Punjab Breaking News LIVE: ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ, ਅਕਾਲੀ ਦਲ-SGPC ਨੇ ਲਾਇਆ ਪੱਕਾ ਮੋਰਚਾ, 'ਆਪ' ਦੀ ਕਰਾਰੀ ਹਾਰ 'ਤੇ ਕਾਂਗਰਸ-ਅਕਾਲੀਆਂ ਨੇ ਮਾਰੇ ਤਾਹਨੇ! ਸੀਐਮ ਤੋਂ ਮੰਗ ਲਿਆ ਹਿਸਾਬ

Punjab Breaking News LIVE: ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ, ਅਕਾਲੀ ਦਲ-SGPC ਨੇ ਲਾਇਆ ਪੱਕਾ ਮੋਰਚਾ, 'ਆਪ' ਦੀ ਕਰਾਰੀ ਹਾਰ 'ਤੇ ਕਾਂਗਰਸ-ਅਕਾਲੀਆਂ ਨੇ ਮਾਰੇ ਤਾਹਨੇ! ਸੀਐਮ ਤੋਂ ਮੰਗ ਲਿਆ ਹਿਸਾਬ

ABP Sanjha Last Updated: 04 Dec 2023 12:45 PM
Crime News: ਤਰਨਤਾਰਨ 'ਚ ਭਾਣਜੇ ਨੇ ਮਾਸੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, ਜਾਇਦਾਦ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ

ਤਰਨਤਾਰਨ ਦੇ ਵਿੱਚ ਇੱਕ ਨੌਜਵਾਨ (ਸਿਕੰਦਰ) ਵੱਲੋਂ ਆਪਣੀ ਮਾਸੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿੱਚ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਜਿਸ ਦੌਰਾਨ ਨੌਜਵਾਨ ਨੇ ਮਾਸੀ ਦਾ ਕਤਲ ਕਰ ਦਿੱਤਾ ਤੇ ਇਸ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਇਹ ਵਾਰਦਾਤ ਦੇਰ ਰਾਤ ਵਾਪਰੀ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Aam Aadmi Party: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਕਾਂਗਰਸ ਦੇ ਬਲਦ ਵਜੋਂ ਉਭਰਣ ਦਾ ਸੁਫਨਾ ਚਕਨਾਚੂਰ

ਦੇਸ਼ ਦੀ ਸਿਆਸਤ ਵਿੱਚ ਕਾਂਗਰਸ ਦੇ ਬਲਦ ਵਜੋਂ ਉਭਰਣ ਦਾ ਆਮ ਆਦਮੀ ਪਾਰਟੀ ਦਾ ਸੁਫਨਾ ਟੁੱਟ ਗਿਆ ਹੈ। ਪੰਜਾਬ ਤੇ ਦਿੱਲੀ ਨੂੰ ਛੱਡ ਦੇਸ਼ ਦੇ ਦੂਜੇ ਸੂਬਿਆਂ ਦੇ ਲੋਕ ਆਮ ਆਦਮੀ ਪਾਰਟੀ ਦੀ ਸਿਆਸਤ ਨੂੰ ਸਵੀਕਾਰ ਕਰਨ ਤੋਂ ਇਨਕਾਰੀ ਹਨ। ਆਮ ਆਦਮੀ ਪਾਰਟੀ ਨੇ ਹੁਣ ਤੱਕ ਕਈ ਸੂਬਿਆਂ ਵਿੱਚ ਚੋਣਾਂ ਲੜੀਆਂ ਪਰ ਕੋਈ ਵੱਡੀ ਸਫਲਤਾ ਨਹੀਂ ਮਿਲੀ। ਸਭ ਤੋਂ ਵੱਡਾ ਝਟਕਾ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿੱਚ ਲੱਗਾ ਹੈ। ਇੱਥੇ ਆਮ ਆਦਮੀ ਪਾਰਟੀ ਨੂੰ ਨੋਟਾ ਤੋਂ ਵੀ ਘੱਟ ਵੋਟਾਂ ਮਿਲੀਆਂ।

Ludhiana News: ਡੌਗ ਸ਼ੋਅ 'ਚ ਕੁੱਤਿਆਂ ਨੇ ਵਿਖਾਏ ਕਰਤੱਬ, 100 ਤੋਂ ਵੱਧ ਮਾਲਕ ਆਪਣੇ ਕੁੱਤੇ ਲੈ ਕੇ ਪਹੁੰਚੇ

ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਐਤਵਾਰ ਨੂੰ ਡੌਗ ਸ਼ੋਅ (ਕੁੱਤਿਆਂ ਦੀ ਪ੍ਰਦਰਸ਼ਨੀ) ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਕੀਤਾ। ਉਨ੍ਹਾਂ ਨੇ ਸਮਾਜ ਦੇ ਵਿਕਾਸ ਦੌਰਾਨ ਘਰੇਲੂ ਜਾਨਵਰਾਂ ਤੇ ਸਾਥੀ ਜਾਨਵਰਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਤੇ ਹਥਿਆਰਬੰਦ ਬਲਾਂ ਵਿੱਚ ਕੁੱਤਿਆਂ ਦੇ ਯੋਗਦਾਨ ਬਾਰੇ ਗੱਲ ਕੀਤੀ। ਉਦਘਾਟਨੀ ਸੈਸ਼ਨ ਦੌਰਾਨ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਡੌਗ ਸਕੁਐਡ ਦਾ ਵਿਸ਼ੇਸ਼ ਪ੍ਰਦਰਸ਼ਨ ਵੀ ਕੀਤਾ ਗਿਆ।

Police-Nihang dispute: ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ, ਅਕਾਲੀ ਦਲ-SGPC ਨੇ ਲਾਇਆ ਪੱਕਾ ਮੋਰਚਾ

 ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ।


 ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਬਾਹਰ ਅਰੰਭੇ ਗਏ ਰੋਸ ਪ੍ਰਦਰਸ਼ਨ ਵਿਚ ਬੁਲਾਰਿਆ ਨੇ ਸ੍ਰੀ ਭਗਵੰਤ ਮਾਨ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪਾਵਨ ਗੁਰਧਾਮ ਦੀ ਬੇਅਦਬੀ ਕਰਵਾ ਕੇ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਤਾਰ ਤਾਰ ਕੀਤਾ ਹੈ। ਧਰਨਾ ਪ੍ਰਦਰਸ਼ਨ ਦੇ ਪਹਿਲੇ ਦਿਨ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਵਿਚ ਪੁੱਜੇ ਜਥੇ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ। 

ਪਿਛੋਕੜ

Punjab Breaking News LIVE, 04 December, 2023: ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ।


 ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਬਾਹਰ ਅਰੰਭੇ ਗਏ ਰੋਸ ਪ੍ਰਦਰਸ਼ਨ ਵਿਚ ਬੁਲਾਰਿਆ ਨੇ ਸ੍ਰੀ ਭਗਵੰਤ ਮਾਨ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪਾਵਨ ਗੁਰਧਾਮ ਦੀ ਬੇਅਦਬੀ ਕਰਵਾ ਕੇ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਤਾਰ ਤਾਰ ਕੀਤਾ ਹੈ। ਧਰਨਾ ਪ੍ਰਦਰਸ਼ਨ ਦੇ ਪਹਿਲੇ ਦਿਨ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਵਿਚ ਪੁੱਜੇ ਜਥੇ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ। 


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਮਨਜੀਤ ਸਿੰਘ, ਬਲਜੀਤ ਸਿੰਘ ਜਲਾਲਉਸਮਾ, ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਹਲਕਾ ਇੰਚਾਰਜ ਕੈਪਟਨ ਹਰਮਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ 1984 `ਚ ਗੁਰਧਾਮਾਂ `ਤੇ ਹਮਲੇ ਦੀ ਘਨੌਣੀ ਹਰਕਤ ਕੀਤੀ ਗਈ ਸੀ। ਅੱਜ ਪੰਜਾਬ ਦੀ ਸਰਕਾਰ ਵੀ ਉਸੇ ਰਸਤੇ ਤੇ ਚੱਲ ਰਹੀ ਹੈ। Police-Nihang dispute: ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ, ਅਕਾਲੀ ਦਲ-SGPC ਨੇ ਲਾਇਆ ਪੱਕਾ ਮੋਰਚਾ


ਤਿੰਨ ਸੂਬਿਆਂ ਦੀਆਂ ਵਿਧਾਨ ਸਪਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਕਰਾਰੀ ਹਾਰ 'ਤੇ ਅਕਾਲੀ ਦਲ ਨੇ ਨਾਲ ਨਾਲ ਕਾਂਗਰਸ ਨੇ ਵੀ ਆਪ ਨੂੰ ਸ਼ੀਸ਼ਾ ਦਿਖਾਇਆ ਹੈ। ਹਾਰ ਤੋਂ ਬਾਅਦ ਸਾਬਕਾ ਸਿੱਖਿਆ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕੁੱਝ ਇਸ ਤਰ੍ਹਾਂ ਤੰਜ ਦੱਸਦੇ ਹੋਏ ਤਾਹਨੇ ਮਾਰੇ ਹਨ। 



ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਲਿਖਿਆ ਕਿ - ਮੁੱਖ ਮੰਤਰੀ ਦੀ ਰਿਹਾਇਸ਼ ਦੇ ਨਜ਼ਦੀਕ ਪਾਣੀ ਦੀ ਟੈਂਕੀ ਤੇ ਬੈਠੇ ਅਧਿਆਪਕ ਅਤੇ ਮੈਰੀਟੋਰੀਅਸ ਸਕੂਲ ਦੇ ਬਿਮਾਰ ਵਿਦਿਆਰਥੀ ਭਗਵੰਤ ਮਾਨ ਨੂੰ ਨਹੀਂ ਦਿਖ ਰਹੇ, ਪਰ ਇਹ ਸਭ ਮੱਧ ਪ੍ਰਦੇਸ਼ - ਛੱਤੀਸਗੜ੍ਹ ਤੱਕ ਲੋਕ ਜ਼ਰੂਰ ਦੇਖ ਰਹੇ ਹਨ। ਅਜੇ ਵੀ ਸਮਾਂ ਹੈ ਮਸ਼ਹੂਰੀਆਂ ਲਈ ਫੋਕੇ ਦਿੱਲੀ ਮਾਡਲ ਨੂੰ ਛੱਡ ਜ਼ਮੀਨੀ ਪੱਧਰ ਤੇ ਕੰਮ ਕਰੋ, ਪ੍ਰਦਰਸ਼ਨ ਕਰ ਰਹੇ ਅਧਿਆਪਕਾਂ - ਪ੍ਰੋਫੈਸਰਾਂ ਦੀ ਗੱਲ ਸੁਣੋ। Election Result: 'ਆਪ' ਦੀ ਕਰਾਰੀ ਹਾਰ 'ਤੇ ਕਾਂਗਰਸ-ਅਕਾਲੀਆਂ ਨੇ ਮਾਰੇ ਤਾਹਨੇ ! ਸੀਐਮ ਤੋਂ ਮੰਗ ਲਿਆ ਹਿਸਾਬ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.