Punjab Breaking News LIVE: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ, 5994 ਈਟੀਟੀ ਅਧਿਆਪਕਾਂ ਦੀ ਭਰਤੀ 'ਤੇ ਹਾਈਕੋਰਟ ਦੀ ਰੋਕ
Punjab Breaking: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ, 5994 ਈਟੀਟੀ ਅਧਿਆਪਕਾਂ ਦੀ ਭਰਤੀ 'ਤੇ ਹਾਈਕੋਰਟ ਦੀ ਰੋਕ, ਰਾਜਾ ਵੜਿੰਗ ਨੇ ਪਿਯੂਸ਼ ਗੋਇਲ ਨੂੰ ਲਿਖਿਆ ਲੈਟਰ
LIVE
Background
Punjab Breaking News LIVE, 20 October, 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਹਿੱਸੇ ਵਜੋਂ, ਸੂਬਾ ਸਰਕਾਰ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਦੋ-ਰੋਜ਼ਾ ਵਿਧਾਨ ਸਭਾ ਸੈਸ਼ਨ (Punjab Assembly Session) ਵਿੱਚ ਦੋ ਜੀਐਸਟੀ ਸੋਧਾਂ ਪਾਸ ਕਰੇਗੀ। ਉਧਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਵੀ ਇਸ ਮਾਮਲੇ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਇਤਰਾਜ਼ ਵੀ ਪ੍ਰਗਟਾਇਆ ਹੈ।
ਰਾਜਪਾਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਸੀ ਇਹ ਸਵਾਲ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਿਤ ਇੱਕ ਪੱਤਰ ਵਿੱਚ ਜੀਐਸਟੀ ਸੋਧ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋ ਰਹੀ ਦੇਰੀ ਉੱਤੇ ਇਤਰਾਜ਼ ਜਤਾਇਆ ਸੀ। ਰਾਜਪਾਲ ਨੇ ਪੁੱਛਿਆ ਸੀ ਕਿ ਜਦੋਂ ਇਸ ਸਾਲ ਜੁਲਾਈ ਵਿੱਚ ਜੀਐਸਟੀ ਕੌਂਸਲ ਵੱਲੋਂ ਇੱਕ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਤਾਂ ਪੰਜਾਬ ਵਿਧਾਨ ਸਭਾ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਇੰਨੀ ਦੇਰੀ ਕਿਉਂ ਕੀਤੀ ਗਈ। ਦੂਜੇ ਨੂੰ ਲੋਕ ਸਭਾ ਨੇ ਮਾਰਚ ਦੇ ਸ਼ੁਰੂ ਵਿੱਚ ਮਨਜ਼ੂਰੀ ਦਿੱਤੀ ਸੀ। Punjab News: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ, GST ਸੋਧ ਨਾਲ ਸਬੰਧਤ ਦੋ ਬਿੱਲ ਕੀਤੇ ਜਾਣਗੇ ਪੇਸ਼
ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ
ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਦੋ ਧਿਰਾਂ ਵਿਚਕਾਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਸਰਪੰਚ ਵੀਰ ਸਿੰਘ ਅਤੇ ਪਿੰਡ ਵਾਸੀ ਰਣਜੀਤ ਸਿੰਘ ਦੀ ਹੋਈ ਮੌਤ ਗਈ ਹੈ ਤੇ 2 ਹੋਰ ਵਿਅਕਤੀਆਂ ਗੰਭੀਰ ਹਨ। ਜਿਹਨਾਂ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਸਰਪੰਜ ਸਣੇ ਦੋ ਵਿਅਕਤੀਆਂ ਦੀ ਮੌਤ ਹੋ ਗਈ। Moga Crime News : ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ, ਜਾਣੋ ਪੂਰਾ ਮਾਮਲਾ
ਮੰਡੀਆਂ 'ਚ ਰੁਲ ਰਿਹਾ ਅੰਨ੍ਹਦਾਤਾ!
ਪੰਜਾਬ ਵਿੱਚ ਸੈਲਰ ਮਾਲਕਾਂ ਦੀ ਹੜਤਾਲ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਦਿੱਕਤਾਂ ਆ ਰਹੀਆਂ ਹਨ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖ ਕੇ ਦਖਲ ਮੰਗਿਆ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ...ਕੇਂਦਰੀ ਮੰਤਰੀ ਪਿਯੂਸ਼ ਗੋਇਲ ਜੀ ਨੂੰ ਪੱਤਰ ਲਿਖ ਕੇ ਸੈਲਰ ਮਾਲਕਾਂ ਦੀ ਚੱਲ ਰਹੀ ਹੜਤਾਲ ਨੂੰ ਹੱਲ ਕਰਨ ਲਈ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਝੋਨੇ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਕੀਤੀ ਜਾ ਸਕੇਗੀ। Paddy Procurement: ਮੰਡੀਆਂ 'ਚ ਰੁਲ ਰਿਹਾ ਅੰਨ੍ਹਦਾਤਾ! ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਲਿਖਿਆ ਲੈਟਰ
India Canada Row: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਭਾਰਤ ਖਿਲਾਫ ਤਿੱਖਾ ਬਿਆਨ, ਕਿਹਾ, 'ਭਾਰਤ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਰਿਹਾ'
Justin Trudeau Remarks: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਖਿਲਾਫ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ (20 ਅਕਤੂਬਰ) ਨੂੰ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਦੋਵਾਂ ਦੇਸ਼ਾਂ ਦੇ ਲੱਖਾਂ ਲੋਕਾਂ ਦਾ ਜੀਵਨ ਮੁਸ਼ਕਲ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵੀਜ਼ਾ ਸੇਵਾਵਾਂ ਵਿੱਚ ਦੇਰੀ ਹੋਵੇਗੀ।
Vidhan Sabha: ਬਾਜਵਾ ਨੇ ਘੇਰਿਆ ਸੀਐਮ ਭਗਵੰਤ ਮਾਨ, ਕਿਹਾ ਅੱਜ ਪੰਜਾਬ ਦੇ ਖਜ਼ਾਨੇ ਦੀ ਬਰਬਾਦੀ ਕੀਤੀ
Punjab News: ਵਿਰੋਧੀ ਧਿਰ ਦੇ ਆਗੂ, ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਅਚਾਨਕ ਅਣਮਿਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਦੇ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਵੀਕਾਰ ਕੀਤਾ ਹੈ ਕਿ ਸਦਨ ਦਾ ਇਜਲਾਸ ਗੈਰ-ਕਾਨੂੰਨੀ ਸੀ। ਇਸ ਤੋਂ ਪਹਿਲਾਂ ਬਾਜਵਾ ਨੇ ਸਪੀਕਰ ਨੂੰ ਸਪਸ਼ਟ ਕਰਨ ਲਈ ਕਿਹਾ ਕਿ ਕੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇਤਰਾਜ਼ ਤੋਂ ਬਾਅਦ ਅੱਜ ਸ਼ੁਰੂ ਹੋਇਆ ਦੋ ਰੋਜ਼ਾ ਵਿਧਾਨ ਸਭਾ ਇਜਲਾਸ ਕਾਨੂੰਨੀ ਸੀ। ਬਾਜਵਾ ਨੇ ਸਦਨ ਦੇ ਇਜਲਾਸ ਨੂੰ ਵਿਅਰਥ ਅਤੇ ਪੰਜਾਬ ਦੇ ਖ਼ਜ਼ਾਨੇ ਦੀ ਪੂਰੀ ਬਰਬਾਦੀ ਕਰਾਰ ਦਿੱਤਾ।
Punjab News: ਜ਼ਿਲ੍ਹਾ ਗੁਰਦਾਸਪੁਰ ਅੰਦਰ ਰੇਲਵੇ ਇੰਜੀਨੀਅਰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Gurdaspur: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
Punjab News: ਬਿਕਰਮ ਮਜੀਠੀਆ ਨੇ CM ਮਾਨ ਨੂੰ ਘੇਰਿਆ, ਕਿਹਾ- ਆਪ ਹੀ ਗੈਰ ਕਾਨੂੰਨੀ ਤੌਰ ’ਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਤੇ ਆਪ ਹੀ ਰੱਦ ਵੀ ਕਰ ਦਿੱਤਾ
Punjab News: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਵੱਲੋਂ ਸੀਐੱਮ ਭਗਵੰਤ ਮਾਨ ਨੂੰ ਸਰਕਾਰ ਕਿਵੇਂ ਚਲਾਉਂਣੀ ਹੁੰਦੀ ਹੈ, ਉਸ ਨੂੰ ਲੈ ਕੇ ਪਾਠ ਪੜ੍ਹਾਇਆ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਭਗਵੰਤ ਮਾਨ ਵਿੱਚ ਅਜੇ ਵੀ ਬਚਪਨਾ ਹੈ, ਜਿਸ ਕਰਕੇ ਸਮਝ ਨਹੀਂ ਆ ਰਹੀ ਹੈ ਕਿ ਸੂਬੇ ਦੀ ਸਰਕਾਰ ਨੂੰ ਕਿਵੇਂ ਚਲਾਇਆ ਜਾਵੇ। ਅੱਜ ਰੱਦ ਹੋਏ ਸੈਸ਼ਨ ਨੂੰ ਲੈ ਕੇ ਹੋਏ ਖਰਚੇ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- 'ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪ ਸਮਝ ਨਹੀਂ ਆ ਰਹੀ ਕਿ ਸੂਬੇ ਨੂੰ ਚਲਾਇਆ ਕਿਵੇਂ ਜਾਵੇ...ਆਪ ਹੀ ਗੈਰ ਕਾਨੂੰਨੀ ਤੌਰ ’ਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦ ਲਿਆ ਤੇ ਆਪ ਹੀ ਰੱਦ ਵੀ ਕਰ ਦਿੱਤਾ...'
Patiala News: ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ CIA ਪਟਿਆਲਾ ਵੱਲੋਂ 60 ਕਿੱਲੋ ਭੁੱਕੀ ਸਮੇਤ ਦੋ ਤਸਕਰ ਕਾਬੂ
Patiala News: ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਮੁਹਿੰਮ ਚਲਾਈ ਹੋਈ ਹੈ। ਇਸਦੇ ਤਹਿਤ ਕਈ ਨਸ਼ਾ ਤਸਕਰ ਪੰਜਾਬ ਪੁਲਿਸ ਦੇ ਹੱਥੀ ਚੜ੍ਹ ਚੁੱਕੇ ਹਨ। ਹੁਣ ਇੱਕ ਹੋਰ ਵੱਡੀ ਕਾਮਯਾਬੀ ਪੰਜਾਬ ਪੁਲਿਸ ਦੇ ਹੱਥ ਲੱਗੀ ਹੈ। ਸੀ ਆਈ ਏ ਪਟਿਆਲਾ ਵੱਲੋਂ ਦੋ ਨਸ਼ਾ ਤਸਕਰਾਂ ਨੂੰ 60 ਕਿੱਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ।