Punjab Breaking News LIVE: ਪੰਜਾਬ ਦੀਆਂ ਜੇਲ੍ਹਾਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ, ਕੈਨੇਡਾ 'ਚ ਬੈਠਾ ਅੱਤਵਾਦੀ ਬਣਾ ਰਿਹੈ ਖਤਰਨਾਕ ਪਲਾਨ!, ਅਗਲੇ 5 ਦਿਨਾਂ ਤੱਕ ਹੋਵੇਗੀ ਬਾਰਿਸ਼

Punjab Breaking News: ਪੰਜਾਬ ਦੀਆਂ ਜੇਲ੍ਹਾਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ, ਕੈਨੇਡਾ 'ਚ ਬੈਠਾ ਅੱਤਵਾਦੀ ਬਣਾ ਰਿਹੈ ਖਤਰਨਾਕ ਪਲਾਨ, ਅਗਲੇ 5 ਦਿਨਾਂ ਤੱਕ ਹੋਵੇਗੀ ਬਾਰਿਸ਼, IMD ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ ਯੈਲੋ ਅਲਰਟ

ਰਜਨੀਸ਼ ਕੌਰ ਰੰਧਾਵਾ Last Updated: 29 Apr 2023 12:31 PM

ਪਿਛੋਕੜ

Punjab Breaking News LIVE Update: ਕੈਨੇਡਾ ‘ਚ ਬੈਠੇ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਲੰਡਾ ਬਾਰੇ ਖੁਫੀਆ ਵਿਭਾਗ ਨੂੰ ਨਵਾਂ ਇਨਪੁਟ ਮਿਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੀਆਂ ਜੇਲ੍ਹਾਂ ਵਿੱਚ...More

Punjab Crime: NIA ਦੀ ਪੰਜਾਬ 'ਚ Target Killers ਕਰਨ ਵਾਲਿਆਂ 'ਤੇ ਸ਼ਿਕੰਜਾ, ਅੱਤਵਾਦੀ ਡੱਲਾ ਤੇ ਨਿੱਝਰ ਨੂੰ ਭਗੌੜਾ ਐਲਾਨਣ ਦੀ ਤਿਆਰੀ

 ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਕੈਨੇਡਾ 'ਚ ਲੁਕੇ ਬੈਠੇ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਟਾਰਗੇਟ ਕਿਲਿੰਗ ਨਾਲ ਸਬੰਧਤ ਪੁਜਾਰੀ ਕਤਲ ਕੇਸ ਵਿੱਚ ਵਿਸ਼ੇਸ਼ ਐਨਆਈਏ ਅਦਾਲਤ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੱਲਾ ਅਤੇ ਨਿੱਝਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਜੇ ਇਹ ਦੋਵੇਂ ਮੁਲਜ਼ਮ ਅਦਾਲਤ 'ਚ ਪੇਸ਼ ਨਾ ਹੋਏ ਤਾਂ 18 ਮਈ ਨੂੰ ਇਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ।