Punjab Breaking News LIVE : ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, 4 ਜਵਾਨਾਂ ਦੀ ਮੌਤ, ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ

Punjab Breaking News LIVE : ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, 4 ਜਵਾਨਾਂ ਦੀ ਮੌਤ, ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ, ਸਾਬਕਾ CM ਚੰਨੀ ਨੂੰ ਵਿਜੀਲੈਂਸ ਦਾ ਨੋਟਿਸ

ABP Sanjha Last Updated: 12 Apr 2023 05:25 PM
Punjab News: ਦੇਸ਼ ਦੇ ਲੋਕਾਂ ਦੀ ਇੱਛਾ ਕੇਜਰੀਵਾਲ ਪ੍ਰਧਾਨ ਮੰਤਰੀ ਬਣਨ: ਅਨਮੋਲ ਗਗਨ ਮਾਨ

ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਾਅਵਾ ਕੀਤਾ ਹੈ ਦੇਸ਼ ਦੇ ਲੋਕਾਂ ਦੀ ਇੱਛਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸੀਐਮ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ ਹੈ। 

Sangrur News: ਭਾਈਚਾਰਕ ਸਾਂਝ ਦੀ ਮਿਸਾਲ! ਰੋਜ਼ਾ ਇਫਤਾਰ ਮੌਕੇ ਫ਼ਿਰਕਾਪ੍ਰਸਤ ਤਾਕਤਾਂ ਨੂੰ ਖਾਸ ਸੁਨੇਹਾ

 ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਵੱਲੋਂ ਸਥਾਨਕ ਵੱਡੀ ਈਦਗਾਹ ਵਿੱਚ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ। ਇਸ ਵਿੱਚ ਸਥਾਨਕ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਮੁਫ਼ਤੀ ਇਰਤਕਾ-ਉਲ-ਹਸਨ ਕਾਂਧਲਵੀ (ਮੁਫ਼ਤੀ ਏ ਆਜ਼ਮ ਪੰਜਾਬ), ਮੁਹੰਮਦ ਯੂਨਸ, ਅਰਸ਼ਦ ਡਾਲੀ, ਸਤਨਾਮ ਪੰਜਾਬੀ (ਪੰਜਾਬੀ ਗਾਇਕ) ਨੇ ਸ਼ਿਰਕਤ ਕੀਤੀ। 

CM Bhagwant Mann: ਸੀਐਮ ਮਾਨ ਦਾ ਪੰਜਾਬੀਆਂ ਨੂੰ ਸੁਨੇਹਾ! ਵੋਟਾਂ ਦੇ ਦੋ ਮਹੀਨੇ ਛੱਡ ਬਾਕੀ ਦੇ 1800 ਦਿਨ ਮਿਲਜੁਲ ਕੇ ਰਿਹਾ ਕਰੋ...

 ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨਕਲਾਬੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਯਾਦਗਾਰੀ ਬੁੱਤ ਦਾ ਉਦਘਾਟਨ ਕੀਤਾ। ਸੀਐਮ ਭਗਵੰਤ ਮਾਨ ਅੱਜ ਸੰਗਰੂਰ (Sangrur) ਜ਼ਿਲ੍ਹੇ ਦੇ ਪਿੰਡ ਨਿਹਾਲਗੜ੍ਹ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਮਰੇਡ ਤੇਜਾ ਸਿੰਘ ਦੀ 50ਵੀਂ ਬਰਸੀ ਮੌਕੇ ਉਨ੍ਹਾਂ ਦੀ ਨਵੀਂ ਬਣੀ ਯਾਦਗਾਰ ਤੋਂ ਪਰਦਾ ਚੁੱਕਿਆ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਤੇਜਾ ਸਿੰਘ ਸੁਤੰਤਰ ਜੀ ਦੇਸ਼ ਦੀ ਆਜ਼ਾਦੀ ਲਈ ਵੀ ਲੜ੍ਹੇ ਤੇ ਫੇਰ ਉਸ ਆਜ਼ਾਦ ਦੇਸ਼ ਦੀ ਪਾਰਲੀਮੈਂਟ ਦੇ ਮੈਂਬਰ ਵੀ ਬਣੇ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸੁਤੰਤਰ ਜੀ ਇੱਕ ਝੋਲਾ ਲੈ ਕੇ ਪਾਰਲੀਮੈਂਟ 'ਚ ਜਾਂਦੇ ਹੁੰਦੇ ਸੀ। 

Chandigarh News: ਚੰਡੀਗੜ੍ਹ 'ਚ ਸ਼ਰਾਬ ਦੇ ਸ਼ੌਕੀਨਾਂ ਲਈ ਝਟਕਾ! ਛੇਵੀਂ ਵਾਰ ਵੀ ਨਹੀਂ ਲੱਭੇ ਠੇਕੇਦਾਰ

ਚੰਡੀਗੜ੍ਹ ਵਿੱਚ ਸ਼ਰਾਬ ਦੇ ਸ਼ੌਕੀਨਾਂ ਲਈ ਮਾੜੀ ਖਬਰ ਹੈ। ਇਸ ਵਾਰ ਸੋਹਣੇ ਸ਼ਹਿਰ ਵਿੱਚ ਠੇਕੇਦਾਰ ਸ਼ਰਾਬ ਦਾ ਕਾਰੋਬਾਰ ਕਰਨ ਤੋਂ ਕਤਰਾ ਰਹੇ ਹਨ। ਇਹ ਜਾਣ ਕੇ ਹੈਰਾਨੀ ਹੋਏਗੀ ਕਿ ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਨੇ ਲਗਤਾਰ ਛੇਵੀਂ ਵਾਰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਪਰ ਅਜੇ ਵੀ ਸਾਰੇ ਠੇਕਿਆਂ ਦੀ ਬੋਲੀ ਨਹੀਂ ਲੱਗੀ। 

Punjab News: ਸੀਐਮ ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਕੇਂਦਰ ਵੱਲੋਂ ਰੇਟ 'ਚ ਕਟੌਤੀ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ 'ਚ ਨਮੀ ਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ 'ਚ ਜੋ ਕੱਟ ਲਾਇਆ ਗਿਆ ਹੈ, ਉਸ ਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ।  ਸੀਐਮ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅਸੀਂ ਹਰ ਮੁਸ਼ਕਲ ਸਮੇਂ 'ਚ ਨਾਲ ਖੜ੍ਹੇ ਹਾਂ।

Bathinda News: ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, ਆਰਮੀ ਏਰੀਆ ਸੀਲ, 4 ਜਵਾਨਾਂ ਦੀ ਮੌਤ

ਬਠਿੰਡਾ ਦਾ ਆਰਮੀ ਏਰੀਆ ਸੀਲ ਕਰ ਦਿੱਤਾ ਗਿਆ ਹੈ। ਬਠਿੰਡਾ ਛਾਉਣੀ ਵਿੱਚ ਕਿਸੇ ਘਟਨਾ ਮਗਰੋਂ ਕਿਸੇ ਨੂੰ ਵੀ ਛਾਉਣੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਫੌਜ ਵੀ ਪੁਲਿਸ ਨੂੰ ਕੁਝ ਨਹੀਂ ਦੱਸ ਰਹੀ। ਗੋਲੀਬਾਰੀ ਦੀ ਘਟਨਾ ਦੱਸੀ ਜਾ ਰਹੀ ਹੈ। ਫੌਜ ਆਪਣੇ ਪੱਧਰ 'ਤੇ ਮਾਮਲੇ ਨੂੰ ਹੈਂਡਲ ਕਰ ਰਹੀ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਛਾਉਣੀ 'ਚ ਸਵੇਰੇ 5 ਵਜੇ ਗੋਲੀਬਾਰੀ ਹੋਈ ਹੈ। ਇਸ ਫਾਇਰਿੰਗ 'ਚ 4 ਜਵਾਨਾਂ ਦੀ ਮੌਤ ਹੋ ਗਈ ਹੈ।

Farmers Protest: ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ, 13 ਅਪ੍ਰੈਲ ਤੱਕ ਦਾ ਅਲਟੀਮੇਟਮ

ਕੇਂਦਰ ਸਰਕਾਰ ਵੱਲੋਂ ਬਾਰਸ਼ ਕਰਕੇ ਨੁਕਸਾਨੀ ਫਸਲ ਦੇ ਭਾਅ ਵਿੱਚ ਕਟੌਤੀ ਲਾਉਣ ਦੀ ਸ਼ਰਤ ਤੋਂ ਕਿਸਾਨ ਭੜਕ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਕਣਕ ਦੀ ਫ਼ਸਲ ਦੇ ਭਾਅ ਉੱਪਰ ਕੱਟ ਲਾਉਣਾ ਕੇਂਦਰ ਸਰਕਾਰ ਦਾ ਕਿਸਾਨਾਂ ਖ਼ਿਲਾਫ਼ ਤੁਗਲਕੀ ਫ਼ਰਮਾਨ ਹੈ। 

Punjab News: ਕਿਸਾਨਾਂ ਲਈ ਵੱਡਾ ਐਲਾਨ ! ਨਰਮਾ ਕਿਸਾਨਾਂ ਨੂੰ 15 ਅਪ੍ਰੈਲ ਤੋਂ ਨਹਿਰੀ ਪਾਣੀ ਮਿਲੇਗਾ: ਜੰਜੂਆ

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤੀ ਜਾ ਰਹੀ ਹੈ।

Punjab News: ਮੌਸਮ ਦੇ ਕਹਿਰ ਮਗਰੋਂ ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਰੇਟ 'ਚ ਹੋਏਗੀ ਕਟੌਤੀ

ਮੌਸਮ ਦੇ ਕਹਿਰ ਮਗਰੋਂ ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਮਾਪਦੰਡਾਂ ’ਤੇ ਖ਼ਰੀ ਨਾ ਉੱਤਰਨ ਵਾਲੀ ਫ਼ਸਲ ਦੇ ਮੁੱਲ ਵਿੱਚ ਕਟੌਤੀ ਦੀ ਸ਼ਰਤ ਲਾ ਦਿੱਤੀ ਹੈ। ਨੁਕਸਾਨੀ ਫ਼ਸਲ ਦੇ ਮੁੱਲ ’ਚ 5.31 ਰੁਪਏ ਤੋਂ 31.87 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਹੋਵੇਗੀ। ਉਂਝ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਲਈ ਕੇਂਦਰੀ ਮਾਪਦੰਡਾਂ ’ਚ ਕੁਝ ਢਿੱਲ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ।

Punjab News: ਸਾਬਕਾ CM ਚਰਨਜੀਤ ਚੰਨੀ ਨੂੰ ਵਿਜੀਲੈਂਸ ਨੇ ਕੀਤਾ ਤਲਬ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼ਿਕੰਜਾ ਕੱਸ ਲਿਆ ਹੈ। ਬਿਊਰੋ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਵੱਲੋਂ ਚੰਨੀ ਨੂੰ ਬੁੱਧਵਾਰ ਸਵੇਰੇ 10:30 ਵਜੇ ਤਲਬ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।

ਪਿਛੋਕੜ

Punjab Breaking News LIVE Updates :  ਬਠਿੰਡਾ ਦਾ ਆਰਮੀ ਏਰੀਆ ਸੀਲ ਕਰ ਦਿੱਤਾ ਗਿਆ ਹੈ। ਬਠਿੰਡਾ ਛਾਉਣੀ ਵਿੱਚ ਕਿਸੇ ਘਟਨਾ ਮਗਰੋਂ ਕਿਸੇ ਨੂੰ ਵੀ ਛਾਉਣੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਫੌਜ ਵੀ ਪੁਲਿਸ ਨੂੰ ਕੁਝ ਨਹੀਂ ਦੱਸ ਰਹੀ। ਗੋਲੀਬਾਰੀ ਦੀ ਘਟਨਾ ਦੱਸੀ ਜਾ ਰਹੀ ਹੈ। ਫੌਜ ਆਪਣੇ ਪੱਧਰ 'ਤੇ ਮਾਮਲੇ ਨੂੰ ਹੈਂਡਲ ਕਰ ਰਹੀ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਛਾਉਣੀ 'ਚ ਸਵੇਰੇ 5 ਵਜੇ ਗੋਲੀਬਾਰੀ ਹੋਈ ਹੈ। ਇਸ ਫਾਇਰਿੰਗ 'ਚ 4 ਜਵਾਨਾਂ ਦੀ ਮੌਤ ਹੋ ਗਈ ਹੈ।


 


ਸਾਬਕਾ CM ਚਰਨਜੀਤ ਚੰਨੀ ਨੂੰ ਵਿਜੀਲੈਂਸ ਨੇ ਕੀਤਾ ਤਲਬ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼ਿਕੰਜਾ ਕੱਸ ਲਿਆ ਹੈ। ਬਿਊਰੋ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਵੱਲੋਂ ਚੰਨੀ ਨੂੰ ਬੁੱਧਵਾਰ ਸਵੇਰੇ 10:30 ਵਜੇ ਤਲਬ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।


ਵਿਜੀਲੈਂਸ ਪੱਖ ਤੋਂ ਵੀ ਪੁੱਛਗਿੱਛ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਉਸ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ। ਤਾਂ ਜੋ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ। ਦੱਸ ਦਈਏ ਕਿ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਇੱਥੇ ਇਹ ਚੇਤੇ ਰਹੇ ਕਿ ਵਿਜੀਲੈਂਸ ਨੇ ਅਜੇ ਤੱਕ ਚੰਨੀ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਹੈ।


ਜ਼ਿਕਰ ਕਰ ਦਈਏ ਕਿ ਜਦੋਂ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਸਨ। ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ ਕਿ ਚੰਨੀ ਵਿਦੇਸ਼ ਭੱਜ ਗਿਆ ਹੈ। ਹਾਲਾਂਕਿ ਚੰਨੀ ਨੇ ਉਸ ਸਮੇਂ ਕਿਹਾ ਸੀ ਕਿ ਉਨ੍ਹਾਂ ਦੀਆਂ ਅੱਖਾਂ ਦਾ ਇਲਾਜ ਚੱਲ ਰਿਹਾ ਹੈ, ਇਸੇ ਲਈ ਉਹ ਵਿਦੇਸ਼ ਆਏ ਸਨ, ਜਿਸ ਤੋਂ ਬਾਅਦ ਚੰਨੀ ਪਰਤ ਆਏ ਸਨ। ਆਪਣੇ ਖੇਤਰ ਵਿੱਚ ਵੀ ਸਰਗਰਮ ਹੋ ਗਿਆ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਵੱਲੋਂ ਚਰਨਜੀਤ ਚੰਨੀ ਦੇ ਖ਼ਿਲਾਫ਼ ਐਲਓਸੀ ਜਾਰੀ ਕਰ ਦਿੱਤਾ ਗਿਆ ਸੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.