Punjab Breaking News LIVE: ਸੂਬੇ ਦੇ 18 ਜ਼ਿਲ੍ਹਿਆਂ 'ਚ ਰੈੱਡ ਅਲਰਟ, ਸਾਰਾ ਦਿਨ ਛਾਈ ਰਹੇਗੀ ਧੁੰਦ, ਪੰਜਾਬ ਹਰਿਆਣਾ HC ਨੂੰ ਮਿਲਿਆ ਨਵਾਂ ਚੀਫ਼ ਜਸਟਿਸ
Punjab Breaking News: ਸੂਬੇ ਦੇ 18 ਜ਼ਿਲ੍ਹਿਆਂ 'ਚ ਰੈੱਡ ਅਲਰਟ, ਸਾਰਾ ਦਿਨ ਛਾਈ ਰਹੇਗੀ ਧੁੰਦ, ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, SGPC ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ
ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਘੇਰਦਿਆਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਉਨ੍ਹਾਂ ਦੇ ਹਲਕੇ ਕੋਟਕਪੂਰਾ ਦੇ ਵਪਾਰੀਆਂ ਨੂੰ ਸ਼ਹਿਰ ਬੰਦ ਕਰਕੇ ਰੋਸ ਜ਼ਾਹਿਰ ਕਰਨਾ ਪਿਆ।
ਪੰਜਾਬ ਦੇ ਪਾਣੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਸਖਤ ਸਟੈਂਡ ਲਿਆ ਹੈ। ਸੀਐਮ ਭਗਵੰਤ ਮਾਨ ਨੇ ਹਰਿਆਣਾ ਤੇ ਕੇਂਦਰ ਸਰਕਾਰ ਨੂੰ ਦੋ-ਟੁੱਕ ਜਵਾਬ ਦਿੰਦਿਆਂ ਕਿਹਾ ਕਿ ਨਾ ਪੰਜਾਬ ਕੋਲ ਵਾਧੂ ਪਾਣੀ ਹੈ ਤੇ ਨਾ ਹੀ ਦੇਣਾ ਹੈ। ਸੀਐਮ ਭਗੰਵਤ ਮਾਨ ਦੇ ਸਟੈਂਡ ਦੀ ਪੁਸ਼ਟੀ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਕਿ ‘ਮੀਟਿੰਗ ਤਾਂ ਮਨੋਹਰ ਮਾਹੌਲ ’ਚ ਹੋਈ, ਮਾਨ ਹੈਂ ਪਰ ਮਾਨਤੇ ਨਹੀਂ’।
ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਸੁਪਰੀਮ ਕੋਰਟ ਨੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਜਲਦੀ ਹੀ ਉਹ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਜਸਟਿਸ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਜਸਟਿਸ ਨਾਗੂ ਇੱਥੇ ਚੀਫ਼ ਜਸਟਿਸ ਰਹੇ ਰਵੀਸ਼ੰਕਰ ਝਾਅ ਦੀ ਥਾਂ ਲੈਣਗੇ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਸ਼ਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ 21 ਦਸੰਬਰ 2023 ਨੂੰ ਸੁਣਾਈ ਦੋ ਸਾਲ ਦੀ ਬਾਮੁਸ਼ਕੱਤ ਕੈਦ ਦੀ ਸਜ਼ਾ ਦੇ ਮੱਦੇਨਜ਼ਰ ਉਹਨਾਂ ਨੂੰ ਤੁਰੰਤ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਕਾਲੀ ਦਲ ਵਿਧਾਇਕ ਦਲ ਵੱਲੋਂ ਲਿਖੇ ਪੱਤਰ ਵਿਚ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਉਹਨਾਂ ਨੂੰ ਦੱਸਿਆ ਕਿ ਸੁਨਾਮ ਦੀ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ 21 ਦਸੰਬਰ 2023 ਨੂੰ ਉਹਨਾਂ ਨੂੰ ਧਾਰਾ 148, 323, 452 (ਧਾਰਾ 149 ਨਾਲ ਪੜ੍ਹੇ ਜਾਂਦੇ ਹੋਏ) ਤਹਿਤ ਦੋ ਸਾਲ ਦੀ ਬਾਮੁਸ਼ਕੱਤ ਕੈਦ ਦੀ ਸਜ਼ਾ ਸੁਣਾਈ ਹੈ।
ਪੰਜਾਬ 'ਚ ਅੱਜ ਵੀ ਸੰਘਣੀ ਧੁੰਦ ਦਾ ਕਹਿਰ ਹੈ। ਸਫਰ ਕਰਨ ਵਾਲੇ ਲੋਕਾਂ ਲਈ ਸੰਘਣੀ ਧੁੰਦ ਮੁਸੀਬਤ ਬਣੀ ਹੋਈ ਹੈ। ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪਾਰਾ ਵੀ ਕਾਫੀ ਡਿੱਗ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ।
ਪਿਛੋਕੜ
Punjab Breaking News LIVE, 29 December, 2023: ਪੰਜਾਬ 'ਚ ਅੱਜ ਵੀ ਸੰਘਣੀ ਧੁੰਦ ਦਾ ਕਹਿਰ ਹੈ। ਸਫਰ ਕਰਨ ਵਾਲੇ ਲੋਕਾਂ ਲਈ ਸੰਘਣੀ ਧੁੰਦ ਮੁਸੀਬਤ ਬਣੀ ਹੋਈ ਹੈ। ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪਾਰਾ ਵੀ ਕਾਫੀ ਡਿੱਗ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ।
ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਫਤਿਹਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। Punjab Weather Update: ਪੰਜਾਬ ਦੇ 18 ਜ਼ਿਲ੍ਹਿਆਂ 'ਚ ਰੈੱਡ ਅਲਰਟ, ਸਾਰਾ ਦਿਨ ਛਾਈ ਰਹੇਗੀ ਧੁੰਦ
ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ
ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਸੁਪਰੀਮ ਕੋਰਟ ਨੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਜਲਦੀ ਹੀ ਉਹ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਜਸਟਿਸ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਜਸਟਿਸ ਨਾਗੂ ਇੱਥੇ ਚੀਫ਼ ਜਸਟਿਸ ਰਹੇ ਰਵੀਸ਼ੰਕਰ ਝਾਅ ਦੀ ਥਾਂ ਲੈਣਗੇ।
ਇਸ ਤੋਂ ਪਹਿਲਾਂ ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਰਿਤੂ ਬਾਹਰੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਹਿਲੀ ਮਹਿਲਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਜਸਟਿਸ ਰਿਤੂ ਬਾਹਰੀ ਨੂੰ ਉੱਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ। Justice Sheel Nagu: ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਸ਼ੀਲ ਨਾਗੂ ਦੇ ਨਾਮ 'ਤੇ ਸੁਪਰੀਮ ਕੋਰਟ ਨੇ ਲਾਈ ਮੋਹਰ
SGPC ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ।
- - - - - - - - - Advertisement - - - - - - - - -