਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਤੇਜ਼ ਰਫਤਾਰ ਕਾਰਨ ਬੱਸ ਸੜਕ ਤੋਂ ਪਲਟ ਗਈ। ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ। ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਮਜੀਠਾ ਦੇ ਪਿੰਡ ਪੰਧੇਰ ਕਲਾਂ 'ਚ ਇੱਕ ਬੇਟੇ ਨੇ ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ ਹੈ। ਉਸ ਨੇ ਸਰੀਏ ਮਾਰ-ਮਾਰ ਕੇ ਆਪਣੇ ਮਾਪਿਆਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦਰਅਸਲ ਪਿੰਡ 'ਚ ਇੱਕ ਵਿਆਹ ਸੀ ਤੇ ਪ੍ਰਿਤਪਾਲ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਇਸ ਕਾਰਨ ਉਸ ਦੇ ਮਾਤਾ-ਪਿਤਾ ਉਸ ਨੂੰ ਘਰੋਂ ਦੁਬਾਰਾ ਉੱਥੇ ਜਾਣ ਤੋਂ ਰੋਕ ਰਹੇ ਸਨ। ਗੁੱਸੇ ਵਿੱਚ ਆ ਕੇ ਉਸ ਨੇ ਦੋਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਦੋਵਾਂ ਦੀ ਮੌਤ ਹੋ ਗਈ।
ਪੰਜਾਬ ਵਿੱਚ ਮੁੱਖ ਮੰਤਰੀ ਦੇ ਹਵਾਈ ਝੂਟਿਆਂ 'ਤੇ ਵਿਰੋਧੀ ਧਿਰਾਂ ਸਵਾਲ ਖੜ੍ਹੇ ਕਰ ਰਹੀਆਂ ਹਨ। ਇਹ ਮੁੱਖ ਮੰਤਰੀ ਪੰਜਾਬ ਦਾ ਨਹੀਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਭਗਵੰਤ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ 'ਚ ਲੇ ਕੇ ਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਖਜ਼ਾਨੇ 'ਚੋਂ 50 ਕਰੋੜ ਰੁਪਏ ਖਰਚ ਕਰ ਦਿੱਤੇ ਹਨ।
ਪੰਜਾਬੀ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਵਾਪਰੇ ਅਣਸੁਖਾਵੇਂ ਘਟਨਾਕ੍ਰਮ ਬਾਬਤ ਸ਼ੁਰੂ ਕੀਤੀਆਂ ਕਾਰਵਾਈਆਂ ਅਗਲੇ ਪੜਾਅ ਵਿੱਚ ਪਹੁੰਚ ਗਈਆਂ ਹਨ। ਪੰਜਾਬੀ ਯੂਨੀਵਰਸਿਟੀ ਨੇ ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜੁਆਬ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਵਿਭਾਗੀ ਜਾਂਚ ਸੇਵਾਮੁਕਤ ਜ਼ਿਲ੍ਹਾ ਸੈਸ਼ਨ ਜੱਜ ਵੀ.ਕੇ. ਗੁਪਤਾ ਦੇ ਹਵਾਲੇ ਕਰ ਦਿੱਤੀ ਹੈ।
ਪੰਜਾਬ ਪਰਾਲੀ ਸਾੜਨ ਦਾ ਵੱਡਾ ਵਿਵਾਦ ਬਣਿਆ ਹੋਇਆ ਹੈ ਤਾਂ ਇਸ ਵਿਚਾਲੇ ਪਰਾਲੀ ਸਾਂਭਣ ਨੂੰ ਲੈ ਕੇ ਵੀ ਇੱਕ ਵੱਡਾ ਘੁਟਾਲਾ ਦੇਖਣ ਨੂੰ ਮਿਲਿਆ ਹੈ। ਪਰਾਲੀ ਸਾਂਭਣ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਵਾਉਂਦੀ ਹੈ। ਤਾਂ ਇਸ ਸਬਸਿਡੀ ਨੂੰ ਲੈ ਕੇ ਵੱਡਾ ਘਪਲਾ ਹੋਣ ਦੀ ਖ਼ਬਰ ਹੈ।
ਕੈਨੇਡਾ ਅਤੇ ਭਾਰਤ ਦੇ ਵਿਗੜਦੇ ਕੂਟਨੀਤਕ ਸਬੰਧਾਂ ਨੇ ਇੱਕ ਵਾਰ ਤਾਂ ਉਹਨਾਂ ਵਿਦਿਆਰਥੀਆਂ ਪਰੇਸ਼ਾਨੀ ਵਿੱਚ ਪਾ ਦਿੱਤਾ ਸੀ ਜੋ ਕੈਨੇਡਾ ਜਾਣ ਦਾ ਸੁਫ਼ਨਾ ਵੇਖ ਰਹੇ ਸੀ। ਅਜਿਹੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਹਰ ਸਾਲ ਉੱਤਰੀ ਅਮਰੀਕਾ ਜਾਣ ਵਾਲੇ ਹਜ਼ਾਰਾਂ ਪ੍ਰਵਾਸੀਆਂ, ਵਿਦਿਆਰਥੀਆਂ ਅਤੇ ਕਾਮਿਆਂ ਨੂੰ ਵੀਜ਼ਾ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਹੋਇਆ ਇਸ ਦੇ ਬਿਲਕੁਲ ਉਲਟ। ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਪ੍ਰਤੀ ਬਹੁਤ ਨਰਮ ਰਵੱਈਆ ਅਪਣਾਇਆ ਹੈ। ਕੈਨੇਡਾ ਨੇ ਹੁਣ 99 ਫੀਸਦੀ ਵਿਦਿਆਰਥੀਆਂ ਨੂੰ ਵੀਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ ਜਦੋਂ ਕਿ ਪਹਿਲਾਂ ਸਫਲਤਾ ਦਰ 60 ਫੀਸਦੀ ਦੇ ਕਰੀਬ ਸੀ। ਇੰਨਾ ਹੀ ਨਹੀਂ ਕੈਨੇਡਾ ਨੇ ਭਾਰਤੀ ਵਿਦਿਆਰਥੀਆਂ (Indian students) ਨੂੰ ਦੋ ਹੋਰ ਰਾਹਤਾਂ ਦਿੱਤੀਆਂ ਹਨ। ਪਹਿਲਾਂ, ਹੁਣ ਆਈਲੈਟਸ ਵਿੱਚ ਹਰ ਵਿਸ਼ੇ ਵਿੱਚ ਛੇ ਬੈਂਡ ਦੀ ਲੋੜ (requirement of six bands in each subject in IELTS) ਨਹੀਂ ਹੈ, ਕੁੱਲ ਮਿਲਾ ਕੇ ਵੀਜ਼ਾ ਸਿਰਫ਼ ਛੇ ਬੈਂਡਾਂ 'ਤੇ ਹੀ ਮਿਲੇਗਾ।
ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਵਿਚ ਕੰਮ ਕਰਦੇ ਕੱਚੇ ਮੁਲਾਜ਼ਮ ਪੰਜਾਬ ਸਰਕਾਰ ਖਿਲਾਫ਼ ਹੜਤਾਲ 'ਤੇ ਚਲੇ ਗਏ ਹਨ। ਇਹਨਾਂ ਕੱਚੇ ਕਾਮਿਆਂ ਦੀ ਹੜਤਾਲ ਵੀਰਵਾਰ ਤੋਂ ਦੋ ਦਿਨਾਂ ਲਈ ਸ਼ੁਰੂ ਹੋ ਗਈ ਹੈ। ਤਿਉਹਾਰਾਂ ਦੇ ਸਿਜਨ ਮੌਕੇ ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਹੜਤਾਲ 'ਤੇ ਜਾਣ ਨਾਲ ਯਾਤਰੀ ਕਾਫ਼ੀ ਪਰੇਸ਼ਾਨ ਹੋਣਗੇ।
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਵਿੱਚ 9 ਨਵੰਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਹਿਮਾਲੀਅਨ ਖੇਤਰ (ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ) ਵਿੱਚ 10 ਨਵੰਬਰ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਉੱਤਰ-ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛੋਕੜ
Punjab Breaking News LIVE, 09 November, 2023: ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਵਿੱਚ 9 ਨਵੰਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਹਿਮਾਲੀਅਨ ਖੇਤਰ (ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ) ਵਿੱਚ 10 ਨਵੰਬਰ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਉੱਤਰ-ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਸਣੇ ਦਿੱਲੀ 'ਚ ਮੀਂਹ ਦੀ ਸੰਭਾਵਨਾ
10 ਨਵੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 10 ਨਵੰਬਰ ਨੂੰ ਦਿੱਲੀ 'ਚ ਇਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। IMD ਮੁਤਾਬਕ ਜੇ ਦਿੱਲੀ 'ਚ ਬਾਰਿਸ਼ ਹੁੰਦੀ ਹੈ ਤਾਂ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। Weather Update: ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ, ਪ੍ਰਦੂਸ਼ਣ ਤੋਂ ਮਿਲੇਗੀ ਰਾਹਤ? ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਅਪਡੇਟ
ਅੱਜ ਪੰਜਾਬ 'ਚ ਬੱਸਾਂ ਦਾ ਚੱਕਾ ਜਾਮ
ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਵਿਚ ਕੰਮ ਕਰਦੇ ਕੱਚੇ ਮੁਲਾਜ਼ਮ ਪੰਜਾਬ ਸਰਕਾਰ ਖਿਲਾਫ਼ ਹੜਤਾਲ 'ਤੇ ਚਲੇ ਗਏ ਹਨ। ਇਹਨਾਂ ਕੱਚੇ ਕਾਮਿਆਂ ਦੀ ਹੜਤਾਲ ਵੀਰਵਾਰ ਤੋਂ ਦੋ ਦਿਨਾਂ ਲਈ ਸ਼ੁਰੂ ਹੋ ਗਈ ਹੈ। ਤਿਉਹਾਰਾਂ ਦੇ ਸਿਜਨ ਮੌਕੇ ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਹੜਤਾਲ 'ਤੇ ਜਾਣ ਨਾਲ ਯਾਤਰੀ ਕਾਫ਼ੀ ਪਰੇਸ਼ਾਨ ਹੋਣਗੇ। BUS Strike: ਅੱਜ ਪੰਜਾਬ 'ਚ ਬੱਸਾਂ ਦਾ ਚੱਕਾ ਜਾਮ, ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਕਿਹੜੇ ਕਿਹੜੇ ਰੂਅ ਹੋਣਗੇ ਪ੍ਰਭਾਵਿਤ
ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ
ਕੈਨੇਡਾ ਅਤੇ ਭਾਰਤ ਦੇ ਵਿਗੜਦੇ ਕੂਟਨੀਤਕ ਸਬੰਧਾਂ ਨੇ ਇੱਕ ਵਾਰ ਤਾਂ ਉਹਨਾਂ ਵਿਦਿਆਰਥੀਆਂ ਪਰੇਸ਼ਾਨੀ ਵਿੱਚ ਪਾ ਦਿੱਤਾ ਸੀ ਜੋ ਕੈਨੇਡਾ ਜਾਣ ਦਾ ਸੁਫ਼ਨਾ ਵੇਖ ਰਹੇ ਸੀ। ਅਜਿਹੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਹਰ ਸਾਲ ਉੱਤਰੀ ਅਮਰੀਕਾ ਜਾਣ ਵਾਲੇ ਹਜ਼ਾਰਾਂ ਪ੍ਰਵਾਸੀਆਂ, ਵਿਦਿਆਰਥੀਆਂ ਅਤੇ ਕਾਮਿਆਂ ਨੂੰ ਵੀਜ਼ਾ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਹੋਇਆ ਇਸ ਦੇ ਬਿਲਕੁਲ ਉਲਟ।
ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਪ੍ਰਤੀ ਬਹੁਤ ਨਰਮ ਰਵੱਈਆ ਅਪਣਾਇਆ ਹੈ। ਕੈਨੇਡਾ ਨੇ ਹੁਣ 99 ਫੀਸਦੀ ਵਿਦਿਆਰਥੀਆਂ ਨੂੰ ਵੀਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ ਜਦੋਂ ਕਿ ਪਹਿਲਾਂ ਸਫਲਤਾ ਦਰ 60 ਫੀਸਦੀ ਦੇ ਕਰੀਬ ਸੀ। ਇੰਨਾ ਹੀ ਨਹੀਂ ਕੈਨੇਡਾ ਨੇ ਭਾਰਤੀ ਵਿਦਿਆਰਥੀਆਂ (Indian students) ਨੂੰ ਦੋ ਹੋਰ ਰਾਹਤਾਂ ਦਿੱਤੀਆਂ ਹਨ। ਪਹਿਲਾਂ, ਹੁਣ ਆਈਲੈਟਸ ਵਿੱਚ ਹਰ ਵਿਸ਼ੇ ਵਿੱਚ ਛੇ ਬੈਂਡ ਦੀ ਲੋੜ (requirement of six bands in each subject in IELTS) ਨਹੀਂ ਹੈ, ਕੁੱਲ ਮਿਲਾ ਕੇ ਵੀਜ਼ਾ ਸਿਰਫ਼ ਛੇ ਬੈਂਡਾਂ 'ਤੇ ਹੀ ਮਿਲੇਗਾ। Canada Visas : ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਵਿਦੇਸ਼ੀ ਸਰਕਾਰ ਨੇ 99 ਫੀਸਦੀ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤਾ Visas, ਹੁਣ ਕੁੱਲ ਮਿਲਾ ਕੇ 6 ਬੈਂਡ 'ਤੇ ਮਿਲੇਗਾ ਵੀਜ਼ਾ
- - - - - - - - - Advertisement - - - - - - - - -