Punjab Breaking News LIVE: ਪੰਜਾਬ ਦਾ ਮੌਸਮ ਲੈ ਰਿਹਾ ਤੇਜ਼ੀ ਨਾਲ ਕਰਵਟ, ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਆਗੂ ਨੇ ਹੀ ਖੋਲ੍ਹਿਆ ਮੋਰਚਾ, ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ
Punjab Breaking: ਪੰਜਾਬ ਦਾ ਮੌਸਮ ਲੈ ਰਿਹਾ ਤੇਜ਼ੀ ਨਾਲ ਕਰਵਟ, ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਆਗੂ ਨੇ ਹੀ ਖੋਲ੍ਹਿਆ ਮੋਰਚਾ, ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਤੜਕਸਾਰ ਮੋਗਾ ਵਿੱਚ ਵਾਪਰਿਆ ਦਰਦਨਾਕ...
ਪੰਜਾਬ ਸਿਵਲ ਸਕੱਤਰੇਤ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਹ ਬੈਠਕ ਸਵੇਰੇ 10 ਵਜੇ ਸ਼ੁਰੂ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਪਹਿਲਾਂ ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਸੀ ਪਰ ਬੀਤੇ ਦਿਨ ਸਰਕਾਰ ਨੇ ਇਸ ਨੂੰ ਬਦਲ ਕੇ 10 ਵਜੇ ਕਰ ਦਿੱਤਾ ਸੀ।
ਮੀਟਿੰਗ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਸਰਕਾਰ ਅੱਗੇ ਇੱਕ ਮੰਗ ਰੱਖੀ ਹੈ। ਪਰਗਟ ਸਿੰਘ ਟਵੀਟ ਕਰਕੇ ਲਿਖਿਆ ਕਿ - ਉਮੀਦ ਕਰਦਾ ਹਾਂ ਪੰਜਾਬ ਕੈਬਨਿਟ ਦੀ ਅੱਜ ਹੋਣ ਜਾ ਰਹੀ ਮੀਟਿੰਗ ਦੂਜੇ ਸੂਬਿਆਂ ਵਿੱਚ ਪ੍ਰਚਾਰ ਦਾ ਸਾਧਨ ਬਣਨ ਦੀ ਬਜਾਏ ਪੰਜਾਬ ਦੇ ਮੁੱਦੇ ਹੱਲ ਕਰਨ ਵੱਲ ਕੇਂਦ੍ਰਿਤ ਹੋਵੇਗੀ।
ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦਿਨ ਭਰ ਧੁੱਪ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਰਹੇਗਾ। ਉਂਝ ਮੌਸਮ ਵਿਭਾਗ ਨੇ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ।
ਪੰਜਾਬ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਣ ਵਾਲੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਾਨ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਸੈਸ਼ਨ ਨੂੰ ਗ਼ੈਰ ਕਾਨੂੰਨੀ ਕਰਾਰ ਦੇ ਦਿੱਤਾ ਸੀ। ਜਿਸ ਦੇ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਪਹੁੰਚੀ ਸੀ। ਇਸ ਤੋਂ ਪਹਿਲਾਂ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ 'ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ 'ਤੇ ਸੁਪਰੀਮ ਕੋਰਟ 'ਚ ਸੁਣਵਾਈ 2 ਨਵੰਬਰ ਨੂੰ ਹੋਣੀ ਸੀ ਹਲਾਂਕਿ ਉਦੋਂ ਅਦਾਲਤ ਨੇ ਇਸ ਨੂੰ 6 ਨਵੰਬਰ ਨੂੰ ਤੈਅ ਕਰ ਦਿੱਤਾ ਸੀ। ਜਿਸ ਤਹਿਤ ਅੱਜ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਹੋਵੇਗੀ।
ਵਿੱਤੀ ਵਰ੍ਹਾ ਖਤਮ ਹੋਣ ਕਿਨਾਰੇ ਹੈ ਪਰ ਚੰਡੀਗੜ੍ਹ ਵਿੱਚ ਸ਼ਰਾਬ ਦੇ ਕਈ ਠੇਕੇ ਅਜੇ ਵੀ ਨਿਲਾਮ ਨਹੀਂ ਹੋਏ। ਇਸ ਨਾਲ ਚੰਡੀਗੜ੍ਹ ਪ੍ਰਸਾਸ਼ਨ ਨੂੰ ਡੇਢ ਕਰੋੜ ਦਾ ਘਾਟਾ ਪਿਆ ਹੈ। ਹੁਣ ਕਰ ਤੇ ਆਬਕਾਰੀ ਵਿਭਾਗ ਨਵੀਂ ਪਲਾਨਿੰਗ ਬਣਾ ਰਿਹਾ ਹੈ। ਇਸ ਤਹਿਤ ਬਚੇ ਹੋਏ ਠੇਕਿਆਂ ਦੀ ਸ਼ਰਾਬ ਦਾ ਕੋਟਾ ਨਿਲਾਮ ਹੋਏ ਠੇਕਿਆਂ ਨੂੰ ਵੰਡੀ ਜਾਏਗੀ। ਹੁਣ ਵੇਖਣਾ ਹੋਏਗਾ ਕਿ ਇਸ ਦਾ ਸ਼ਰਾਬ ਦੇ ਭਾਅ ਉਪਰ ਕੀ ਅਸਰ ਪਏਗਾ।
ਮੋਗਾ-ਅੰਮ੍ਰਿਤਸਰ ਰੋਡ 'ਤੇ ਸਥਿਤ ਪਿੰਡ ਕੜਾਹੇਵਾਲਾ ਨੇੜੇ ਦਰਦਨਾਕ ਸੜਕ ਹਾਦਸਾ ਹੋਣ ਕਾਰਨ ਕਾਰ ਸਵਾਰ 5 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮੋਗਾ ਜ਼ਿਲ੍ਹੇ ਵਿੱਚ ਦੋ ਦਿਨਾਂ 'ਚ ਦੋ ਵੱਡੇ ਸੜਕ ਹਾਦਸੇ ਹੋਣ ਨਾਲ ਦਰਦਨਾਕ ਮਾਹੌਲ ਬਣਿਆ ਹੋਇਆ ਹੈ। ਅੱਜ ਮੁੜ ਤੜਕਸਾਰ ਮੋਗਾ ਦੇ ਕੜਾਹੇਵਾਲਾ ਪਿੰਡ ਨੇੜੇ ਕਾਰ ਦੇ ਟਰੱਕ ਦੀ ਹੋਈ ਸਿੱਧੀ ਟੱਕਰ ਵਿਚ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਪਛਾਣ ਨਹੀਂ ਹੋ ਸਕੀ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।
ਮੋਗਾ-ਅੰਮ੍ਰਿਤਸਰ ਰੋਡ 'ਤੇ ਸਥਿਤ ਪਿੰਡ ਕੜਾਹੇਵਾਲਾ ਨੇੜੇ ਦਰਦਨਾਕ ਸੜਕ ਹਾਦਸਾ ਹੋਣ ਕਾਰਨ ਕਾਰ ਸਵਾਰ 5 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮੋਗਾ ਜ਼ਿਲ੍ਹੇ ਵਿੱਚ ਦੋ ਦਿਨਾਂ 'ਚ ਦੋ ਵੱਡੇ ਸੜਕ ਹਾਦਸੇ ਹੋਣ ਨਾਲ ਦਰਦਨਾਕ ਮਾਹੌਲ ਬਣਿਆ ਹੋਇਆ ਹੈ। ਅੱਜ ਮੁੜ ਤੜਕਸਾਰ ਮੋਗਾ ਦੇ ਕੜਾਹੇਵਾਲਾ ਪਿੰਡ ਨੇੜੇ ਕਾਰ ਦੇ ਟਰੱਕ ਦੀ ਹੋਈ ਸਿੱਧੀ ਟੱਕਰ ਵਿਚ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਪਛਾਣ ਨਹੀਂ ਹੋ ਸਕੀ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।
ਆਪਣੀ ਹੀ ਪਾਰਟੀ ਦੇ ਆਗੂ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਭਾਟੀਆ ਨੇ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਵੀ ਕੀਤੀ। ਪਰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਮੁਲਤਵੀ ਕਰ ਦਿੱਤੀ।
ਪਿਛੋਕੜ
Punjab Breaking News LIVE, 05 November, 2023: ਆਪਣੀ ਹੀ ਪਾਰਟੀ ਦੇ ਆਗੂ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਭਾਟੀਆ ਨੇ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਵੀ ਕੀਤੀ। ਪਰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਮੁਲਤਵੀ ਕਰ ਦਿੱਤੀ। Navjot Sidhu ਖ਼ਿਲਾਫ਼ ਕਾਂਗਰਸ ਆਗੂ ਨੇ ਹੀ ਖੋਲ੍ਹਿਆ ਮੋਰਚਾ, ਹਾਈਕਾਮਨ ਨੂੰ ਲਿਖੀ ਚਿੱਠੀ, ਲਾਇਆ ਇਹ ਦੋਸ਼
ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ
ਕਪੂਰਥਲਾ 'ਚ ਰੇਲ ਕੋਚ ਫੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਝੁੱਗੀਆਂ 'ਚ ਬੀਤੀ ਰਾਤ 8 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਦੀ ਟੀਮ ਵੱਲੋਂ ਕਪੂਰਥਲਾ ਫਾਇਰ ਬ੍ਰਿਗੇਡ, ਆਰਸੀਐਫ ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਦੀਆਂ ਗੱਡੀਆਂ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਬਚਾਅ ਕਾਰਜ ਜਾਰੀ ਹੈ। Punjab: ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਕਾਰਜ ਜਾਰੀ
ਤੜਕਸਾਰ ਵਾਪਰਿਆ ਦਰਦਨਾਕ ਸੜਕ ਹਾਦਸਾ
ਮੋਗਾ-ਅੰਮ੍ਰਿਤਸਰ ਰੋਡ 'ਤੇ ਸਥਿਤ ਪਿੰਡ ਕੜਾਹੇਵਾਲਾ ਨੇੜੇ ਦਰਦਨਾਕ ਸੜਕ ਹਾਦਸਾ ਹੋਣ ਕਾਰਨ ਕਾਰ ਸਵਾਰ 5 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮੋਗਾ ਜ਼ਿਲ੍ਹੇ ਵਿੱਚ ਦੋ ਦਿਨਾਂ 'ਚ ਦੋ ਵੱਡੇ ਸੜਕ ਹਾਦਸੇ ਹੋਣ ਨਾਲ ਦਰਦਨਾਕ ਮਾਹੌਲ ਬਣਿਆ ਹੋਇਆ ਹੈ। ਅੱਜ ਮੁੜ ਤੜਕਸਾਰ ਮੋਗਾ ਦੇ ਕੜਾਹੇਵਾਲਾ ਪਿੰਡ ਨੇੜੇ ਕਾਰ ਦੇ ਟਰੱਕ ਦੀ ਹੋਈ ਸਿੱਧੀ ਟੱਕਰ ਵਿਚ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਪਛਾਣ ਨਹੀਂ ਹੋ ਸਕੀ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ। Moga : ਵੱਡੀ ਖ਼ਬਰ : ਤੜਕਸਾਰ ਵਾਪਰਿਆ ਦਰਦਨਾਕ ਸੜਕ ਹਾਦਸਾ, ਗੱਡੀ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 5 ਨੌਜਵਾਨਾਂ ਦੀ ਮੌਤ
- - - - - - - - - Advertisement - - - - - - - - -