ਪੜਚੋਲ ਕਰੋ

Punjab Breaking News LIVE: ਪੰਜਾਬ ਦਾ ਮੌਸਮ ਲੈ ਰਿਹਾ ਤੇਜ਼ੀ ਨਾਲ ਕਰਵਟ, ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਆਗੂ ਨੇ ਹੀ ਖੋਲ੍ਹਿਆ ਮੋਰਚਾ, ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Punjab Breaking: ਪੰਜਾਬ ਦਾ ਮੌਸਮ ਲੈ ਰਿਹਾ ਤੇਜ਼ੀ ਨਾਲ ਕਰਵਟ, ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਆਗੂ ਨੇ ਹੀ ਖੋਲ੍ਹਿਆ ਮੋਰਚਾ, ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਤੜਕਸਾਰ ਮੋਗਾ ਵਿੱਚ ਵਾਪਰਿਆ ਦਰਦਨਾਕ...

LIVE

Key Events
Punjab Breaking News LIVE: ਪੰਜਾਬ ਦਾ ਮੌਸਮ ਲੈ ਰਿਹਾ ਤੇਜ਼ੀ ਨਾਲ ਕਰਵਟ, ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਆਗੂ ਨੇ ਹੀ ਖੋਲ੍ਹਿਆ ਮੋਰਚਾ, ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Background

Punjab Breaking News LIVE, 05 November, 2023: ਆਪਣੀ ਹੀ ਪਾਰਟੀ ਦੇ ਆਗੂ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਭਾਟੀਆ ਨੇ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਵੀ ਕੀਤੀ। ਪਰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਮੁਲਤਵੀ ਕਰ ਦਿੱਤੀ। Navjot Sidhu ਖ਼ਿਲਾਫ਼ ਕਾਂਗਰਸ ਆਗੂ ਨੇ ਹੀ ਖੋਲ੍ਹਿਆ ਮੋਰਚਾ, ਹਾਈਕਾਮਨ ਨੂੰ ਲਿਖੀ ਚਿੱਠੀ, ਲਾਇਆ ਇਹ ਦੋਸ਼

ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

ਕਪੂਰਥਲਾ 'ਚ ਰੇਲ ਕੋਚ ਫੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਝੁੱਗੀਆਂ 'ਚ ਬੀਤੀ ਰਾਤ 8 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਦੀ ਟੀਮ ਵੱਲੋਂ ਕਪੂਰਥਲਾ ਫਾਇਰ ਬ੍ਰਿਗੇਡ, ਆਰਸੀਐਫ ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਦੀਆਂ ਗੱਡੀਆਂ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਬਚਾਅ ਕਾਰਜ ਜਾਰੀ ਹੈ। Punjab: ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਕਾਰਜ ਜਾਰੀ

ਤੜਕਸਾਰ ਵਾਪਰਿਆ ਦਰਦਨਾਕ ਸੜਕ ਹਾਦਸਾ

ਮੋਗਾ-ਅੰਮ੍ਰਿਤਸਰ ਰੋਡ 'ਤੇ ਸਥਿਤ ਪਿੰਡ ਕੜਾਹੇਵਾਲਾ ਨੇੜੇ ਦਰਦਨਾਕ ਸੜਕ ਹਾਦਸਾ ਹੋਣ ਕਾਰਨ ਕਾਰ ਸਵਾਰ 5 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮੋਗਾ ਜ਼ਿਲ੍ਹੇ ਵਿੱਚ ਦੋ ਦਿਨਾਂ 'ਚ ਦੋ ਵੱਡੇ ਸੜਕ ਹਾਦਸੇ ਹੋਣ ਨਾਲ ਦਰਦਨਾਕ ਮਾਹੌਲ ਬਣਿਆ ਹੋਇਆ ਹੈ। ਅੱਜ ਮੁੜ ਤੜਕਸਾਰ ਮੋਗਾ ਦੇ ਕੜਾਹੇਵਾਲਾ ਪਿੰਡ ਨੇੜੇ ਕਾਰ ਦੇ ਟਰੱਕ ਦੀ ਹੋਈ ਸਿੱਧੀ ਟੱਕਰ ਵਿਚ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਪਛਾਣ ਨਹੀਂ ਹੋ ਸਕੀ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ। Moga : ਵੱਡੀ ਖ਼ਬਰ : ਤੜਕਸਾਰ ਵਾਪਰਿਆ ਦਰਦਨਾਕ ਸੜਕ ਹਾਦਸਾ, ਗੱਡੀ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 5 ਨੌਜਵਾਨਾਂ ਦੀ ਮੌਤ

11:40 AM (IST)  •  06 Nov 2023

Cabinet meeting: ਦੀਵਾਲੀ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ, ਕਾਂਗਰਸ ਨੇ ਰੱਖੀ ਆਹ ਮੰਗ, ਵਿੱਤ ਮੰਤਰੀ ਨੇ ਕੀਤਾ ਆਹ ਐਲਾਨ

ਪੰਜਾਬ ਸਿਵਲ ਸਕੱਤਰੇਤ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਹ ਬੈਠਕ ਸਵੇਰੇ 10 ਵਜੇ ਸ਼ੁਰੂ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਪਹਿਲਾਂ ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਸੀ ਪਰ ਬੀਤੇ ਦਿਨ ਸਰਕਾਰ ਨੇ ਇਸ ਨੂੰ ਬਦਲ ਕੇ 10 ਵਜੇ ਕਰ ਦਿੱਤਾ ਸੀ। 

ਮੀਟਿੰਗ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਸਰਕਾਰ ਅੱਗੇ ਇੱਕ ਮੰਗ ਰੱਖੀ ਹੈ। ਪਰਗਟ ਸਿੰਘ ਟਵੀਟ ਕਰਕੇ ਲਿਖਿਆ ਕਿ  - ਉਮੀਦ ਕਰਦਾ ਹਾਂ ਪੰਜਾਬ ਕੈਬਨਿਟ ਦੀ ਅੱਜ ਹੋਣ ਜਾ ਰਹੀ ਮੀਟਿੰਗ ਦੂਜੇ ਸੂਬਿਆਂ ਵਿੱਚ ਪ੍ਰਚਾਰ ਦਾ ਸਾਧਨ ਬਣਨ ਦੀ ਬਜਾਏ ਪੰਜਾਬ ਦੇ ਮੁੱਦੇ ਹੱਲ ਕਰਨ ਵੱਲ ਕੇਂਦ੍ਰਿਤ ਹੋਵੇਗੀ।

10:55 AM (IST)  •  06 Nov 2023

Punjab Weather Today: ਪੰਜਾਬ ਦਾ ਮੌਸਮ ਲੈ ਰਿਹਾ ਤੇਜ਼ੀ ਨਾਲ ਕਰਵਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

 ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦਿਨ ਭਰ ਧੁੱਪ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਰਹੇਗਾ। ਉਂਝ ਮੌਸਮ ਵਿਭਾਗ ਨੇ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ।

10:54 AM (IST)  •  06 Nov 2023

CM vs Governor: ਪੰਜਾਬ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਵੱਡੀ ਸੁਣਵਾਈ; ਮਾਨ ਸਰਕਾਰ ਜਿੱਤੇਗੀ ਜਾਂ ਰਾਜਪਾਲ ?

ਪੰਜਾਬ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਣ ਵਾਲੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਾਨ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਸੈਸ਼ਨ ਨੂੰ ਗ਼ੈਰ ਕਾਨੂੰਨੀ ਕਰਾਰ ਦੇ ਦਿੱਤਾ ਸੀ। ਜਿਸ ਦੇ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਪਹੁੰਚੀ ਸੀ। ਇਸ ਤੋਂ ਪਹਿਲਾਂ  ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ 'ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ 'ਤੇ ਸੁਪਰੀਮ ਕੋਰਟ 'ਚ ਸੁਣਵਾਈ 2 ਨਵੰਬਰ ਨੂੰ ਹੋਣੀ ਸੀ ਹਲਾਂਕਿ ਉਦੋਂ ਅਦਾਲਤ ਨੇ ਇਸ ਨੂੰ 6 ਨਵੰਬਰ ਨੂੰ ਤੈਅ ਕਰ ਦਿੱਤਾ ਸੀ। ਜਿਸ ਤਹਿਤ ਅੱਜ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਹੋਵੇਗੀ।

10:53 AM (IST)  •  06 Nov 2023

Chandigarh News: ਚੰਡੀਗੜ੍ਹ 'ਚ ਸ਼ਰਾਬ ਤੋਂ ਤੌਬਾ! ਹੁਣ ਕਰ ਤੇ ਆਬਕਾਰੀ ਵਿਭਾਗ ਨੇ ਬਣਾਈ ਨਵੀਂ ਪਲਾਨਿੰਗ

ਵਿੱਤੀ ਵਰ੍ਹਾ ਖਤਮ ਹੋਣ ਕਿਨਾਰੇ ਹੈ ਪਰ ਚੰਡੀਗੜ੍ਹ ਵਿੱਚ ਸ਼ਰਾਬ ਦੇ ਕਈ ਠੇਕੇ ਅਜੇ ਵੀ ਨਿਲਾਮ ਨਹੀਂ ਹੋਏ। ਇਸ ਨਾਲ ਚੰਡੀਗੜ੍ਹ ਪ੍ਰਸਾਸ਼ਨ ਨੂੰ ਡੇਢ ਕਰੋੜ ਦਾ ਘਾਟਾ ਪਿਆ ਹੈ। ਹੁਣ ਕਰ ਤੇ ਆਬਕਾਰੀ ਵਿਭਾਗ ਨਵੀਂ ਪਲਾਨਿੰਗ ਬਣਾ ਰਿਹਾ ਹੈ। ਇਸ ਤਹਿਤ ਬਚੇ ਹੋਏ ਠੇਕਿਆਂ ਦੀ ਸ਼ਰਾਬ ਦਾ ਕੋਟਾ ਨਿਲਾਮ ਹੋਏ ਠੇਕਿਆਂ ਨੂੰ ਵੰਡੀ ਜਾਏਗੀ। ਹੁਣ ਵੇਖਣਾ ਹੋਏਗਾ ਕਿ ਇਸ ਦਾ ਸ਼ਰਾਬ ਦੇ ਭਾਅ ਉਪਰ ਕੀ ਅਸਰ ਪਏਗਾ।

10:53 AM (IST)  •  06 Nov 2023

Moga : ਵੱਡੀ ਖ਼ਬਰ : ਤੜਕਸਾਰ ਵਾਪਰਿਆ ਦਰਦਨਾਕ ਸੜਕ ਹਾਦਸਾ, ਗੱਡੀ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 5 ਨੌਜਵਾਨਾਂ ਦੀ ਮੌਤ

ਮੋਗਾ-ਅੰਮ੍ਰਿਤਸਰ ਰੋਡ 'ਤੇ ਸਥਿਤ ਪਿੰਡ ਕੜਾਹੇਵਾਲਾ ਨੇੜੇ ਦਰਦਨਾਕ ਸੜਕ ਹਾਦਸਾ ਹੋਣ ਕਾਰਨ ਕਾਰ ਸਵਾਰ 5 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮੋਗਾ ਜ਼ਿਲ੍ਹੇ ਵਿੱਚ ਦੋ ਦਿਨਾਂ 'ਚ ਦੋ ਵੱਡੇ ਸੜਕ ਹਾਦਸੇ ਹੋਣ ਨਾਲ ਦਰਦਨਾਕ ਮਾਹੌਲ ਬਣਿਆ ਹੋਇਆ ਹੈ। ਅੱਜ ਮੁੜ ਤੜਕਸਾਰ ਮੋਗਾ ਦੇ ਕੜਾਹੇਵਾਲਾ ਪਿੰਡ ਨੇੜੇ ਕਾਰ ਦੇ ਟਰੱਕ ਦੀ ਹੋਈ ਸਿੱਧੀ ਟੱਕਰ ਵਿਚ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਪਛਾਣ ਨਹੀਂ ਹੋ ਸਕੀ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget