Punjab Breaking News Live : 15 ਜ਼ਿਲ੍ਹਿਆਂ 'ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ, ਸੀਐਮ ਮਾਨ ਨੇ ਕੀਤਾ ਦਾਅਵਾ, 'ਅਸੀਂ ਪੰਜਾਬ 'ਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ

Punjab Breaking : 15 ਜ਼ਿਲ੍ਹਿਆਂ 'ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ, ਸੀਐਮ ਮਾਨ ਨੇ ਕੀਤਾ ਦਾਅਵਾ, 'ਅਸੀਂ ਪੰਜਾਬ 'ਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ', ਕਿਸਾਨ ਲੀਡਰ ਰਾਜੇਵਾਲ ਨੇ ਚੋਣ ਲੜਨ ਬਾਰੇ ਕੀਤਾ ਵੱਡਾ ਖੁਲਾਸਾ

Advertisement

ABP Sanjha Last Updated: 03 Apr 2023 04:31 PM
Punjab News : ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਨਵਜੋਤ ਸਿੱਧੂ , ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ

Punjab News : ਨਵਜੋਤ ਸਿੱਧੂ (Navjot Singh Sidhu) ਅੱਜ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਹੁੰਚ ਗਏ ਹਨ। 

ਪਿਛੋਕੜ

Punjab Breaking News Live Update : ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲੇਗੀ। ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ। ਬਾਕੀ ਰਾਜ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਦੀ ਖਰਾਬੀ ਕਾਰਨ ਕਣਕ ਦੀ ਫਸਲ ਨੂੰ ਪਹਿਲਾਂ ਹੀ ਕਾਫੀ ਨੁਕਸਾਨ ਹੋਇਆ ਹੈ।


ਆਰੇਂਜ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਿਲ ਹਨ। 4 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 5 ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ।


ਐਤਵਾਰ ਨੂੰ ਸੂਬੇ 'ਚ ਮੌਸਮ ਸਾਫ ਰਿਹਾ। ਦਿਨ ਵੇਲੇ ਸੂਰਜ ਨਿਕਲਣ ਨਾਲ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 1.8 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਰਿਹਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 'ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ। ਪੰਜਾਬ ਵਿੱਚ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 29.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਐਤਵਾਰ ਸਵੇਰੇ 8.30 ਵਜੇ ਤੱਕ ਹੁਸ਼ਿਆਰਪੁਰ 'ਚ ਸੂਬੇ 'ਚ ਸਭ ਤੋਂ ਵੱਧ 14.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਰੋਪੜ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 3.1, ਚੰਡੀਗੜ੍ਹ ਵਿੱਚ 6.2, ਅੰਮ੍ਰਿਤਸਰ ਵਿੱਚ 2.8 ਅਤੇ ਲੁਧਿਆਣਾ ਵਿੱਚ 7.8 ਮਿਲੀਮੀਟਰ, ਜਲੰਧਰ ਵਿੱਚ 7.5 ਮਿਲੀਮੀਟਰ ਮੀਂਹ ਪਿਆ। ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਕਿਸਾਨ ਲੀਡਰ ਬਲਬੀਰ ਰਾਜੇਵਾਲ ਨੇ ਚੋਣ ਲੜਨ ਬਾਰੇ ਕੀਤਾ ਵੱਡਾ ਖੁਲਾਸਾ, ਆਖਰ ਕਿਸ ਨੇ ਲੜਵਾਈ ਧੱਕੇ ਨਾਲ ਚੋਣ?


ਸੀਨੀਅਰ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਦਾਅਵਾ ਕੀਤਾ ਹੈ ਕਿ ਉਹ 2022 ਵਿੱਚ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ ਸੀ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਚੋਣ ਧੱਕੇ ਨਾਲ ਲੜਵਾਈ ਗਈ ਸੀ। ਰਾਜੇਵਾਲ ਦਾ ਵਿਧਾਨ ਸਭਾ ਚੋਣਾਂ ਤੋਂ ਤਕਰੀਬਨ ਇੱਕ ਸਾਲ ਬਾਅਦ ਆਇਆ ਇਹ ਬਿਆਨ ਕਈ ਸਵਾਲ ਖੜ੍ਹੇ ਕਰਦਾ ਹੈ।


ਰਾਜੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ‘‘ਉਸ ਵੇਲੇ ਸਾਰੇ ਇਕੱਠੇ ਹੋ ਗਏ ਸਨ ਤੇ ਮੈਨੂੰ ਕਿਹਾ ਕਿ ਤੁਹਾਨੂੰ ਚੋਣ ਲੜਨੀ ਪਵੇਗੀ, ਤੁਸੀਂ ਸਾਨੂੰ ਜਵਾਬ ਨਹੀਂ ਦੇ ਸਕਦੇ। ਸੰਯੁਕਤ ਸਮਾਜ ਮੋਰਚਾ ਬਣਾਉਣ ਬਾਰੇ ਮੈਨੂੰ ਕੁਝ ਵੀ ਨਹੀਂ ਸੀ ਪਤਾ। ਪ੍ਰੈੱਸ ਮਿਲਣੀ ਦੌਰਾਨ ਅਚਾਨਕ ਮੇਰੇ ਪਿੱਛੇ ਲਿਆ ਕੇ ਇੱਕ ਬੋਰਡ ਖੜ੍ਹਾ ਕਰ ਦਿੱਤਾ ਤੇ ਸੰਯੁਕਤ ਸਮਾਜ ਮੋਰਚਾ ਬਣਾਉਣ ਬਾਰੇ ਮੇਰੇ ਤੋਂ ਪੁੱਛਿਆ ਵੀ ਨਹੀਂ ਗਿਆ।’’

© Copyright@2025.ABP Network Private Limited. All rights reserved.