Punjab Breaking News LIVE: ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ, 12ਵੀਂ ਜਮਾਤ ਤੱਕ ਪੰਜਾਬੀ ਹੋਵੇਗੀ ਲਾਜਮੀ, ਕਾਂਗਰਸ ਤੋਂ ਬਾਅਦ ਅਕਾਲੀ ਦਲ ਤੇ ਵਿਜੀਲੈਂਸ ਦਾ ਸ਼ਿਕੰਜਾ, ਲੁਧਿਆਣਾ ਗੋਲੀਕਾਂਡ ਦਾ ਸਿਆਸੀ ਲਿੰਕ
Punjab Breaking News LIVE: 12ਵੀਂ ਜਮਾਤ ਤੱਕ ਪੰਜਾਬੀ ਹੋਵੇਗੀ ਲਾਜਮੀ, ਕਾਂਗਰਸ ਤੋਂ ਬਾਅਦ ਅਕਾਲੀ ਦਲ ਤੇ ਵਿਜੀਲੈਂਸ ਦਾ ਸ਼ਿਕੰਜਾ, ਲੁਧਿਆਣਾ ਗੋਲੀਕਾਂਡ ਦਾ ਸਿਆਸੀ ਲਿੰਕ
LIVE
Background
Punjab Breaking News LIVE: ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਬਾਰੇ ਖੁਲਾਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਜਾਵੇਗੀ ਤੇ ਇਸ ਬਾਰੇ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕੀਤੀ ਜਾਵੇਗੀ।
ਦੱਸ ਦਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਪਸਾਰ ਤੇ ਵਿਕਾਸ ਲਈ ਵਿਚਾਰ ਚਰਚਾ ਕਰਨ ਹਿੱਤ ਮੀਟਿੰਗ ਕੀਤੀ ਸੀ। ਮੀਟਿੰਗ ਮਗਰੋਂ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਹੋਈ ਹੈ ਤੇ ਨਰਸਰੀ ਕਲਾਸਾਂ ’ਚ ਪੰਜਾਬੀ ਲਾਜ਼ਮੀ ਕਰਨ ਵਾਸਤੇ ਆਉਂਦੇ ਵਿਧਾਨ ਸਭਾ ਦੇ ਸੈਸ਼ਨ ਵਿਚ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ।
ਵਿਚਾਰ ਚਰਚਾ ’ਚ ਮੰਗ ਉੱਠੀ ਕਿ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਸਰਕਾਰ ਜਨੂੰਨੀ ਰਵੱਈਏ ਨਾਲ ਅੱਗੇ ਆਵੇ। ਇਸ ਮੌਕੇ ਹਵਾਲਾ ਦਿੱਤਾ ਗਿਆ ਕਿ ਪੰਜਾਬ ਰਾਜ ਭਾਸ਼ਾ ਐਕਟ ਦੀ ਧਾਰਾ ਪੰਜ ’ਚ ਪੰਜਾਬ ਵਿਧਾਨ ਸਭਾ ਵਿੱਚ ਬਣੇ ਕਾਨੂੰਨਾਂ ਆਦਿ ਨੂੰ ਅਨੁਵਾਦ ਕੀਤੇ ਜਾਣ ਦੀ ਵਿਵਸਥਾ ਹੈ ਪਰ ਕਈ ਦਹਾਕਿਆਂ ਮਗਰੋਂ ਵੀ ਸਰਕਾਰਾਂ ਨੇ ਇਸ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ।
ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਡਟੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ)
Bathinda News: ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਹੁਣ ਖੱਬੇਪੱਖੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੀ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਰਿਹਾਈ ਲਈ ਡਟ ਗਈ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਲਈ ਮੋਦੀ ਸਰਕਾਰ ਉੱਪਰ ਦਬਾਅ ਪਾਇਆ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਮੰਗਲਵਾਰ ਬਠਿੰਡਾ ਅਨਾਜ ਮੰਡੀ ਵਿੱਚ ‘ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰ’ ਮੁੱਦੇ ’ਤੇ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਸੂਬਾਈ ਲੀਡਰਸ਼ਿਪ ਨੇ ਸਿੱਖ ਕੈਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਰਿਹਾਈ ਲਈ 13 ਫਰਵਰੀ ਨੂੰ ਜ਼ਿਲ੍ਹਾ ਮੁਕਾਮਾਂ ’ਤੇ ਧਰਨੇ ਲਾਉਣ ਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਦਾ ਐਲਾਨ ਕੀਤਾ।
ਕੇਂਦਰ 'ਤੇ ਮਾਨ ਸਰਕਾਰ ਦਾ ਦੋਸ਼ - ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਮੁੰਦਰਾ ਬੰਦਰਗਾਹ ਤੋਂ ਆਵੇਗਾ ਕੋਲਾ, 3 ਗੁਣਾ ਵੱਧ ਦੇਣਾ ਪਵੇਗਾ ਭਾੜਾ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੇਂਦਰ 'ਤੇ ਵੱਡਾ ਇਲਜ਼ਾਮ ਲਾਇਆ ਹੈ। ਪੰਜਾਬ ਸਰਕਾਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਨੂੰ ਸਿੱਧਾ ਕੋਲਾ ਨਹੀਂ ਭੇਜੇਗੀ ਅਤੇ ਮੁੰਦਰਾ ਬੰਦਰਗਾਹ ਰਾਹੀਂ ਭੇਜੇਗੀ। ਇਸ ਕਾਰਨ ਪੰਜਾਬ ਨੂੰ ਤਿੰਨ ਗੁਣਾ ਵੱਧ ਕਿਰਾਇਆ ਅਦਾ ਕਰਨਾ ਪਵੇਗਾ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਮੁੰਦਰਾ ਹਵਾਈ ਅੱਡੇ ਰਾਹੀਂ ਕੋਲਾ ਭੇਜਣ ਦਾ ਫੈਸਲਾ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਹੀ ਹੈ।
ਸਿੱਖ ਜਥੇਬੰਦੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਪਹੁੰਚੀਆਂ, ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਪਾਏ ਚਾਲੇ
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਅੱਜ ਸਾਰੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸਿੱਖ ਪ੍ਰਦਰਸ਼ਨਕਾਰੀ 7 ਜਨਵਰੀ ਤੋਂ ਚੰਡੀਗੜ੍ਹ ਦੀ ਹੱਦ ਉੱਪਰ ਮੁਹਾਲੀ ਵਿੱਚ ਧਰਨੇ ਉੱਪਰ ਬੈਠੇ ਸੀ। ਅੱਜ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਜ਼ਬਰਦਸਤ ਝੜਪ ਹੋ ਗਈ।
ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜਿਲਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।
ਭਾਰਤ ਦੇ 59 ਫੀਸਦੀ ਖੇਤਰ 'ਚ ਭੂਚਾਲ ਦਾ ਖਤਰਾ, ਇਨ੍ਹਾਂ ਸੂਬਿਆਂ ਵਿੱਚ ਹੋ ਸਕਦੀ ਸਭ ਤੋਂ ਵੱਧ ਤਬਾਹੀ
ਹਾਲ ਹੀ ਵਿੱਚ ਆਏ ਭੂਚਾਲ ਨੇ ਤੁਰਕੀ ਅਤੇ ਸੀਰੀਆ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ ਅਤੇ ਸੈਂਕੜੇ ਇਮਾਰਤਾਂ ਨੂੰ ਤਬਾਹ ਕਰ ਦਿੱਤਾ। ਹੁਣ ਤੱਕ 8000 ਮੌਤਾਂ ਹੋ ਚੁੱਕੀਆਂ ਹਨ। ਅਜਿਹੇ 'ਚ ਲੋਕਾਂ ਦੇ ਦਿਮਾਗ 'ਚ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ 'ਭਾਰਤ ਭੂਚਾਲਾਂ ਪ੍ਰਤੀ ਕਿੰਨਾ ਕੁ ਸੰਵੇਦਨਸ਼ੀਲ ਹੈ?' ਸਰਕਾਰ ਦੇ ਅਨੁਸਾਰ, ਭਾਰਤ ਦਾ ਲਗਭਗ 59 ਪ੍ਰਤੀਸ਼ਤ ਭੂਮੀ ਖੇਤਰ ਵੱਖ-ਵੱਖ ਤੀਬਰਤਾ ਦੇ ਭੂਚਾਲਾਂ ਲਈ ਕਮਜ਼ੋਰ ਹੈ। ਅੱਠ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸ਼ਹਿਰ ਅਤੇ ਕਸਬੇ ਜ਼ੋਨ-5 ਵਿੱਚ ਹਨ ਅਤੇ ਸਭ ਤੋਂ ਵੱਧ ਤੀਬਰਤਾ ਵਾਲੇ ਭੁਚਾਲਾਂ ਦਾ ਖ਼ਤਰਾ ਹੈ। ਇੱਥੋਂ ਤੱਕ ਕਿ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਜ਼ੋਨ-4 ਵਿੱਚ ਹੈ, ਜੋ ਦੂਜੀ ਸਭ ਤੋਂ ਉੱਚੀ ਸ਼੍ਰੇਣੀ ਹੈ।
ਸਾਬਕਾ CM ਬੇਅੰਤ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ, ਜਾਣੋ ਪੂਰਾ ਵਿਵਾਦ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪਰਿਵਾਰ ਰਹਿੰਦਾ ਹੈ। ਇਸ ਨੂੰ ਲੈ ਕੇ ਐਸਡੀਐਮ ਸਨਿਆਮ ਗਰਗ ਨੇ ਕੋਠੀ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਗਲਵਾਰ ਨੂੰ ਅਸਟੇਟ ਦਫਤਰ ਦੀ ਟੀਮ ਸੈਕਟਰ-5 ਸਥਿਤ ਕੋਠੀ ਨੰਬਰ 3/33 ਵਿੱਚ ਪਹੁੰਚੀ।