(Source: ECI/ABP News)
Punjab Breaking News LIVE: ਅੰਮ੍ਰਿਤਪਾਲ 'ਤੇ RAW ਨੇ ਸਾਂਭਿਆ ਮੋਰਚਾ, ਪੰਜਾਬ ਸਰਕਾਰ ਦੇ ਨਵੇਂ ਐਲਾਨ, ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰੀਆਂ ਨੂੰ ਨੱਥ, ਮੀਂਹ ਦੀ ਸੰਭਾਵਨਾ
Punjab Breaking News LIVE: ਹਰਜੋਤ ਬੈਂਸ ਵੱਲੋਂ ਸਕੂਲ ਸਿੱਖਿਆ ਵਿਭਾਗ 'ਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ, ਰਜਿਸਟਰੀ ਲਈ ਐਨਓਸੀ ਦੇਣ ਬਦਲੇ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ....
LIVE
![Punjab Breaking News LIVE: ਅੰਮ੍ਰਿਤਪਾਲ 'ਤੇ RAW ਨੇ ਸਾਂਭਿਆ ਮੋਰਚਾ, ਪੰਜਾਬ ਸਰਕਾਰ ਦੇ ਨਵੇਂ ਐਲਾਨ, ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰੀਆਂ ਨੂੰ ਨੱਥ, ਮੀਂਹ ਦੀ ਸੰਭਾਵਨਾ Punjab Breaking News LIVE: ਅੰਮ੍ਰਿਤਪਾਲ 'ਤੇ RAW ਨੇ ਸਾਂਭਿਆ ਮੋਰਚਾ, ਪੰਜਾਬ ਸਰਕਾਰ ਦੇ ਨਵੇਂ ਐਲਾਨ, ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰੀਆਂ ਨੂੰ ਨੱਥ, ਮੀਂਹ ਦੀ ਸੰਭਾਵਨਾ](https://cdn.abplive.com/imagebank/default_16x9.png)
Background
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 655 ਜਾਗਰੂਕਤਾ ਕੈਂਪਾਂ ਦੌਰਾਨ 7708 ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨਹਾਂ ਨੂੰ ਸ਼ਾਮਿਲ ਕਰਕੇ ਹੁਣ 6.42 ਲੱਖ ਲਾਈਵ ਉਸਾਰੀ ਕਿਰਤੀ ਹੋ ਗਏ ਹਨ ਜੋ ਕਿ ਸਰਕਾਰੀ ਸਕੀਮਾਂ ਦੇ ਲਾਭ ਪਾਤਰੀ ਹਨ।
ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ ਹੈ।
ਬੇਮੌਸਮੀ ਬਰਸਾਤ ਬਣੇਗੀ ਤਬਾਹੀ!
Weather Forecast Today: ਮਾਰਚ ਦੇ ਮਹੀਨੇ ਵਿੱਚ ਦੇਸ਼ ਭਰ ਵਿੱਚ ਗਰਮੀਆਂ ਦਾ ਮੌਸਮ ਸ਼ੁਰੂ ਹੋ ਜਾਂਦਾ ਹੈ। ਜ਼ਿਆਦਾਤਰ ਹਿੱਸਿਆਂ 'ਚ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, IMD ਨੇ ਇਸ ਦੌਰਾਨ ਕਈ ਰਾਜਾਂ ਲਈ ਬਾਰਿਸ਼ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਉੱਤਰੀ ਮਹਾਰਾਸ਼ਟਰ, ਦੱਖਣੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਸ਼ਨੀਵਾਰ (4 ਮਾਰਚ) ਤੋਂ ਅਗਲੇ ਮੰਗਲਵਾਰ (7 ਮਾਰਚ) ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਈਐਮਡੀ ਨੇ ਸ਼ਨੀਵਾਰ (4 ਮਾਰਚ) ਨੂੰ ਪੱਛਮੀ ਐਮਪੀ, ਐਤਵਾਰ (5 ਮਾਰਚ) ਨੂੰ ਪੂਰੇ ਐਮਪੀ ਅਤੇ ਸੋਮਵਾਰ (6 ਮਾਰਚ) ਅਤੇ ਮੰਗਲਵਾਰ ਨੂੰ ਪੂਰਬੀ ਐਮਪੀ ਲਈ ਇੱਕ Yellow ਅਲਰਟ ਜਾਰੀ ਕੀਤਾ ਹੈ। ਤਾਪਮਾਨ ਦੇ ਬਾਰੇ 'ਚ IMD ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਭਾਰਤ ਦੇ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਤਾਪਮਾਨ 'ਚ ਕਰੀਬ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮਾਨ
Punjab Government: ਪੰਜਾਬ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ.."
ਨਸ਼ੇ ਦੀ ਚਾਦਰ ਵਿੱਚ ਲਿਪਟਿਆ ਦੇਵਭੂਮੀ ਹਿਮਾਚਲ !
Himachal Drug Cases: ਹਿਮਾਚਲ ਪ੍ਰਦੇਸ਼ ਵਿੱਚ ਨਸ਼ਿਆਂ ਦੀ ਤੇਜ਼ੀ ਨਾਲ ਵੱਧ ਰਹੀ ਦਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਹਿਮਾਚਲ ਪ੍ਰਦੇਸ਼ ਪੁਲਿਸ ਦੀ ਰਿਪੋਰਟ ਅਨੁਸਾਰ ਪਿਛਲੇ ਛੇ ਸਾਲਾਂ ਵਿੱਚ ਐਨਡੀਪੀਐਸ ਦੇ ਮਾਮਲਿਆਂ ਵਿੱਚ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ। ਨਸ਼ੇ ਦੇ ਮਾਮਲੇ 'ਚ ਹਿਮਾਚਲ ਪ੍ਰਦੇਸ਼ ਦੂਜੇ ਨੰਬਰ 'ਤੇ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਸਭ ਤੋਂ ਉੱਪਰ ਹੈ। ਦੋਵੇਂ ਗੁਆਂਢੀ ਰਾਜ ਹਨ। ਅਜਿਹੇ 'ਚ ਦੋਵਾਂ ਸੂਬਿਆਂ ਦੇ ਮਾਫੀਆ ਦਰਮਿਆਨ ਨਸ਼ਿਆਂ ਦੀ ਖਰੀਦੋ-ਫਰੋਖਤ ਵੀ ਜ਼ੋਰਾਂ 'ਤੇ ਹੈ।
ਨੌਜਵਾਨਾਂ ਨੂੰ ਨਾਲ ਰਲ਼ਾ ਕੇ ਵੱਡੀ ਫ਼ੌਜ ਤਿਆਰ ਕਰ ਰਿਹੈ ਅੰਮ੍ਰਿਤਪਾਲ ਸਿੰਘ !
Punjab News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਿੱਖ ਨੌਜਵਾਨਾਂ ਨਾਲ ਵੱਡੀ ਫ਼ੌਜ ਤਿਆਰ ਕਰ ਰਿਹਾ ਹੈ, ਤਾਂ ਜੋ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਚੁਣੌਤੀ ਦਿੱਤੀ ਜਾ ਸਕੇ। ਇਹ ਜਾਣਕਾਰੀ ਸਾਹਮਣੇ ਆਉਂਦੇ ਹੀ ਕੇਂਦਰੀ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਨੇ 130 ਲੋਕਾਂ ਦੀ ਸੂਚੀ ਵੀ ਤਿਆਰ ਕੀਤੀ ਹੈ, ਜਿਸ ਵਿੱਚ ਖਾਲਿਸਤਾਨ ਮੁਹਿੰਮ ਪਿੱਛੇ ਉਨ੍ਹਾਂ ਲੋਕਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਦਾ ਅੰਮ੍ਰਿਤਪਾਲ ਸਿੰਘ ਨਾਲ ਸਿੱਧਾ ਸਬੰਧ ਵੀ ਹੈ।
ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ: ਅਨਮੋਲ ਗਗਨ ਮਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।
ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)