Punjab Breaking News LIVE: ਲਗਾਤਾਰ ਡਿੱਗ ਰਿਹਾ ਪੰਜਾਬ ਦਾ ਪਾਰਾ, ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹਨਾਂ ਮੁੱਦਿਆਂ 'ਤੇ ਲੱਗੇਗੀ ਮੋਹਰ
Punjab Breaking News LIVE: ਲਗਾਤਾਰ ਡਿੱਗ ਰਿਹਾ ਪੰਜਾਬ ਦਾ ਪਾਰਾ, ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹਨਾਂ ਮੁੱਦਿਆਂ 'ਤੇ ਲੱਗੇਗੀ ਮੋਹਰ, ਪਰਾਲੀ ਸਾੜਨ ਦੇ ਦੋਸ਼ 'ਚ 930 ਕਿਸਾਨਾਂ 'ਤੇ FIR ਦਰਜ, ਕਰੋੜਾਂ ਰੁਪਏ ਦਾ ਲਾਇਆ ਜੁਰਮਾਨਾ
LIVE
Background
Punjab Breaking News LIVE,20 November, 2023: ਪੰਜਾਬ ਪੁਲਿਸ ਨੇ 8 ਨਵੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਲਈ ਕਿਸਾਨਾਂ ਵਿਰੁੱਧ 932 ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ ਇਸ ਨਾਲ ਸਬੰਧਤ 7,405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਐਤਵਾਰ (19 ਨਵੰਬਰ) ਨੂੰ ਇਹ ਜਾਣਕਾਰੀ ਦਿੱਤੀ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਅਨੁਸਾਰ ਪਰਾਲੀ ਸਾੜਨ ਸਬੰਧੀ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਉਲਟ ਐਂਟਰੀਆਂ ਕੀਤੀਆਂ ਗਈਆਂ ਹਨ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਗਏ ਠੋਸ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਪਿਛਲੇ ਦੋ ਦਿਨਾਂ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ। ਸੂਬੇ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਕ੍ਰਮਵਾਰ 740 ਅਤੇ 637 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ। Punjab Pollution: ਪਰਾਲੀ ਸਾੜਨ ਦੇ ਦੋਸ਼ 'ਚ 930 ਕਿਸਾਨਾਂ 'ਤੇ FIR ਦਰਜ, ਕਰੋੜਾਂ ਰੁਪਏ ਦਾ ਲਾਇਆ ਜੁਰਮਾਨਾ
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ
ਪੰਜਾਬ ਕੈਬਨਿਟ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਜਾਣਗੇ। ਸਭ ਤੋਂ ਪਹਿਲਾਂ ਤਾਂ ਅੱਜ ਸਰਦ ਰੁੱਤ ਇਜਲਾਸ ਨੂੰ ਲੈ ਕੇ ਸਸਪੈਂਸ ਖ਼ਤਮ ਹੋ ਜਾਵੇਗਾ। ਯਾਨੀ ਕਿ ਮਾਨ ਸਰਕਾਰ 16ਵੀਂ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣ ਵਾਲੀ ਹੈ। ਇਸ ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਕੁਝ ਨਾ ਦੇਣ ਦੀ ਨਾਰਾਜ਼ਗੀ ਵੀ ਦੂਰ ਕੀਤੀ ਜਾ ਸਕਦੀ ਹੈ ਅਤੇ ਮੁਲਾਜ਼ਮਾਂ ਨੂੰ ਬਕਾਇਆ ਡੀਏ ਦੀ ਰਾਸ਼ੀ ਵਿੱਚੋਂ ਕੁਝ ਮਿਲ ਸਕਦਾ ਹੈ ਸਰਕਾਰੀ ਮੁਲਾਜ਼ਮ ਲੰਬੇ ਸਮੇਂ ਤੋਂ ਬਕਾਇਆ ਡੀਏ ਦੀ ਮੰਗ ਕਰ ਰਹੇ ਹਨ ਅਤੇ ਸੋਮਵਾਰ ਦੁਪਹਿਰ ਨੂੰ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਨੇ ਚਾਰ ਮੁਲਾਜ਼ਮ ਜਥੇਬੰਦੀਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਬੁਲਾਇਆ ਹੈ। Punjab Cabinet Meeting : ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹਨਾਂ ਮੁੱਦਿਆਂ 'ਤੇ ਲੱਗੇਗੀ ਮੋਹਰ
ਅੰਮ੍ਰਿਤਸਰ ਪੁਲਿਸ ਨੇ ਕੀਤੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ
ਨਵਾਂਪਿੰਡ ਪੁਲਿਸ ਚੌਕੀ 'ਚ ਤਾਇਨਾਤ ਏ.ਐਸ.ਆਈ ਸਰੂਪ ਸਿੰਘ ਦੇ ਕਤਲ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਹੁਣ ਤੱਕ 5 ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ। ਐਸਐਸਪੀ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ 16 ਨਵੰਬਰ ਦੀ ਸਵੇਰ ਨੂੰ ਲਾਸ਼ ਮਿਲਣ ਦੇ ਦੋ ਘੰਟਿਆਂ ਵਿੱਚ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਸੀ। ਫੜੇ ਗਏ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ASI Murder Case: ਅੰਮ੍ਰਿਤਸਰ ਪੁਲਿਸ ਨੇ ਕੀਤੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ, 16 ਨਵੰਬਰ ਨੂੰ ਹੋਇਆ ਸੀ ਕਤਲ
Faridkkot News: ਨਹਿਰ ਕੋਲ ਤਿੰਨ ਨੌਜਵਾਨ ਲਾਪਤਾ, ਮੋਟਰਸਾਈਕਲ ਵੀ ਟੁੱਟਾ ਹੋਇਆ ਮਿਲਿਆ
ਫ਼ਰੀਦਕੋਟ ਨੇੜੇ ਨਹਿਰ ਕੋਲ ਤਿੰਨ ਨੌਜਵਾਨ ਲਾਪਤਾ ਹੋ ਗਏ ਹਨ। ਉਨ੍ਹਾਂ ਦਾ ਮੋਟਰਸਾਈਕਲ ਵੀ ਟੁੱਟਿਆ ਹੋਇਆ ਮਿਲਿਆ ਹੈ। ਅਜੇ ਤੱਕ ਤਿੰਨਾਂ ਨੌਜਵਾਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਤਿੰਨੇ ਫਰੀਦਕੋਟ ਦੇ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਹਨ। ਇਹ ਘਟਨਾ ਸ਼ਨੀਵਾਰ ਰਾਤ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab News: ਫਿਰ ਬੋਲੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਕਤਲ ਕਾਂਡ 'ਤੇ ਪੰਜਾਬ ਸਰਕਾਰ ਹੀ ਨਹੀਂ ਕੇਂਦਰ ਸਰਕਾਰ ਵੀ ਨਹੀਂ ਦਿਖਾ ਰਹੀ ਗੰਭੀਰਤਾ, ਲਾਏ ਵੱਡੇ ਦੋਸ਼
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਮੂਸੇਵਾਲਾ ਕਤਲ ਕਾਂਡ 'ਤੇ ਕੇਂਦਰ ਸਰਕਾਰ ਵੀ ਗੰਭੀਰ ਨਹੀਂ ਹੈ। ਇੱਥੋਂ ਤੱਕ ਕਿ ਪੰਜਾਬ ਸਰਕਾਰ ਅਤੇ ਉਸਦੀ ਵਿਸ਼ੇਸ਼ ਜਾਂਚ ਟੀਮ (SIT) ਵੀ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਅੰਦਰੋਂ ਜਾਰੀ ਕੀਤੀ ਗਈ ਵੀਡੀਓ 'ਤੇ ਕੁੱਝ ਨਹੀਂ ਕਰ ਸਕੀ। ਹੁਣ ਜਦੋਂ ਅਦਾਲਤ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ ਤਾਂ ਸਰਕਾਰ ’ਤੇ ਕੁਝ ਅਸਰ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਸਰਕਾਰ ਹੀ ਨਹੀਂ ਕੇਂਦਰ ਸਰਕਾਰ ਵੀ ਗੰਭੀਰਤਾ ਨਹੀਂ ਦਿਖਾ ਰਹੀ। ਲਾਰੈਂਸ ਬਿਸ਼ਨੋਈ ਤੇ ਹੋਰ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ।
Drug: AAP ਵਿਧਾਇਕ ਦਾ ਭਤੀਜਾ ਪਾਕਿਸਤਾਨੀ ਡਰੋਨ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ, ਅਕਾਲੀ ਦਲ ਦੇ ਸਰਕਾਰ ਨੂੰ ਸਵਾਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਦੇ ਭਾਣਜੇ ਦੀ ਇਕ ਕਿਲੋ ਹੈਰੋਇਨ ਤੇ ਪਾਕਿਸਤਾਨ ਡਰੋਨ ਨਾਲ ਗ੍ਰਿਫਤਾਰੀ ਮਗਰੋਂ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਬਾਰੇ ਹੋਰ ਕੀ ਸਬੂਤ ਲੋੜੀਂਦੇ ਹਨ?
Kartarpur Corridor: ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ 20 ਫੁੱਟ ਦੀ ਦੂਰੀ 'ਤੇ ਚੱਲਿਆ ਦਾਰੂ-ਪਿਆਲਾ, ਸਿੱਖਾਂ 'ਚ ਰੋਸ
ਪਾਕਿਸਤਾਨ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀਐਮਯੂ) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਮੁਹੰਮਦ ਅਬੂ ਬਕਰ ਆਫਤਾਬ ਕੁਰੈਸ਼ੀ ਦੁਆਰਾ ਦਿੱਤੀ ਗਈ ਪਾਰਟੀ ਵਿਵਾਦਾਂ ਵਿੱਚ ਆ ਗਈ ਹੈ। ਇਹ ਪਾਰਟੀ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ 20 ਫੁੱਟ ਦੀ ਦੂਰੀ 'ਤੇ ਹੋਈ। ਇਸ ਸਬੰਧੀ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ।
Crime: ਵਿਦੇਸ਼ ਰਹਿੰਦੇ ਪੰਜਾਬੀ ਨੌਜਵਾਨ ਦਾ ਰੱਖਿਆ ਸੀ ਵਿਆਹ, ਸ਼ਗਨਾਂ ਤੋਂ ਪਹਿਲਾਂ ਹੀ ਵਾਪਰ ਗਿਆ ਭਾਣਾ
ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦਾ ਸਿਲਸਿਲਾ ਜਾਰੀ ਹੈ। ਅਜਿਹੀ ਹੀ ਇੱਕ ਘਟਨਾ ਮਨੀਲਾ ਵਿੱਚ ਵਾਪਰੀ ਹੈ ਜਿੱਥੇ ਪੰਜਾਬੀ ਲੜਕੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਣਜੀਤ ਰਾਣਾ ਵਜੋ ਹੋਈ ਹੈ ਜੋ ਜਲੰਧਰ ਦੇ ਪਿੰਡ ਲੋਹੀਆਂ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਉਮਰ 33 ਸਾਲ ਸੀ ਅਤੇ ਅਗਲੇ ਸਾਲ ਉਸ ਦਾ ਵਿਆਹ ਰੱਖਿਆ ਹੋਇਆ ਸੀ।