Punjab Breaking News LIVE: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ, 5994 ਈਟੀਟੀ ਅਧਿਆਪਕਾਂ ਦੀ ਭਰਤੀ 'ਤੇ ਹਾਈਕੋਰਟ ਦੀ ਰੋਕ

Punjab Breaking: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ, 5994 ਈਟੀਟੀ ਅਧਿਆਪਕਾਂ ਦੀ ਭਰਤੀ 'ਤੇ ਹਾਈਕੋਰਟ ਦੀ ਰੋਕ, ਰਾਜਾ ਵੜਿੰਗ ਨੇ ਪਿਯੂਸ਼ ਗੋਇਲ ਨੂੰ ਲਿਖਿਆ ਲੈਟਰ

ABP Sanjha Last Updated: 20 Oct 2023 10:59 PM
India Canada Row: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਭਾਰਤ ਖਿਲਾਫ ਤਿੱਖਾ ਬਿਆਨ, ਕਿਹਾ, 'ਭਾਰਤ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਰਿਹਾ'

Justin Trudeau Remarks: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਖਿਲਾਫ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ (20 ਅਕਤੂਬਰ) ਨੂੰ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਦੋਵਾਂ ਦੇਸ਼ਾਂ ਦੇ ਲੱਖਾਂ ਲੋਕਾਂ ਦਾ ਜੀਵਨ ਮੁਸ਼ਕਲ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵੀਜ਼ਾ ਸੇਵਾਵਾਂ ਵਿੱਚ ਦੇਰੀ ਹੋਵੇਗੀ।

Vidhan Sabha: ਬਾਜਵਾ ਨੇ ਘੇਰਿਆ ਸੀਐਮ ਭਗਵੰਤ ਮਾਨ, ਕਿਹਾ ਅੱਜ ਪੰਜਾਬ ਦੇ ਖਜ਼ਾਨੇ ਦੀ ਬਰਬਾਦੀ ਕੀਤੀ

Punjab News: ਵਿਰੋਧੀ ਧਿਰ ਦੇ ਆਗੂ, ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਅਚਾਨਕ ਅਣਮਿਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਦੇ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਵੀਕਾਰ ਕੀਤਾ ਹੈ ਕਿ ਸਦਨ ਦਾ ਇਜਲਾਸ ਗੈਰ-ਕਾਨੂੰਨੀ ਸੀ। ਇਸ ਤੋਂ ਪਹਿਲਾਂ ਬਾਜਵਾ ਨੇ ਸਪੀਕਰ ਨੂੰ ਸਪਸ਼ਟ ਕਰਨ ਲਈ ਕਿਹਾ ਕਿ ਕੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇਤਰਾਜ਼ ਤੋਂ ਬਾਅਦ ਅੱਜ ਸ਼ੁਰੂ ਹੋਇਆ ਦੋ ਰੋਜ਼ਾ ਵਿਧਾਨ ਸਭਾ ਇਜਲਾਸ ਕਾਨੂੰਨੀ ਸੀ। ਬਾਜਵਾ ਨੇ ਸਦਨ ਦੇ ਇਜਲਾਸ ਨੂੰ ਵਿਅਰਥ ਅਤੇ ਪੰਜਾਬ ਦੇ ਖ਼ਜ਼ਾਨੇ ਦੀ ਪੂਰੀ ਬਰਬਾਦੀ ਕਰਾਰ ਦਿੱਤਾ। 

Punjab News: ਜ਼ਿਲ੍ਹਾ ਗੁਰਦਾਸਪੁਰ ਅੰਦਰ ਰੇਲਵੇ ਇੰਜੀਨੀਅਰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Gurdaspur: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Punjab News: ਬਿਕਰਮ ਮਜੀਠੀਆ ਨੇ CM ਮਾਨ ਨੂੰ ਘੇਰਿਆ, ਕਿਹਾ- ਆਪ ਹੀ ਗੈਰ ਕਾਨੂੰਨੀ ਤੌਰ ’ਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਤੇ ਆਪ ਹੀ ਰੱਦ ਵੀ ਕਰ ਦਿੱਤਾ

Punjab News: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਵੱਲੋਂ ਸੀਐੱਮ ਭਗਵੰਤ ਮਾਨ ਨੂੰ ਸਰਕਾਰ ਕਿਵੇਂ ਚਲਾਉਂਣੀ ਹੁੰਦੀ ਹੈ, ਉਸ ਨੂੰ ਲੈ ਕੇ ਪਾਠ ਪੜ੍ਹਾਇਆ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਭਗਵੰਤ ਮਾਨ ਵਿੱਚ ਅਜੇ ਵੀ ਬਚਪਨਾ ਹੈ, ਜਿਸ ਕਰਕੇ ਸਮਝ ਨਹੀਂ ਆ ਰਹੀ ਹੈ ਕਿ ਸੂਬੇ ਦੀ ਸਰਕਾਰ ਨੂੰ ਕਿਵੇਂ ਚਲਾਇਆ ਜਾਵੇ। ਅੱਜ ਰੱਦ ਹੋਏ ਸੈਸ਼ਨ ਨੂੰ ਲੈ ਕੇ ਹੋਏ ਖਰਚੇ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- 'ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪ ਸਮਝ ਨਹੀਂ ਆ ਰਹੀ ਕਿ ਸੂਬੇ ਨੂੰ ਚਲਾਇਆ ਕਿਵੇਂ ਜਾਵੇ...ਆਪ ਹੀ ਗੈਰ ਕਾਨੂੰਨੀ ਤੌਰ ’ਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦ ਲਿਆ ਤੇ ਆਪ ਹੀ ਰੱਦ ਵੀ ਕਰ ਦਿੱਤਾ...'

Patiala News: ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ CIA ਪਟਿਆਲਾ ਵੱਲੋਂ 60 ਕਿੱਲੋ ਭੁੱਕੀ ਸਮੇਤ ਦੋ ਤਸਕਰ ਕਾਬੂ

Patiala News: ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਮੁਹਿੰਮ ਚਲਾਈ ਹੋਈ ਹੈ। ਇਸਦੇ ਤਹਿਤ ਕਈ ਨਸ਼ਾ ਤਸਕਰ ਪੰਜਾਬ ਪੁਲਿਸ ਦੇ ਹੱਥੀ ਚੜ੍ਹ ਚੁੱਕੇ ਹਨ। ਹੁਣ ਇੱਕ ਹੋਰ ਵੱਡੀ ਕਾਮਯਾਬੀ ਪੰਜਾਬ ਪੁਲਿਸ ਦੇ ਹੱਥ ਲੱਗੀ ਹੈ। ਸੀ ਆਈ ਏ ਪਟਿਆਲਾ ਵੱਲੋਂ ਦੋ ਨਸ਼ਾ ਤਸਕਰਾਂ ਨੂੰ 60 ਕਿੱਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ।

Punjab News: ਆਮ ਬਜ਼ਾਰਾਂ 'ਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਹੋਵੇਗੀ ਪਾਬੰਦੀ- ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਵਿੱਚ ਪਟਾਖੇ ਚਲਾਉਣ ਨੂੰ ਲੈ ਕੇ ਅਹਿਮ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਕਰਕੇ ਫਿਰੋਜ਼ਪੁਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਾਜੇਸ਼ ਧੀਮਾਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਹੋਵੇਗੀ।

Raj Jit Singh Hundal: ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਵੱਡਾ ਝਟਕਾ! ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਟੇਟ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਮੁਅੱਤਲ ਪੰਜਾਬ ਦੇ ਏਆਈਜੀ ਰਾਜ ਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਏਜੰਸੀ ਨੇ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਆਖਰੀ ਵਾਰ ਮੋਹਾਲੀ ਸਥਿਤ ਪੰਜਾਬ ਐਸਟੀਐਫ ਦਫ਼ਤਰ ਵਿੱਚ ਦੇਖਿਆ ਗਿਆ ਸੀ।

Punjab News: ਸਰਕਾਰ ਅਤੇ ਰਾਜਪਾਲ ਵਿਚਾਲੇ ਵਿਵਾਦ ਦਰਮਿਆਨ ਵਿਧਾਨ ਸਭਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ, CM ਮਾਨ ਜਾਣਗੇ ਸੁਪਰੀਮ ਕੋਰਟ

Punjab Assembly Session Adjourned: ਪੰਜਾਬ 'ਚ ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਹੋਏ ਵਿਵਾਦ ਦਰਮਿਆਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਬੇਨਤੀ 'ਤੇ ਸੈਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ। ਨਾਲ ਹੀ 30 ਅਕਤੂਬਰ ਨੂੰ ਪੰਜਾਬ ਸਰਕਾਰ ਰਾਜਪਾਲ ਖਿਲਾਫ ਸੁਪਰੀਮ ਕੋਰਟ ਜਾਵੇਗੀ।

Vidhan Sabha Session: 37 ਹਜ਼ਾਰ ਨੌਕਰੀਆਂ ਵੰਡ ਕੇ ਘਿਰ ਗਈ ਸਰਕਾਰ, ਕਾਂਗਰਸ ਨੇ ਅੰਕੜਿਆਂ 'ਤੇ ਚੁੱਕੇ ਸਵਾਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਮਾਨ ਸਰਕਾਰ ਵੱਲੋਂ ਦਿੱਤੀਆਂ ਨੌਕਰੀਆਂ 'ਤੇ ਸਵਾਲ ਖੜ੍ਹੇ ਕੀਤੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਕਿ  - ''ਮੁੱਖ ਮੰਤਰੀ ਵੱਲੋਂ ਪਿਛਲੇ 18 ਮਹੀਨਿਆਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ 37,100 ਨੌਕਰੀਆਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦਾ ਦਾਅਵਾ ਕਰਨਾ ਸੂਬਾ ਸਰਕਾਰ ਦੀ ਭਰੋਸੇਯੋਗਤਾ 'ਤੇ ਗੰਭੀਰ ਸਵਾਲ ਖੜਾ ਕਰਦਾ ਹੈ।

Punjab News: 5994 ਈਟੀਟੀ ਅਧਿਆਪਕਾਂ ਦੀ ਭਰਤੀ 'ਤੇ ਹਾਈਕੋਰਟ ਦੀ ਰੋਕ, ਕਰਨਾ ਪਵੇਗਾ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ, ਜਾਣੋ ਵਜ੍ਹਾ

ਹਾਈ ਕੋਰਟ (High Court ) ਨੇ ਪੰਜਾਬ ਵਿੱਚ 5994 ਈਟੀਟੀ ਅਧਿਆਪਕਾਂ (5994 ETT Teachers) ਦੀ ਭਰਤੀ ’ਤੇ ਰੋਕ ਲਾ ਦਿੱਤੀ ਹੈ। ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਹੁਣ ਇਹ ਭਰਤੀ ਨਿਯਮਾਂ 'ਚ ਬਦਲਾਅ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦੇ ਫੈਸਲੇ 'ਤੇ ਨਿਰਭਰ ਕਰੇਗੀ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।

Paddy Procurement: ਮੰਡੀਆਂ 'ਚ ਰੁਲ ਰਿਹਾ ਅੰਨ੍ਹਦਾਤਾ! ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਲਿਖਿਆ ਲੈਟਰ

 ਪੰਜਾਬ ਵਿੱਚ ਸੈਲਰ ਮਾਲਕਾਂ ਦੀ ਹੜਤਾਲ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਦਿੱਕਤਾਂ ਆ ਰਹੀਆਂ ਹਨ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖ ਕੇ ਦਖਲ ਮੰਗਿਆ ਹੈ।


ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ...ਕੇਂਦਰੀ ਮੰਤਰੀ ਪਿਯੂਸ਼ ਗੋਇਲ ਜੀ ਨੂੰ ਪੱਤਰ ਲਿਖ ਕੇ ਸੈਲਰ ਮਾਲਕਾਂ ਦੀ ਚੱਲ ਰਹੀ ਹੜਤਾਲ ਨੂੰ ਹੱਲ ਕਰਨ ਲਈ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਝੋਨੇ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਕੀਤੀ ਜਾ ਸਕੇਗੀ।

Punjab ਦੇ 8000 ਪਿੰਡਾਂ 'ਚ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਨੂੰ ਬ੍ਰੇਕ! ਮਜੀਠੀਆ ਬੋਲੇ...ਚੱਲ ਪੰਜਾਬ ਸਿਹਾਂ ਤੇਰਾ ਰੱਬ ਹੀ ਰਾਖਾ...

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਮਜੀਠੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੇ ਕੰਮ ਨੂੰ ਲੈ ਕੇ ਪੰਜਾਬ ਸਰਕਾਰ ਉੱਪਰ ਵੱਡੇ ਸਵਾਲ ਖੜ੍ਹੇ ਕੀਤੇ ਹਨ। ਮਜੀਠੀਆ ਨੇ ਕਿਹਾ ਹੈ ਕਿ ਪਟਵਾਰੀਆਂ ਵੱਲੋਂ ਪੰਜਾਬ ਦੇ ਅੱਠ ਹਜ਼ਾਰ ਪਿੰਡਾਂ ਦਾ ਵਾਧੂ ਚਾਰਜ ਛੱਡਣ ਕਰਕੇ ਇੱਥੇ ਵੋਟਾਂ ਕਿਵੇਂ ਬਣਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 21 ਅਕਤੂਬਰ ਤੋਂ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ ਪਰ ਅੱਠ ਹਜ਼ਾਰ ਪਿੰਡਾਂ ਦਾ ਮਾਲ ਵਿਭਾਗ ਨਾਲ ਸਬੰਧਤ ਕੋਈ ਕੰਮ ਨਹੀਂ ਹੋ ਰਿਹਾ। ਇਸ ਲਈ ਵੋਟਾਂ ਕਿਵੇਂ ਬਣਨਗੀਆਂ।

Crime News : ਜਾਇਦਾਦ ਦੇ ਵਿਵਾਦ ਨੂੰ ਲੈ ਕੇ ਨੌਜਵਾਨ ਨੇ ਇੱਕੋਂ ਪਰਿਵਾਰ ਦੇ 3 ਜੀਆਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋ ਪੂਰਾ ਮਾਮਲਾ

 ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ 'ਚ ਪਰਿਵਾਰਕ ਝਗੜੇ ਕਾਰਨ ਇੱਕ ਨੌਜਵਾਨ ਨੇ ਆਪਣੇ ਮਾਤਾ-ਪਿਤਾ ਅਤੇ ਵੱਡੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਦੁਪਹਿਰ 2-3 ਵਜੇ ਦੇ ਦਰਮਿਆਨ ਵਾਪਰੀ ਪਰ ਵੀਰਵਾਰ ਦੇਰ ਰਾਤ ਇਸ ਦਾ ਪਤਾ ਲੱਗਾ। ਸੂਚਨਾ ਮਿਲਣ ਤੋਂ ਬਾਅਦ ਐਸਐਸਪੀ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ, ਡੀਐਸਪੀ ਕਰਤਾਰਪੁਰ ਬਲਵੀਰ ਸਿੰਘ ਅਤੇ ਥਾਣਾ ਇੰਚਾਰਜ ਰਮਨ ਕੁਮਾਰ ਦੇਰ ਰਾਤ ਮੌਕੇ ’ਤੇ ਪੁੱਜੇ।

Punjab News: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ, GST ਸੋਧ ਨਾਲ ਸਬੰਧਤ ਦੋ ਬਿੱਲ ਕੀਤੇ ਜਾਣਗੇ ਪੇਸ਼

 ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਹਿੱਸੇ ਵਜੋਂ, ਸੂਬਾ ਸਰਕਾਰ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਦੋ-ਰੋਜ਼ਾ ਵਿਧਾਨ ਸਭਾ ਸੈਸ਼ਨ (Punjab Assembly Session) ਵਿੱਚ ਦੋ ਜੀਐਸਟੀ ਸੋਧਾਂ ਪਾਸ ਕਰੇਗੀ। ਉਧਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਵੀ ਇਸ ਮਾਮਲੇ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਇਤਰਾਜ਼ ਵੀ ਪ੍ਰਗਟਾਇਆ ਹੈ।

ਪਿਛੋਕੜ

Punjab Breaking News LIVE, 20 October, 2023:  ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਹਿੱਸੇ ਵਜੋਂ, ਸੂਬਾ ਸਰਕਾਰ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਦੋ-ਰੋਜ਼ਾ ਵਿਧਾਨ ਸਭਾ ਸੈਸ਼ਨ (Punjab Assembly Session) ਵਿੱਚ ਦੋ ਜੀਐਸਟੀ ਸੋਧਾਂ ਪਾਸ ਕਰੇਗੀ। ਉਧਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਵੀ ਇਸ ਮਾਮਲੇ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਇਤਰਾਜ਼ ਵੀ ਪ੍ਰਗਟਾਇਆ ਹੈ।


ਰਾਜਪਾਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਸੀ ਇਹ ਸਵਾਲ


ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਿਤ ਇੱਕ ਪੱਤਰ ਵਿੱਚ ਜੀਐਸਟੀ ਸੋਧ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋ ਰਹੀ ਦੇਰੀ ਉੱਤੇ ਇਤਰਾਜ਼ ਜਤਾਇਆ ਸੀ। ਰਾਜਪਾਲ ਨੇ ਪੁੱਛਿਆ ਸੀ ਕਿ ਜਦੋਂ ਇਸ ਸਾਲ ਜੁਲਾਈ ਵਿੱਚ ਜੀਐਸਟੀ ਕੌਂਸਲ ਵੱਲੋਂ ਇੱਕ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਤਾਂ ਪੰਜਾਬ ਵਿਧਾਨ ਸਭਾ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਇੰਨੀ ਦੇਰੀ ਕਿਉਂ ਕੀਤੀ ਗਈ। ਦੂਜੇ ਨੂੰ ਲੋਕ ਸਭਾ ਨੇ ਮਾਰਚ ਦੇ ਸ਼ੁਰੂ ਵਿੱਚ ਮਨਜ਼ੂਰੀ ਦਿੱਤੀ ਸੀ। Punjab News: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ, GST ਸੋਧ ਨਾਲ ਸਬੰਧਤ ਦੋ ਬਿੱਲ ਕੀਤੇ ਜਾਣਗੇ ਪੇਸ਼


 


ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ


ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਦੋ ਧਿਰਾਂ ਵਿਚਕਾਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਸਰਪੰਚ ਵੀਰ ਸਿੰਘ ਅਤੇ ਪਿੰਡ ਵਾਸੀ ਰਣਜੀਤ ਸਿੰਘ ਦੀ ਹੋਈ ਮੌਤ ਗਈ ਹੈ ਤੇ 2 ਹੋਰ ਵਿਅਕਤੀਆਂ ਗੰਭੀਰ ਹਨ। ਜਿਹਨਾਂ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਸਰਪੰਜ ਸਣੇ ਦੋ ਵਿਅਕਤੀਆਂ ਦੀ ਮੌਤ ਹੋ ਗਈ। Moga Crime News : ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ, ਜਾਣੋ ਪੂਰਾ ਮਾਮਲਾ


 


ਮੰਡੀਆਂ 'ਚ ਰੁਲ ਰਿਹਾ ਅੰਨ੍ਹਦਾਤਾ!


ਪੰਜਾਬ ਵਿੱਚ ਸੈਲਰ ਮਾਲਕਾਂ ਦੀ ਹੜਤਾਲ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਦਿੱਕਤਾਂ ਆ ਰਹੀਆਂ ਹਨ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖ ਕੇ ਦਖਲ ਮੰਗਿਆ ਹੈ।


ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ...ਕੇਂਦਰੀ ਮੰਤਰੀ ਪਿਯੂਸ਼ ਗੋਇਲ ਜੀ ਨੂੰ ਪੱਤਰ ਲਿਖ ਕੇ ਸੈਲਰ ਮਾਲਕਾਂ ਦੀ ਚੱਲ ਰਹੀ ਹੜਤਾਲ ਨੂੰ ਹੱਲ ਕਰਨ ਲਈ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਝੋਨੇ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਕੀਤੀ ਜਾ ਸਕੇਗੀ। Paddy Procurement: ਮੰਡੀਆਂ 'ਚ ਰੁਲ ਰਿਹਾ ਅੰਨ੍ਹਦਾਤਾ! ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਲਿਖਿਆ ਲੈਟਰ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.