Punjab Breaking News LIVE: ਪੰਜਾਬ ਦੀ ਆਬੋ-ਹਵਾ ਮੁੜ ਜ਼ਹਿਰੀਲੀ, AQI ਫਿਰ 300 ਤੋਂ ਪਾਰ, ਬਾਰਸ਼ ਦੇ ਨਹੀਂ ਕੋਈ ਆਸਾਰ, ਰੇੜਕੇ ਤੋਂ ਬਾਅਦ ਪੰਜਾਬ ਸਰਕਾਰ ਸੱਦਣ ਜਾ ਰਹੀ ਸਰਦ ਰੁੱਤ ਇਜਲਾਸ, ਤਰੀਕਾਂ ਆ ਗਈਆਂ ਸਾਹਮਣੇ

Punjab Breaking : ਪੰਜਾਬ ਦੀ ਆਬੋ-ਹਵਾ ਮੁੜ ਜ਼ਹਿਰੀਲੀ, AQI ਫਿਰ 300 ਤੋਂ ਪਾਰ, ਬਾਰਸ਼ ਦੇ ਨਹੀਂ ਕੋਈ ਆਸਾਰ, ਰੇੜਕੇ ਤੋਂ ਬਾਅਦ ਪੰਜਾਬ ਸਰਕਾਰ ਸੱਦਣ ਜਾ ਰਹੀ ਸਰਦ ਰੁੱਤ ਇਜਲਾਸ, ਬੰਜਰ ਹੋ ਜਾਏਗੀ ਪੰਜ ਦਰਿਆਵਾਂ ਦੀ ਧਰਤੀ...

ABP Sanjha Last Updated: 16 Nov 2023 02:20 PM

ਪਿਛੋਕੜ

Punjab Breaking News LIVE, 15 November, 2023:  ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ 3 ਤੋਂ 4 ਦਿਨ ਦਾ ਸਰਦ ਰੁੱਤ ਇਜਲਾਸ ਬੁਲਾਉਣ ਦਾ ਫੈਸਲਾ ਕਰਕੇ ਇਸ ਦੀਆਂ ਤਿਆਰੀਆਂ ਸ਼ੁਰੂ ਕਰ...More

Punjab News: ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ- ਮਾਨ

 ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਪੰਜਾਬ ਪੁਲਿਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉਤੇ ਮੁੱਢ ਤੋਂ ਧਾੜਵੀ ਹਮਲੇ ਕਰਦੇ ਰਹੇ ਹਨ ਪਰ ਪੰਜਾਬੀਆਂ ਨੇ ਹਮੇਸ਼ਾ ਹੀ ਇਨ੍ਹਾਂ ਹਮਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਨਸ਼ਾ-ਅੱਤਵਾਦ ਦੇ ਖਿਲਾਫ਼ ਜੰਗ ਲੜਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਫੈਲਾਉਣ ਲਈ ਪੰਜਾਬ ਵਿਰੋਧੀ ਤਾਕਤਾਂ ਫੰਡ ਦੇ ਰਹੀਆਂ ਹਨ ਜੋ ਸੂਬੇ ਨੂੰ ਪੱਟੜੀ ਤੋਂ ਲਾਹੁਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋਵੇਗਾ ਜਿਸ ਲਈ ਹਰੇਕ ਪੰਜਾਬੀ ਨੂੰ ਤਹੱਈਆ ਕਰਨਾ ਚਾਹੀਦਾ ਹੈ।