Punjab Breaking News LIVE: ਬਾਰਸ਼ ਤੇ ਗੜ੍ਹੇਮਾਰੀ ਮਗਰੋਂ ਕਿਸਾਨਾਂ ਲਈ ਨਵੀਂ ਮੁਸੀਬਤ! ਕੇਂਦਰ ਦੀਆਂ ਟੀਮਾਂ ਪੰਜਾਬ ਪਹੁੰਚੀਆਂ, ਪੁਲਿਸ ਮੁਲਾਜ਼ਮਾਂ ਦੀਆਂ 14 ਅਪ੍ਰੈਲ ਤੱਕ ਛੁੱਟੀਆਂ ਰੱਦ
Punjab News Live: ਬਾਰਸ਼ ਤੇ ਗੜ੍ਹੇਮਾਰੀ ਮਗਰੋਂ ਕਿਸਾਨਾਂ ਲਈ ਨਵੀਂ ਮੁਸੀਬਤ! ਕੇਂਦਰ ਦੀਆਂ ਟੀਮਾਂ ਪੰਜਾਬ ਪਹੁੰਚੀਆਂ, ਪੁਲਿਸ ਮੁਲਾਜ਼ਮਾਂ ਦੀਆਂ 14 ਤੱਕ ਛੁੱਟੀਆਂ ਰੱਦ, ਸਿਰਫ 24 ਘੰਟਿਆਂ 'ਚ 100 ਕੋਰੋਨਾ ਪਾਜੇਟਿਵ, CM ਮਾਨ ਨੇ ਸੱਦੀ ਮੀਟਿੰਗ
Background
Punjab Breaking News LIVE: ਬਾਰਸ਼ ਤੇ ਗੜ੍ਹੇਮਾਰੀ ਮਗਰੋਂ ਕਿਸਾਨਾਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹੁਣ ਬਾਰਸ਼ ਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਣਕ ਦੀ ਫਸਲ ਦੀ ਕੁਆਲਿਟੀ ਹੇਠਾਂ ਆ ਗਈ ਹੈ। ਕਈ ਇਲਾਕਿਆਂ ਅੰਦਰ ਕਣਕ ਦੀ ਕੁਆਲਿਟੀ ਕੇਂਦਰ ਸਰਕਾਰ ਦੇ ਮਾਪਦੰਡਾਂ ਉੱਪਰ ਵੀ ਪੂਰੀ ਨਹੀਂ ਉੱਤਰੇਗੀ। ਇਸ ਲਈ ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਸਕਦਾ ਹੈ ਜਾਂ ਫਿਰ ਕਟੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਦੇ ਖਦਸ਼ਿਆਂ ਮਗਰੋਂ ਪੰਜਾਬ ਸਰਕਾਰ ਨੇ ਵੀ ਕੇਂਦਰ ਕੋਲ ਛੋਟ ਦੇਣ ਮੰਗ ਕੀਤੀ ਹੈ।
ਇਸ ਲਈ ਕੇਂਦਰੀ ਖੁਰਾਕ ਮੰਤਰਾਲੇ ਦੀਆਂ ਚਾਰ ਕੇਂਦਰੀ ਟੀਮਾਂ ਅੱਜ ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਝੱਖੜ ਨਾਲ ਕਣਕ ਦੀ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣਗੀਆਂ। ਇਹ ਟੀਮਾਂ ਵੀਰਵਾਰ ਨੂੰ ਚੰਡੀਗੜ੍ਹ ਪੁੱਜ ਗਈਆਂ ਸੀ ਤੇ ਅੱਜ ਪੰਜਾਬ ਦੇ ਅਫ਼ਸਰਾਂ ਨਾਲ ਸਾਂਝਾ ਦੌਰਾ ਆਰੰਭ ਕਰਨਗੀਆਂ। ਖਦਸ਼ਾ ਹੈ ਕਿ ਬਾਰਸ਼ ਤੇ ਗੜ੍ਹੇਮਾਰੀ ਕਰਕੇ ਕਣਕ ਦੀ ਗੁਣਵੱਤਾ ਹੇਠਾਂ ਆਈ ਹੈ ਜਿਸ ਕਰਕੇ ਫ਼ਸਲ ਦਾ ਕੇਂਦਰੀ ਮਾਪਦੰਡਾਂ ’ਤੇ ਖਰਾ ਉੱਤਰਨਾ ਮੁਸ਼ਕਲ ਹੈ। ਇਸ ਲਈ ਕਿਸਾਨਾਂ ਨੂੰ ਡਰ ਹੈ ਕਿ ਫਸਲ ਮੰਡੀਆਂ ਵਿੱਚ ਵੇਚਣ ਵੇਲੇ ਵੀ ਦਿੱਕਤ ਆਏਗੀ।
ਸਿਰਫ 24 ਘੰਟਿਆਂ 'ਚ 100 ਕੋਰੋਨਾ ਪੌਜੇਟਿਵ, ਸੀਐਮ ਮਾਨ ਨੇ ਬੁਲਾਈ ਸਿਹਤ ਮਹਿਕਮੇ ਦੀ ਮੀਟਿੰਗ
ਪੰਜਾਬ 'ਚ ਵੀ ਕੋਰੋਨਾ ਦਾ ਕਹਿਰ ਵਧ ਗਿਆ ਹੈ। ਸਿਰਫ 24 ਘੰਟਿਆਂ 'ਚ ਹੀ 100 ਕੋਰੋਨਾ ਪੌਜ਼ੇਟਿਵ ਮਾਮਲੇ ਸਾਹਮਣੇ ਆਉਣ ਮਗਰੋਂ ਪੰਜਾਬ ਸਰਕਾਰ ਤੇ ਸਿਹਤ ਮਹਿਕਮਾ ਅਲਰਟ ਹੋ ਗਿਆ ਹੈ। ਕੋਰੋਨਾ ਦੇ ਅਚਾਨਕ ਵਧੇ ਮਾਮਲਿਆਂ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ।
ਹਾਲਾਂਕਿ, ਸੀਐਮ ਮਾਨ ਨੇ 6 ਅਪ੍ਰੈਲ ਨੂੰ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼ ਵੈਂਟੀਲੇਟਰ 'ਤੇ ਨਹੀਂ ਪਰ ਇਨਫੈਕਸ਼ਨ ਦਰ ਵਧਣ ਕਾਰਨ ਸਥਿਤੀ ਉਲਟ ਹੁੰਦੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਵੱਲੋਂ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੋਰੋਨਾਵਾਇਰਸ ਫੈਲਣ ਦੀ ਗਤੀ ਨੂੰ ਘੱਟ ਕਰਨ ਦੇ ਯਤਨਾਂ ਸਮੇਤ ਬਚਾਅ ਉਪਾਵਾਂ ਦੀ ਸਮੀਖਿਆ ਕੀਤੀ ਜਾਵੇਗੀ। ਗੌਰਤਲਬ ਹੈ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਜਦਕਿ ਪਿਛਲੇ 24 ਘੰਟਿਆਂ 'ਚ 100 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
Punjab News: ਮਾਨਸਾ ਵਾਲਿਆਂ ਲਈ ਖ਼ੁਸ਼ਖ਼ਬਰੀ !"ਮਾਨਸਾ ਕ੍ਰਿਸ਼ੀ ਸੇਵਕ" ਐਪ ਲਾਂਚ, ਜਾਣੋ ਕੀ ਮਿਲਗਾ ਫ਼ਾਇਦਾ
Punjab News: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਤਕਨੀਕੀ ਗੈਰ-ਲਾਭਕਾਰੀ ਕੰਪਨੀ ਗ੍ਰਾਮਹਲ ਨਾਲ ਸਾਂਝੇਦਾਰੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਲਈ 'ਮਾਨਸਾ ਕ੍ਰਿਸ਼ੀ ਸੇਵਕ' ਨਾਮਕ ਇੱਕ ਨਵਾਂ ਵਟਸਐਪ-ਅਧਾਰਿਤ ਚੈਟਬੋਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚੈਟਬੋਟ ਪੰਜਾਬੀ ਵਿੱਚ ਉਪਲਬਧ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦਿੱਤੀ।
Navjot Sidhu: ਜੇਲ੍ਹ 'ਚੋਂ ਬਾਹਰ ਆਉਂਦੇ ਹੀ ਐਕਸ਼ਨ ਮੋਡ 'ਚ ਗੁਰੂ, ਹਾਈਕਮਾਨ ਨਾਲ ਮੀਟਿੰਗਾਂ ਦਾ ਦੌਰ
ਪੰਜਾਬ ਕਾਂਗਰਸ ਸੀਨੀਅਰ ਲੀਡਰ ਤੇ ਹਾਲ ਹੀ ਵਿੱਚ ਕਤਲ ਦੇ ਮਾਮਲੇ ’ਚ ਜੇਲ੍ਹ ’ਚੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਨੇਤਾ ਜੈਰਾਮ ਰਮੇਸ਼ ਵੀ ਹਾਜ਼ਰ ਸਨ। ਬੀਤੇ ਦਿਨ ਉਨ੍ਹਾਂ ਪਾਰਟੀ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ।






















