(Source: ECI/ABP News/ABP Majha)
Punjab Breaking News LIVE: ਪੰਜਾਬ ਵਿੱਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਨਵਜੋਤ ਸਿੱਧੂ ਦੀ ਰਿਹਾਈ ਬਾਰੇ ਚੁੱਪੀ, ਸਰਕਾਰ ਦੇ ਵੱਡੇ ਫ਼ੈਸਲੇ, ਚੀਨ ਕਰ ਰਿਹੈ ਦੁਨੀਆ ਦੀ ਜਾਸੂਸੀ
Punjab Breaking News LIVE: ਪੰਜਾਬ ਵਿੱਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਨਵਜੋਤ ਸਿੱਧੂ ਦੀ ਰਿਹਾਈ ਬਾਰੇ ਚੁੱਪੀ, ਸਰਕਾਰ ਦੇ ਵੱਡੇ ਫ਼ੈਸਲੇ, ਚੀਨ ਕਰ ਰਿਹੈ ਦੁਨੀਆ ਦੀ ਜਾਸੂਸੀ
Punjab Breaking News LIVE Update : ਮੰਤਰੀ ਮੰਡਲ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ `ਤੇ ਵੈਟ ਦਰਾਂ ਵਿੱਚ ਮਾਮੂਲੀ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੈਟ ਦਰ ਵਿੱਚ ਵਾਧੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਵੇਗਾ। ਇਸ ਨਾਲ ਗੁਆਂਢੀ ਸੂਬਿਆਂ ਦੇ ਮੁਕਾਬਲੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਸਮਾਨਤਾ ਆਵੇਗੀ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਨਵੀਆਂ ਦਰਾਂ ਸ਼ੁੱਕਰਵਾਰ ਰਾਤ ਤੋਂ ਹੀ ਲਾਗੂ ਹੋਗੀਆਂ ਹਨ। ਪੰਜਾਬ 'ਚ ਸ਼ੁੱਕਰਵਾਰ ਰਾਤ ਤੋਂ ਬਾਅਦ ਪੈਟਰੋਲ ਦੀ ਨਵੀਂ ਕੀਮਤ 98.11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.43 ਰੁਪਏ ਹੋ ਜਾਵੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਉਣ ਦਾ ਫੈਸਲਾ ਕੀਤਾ ਸੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੀ ਲੋੜ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਸੂਬੇ ਨੂੰ ਮਾਲੀਆ ਪੈਦਾ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ 2021 'ਚ ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਬਦਲਾਅ ਹੋਇਆ ਸੀ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਹਟਾ ਦਿੱਤਾ ਸੀ। ਇਸ ਤੋਂ ਬਾਅਦ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।
ਪੰਜਾਬ ਕੈਬਨਿਟ 'ਚ ਸਿੱਧੂ ਦੀ ਰਿਹਾਈ ਬਾਰੇ ਚੁੱਪੀ
Cabinet Decisions: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਸਬੰਧੀ ਕੋਈ ਤਜਵੀਜ਼ ਨਹੀਂ ਰੱਖੀ ਗਈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਪ੍ਰੈਲ ਮਹੀਨੇ 'ਚ ਹੀ ਰਿਹਾਅ ਕੀਤਾ ਜਾਵੇਗਾ। ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ਨੂੰ ਹੋਰ ਇੰਤਜ਼ਾਰ ਕਰਨਾ ਪਵੇਗਾ। ਦੱਸਣਯੋਗ ਹੈ ਕਿ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਕਾਰਨ ਹਰ ਸੂਬੇ ਨੇ ਚੰਗੇ ਆਚਰਣ ਕਾਰਨ 26 ਜਨਵਰੀ ਨੂੰ ਕੁਝ ਕੈਦੀਆਂ ਨੂੰ ਰਿਹਾਅ ਕੀਤਾ ਸੀ। ਇਸ ਦੌਰਾਨ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਜੇਲ੍ਹ ਮੰਤਰਾਲੇ ਵੱਲੋਂ ਤਿਆਰ ਕੀਤੀ ਗਈ ਸੂਚੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ ਪਰ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਨਹੀਂ ਆਏ।