Punjab Breaking News LIVE: ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ, 12ਵੀਂ ਜਮਾਤ ਤੱਕ ਪੰਜਾਬੀ ਹੋਵੇਗੀ ਲਾਜਮੀ, ਕਾਂਗਰਸ ਤੋਂ ਬਾਅਦ ਅਕਾਲੀ ਦਲ ਤੇ ਵਿਜੀਲੈਂਸ ਦਾ ਸ਼ਿਕੰਜਾ, ਲੁਧਿਆਣਾ ਗੋਲੀਕਾਂਡ ਦਾ ਸਿਆਸੀ ਲਿੰਕ
Punjab Breaking News LIVE: 12ਵੀਂ ਜਮਾਤ ਤੱਕ ਪੰਜਾਬੀ ਹੋਵੇਗੀ ਲਾਜਮੀ, ਕਾਂਗਰਸ ਤੋਂ ਬਾਅਦ ਅਕਾਲੀ ਦਲ ਤੇ ਵਿਜੀਲੈਂਸ ਦਾ ਸ਼ਿਕੰਜਾ, ਲੁਧਿਆਣਾ ਗੋਲੀਕਾਂਡ ਦਾ ਸਿਆਸੀ ਲਿੰਕ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੇਂਦਰ 'ਤੇ ਵੱਡਾ ਇਲਜ਼ਾਮ ਲਾਇਆ ਹੈ। ਪੰਜਾਬ ਸਰਕਾਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਨੂੰ ਸਿੱਧਾ ਕੋਲਾ ਨਹੀਂ ਭੇਜੇਗੀ ਅਤੇ ਮੁੰਦਰਾ ਬੰਦਰਗਾਹ ਰਾਹੀਂ ਭੇਜੇਗੀ। ਇਸ ਕਾਰਨ ਪੰਜਾਬ ਨੂੰ ਤਿੰਨ ਗੁਣਾ ਵੱਧ ਕਿਰਾਇਆ ਅਦਾ ਕਰਨਾ ਪਵੇਗਾ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਮੁੰਦਰਾ ਹਵਾਈ ਅੱਡੇ ਰਾਹੀਂ ਕੋਲਾ ਭੇਜਣ ਦਾ ਫੈਸਲਾ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਹੀ ਹੈ।
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਅੱਜ ਸਾਰੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸਿੱਖ ਪ੍ਰਦਰਸ਼ਨਕਾਰੀ 7 ਜਨਵਰੀ ਤੋਂ ਚੰਡੀਗੜ੍ਹ ਦੀ ਹੱਦ ਉੱਪਰ ਮੁਹਾਲੀ ਵਿੱਚ ਧਰਨੇ ਉੱਪਰ ਬੈਠੇ ਸੀ। ਅੱਜ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਜ਼ਬਰਦਸਤ ਝੜਪ ਹੋ ਗਈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜਿਲਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।
ਹਾਲ ਹੀ ਵਿੱਚ ਆਏ ਭੂਚਾਲ ਨੇ ਤੁਰਕੀ ਅਤੇ ਸੀਰੀਆ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ ਅਤੇ ਸੈਂਕੜੇ ਇਮਾਰਤਾਂ ਨੂੰ ਤਬਾਹ ਕਰ ਦਿੱਤਾ। ਹੁਣ ਤੱਕ 8000 ਮੌਤਾਂ ਹੋ ਚੁੱਕੀਆਂ ਹਨ। ਅਜਿਹੇ 'ਚ ਲੋਕਾਂ ਦੇ ਦਿਮਾਗ 'ਚ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ 'ਭਾਰਤ ਭੂਚਾਲਾਂ ਪ੍ਰਤੀ ਕਿੰਨਾ ਕੁ ਸੰਵੇਦਨਸ਼ੀਲ ਹੈ?' ਸਰਕਾਰ ਦੇ ਅਨੁਸਾਰ, ਭਾਰਤ ਦਾ ਲਗਭਗ 59 ਪ੍ਰਤੀਸ਼ਤ ਭੂਮੀ ਖੇਤਰ ਵੱਖ-ਵੱਖ ਤੀਬਰਤਾ ਦੇ ਭੂਚਾਲਾਂ ਲਈ ਕਮਜ਼ੋਰ ਹੈ। ਅੱਠ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸ਼ਹਿਰ ਅਤੇ ਕਸਬੇ ਜ਼ੋਨ-5 ਵਿੱਚ ਹਨ ਅਤੇ ਸਭ ਤੋਂ ਵੱਧ ਤੀਬਰਤਾ ਵਾਲੇ ਭੁਚਾਲਾਂ ਦਾ ਖ਼ਤਰਾ ਹੈ। ਇੱਥੋਂ ਤੱਕ ਕਿ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਜ਼ੋਨ-4 ਵਿੱਚ ਹੈ, ਜੋ ਦੂਜੀ ਸਭ ਤੋਂ ਉੱਚੀ ਸ਼੍ਰੇਣੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪਰਿਵਾਰ ਰਹਿੰਦਾ ਹੈ। ਇਸ ਨੂੰ ਲੈ ਕੇ ਐਸਡੀਐਮ ਸਨਿਆਮ ਗਰਗ ਨੇ ਕੋਠੀ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਗਲਵਾਰ ਨੂੰ ਅਸਟੇਟ ਦਫਤਰ ਦੀ ਟੀਮ ਸੈਕਟਰ-5 ਸਥਿਤ ਕੋਠੀ ਨੰਬਰ 3/33 ਵਿੱਚ ਪਹੁੰਚੀ।
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੇ ਓਏਸਿਸ ਗਰੁੱਪ ਨਾਲ ਜੁੜੇ ਮਲਹੋਤਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਨੂੰ ਦਿੱਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿੱਥੇ ਈਡੀ ਉਸ ਦੀ ਹਿਰਾਸਤ ਦੀ ਮੰਗ ਕਰੇਗੀ। ਅਧਿਕਾਰੀਆਂ ਨੇ ਦੱਸਿਆ ਕਿ ਮਲਹੋਤਰਾ ਪੰਜਾਬ ਅਤੇ ਕੁਝ ਹੋਰ ਖੇਤਰਾਂ ਵਿੱਚ ਸ਼ਰਾਬ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ
ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸ਼ਹਿਰੀ ਤੇ ਦੇਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕਰਨ ਲਈ ਉਹ ਸਮੇਂ ਸਮੇਂ ’ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਕਰਕੇ ਬਕਾਇਆ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ ਤੇ ਇਸੇ ਲੜੀ ਤਹਿਤ ਗ੍ਰਾਮ ਪੰਚਾਇਤਾਂ ਨੂੰ ਵੀ ਵਿਕਾਸ ਕੰਮਾਂ ਲਈ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
Sangrur News: ਬੇਸ਼ੱਕ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਖਿਡਾਰੀਆਂ ਦੀ ਹਾਲਤ ਕਾਫੀ ਬਦਤਰ ਹੈ। ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਸੋਨ ਤਮਗਾ ਜੇਤੂ ਮੁੱਕੇਬਾਜ਼ ਸਫਾਈ ਸੇਵਕ ਦਾ ਕੰਮ ਕਰ ਰਿਹਾ ਹੈ। ਅਹਿਮ ਗੱਲ ਹੈ ਕਿ ਇਹ ਖਿਡਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ ਦਾ ਹੀ ਹੈ। ਮੁੱਕੇਬਾਜ਼ੀ ਵਿੱਚ ਸੋਨ ਤਗ਼ਮਾ ਜੇਤੂ ਖਿਡਾਰੀ ਮਨੋਜ ਕੁਮਾਰ ਨੇ ਕਿਹਾ ਕਿ ਮੈਂ ਝਾੜੂ ਨਾਲ ਮਿੱਟੀ ਨਹੀਂ ਝਾੜ ਰਿਹਾ ਸਗੋਂ ਆਪਣੇ ਕਰੀਅਰ ਨੂੰ ਸਾਫ਼ ਕਰ ਰਿਹਾ ਹਾਂ। ਮੈਂ ਆਪਣੀ ਪੂਰੀ ਜ਼ਿੰਦਗੀ ਮੁੱਕੇਬਾਜ਼ੀ ਵਿੱਚ ਬਰਬਾਦ ਕਰ ਦਿੱਤੀ ਹੈ ਪਰ ਅੱਜ ਹਾਲਾਤ ਇਹ ਹਨ ਕਿ ਰੋਜ਼ੀ ਰੋਟੀ ਲਈ ਸਫਾਈ ਦੀ ਕੰਮ ਕਰਨਾ ਪੈ ਰਿਹਾ ਹੈ।
Sangrur News: ਸੰਗਰੂਰ ਦੇ ਫਰਨੀਚਰ ਸ਼ੋਅਰੂਮ ਦੇ ਮਾਲਕ ਵੱਲੋਂ ਸ਼ੋਰੂਮ ਵਿੱਚ ਸਫਾਈ ਕਰਨ ਵਾਲੀ ਪਿੰਡ ਮੰਗਵਾਲ ਦੀ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਜਲਦੀ ਹੀ ਗ੍ਰਿਫਤਾਰੀ ਦਾ ਦਾਅਵਾ ਕਰਦੇ ਹੋਏ ਸ਼ੋਅਰੂਮ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਚੀਨ ਨੇ ਭਾਰਤ ਤੇ ਜਾਪਾਨ ਸਮੇਤ ਕਈ ਦੇਸ਼ਾਂ ਨੂੰ ਨਿਸ਼ਾਨਾ ਬਣਾ ਕੇ ਜਾਸੂਸੀ ਗੁਬਾਰਿਆਂ ਦਾ ਬੇੜਾ ਛੱਡਿਆ ਹੈ। ਮੀਡੀਆ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਇਹ ਰਿਪੋਰਟ ਅਮਰੀਕੀ ਫੌਜ ਵੱਲੋਂ ਸੰਵੇਦਨਸ਼ੀਲ ਅਮਰੀਕੀ ਥਾਵਾਂ ਦੀ ਜਾਸੂਸੀ ਕਰਨ ਵਾਲੇ ਚੀਨੀ ਨਿਗਰਾਨੀ ਗੁਬਾਰੇ ਨੂੰ ਨਸ਼ਟ ਕਰਨ ਤੋਂ ਕੁਝ ਦਿਨ ਬਾਅਦ ਆਈ ਹੈ। ਅਮਰੀਕੀ ਅਧਿਕਾਰੀਆਂ ਨੇ ਚੀਨੀ ਗੁਬਾਰੇ ਦੀ ਜਾਣਕਾਰੀ ਭਾਰਤ ਸਮੇਤ ਆਪਣੇ ਦੋਸਤਾਂ ਅਤੇ ਸਹਿਯੋਗੀਆਂ ਨੂੰ ਦਿੱਤੀ ਹੈ। ਦੱਖਣੀ ਕੈਰੋਲੀਨਾ ਦੇ ਤੱਟ 'ਤੇ ਐਟਲਾਂਟਿਕ ਮਹਾਸਾਗਰ ਦੇ ਉੱਪਰ ਸ਼ਨਿਚਰਵਾਰ ਨੂੰ ਲੜਾਕੂ ਜਹਾਜ਼ ਨੇ ਗੁਬਾਰੇ ਨੂੰ ਨਸ਼ਟ ਕਰ ਦਿੱਤਾ। ਅਮਰੀਕੀ ਉਪ ਵਿਦੇਸ਼ ਮੰਤਰੀ ਵੈਂਡੀ ਸ਼ਰਮਨ ਨੇ ਇੱਥੇ ਕਰੀਬ 40 ਦੂਤਾਵਾਸਾਂ ਦੇ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਬਾਸਮਤੀ ਦੀ ਪੂਰੀ ਦੁਨੀਆ ‘ਚ ਬਹੁਤ ਡਿਮਾਂਡ ਹੈ। ਇਸ ਵਾਰ ਅਸੀਂ ਕਿਸਾਨਾਂ ਦੀ ਸਲਾਹ ਨਾਲ ਬਾਸਮਤੀ ਦਾ ਰਕਬਾ ਵਧਾਉਣ ਜਾ ਰਹੇ ਹਾਂ। ਉਨ੍ਹਾਂ ਨੇ ਦਾਅਵਾ ਕੀਤਾ ਕਿ ਬਾਸਮਤੀ ਦਾ ਕਿਸਾਨਾਂ ਤੇ ਪੰਜਾਬ ਨੂੰ ਬਹੁਤ ਫ਼ਾਇਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਨੰਬਰ ਵਨ ਸੂਬਾ ਬਣਾਉਣ ਲਈ ਲੱਗੇ ਹੋਏ ਹਾਂ। ਸਾਡਾ ਪੰਜਾਬ ਹੋਰ ਕਿਸੇ ਨੰਬਰ ‘ਤੇ ਸੋਭਦਾ ਹੀ ਨਹੀਂ। ਆਓ ਰਲ਼-ਮਿਲ ਕੇ ਚੱਲੀਏ ਤੇ ਪੰਜਾਬ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਈਏ।
ਮੋਗਾ ਦੀ ਦਾਣਾ ਮੰਡੀ ਨੇੜੇ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ 17 ਸਾਲ ਪਹਿਲਾਂ ਇੱਕ ਸਕੂਲ ਸ਼ੁਰੂ ਕੀਤਾ ਗਿਆ ਸੀ ਜਿਸ ਵਿੱਚ ਹੁਣ ਤੱਕ ਸੈਂਕੜੇ ਬੱਚੇ ਪੜ੍ਹ ਕੇ ਆਪਣਾ ਸਨਿਹਰੀ ਭਵਿੱਖ ਬਣਾ ਚੁੱਕੇ ਹਨ। ਕੂੜਾ ਚੁੱਕਣ ਵਾਲੇ ਜੋ ਕਿ ਦੋ ਵਕਤ ਦੀ ਰੋਟੀ ਲਈ ਮਹੁਤਾਜ ਸੀ ਉਨ੍ਹਾਂ ਲਈ ਆਪਣੇ ਬੱਚੇ ਪੜ੍ਹਾਉਣਾ ਇੱਕ ਸੁਪਨੇ ਵਾਂਗ ਸੀ ਜਿਸ ਕਰਕੇ ਉਨ੍ਹਾਂ ਦੇ ਬੱਚੇ ਵੀ ਉਨ੍ਹਾਂ ਨਾਲ ਕੂੜਾ ਚੁੱਕਣ ਦਾ ਕੰਮ ਕਰਨ ਲੱਗੇ ਪਰ ਇਨ੍ਹਾਂ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਅੱਜ ਤੋਂ 17 ਸਾਲ ਪਹਿਲਾਂ ਐਡਵੋਕੇਟ ਚੰਦਰਭਾਨ ਖੇੜਾ ਨੇ ਇਹ ਜ਼ਿੰਮੇਵਾਰੀ ਲਈ ਸੀ ਕਿ ਇਹ ਬੱਚੇ ਪੜ੍ਹ ਕੇ ਚੰਗੇ ਮੁਕਾਮ 'ਤੇ ਪਹੁੰਚ ਜਾਣ।
ਅਡਾਨੀ ਦੀਆਂ ਕੰਪਨੀਆਂ ਨੂੰ ਲੈ ਕੇ ਦੇਸ਼ ਦੀ ਸਿਆਸਤ ਤੋਂ ਲੈ ਕੇ ਕਾਰੋਬਾਰ ਵਿੱਚ ਭੂਚਾਲ ਆਇਆ ਹੈ। ਬੇਸ਼ੱਕ ਅਡਾਨੀ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਵੱਡੀ ਗਿਰਾਵਟ ਆਉਣ ਮਗਰੋਂ ਹੁਣ ਕੁਝ ਰਾਹਤ ਮਿਲਣੀ ਸ਼ੁਰੂ ਹੋਈ ਹੈ ਪਰ ਵਿੱਤੀ ਗੜਬੜੀਆਂ ਦਾ ਮਾਮਲਾ ਅਜੇ ਵੀ ਗਰਮਾਇਆ ਹੋਇਆ ਹੈ। ਉਧਰ, ‘ਸੇਬੀ’ ਨੇ ਦਾਅਵਾ ਕੀਤਾ ਹੈ ਕਿ ਅਡਾਨੀ ਗਰੁੱਪ ਦੇ ਸ਼ੇਅਰਾਂ ਵਿੱਚ ਪਿਛਲੇ ਕੁਝ ਸਾਲਾਂ ਤੋਂ ਇਕਦਮ ਆਏ ਉਛਾਲ ’ਤੇ 2019 ਤੋਂ ਰੈਗੂਲੇਟਰੀ ਨਿਗਰਾਨੀ ਵਧਾ ਦਿੱਤੀ ਗਈ ਸੀ। ਹੈਰਾਨੀ ਇਸ ਗੱਲ ਹੈ ਕਿ ਨਿਗਰਾਨੀ ਦੇ ਬਾਵਜੂਦ ਸੇਬੀ ਨੇ ਕੋਈ ਐਸਨ ਨਹੀਂ ਲਿਆ ਤੇ ਨਾ ਹੀ ਇਸ ਬਾਰੇ ਕੋਈ ਜਾਂਚ ਕੀਤੀ।
ਜੇਲਾਂ ਦੇ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੇ ਵਿੱਚ ਸ਼ਿਰਕਤ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਪਿੰਡ ਵਾਸੀਆਂ ਦੇ ਨਾਲ ਚੰਡੀਗੜ੍ਹ ਦੇ ਲਈ ਰਵਾਨਾ ਹੋ ਗਏ ਹਨ ਤੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।
ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਫੋਨ ਤੇ ਸਰਕਾਰੀ ਅਧਿਕਾਰੀ ਦੇ ਨਾਲ ਤੱਤੇ ਹੋ ਗਏ ਤੇ ਅਧਿਕਾਰੀ ਨੂੰ ਦੋ ਟੁੱਕ ਸਾਫ ਕਰ ਦਿੱਤਾ ਕਿ ਜੇਕਰ ਤੁਹਾਨੂੰ ਨੌਕਰੀ ਚੰਗੀ ਨਹੀਂ ਲਗਦੀ ਤਾਂ ਬਹੁਤ ਲੋਕ ਨੌਕਰੀ ਕਰਨ ਵਾਲੇ ਬੈਠੇ ਹਨ।
ਭਿੱਖੀਵਿੰਡ ਪਿੰਡ ਦੀ 15 ਸਾਲਾ ਲੜਕੀ ਨੇ ਹਜੇ 17 ਦਿਨ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ ਕਿ ਉਸ ਦੇ ਪਤੀ ਵੱਲੋਂ ਬੀਤੀ ਰਾਤ ਉਸ ਨੂੰ ਫਾਹ ਦੇ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Chandigarh News: ਸਾਬਕਾ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ (Harnaaz Kaur Sandhu) ਖਿਲਾਫ਼ ਦਾਇਰ ਪਟੀਸ਼ਨ 'ਤੇ ਅੱਜ ਚੰਡੀਗੜ੍ਹ ਦੀ ਅਦਾਲਤ 'ਚ ਸੁਣਵਾਈ ਹੋਵੇਗੀ। ਅਦਾਕਾਰਾ ਉਪਾਸਨਾ ਸਿੰਘ (Upasana Singh) ਨੇ ਹਰਨਾਜ਼ ਕੌਰ ਸੰਧੂ ਅਤੇ 14 ਹੋਰ ਲੋਕਾਂ ਖਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਜਿਸ ਸਬੰਧੀ ਅੱਜ ਹਰਨਾਜ਼ ਕੌਰ ਤੇ ਹੋਰ ਵਿਅਕਤੀਆਂ ਦੇ ਲਿਖਤੀ ਬਿਆਨ ਦਰਜ ਕੀਤੇ ਜਾਣੇ ਹਨ। 4 ਅਗਸਤ ਨੂੰ ਉਪਾਸਨਾ ਸਿੰਘ ਨੇ ਚੰਡੀਗੜ੍ਹ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਇਹ ਸਾਰਾ ਵਿਵਾਦ ਇੱਕ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਨੂੰ ਲੈ ਕੇ ਖੜ੍ਹਾ ਹੋਇਆ ਹੈ।
Ludhiana News: ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਗੋਲ਼ੀਆਂ ਦੇ ਮਾਮਲੇ ਵਿੱਚ ਪੁਲਿਸ ਨੇ 8 ਲੋਕਾਂ ਨੂੰ ਨਾਮਜ਼ਦ ਕਰਕੇ 6 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰ ਕਰ ਦਈਏ ਕਿ ਨਾਮਜ਼ਦ ਲੋਕਾਂ ਵਿੱਚ ਇੱਕ ਕਾਂਗਰਸ ਨੇਤਾ ਇੰਦਰਪਾਲ ਸਿੰਘ ਜੰਡੂ ਹੈ ਜੋ ਕਿ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਨੇਤਾ ਕਮਲਜੀਤ ਕੜਵਲ ਦਾ ਕਰੀਬੀ ਹੈ।
Punjab News: ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਬਾਰੇ ਖੁਲਾਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਜਾਵੇਗੀ ਤੇ ਇਸ ਬਾਰੇ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕੀਤੀ ਜਾਵੇਗੀ।
Punjab News: ਪੰਜਾਬ ਕਾਂਗਰਸ ਦੇ ਦਰਜਨ ਦੇ ਕਰੀਬ ਲੀਡਰ ਪੰਜਾਬ ਵਿਜੀਲੈਂਸ ਬਿਊਰੋ ਦੇ ਲਪੇਟੇ ਵਿੱਚ ਆ ਗਏ ਹਨ। ਵਿਜੀਲੈਂਸ ਨੇ ਇਨ੍ਹਾਂ ਲੀਡਰਾਂ ਖਿਲਾਫ ਆਪਣੀ ਜਾਂਚ ਹੋ ਤੇਜ਼ ਕਰ ਦਿੱਤੀ ਹੈ। ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁੜ ਗ੍ਰਿਫਤਾਰੀ ਮਗਰੋਂ ਕਾਂਗਰਸ ਅੰਦਰ ਹੜਕੰਪ ਮੱਚ ਗਿਆ ਹੈ। ਬੇਸ਼ੱਕ ਹੁਣ ਤੱਕ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਭਾਰਤ ਭੂਸ਼ਨ ਆਸ਼ੂ, ਸੁੰਦਰ ਸ਼ਾਮ ਅਰੋੜਾ, ਵਿਜੈਇੰਦਰ ਸਿੰਗਲਾ, ਬ੍ਰਹਮ ਮਹਿੰਦਰਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ, ਮਦਨ ਲਾਲ ਜਲਾਲਪੁਰ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਤੇ ਭਾਜਪਾ ’ਚ ਸ਼ਮੂਲੀਅਤ ਕਰਨ ਵਾਲੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਖਿਲਾਫ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ ਪਰ ਹੋਰ ਲੀਡਰ ਵੀ ਜਾਂਚ ਏਜੰਸੀ ਦੇ ਨਿਸ਼ਾਨੇ ਉੱਪਰ ਆ ਸਕਦੇ ਹਨ।
Bathinda News: ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਹੁਣ ਖੱਬੇਪੱਖੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੀ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਰਿਹਾਈ ਲਈ ਡਟ ਗਈ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਲਈ ਮੋਦੀ ਸਰਕਾਰ ਉੱਪਰ ਦਬਾਅ ਪਾਇਆ ਜਾ ਰਿਹਾ ਹੈ।
ਪਿਛੋਕੜ
Punjab Breaking News LIVE: ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਬਾਰੇ ਖੁਲਾਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਜਾਵੇਗੀ ਤੇ ਇਸ ਬਾਰੇ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕੀਤੀ ਜਾਵੇਗੀ।
ਦੱਸ ਦਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਪਸਾਰ ਤੇ ਵਿਕਾਸ ਲਈ ਵਿਚਾਰ ਚਰਚਾ ਕਰਨ ਹਿੱਤ ਮੀਟਿੰਗ ਕੀਤੀ ਸੀ। ਮੀਟਿੰਗ ਮਗਰੋਂ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਹੋਈ ਹੈ ਤੇ ਨਰਸਰੀ ਕਲਾਸਾਂ ’ਚ ਪੰਜਾਬੀ ਲਾਜ਼ਮੀ ਕਰਨ ਵਾਸਤੇ ਆਉਂਦੇ ਵਿਧਾਨ ਸਭਾ ਦੇ ਸੈਸ਼ਨ ਵਿਚ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ।
ਵਿਚਾਰ ਚਰਚਾ ’ਚ ਮੰਗ ਉੱਠੀ ਕਿ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਸਰਕਾਰ ਜਨੂੰਨੀ ਰਵੱਈਏ ਨਾਲ ਅੱਗੇ ਆਵੇ। ਇਸ ਮੌਕੇ ਹਵਾਲਾ ਦਿੱਤਾ ਗਿਆ ਕਿ ਪੰਜਾਬ ਰਾਜ ਭਾਸ਼ਾ ਐਕਟ ਦੀ ਧਾਰਾ ਪੰਜ ’ਚ ਪੰਜਾਬ ਵਿਧਾਨ ਸਭਾ ਵਿੱਚ ਬਣੇ ਕਾਨੂੰਨਾਂ ਆਦਿ ਨੂੰ ਅਨੁਵਾਦ ਕੀਤੇ ਜਾਣ ਦੀ ਵਿਵਸਥਾ ਹੈ ਪਰ ਕਈ ਦਹਾਕਿਆਂ ਮਗਰੋਂ ਵੀ ਸਰਕਾਰਾਂ ਨੇ ਇਸ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ।
ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਡਟੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ)
Bathinda News: ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਹੁਣ ਖੱਬੇਪੱਖੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੀ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਰਿਹਾਈ ਲਈ ਡਟ ਗਈ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਲਈ ਮੋਦੀ ਸਰਕਾਰ ਉੱਪਰ ਦਬਾਅ ਪਾਇਆ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਮੰਗਲਵਾਰ ਬਠਿੰਡਾ ਅਨਾਜ ਮੰਡੀ ਵਿੱਚ ‘ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰ’ ਮੁੱਦੇ ’ਤੇ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਸੂਬਾਈ ਲੀਡਰਸ਼ਿਪ ਨੇ ਸਿੱਖ ਕੈਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਰਿਹਾਈ ਲਈ 13 ਫਰਵਰੀ ਨੂੰ ਜ਼ਿਲ੍ਹਾ ਮੁਕਾਮਾਂ ’ਤੇ ਧਰਨੇ ਲਾਉਣ ਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਦਾ ਐਲਾਨ ਕੀਤਾ।
- - - - - - - - - Advertisement - - - - - - - - -