Punjab Breaking News LIVE: ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਪੁਲਿਸ ਨੇ ਕੀਤੀਆਂ ਜਨਤਕ, ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਟਰੇਨਿੰਗ ਲੈ ਕੇ ਅੱਜ ਆਉਣਗੇ ਵਾਪਸ, ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਮੁੜ ਸਰਕਾਰ ਨੇ ਮਨਾਇਆ

Punjab Breaking News LIVE: ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਟਰੇਨਿੰਗ ਲੈ ਕੇ ਅੱਜ ਆਉਣਗੇ ਵਾਪਸ, ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਮੁੜ ਸਰਕਾਰ ਨੇ ਮਨਾਇਆ

ABP Sanjha Last Updated: 12 Feb 2023 04:17 PM

ਪਿਛੋਕੜ

Punjab News : ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ਤੇ ਪਰਤ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨ ਪਹਿਲਾਂ ਸਰਕਾਰੀ...More

Punjab News: ਭਾਜਪਾ ਪੰਜਾਬ ਵਿੱਚ ਹੀ ਕੈਪਟਨ 'ਤੇ ਖੇਡਣਾ ਚਾਹੁੰਦੀ ਹੈ ਦਾਅ ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫਿਲਹਾਲ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹਿਣਗੇ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਨੂੰ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਐਤਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਜਾਰੀ ਹੁਕਮਾਂ ਨੇ ਇਨ੍ਹਾਂ ਚਰਚਾਵਾਂ 'ਤੇ ਵਿਰਾਮ ਲਗਾ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਅਤੇ ਲੱਦਾਖ ਦੇ ਐਲਜੀ ਰਾਧਾ ਕ੍ਰਿਸ਼ਨਨ ਮਾਥੁਰ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਉਨ੍ਹਾਂ ਨੇ ਮਹਾਰਾਸ਼ਟਰ ਦੇ ਰਾਜਪਾਲ ਦੀ ਜ਼ਿੰਮੇਵਾਰੀ ਰਮੇਸ਼ ਬੈਸ ਨੂੰ ਸੌਂਪ ਦਿੱਤੀ ਹੈ, ਜੋ ਝਾਰਖੰਡ ਦੇ ਰਾਜਪਾਲ ਸਨ। ਜਦੋਂ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਸੀ।