Punjab Breaking News LIVE: ਰਾਜਪਾਲ ਪੁਰੋਹਿਤ ਖ਼ਿਲਾਫ਼ ਮੁੜ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ, ਸੀਐਮ ਮਾਨ ਨੂੰ ਸਵਾਲ ਕਰਨ ਪਹੁੰਚੇ ਬੇਰੁਜ਼ਗਾਰਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ
Punjab Breaking News: ਰਾਜਪਾਲ ਪੁਰੋਹਿਤ ਖ਼ਿਲਾਫ਼ ਮੁੜ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ, ਰੁਜ਼ਗਾਰ ਦੇਣ ਲਈ ਹਰਾ ਪੈਨ ਕਦੋਂ ਚੱਲੇਗਾ? ਸੀਐਮ ਮਾਨ ਨੂੰ ਸਵਾਲ ਕਰਨ ਪਹੁੰਚੇ ਬੇਰੁਜ਼ਗਾਰਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ
ABP Sanjha Last Updated: 30 Oct 2023 11:42 AM
ਪਿਛੋਕੜ
Punjab Breaking News LIVE, 30 October, 2023: ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਾਜ ਭਵਨ ਵਿਚਾਲੇ ਮਤਭੇਦ ਅਜੇ ਵੀ ਬਰਕਰਾਰ ਹੈ। ਮਾਨ ਸਰਕਾਰ ਰਾਜਪਾਲ ਖਿਲਾਫ਼ ਮੁੜ ਸੁਪਰੀਮ ਕੋਰਟ ਪਹੁੰਚ ਗਈ ਹੈ।...More
Punjab Breaking News LIVE, 30 October, 2023: ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਾਜ ਭਵਨ ਵਿਚਾਲੇ ਮਤਭੇਦ ਅਜੇ ਵੀ ਬਰਕਰਾਰ ਹੈ। ਮਾਨ ਸਰਕਾਰ ਰਾਜਪਾਲ ਖਿਲਾਫ਼ ਮੁੜ ਸੁਪਰੀਮ ਕੋਰਟ ਪਹੁੰਚ ਗਈ ਹੈ। 20 ਅਤੇ 21 ਅਕਤੂਬਰ ਨੂੰ ਸੱਦੇ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਤਿੰਨ ਵਿੱਤ ਬਿੱਲ ਪੇਸ਼ ਨਾ ਹੋਣ ਦੇਣ ਦੇ ਫੈਸਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਵੱਲੋਂ ਇਸ ਹਫਤੇ ਦਾਇਰ ਪਟੀਸ਼ਨ 'ਤੇ ਸੋਮਵਾਰ ਭਾਵ ਅੱਜ ਸੁਣਵਾਈ ਹੋ ਸਕਦੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਫਰਵਰੀ 'ਚ ਪੰਜਾਬ ਸਰਕਾਰ ਨੇ ਰਾਜ ਭਵਨ ਨੂੰ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਾ ਦੇਣ ਦੇ ਖਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ।ਰਾਜਪਾਲ ਨੇ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਨਹੀਂ ਦਿੱਤੀ ਇਜਾਜ਼ਤ ਪੰਜਾਬ ਸਰਕਾਰ ਨੇ 20 ਅਤੇ 21 ਅਕਤੂਬਰ ਨੂੰ ਵਿਧਾਨ ਸਭਾ ਦਾ ਦੋ-ਰੋਜ਼ਾ ਇਜਲਾਸ ਬੁਲਾਇਆ ਸੀ ਪਰ ਰਾਜਪਾਲ ਨੇ ਇਸ ਆਧਾਰ 'ਤੇ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਕਿ ਬਜਟ ਸੈਸ਼ਨ ਨੂੰ ਜਾਰੀ ਰੱਖਣ ਲਈ ਅਜਿਹਾ ਕੋਈ ਸੈਸ਼ਨ ਨਹੀਂ ਬੁਲਾਇਆ ਜਾ ਸਕਦਾ। ਇਸ ਦੇ ਨਾਲ ਹੀ ਰਾਜਪਾਲ ਨੇ ਦੋ ਦਿਨਾ ਸੈਸ਼ਨ ਵਿੱਚ ਸਰਕਾਰ ਨੂੰ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਵੀ ਇਜਾਜ਼ਤ ਨਹੀਂ ਦਿੱਤੀ। ਇਸ ਕਾਰਨ ਉਕਤ ਦੋ ਰੋਜ਼ਾ ਇਜਲਾਸ ਪਹਿਲੇ ਹੀ ਦਿਨ ਸਿਰਫ਼ ਤਿੰਨ ਘੰਟਿਆਂ ਵਿੱਚ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕਰਨਾ ਪਿਆ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਸਦਨ ਵਿੱਚ ਐਲਾਨ ਕੀਤਾ ਸੀ ਕਿ ਉਹ ਰਾਜ ਭਵਨ ਦੇ ਇਸ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣਗੇ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹੀ ਸੈਸ਼ਨ ਬੁਲਾਇਆ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਇਜਲਾਸ ਦੀ ਵੈਧਤਾ ਦਾ ਭਰੋਸਾ ਦੇਣ ਤੋਂ ਬਾਅਦ ਹੀ ਸਦਨ ਵਿੱਚ ਕੋਈ ਵੀ ਬਿੱਲ ਪੇਸ਼ ਕੀਤਾ ਜਾਵੇਗਾ। Punjab Government : ਰਾਜਪਾਲ ਪੁਰੋਹਿਤ ਖ਼ਿਲਾਫ਼ ਮੁੜ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ, ਅੱਜ ਹੋ ਸਕਦੀ ਹੈ ਸੁਣਵਾਈਰੁਜ਼ਗਾਰ ਦੇਣ ਲਈ ਹਰਾ ਪੈਨ ਕਦੋਂ ਚੱਲੇਗਾ?ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਨ੍ਹਾਂ ਦਾ ਰੁਜ਼ਗਾਰ ਦੇਣ ਲਈ ਹਰਾ ਪੈਨ ਕਦੋਂ ਚੱਲੇਗਾ। ਐਤਵਾਰ ਨੂੰ ਨੂੰ ਬੇਰੁਜ਼ਗਾਰ ਅਧਿਆਪਕਾਂ ਨੇ ਹਰੇ ਪੈਨ ਲੈ ਕੇ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਕੋਠੀ ਵੱਲ ਧਾਵਾ ਬੋਲ ਦਿੱਤਾ। ਇਸ ਦੌਰਾਨ ਉਨ੍ਹਾਂ ਦਾ ਪੁਲਿਸ ਨਾਲ ਵੀ ਟਕਰਾਅ ਹੋਇਆ। ਅਧਿਆਪਕਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਸਭ ਤੋਂ ਪਹਿਲਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਹਰਾ ਪੈਨ ਚੱਲੇਗਾ ਪਰ ਬੇਰੁਜ਼ਗਾਰ ਟੈਟ ਪਾਸ ਅਧਿਆਪਕ ਦੋ ਸਾਲ ਤੋਂ ਉਡੀਕ ਰਹੇ ਹਨ। Sangrur News: ਰੁਜ਼ਗਾਰ ਦੇਣ ਲਈ ਹਰਾ ਪੈਨ ਕਦੋਂ ਚੱਲੇਗਾ? ਸੀਐਮ ਮਾਨ ਨੂੰ ਸਵਾਲ ਕਰਨ ਪਹੁੰਚੇ ਬੇਰੁਜ਼ਗਾਰਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Amritsar News: ਦੇਸ਼-ਵਿਦੇਸ਼ ਤੋਂ ਲਿਆਂਦੇ ਫੁੱਲਾਂ ਨਾਲ ਮਹਿਕਿਆ ਸ਼੍ਰੀ ਦਰਬਾਰ ਸਾਹਿਬ, ਗੁਰੂ ਰਾਮਦਾਸ ਦੇ ਪ੍ਰਕਾਸ਼ ਗੁਰਪੁਰਬ ਦੀਆਂ ਰੌਣਕਾਂ
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਪੰਹੁਚੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀ ਸੰਗਤ ਨੂੰ ਵਧਾਈ ਦਿੱਤੀ ਹੈ।