Punjab Breaking News LIVE : ਪੀਐਮ ਮੋਦੀ ਨੇ ਚੰਡੀਗੜ੍ਹ ਪਹੁੰਚ ਬਾਦਲ ਨੂੰ ਦਿੱਤੀ ਸ਼ਰਧਾਂਜਲੀ, ਵਕੀਲਾਂ ਵੱਲੋਂ ਬੇਅਦਬੀ ਕਰਨ ਵਾਲੇ ਦੀ ਕਾਨੂੰਨੀ ਪੈਰਵਾਈ ਕਰਨ ਤੋਂ ਇਨਕਾਰ
Punjab Breaking News LIVE : ਅੱਜ ਚੰਡੀਗੜ੍ਹ ਪਹੁੰਚ ਰਹੇ ਪੀਐਮ ਮੋਦੀ, ਬਾਦਲ ਨੂੰ ਕਰਨਗੇ ਸ਼ਰਧਾ ਦੇ ਫੁੱਲ ਭੇਟ, ਵਕੀਲਾਂ ਵੱਲੋਂ ਬੇਅਦਬੀ ਕਰਨ ਵਾਲੇ ਦੀ ਕਾਨੂੰਨੀ ਪੈਰਵਾਈ ਕਰਨ ਤੋਂ ਇਨਕਾਰ, ਸਿੱਖ ਜਥੇਬੰਦੀਆਂ ਵੱਲੋਂ ਜਨਤਕ ਤੌਰ ’ਤੇ ਫਾਂਸੀ...
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚੇ ਹਨ। ਨਵਜੋਤ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ (z plus security) ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਣਛ ’ਚ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਟਾਲਾ ਦੇ ਪਿੰਡ ਤਲਵੰਡੀ ਭਰਥਵਾਲ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦ ਦੇ ਸ਼ਰਧਾ ਦੇ ਫੁੱਲ ਭੇਟ ਕੀਤੇ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਣਛ ’ਚ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਟਾਲਾ ਦੇ ਪਿੰਡ ਤਲਵੰਡੀ ਭਰਥਵਾਲ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦ ਦੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਨੇ ਸ਼ਰਧਾਂਜਲੀ ਭੇਟ ਕੀਤੀ। ਉਹ ਅੱਜ ਦੁਪਹਿਰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ। ਪੀਐਮ ਮੋਦੀ ਨੇ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਵਾਪਸ ਚਲੇ ਗਏ। ਦੱਸ ਦਈਏ ਕਿ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ’ਤੇ ਦਰਜ ਕੀਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਬਾਰੇ ਹਾਈ ਕੋਰਟ ਦੇ ਤਿੰਨ ਜੱਜਾਂ ’ਤੇ ਆਧਾਰਤ ਐਡਵਾਈਜ਼ਰੀ ਬੋਰਡ ਨੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਸੈਕਟਰ-68 ਸਥਿਤ ਵਣ ਭਵਨ ਵਿੱਚ ਹੋਈ ਪਹਿਲੀ ਸੁਣਵਾਈ ਮੌਕੇ ਅੰਮ੍ਰਿਤਸਰ ਦੇ ਡੀਸੀ-ਕਮ-ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਤੇ ਅੰਮ੍ਰਿਤਸਰ ਦੇ ਐਸਐਸਪੀ (ਦਿਹਾਤੀ) ਸਤਿੰਦਰ ਸਿੰਘ ਨੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਸੂਤਰਾਂ ਮੁਤਾਬਕ ਐਡਵਾਈਜ਼ਰੀ ਬੋਰਡ ਨੇ ਜ਼ਿਲ੍ਹਾ ਮੈਜਿਸਟਰੇਟ ਤੇ ਐਸਐਸਪੀ ਤੋਂ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਵਿਅਕਤੀਆਂ ’ਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਲਗਾਉਣ ਬਾਰੇ ਪੁੱਛਿਆ ਗਿਆ ਤਾਂ ਸੀਨੀਅਰ ਅਧਿਕਾਰੀਆਂ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਕਿ ਲੋਕਹਿੱਤ ਵਿੱਚ ਐਨਐਸਏ ਲਾਉਣਾ ਜ਼ਰੂਰੀ ਹੋ ਗਿਆ ਸੀ ਨਹੀਂ ਤਾਂ ਹਾਲਾਤ ਹੋ ਖ਼ਰਾਬ ਹੋਣ ਦਾ ਖ਼ਦਸ਼ਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੌਤ ਦੇ ਸੋਗ ਵਜੋਂ ਪੰਜਾਬ ਸਰਕਾਰ ਨੇ ਭਲਕੇ ਵੀਰਵਾਰ ਨੂੰ ਇੱਕ ਦਿਨਾ ਛੁੱਟੀ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਦੋ ਰੋਜ਼ਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ। ਮੀਡੀਆ ਵਿੱਚ ਚਰਚਾ ਸੀ ਕਿ ਪੰਜਾਬ ਸਰਕਾਰ ਨੇ ਬੁੱਧਵਾਰ ਦੀ ਛੁੱਟੀ ਕੀਤੀ ਹੈ। ਇਸ ਕਰਕੇ ਕਾਫੀ ਭੰਬਲਭੂਸਾ ਬਣਿਆ ਰਿਹਾ। ਅੱਜ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਵੀਰਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8 ਵਜੇ ਦੇਹਾਂਤ ਹੋ ਗਿਆ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚ ਸਕਦੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਮਾਮਲੇ ਦੇ ਮੁਲਜ਼ਮ ਜਸਬੀਰ ਸਿੰਘ ਨੂੰ ਮੰਗਲਵਾਰ ਰੂਪਨਗਰ ਦੀ ਸੀਆਈਏ ਟੀਮ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੂਪਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਪਿਛੋਕੜ
Punjab Breaking News LIVE Update: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8 ਵਜੇ ਦੇਹਾਂਤ ਹੋ ਗਿਆ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚ ਸਕਦੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
ਪੀਐਮ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸਿਆਸੀ ਸ਼ਖ਼ਸੀਅਤਾਂ ਨੇ ਬਾਦਲ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ 'ਤੇ ਕੇਂਦਰ ਸਰਕਾਰ ਨੇ ਦੋ ਦਿਨਾਂ (26 ਤੇ 27 ਅਪ੍ਰੈਲ) ਨੂੰ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਬਾਦਲ ਦੇ ਸਨਮਾਨ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ 27 ਅਪ੍ਰੈਲ ਨੂੰ ਜਨਤਕ ਛੁੱਟੀ ਰਹੇਗੀ।
ਵਕੀਲਾਂ ਵੱਲੋਂ ਬੇਅਦਬੀ ਕਰਨ ਵਾਲੇ ਦੀ ਕਾਨੂੰਨੀ ਪੈਰਵਾਈ ਕਰਨ ਤੋਂ ਇਨਕਾਰ, ਸਿੱਖ ਜਥੇਬੰਦੀਆਂ ਵੱਲੋਂ ਜਨਤਕ ਤੌਰ ’ਤੇ ਫਾਂਸੀ ਦੀ ਮੰਗ
ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਮਾਮਲੇ ਦੇ ਮੁਲਜ਼ਮ ਜਸਬੀਰ ਸਿੰਘ ਨੂੰ ਮੰਗਲਵਾਰ ਰੂਪਨਗਰ ਦੀ ਸੀਆਈਏ ਟੀਮ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੂਪਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਸ ਦੌਰਾਨ ਕਿਸੇ ਨੂੰ ਵੀ ਅਦਾਲਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸ ਮੌਕੇ ਜੱਜ ਨੇ ਮੁਲਜ਼ਮ ਦੇ ਮੈਡੀਕਲ ਰਿਕਾਰਡ ਬਾਰੇ ਵੀ ਪੁੱਛਗਿੱਛ ਕੀਤੀ। ਰੋਪੜ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਤਜਵੀਜ਼ ਰੱਖ ਕੇ ਮੁਲਜ਼ਮ ਦੇ ਹੱਕ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਮੁਫ਼ਤ ਕਾਨੂੰਨੀ ਸੇਵਾਵਾਂ ਤਹਿਤ ਆਏ ਵਕੀਲ ਨੇ ਵੀ ਮੁਲਜ਼ਮ ਦੀ ਪੈਰਵੀ ਕਰਨ ਤੋਂ ਇਨਕਾਰ ਕਰ ਦਿੱਤਾ।
ਦੱਸ ਦਈਏ ਕਿ ਜਸਬੀਰ ਸਿੰਘ ਜੱਸੀ ਨੇ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਹੇਠਲੇ ਹਿੱਸੇ ਵਿੱਚ ਪਾਠ ਕਰ ਰਹੇ ਦੋ ਪਾਠੀ ਸਿੰਘਾਂ ਦੀ ਕੁੱਟਮਾਰ ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨਾਲ ਬਦਸਲੂਕੀ ਕੀਤੀ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ ਤੇ ਪੁਲਿਸ ਹਵਾਲੇ ਕਰ ਦਿੱਤਾ। ਇਸ ਘਟਨਾ ਦੇ ਵਿਰੋਧ ਵਿੱਚ ਸਥਾਨਕ ਲੋਕਾਂ ਨੇ ਗੁਰਦੁਆਰੇ ਦੇ ਪ੍ਰਬੰਧਕਾਂ ਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕੀਤਾ ਸੀ।
- - - - - - - - - Advertisement - - - - - - - - -