Punjab Breaking News LIVE: ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਪੁਲਿਸ ਨੇ ਕੀਤੀਆਂ ਜਨਤਕ, ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਟਰੇਨਿੰਗ ਲੈ ਕੇ ਅੱਜ ਆਉਣਗੇ ਵਾਪਸ, ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਮੁੜ ਸਰਕਾਰ ਨੇ ਮਨਾਇਆ
Punjab Breaking News LIVE: ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਟਰੇਨਿੰਗ ਲੈ ਕੇ ਅੱਜ ਆਉਣਗੇ ਵਾਪਸ, ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਮੁੜ ਸਰਕਾਰ ਨੇ ਮਨਾਇਆ
LIVE
Background
Punjab News : ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ਤੇ ਪਰਤ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨ ਪਹਿਲਾਂ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਰਵਾਨਾ ਹੋਏ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਰਵਾਨਾ ਕੀਤਾ ਸੀ।
ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਮੁੜ ਸਰਕਾਰ ਨੇ ਮਨਾਇਆ
Punjab News: ਪੰਜਾਬ ਸਰਕਾਰ ਨੇ ਸਾਲ 2015 ਦੇ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਘਟਨਾਵਾਂ ਸਬੰਧੀ ਠੋਸ ਕਾਰਵਾਈ ਦੀ ਮੰਗ ਨੂੰ ਲੈ ਕੇ ਪਿੰਡ ਬਹਿਬਲ ਕਲਾਂ ਵਿੱਚ ਅੰਮ੍ਰਿਤਸਰ-ਬਠਿੰਡਾ ਕੌਮੀ ਹਾਈਵੇ ’ਤੇ ਜਾਮ ਲਾਉਣ ਵਾਲੇ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਇੱਕ ਵਾਰ ਫਿਰ ਮਨਾ ਲਿਆ ਹੈ।ਦੱਸ ਦਈਏ ਕਿ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ 28 ਫਰਵਰੀ ਤੱਕ ਜਾਂਚ ਮੁਕੰਮਲ ਕਰਕੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਜਾਵੇਗੀ।
ਇਸ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਦੁਪਹਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਸਾਫ਼ ਮੋਰਚੇ ਨੂੰ ਜਾਮ ਖੋਲ੍ਹਣ ਦੀ ਅਪੀਲ ਕੀਤੀ ਅਤੇ ਸ਼ਾਮ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਧਰਨੇ ਵਾਲੀ ਥਾਂ 'ਤੇ ਪੁੱਜੇ ਅਤੇ ਕਰੀਬ ਇੱਕ ਘੰਟਾ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਸਰਕਾਰ ਦੇ ਭਰੋਸੇ ਤੋਂ ਬਾਅਦ ਇਨਸਾਫ਼ ਮੋਰਚੇ ਨੇ ਹਾਈਵੇਅ ਦਾ ਇੱਕ ਪਾਸਾ ਖੋਲ੍ਹ ਦਿੱਤਾ ਹੈ, ਜਿਸ ਨਾਲ ਆਵਾਜਾਈ ਬਹਾਲ ਹੋ ਗਈ ਹੈ।
ਜ਼ਿਕਰ ਕਰ ਦਈਏ ਕਿ ਬਹਿਬਲ ਕਲਾਂ 'ਚ 16 ਦਸੰਬਰ 2021 ਤੋਂ ਬੇਅਦਬੀ ਇਨਸਾਫ਼ ਮੋਰਚੇ ਦੇ ਰੂਪ 'ਚ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਨੁਮਾਇੰਦੇ ਸਮੇਂ-ਸਮੇਂ 'ਤੇ ਇੱਥੇ ਆ ਕੇ ਭਰੋਸਾ ਦਿੰਦੇ ਆ ਰਹੇ ਹਨ ਪਰ ਕੋਈ ਕਾਰਵਾਈ ਨਾ ਹੋਣ ਦੇ ਗੁੱਸੇ 'ਚ ਮੋਰਚਾ ਨੇ 5 ਫਰਵਰੀ ਨੂੰ ਨੈਸ਼ਨਲ ਹਾਈਵੇਅ 'ਤੇ ਧਰਨਾ ਦਿੱਤਾ ਅਤੇ ਦੋਵੇਂ ਸੜਕਾਂ ਜਾਮ ਕਰ ਦਿੱਤੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Punjab News: ਭਾਜਪਾ ਪੰਜਾਬ ਵਿੱਚ ਹੀ ਕੈਪਟਨ 'ਤੇ ਖੇਡਣਾ ਚਾਹੁੰਦੀ ਹੈ ਦਾਅ ?
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫਿਲਹਾਲ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹਿਣਗੇ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਨੂੰ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਐਤਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਜਾਰੀ ਹੁਕਮਾਂ ਨੇ ਇਨ੍ਹਾਂ ਚਰਚਾਵਾਂ 'ਤੇ ਵਿਰਾਮ ਲਗਾ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਅਤੇ ਲੱਦਾਖ ਦੇ ਐਲਜੀ ਰਾਧਾ ਕ੍ਰਿਸ਼ਨਨ ਮਾਥੁਰ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਉਨ੍ਹਾਂ ਨੇ ਮਹਾਰਾਸ਼ਟਰ ਦੇ ਰਾਜਪਾਲ ਦੀ ਜ਼ਿੰਮੇਵਾਰੀ ਰਮੇਸ਼ ਬੈਸ ਨੂੰ ਸੌਂਪ ਦਿੱਤੀ ਹੈ, ਜੋ ਝਾਰਖੰਡ ਦੇ ਰਾਜਪਾਲ ਸਨ। ਜਦੋਂ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਸੀ।
Kangana Ranaut On Nawazuddin Wife: ਨਵਾਜ਼ੂਦੀਨ ਦੀ ਪਤਨੀ ਆਲੀਆ 'ਤੇ ਭੜਕੀ ਕੰਗਨਾ ਰਣੌਤ
ਬਾਲੀਵੁੱਡ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਅਤੇ ਉਨ੍ਹਾਂ ਦੀ ਪਤਨੀ ਆਲੀਆ ਵਿਚਾਲੇ ਵਿਵਾਦ ਇਨ੍ਹੀਂ ਦਿਨੀਂ ਸੁਰਖੀਆਂ ਦਾ ਹਿੱਸਾ ਬਣਿਆ ਹੋਇਆ ਹੈ। ਹਾਲ ਹੀ 'ਚ ਅਦਾਕਾਰ ਦੀ ਪਤਨੀ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜੋ ਕਾਫੀ ਵਾਇਰਲ ਹੋ ਰਿਹਾ ਹੈ। ਹੁਣ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਵੀ ਇਸ ਵੀਡੀਓ 'ਤੇ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਆਲੀਆ ਸਿੱਦੀਕੀ 'ਤੇ ਨਿਸ਼ਾਨਾ ਸਾਧਿਆ ਹੈ।
ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ, 4452 ਨੂੰ ਕਾਰਨ ਦੱਸੋ ਨੋਟਿਸ ਜਾਰੀ
ਨੈਸ਼ਨਲ ਗਰੀਨ ਟ੍ਰਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾ ਰਹੇ 85 ਉਦਯੋਦਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ 4452 ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਕੇਂਦਰੀ ਰਾਜ ਵਾਤਾਵਰਨ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਰਾਜਸਭਾ ਨੇ ਸਾਂਝੀ ਕੀਤੀ। ਮੰਤਰੀ ਚੌਬੇ ਅਨੁਸਾਰ ਪੰਜਾਬ ਵਿੱਚ 25,374 ਉਦਯੋਗਿਕ ਇਕਾਈਆਂ ਹਨ, ਜਿਨ੍ਹਾਂ ਵਿੱਚੋਂ 2,906 ਬੰਦ ਹੋ ਚੁੱਕੀਆਂ ਹਨ, ਪਰ 22,468 ਅਜੇ ਵੀ ਚੱਲ ਰਹੀਆਂ ਹਨ। ਪੰਜਾਬ ਵਿੱਚ 6,293 ਉਦਯੋਗ ਵਾਤਾਵਰਣ ਦੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਜਿਸ ਕਾਰਨ ਪੰਜਾਬ ਦੇ ਪੰਜ ਦਰਿਆ ਪ੍ਰਦੂਸ਼ਿਤ ਹੋ ਰਹੇ ਹਨ ਅਤੇ ਤਿੰਨ ਦਰਿਆਵਾਂ ਦਾ ਪੱਧਰ ਅਤਿ ਪ੍ਰਦੂਸ਼ਿਤ ਪਾਣੀ ਦੀ ਸ਼੍ਰੇਣੀ ਵਿੱਚ ਆਉਂਦਾ ਹੈ।
Layoffs in 2023: 2023 ਵਿੱਚ ਹੁਣ ਤੱਕ 332 ਕੰਪਨੀਆਂ ਨੇ ਕੱਢ ਦਿੱਤੇ 1 ਲੱਖ ਤੋਂ ਜ਼ਿਆਦਾ ਮੁਲਾਜ਼ਮ
ਸਾਲ 2023 ਦੇ ਦੌਰਾਨ, ਵਿਸ਼ਵਵਿਆਪੀ ਮੰਦੀ ਦੇ ਡਰ ਦੇ ਵਿਚਕਾਰ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ। 332 ਤਕਨੀਕੀ ਕੰਪਨੀਆਂ ਨੇ ਦੁਨੀਆ ਭਰ ਵਿੱਚ 1 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਕੱਢ ਦਿੱਤਾ ਹੈ । ਇਸ ਵਿੱਚ ਗੂਗਲ, ਮੈਟਾ, ਮਾਈਕ੍ਰੋਸਾਫਟ ਤੋਂ ਲੈ ਕੇ ਕਈ ਵੱਡੀਆਂ ਕੰਪਨੀਆਂ ਸ਼ਾਮਲ ਹਨ। ਸਾਲ 2023 ਦੇ ਪਿਛਲੇ ਮਹੀਨੇ 'ਚ ਜ਼ਿਆਦਾਤਰ ਕੰਪਨੀਆਂ ਨੇ ਹਜ਼ਾਰਾਂ ਕਰਮਚਾਰੀਆਂ ਦੀ ਛਾਂਟੀ ਕਰ ਦਿੱਤੀ ਹੈ। ਦੂਜੇ ਪਾਸੇ, ਕੁਝ ਕੰਪਨੀਆਂ ਨੇ ਤਾਂ ਪੂਰੀ ਟੀਮ ਨੂੰ ਖਤਮ ਕਰ ਦਿੱਤਾ ਹੈ। Layoffs.fyi ਦੇ ਅੰਕੜਿਆਂ ਅਨੁਸਾਰ ਕੁੱਲ 1,00,746 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ, ਜਿਸ ਵਿੱਚ ਲਗਭਗ 332 ਕੰਪਨੀਆਂ ਸ਼ਾਮਲ ਹਨ।
ਨੌਜਵਾਨ ਤੇ ਮਟਿਆਰ ਨੇ ਰੇਲਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ
Punjab News: ਜ਼ੀਰਕਪੁਰ 'ਚ ਭਾਂਖਰਪੁਰ-ਘੱਗਰ ਰੇਲਵੇ ਪੁਲ 'ਤੇ ਪਿੰਡ ਨਗਲਾ ਨੇੜੇ ਰੇਲਗੱਡੀ ਅੱਗੇ ਆ ਕੇ ਇੱਕ ਨੌਜਵਾਨ ਅਤੇ ਮੁਟਿਆਰ ਨੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਇਹ ਮਾਮਲਾ ਪਿਆਰ ਦਾ ਜਾਪਦਾ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਰੇਲਵੇ ਪੁਲਿਸ ਨੂੰ ਉਨ੍ਹਾਂ ਕੋਲੋਂ ਕੋਈ ਸੁਸਾਈਡ ਨੋਟ ਮਿਲਿਆ ਹੈ।