Punjab Breaking News LIVE: ਪੰਜਾਬ ਤੇ ਹਰਿਆਣਾ 'ਚ ਠੰਢ ਦਾ ਰੈੱਡ ਅਲਰਟ, ਪੰਜਾਬ ਸਰਕਾਰ ਬਦਲੇਗੀ ਸਕੂਲਾਂ ਦਾ ਸਮਾਂ! ਠੰਢ ਤੇ ਧੁੰਦ ਤੋੜ ਰਹੀ ਸਾਰੇ ਰਿਕਾਰਡ, ਅੱਜ ਤੋਂ ਚਾਰ ਦਿਨ ਬੈਂਕ ਰਹਿਣਗੇ ਬੰਦ
Punjab Breaking News LIVE Update: ਪੰਜਾਬ ਤੇ ਹਰਿਆਣਾ 'ਚ ਠੰਢ ਦਾ ਰੈੱਡ ਅਲਰਟ, ਪੰਜਾਬ ਸਰਕਾਰ ਬਦਲੇਗੀ ਸਕੂਲਾਂ ਦਾ ਸਮਾਂ! ਠੰਢ ਤੇ ਧੁੰਦ ਤੋੜ ਰਹੀ ਸਾਰੇ ਰਿਕਾਰਡ, ਅੱਜ ਤੋਂ ਚਾਰ ਦਿਨ ਬੈਂਕ ਰਹਿਣਗੇ ਬੰਦ
ਕੱਲ੍ਹ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਹੋਏਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਹੋਣਗੇ। ਇਸ ਲਈ ਲੁਧਿਆਣਾ ਵਿੱਚ ਅੱਜ ਤੋਂ ਹੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਪੰਜਾਬ ਵਿੱਚ ਇੱਕ ਦੇਸੀ ਮੁਰਗੇ ਨੇ ਪੰਜਾਬ ਪੁਲਿਸ ਨੂੰ ਚੱਕਰਾਂ ਵਿੱਚ ਪਾ ਦਿੱਤਾ ਹੈ। ਬਠਿੰਡਾ ਪੁਲਿਸ ਹੁਣ ਇਸ ਮੁਰਗੇ ਨੂੰ ਦਾਣਾ ਅਤੇ ਪਾਣੀ ਦਿੰਦੀ ਹੈ ਅਤੇ ਪੂਰਾ ਧਿਆਨ ਵੀ ਰੱਖ ਰਹੀ ਹੈ। ਪੁਲੀਸ ਨੇ ਕੁੱਕੜਾਂ ਦੀ ਲੜਾਈ ਦੇ ਮੁਕਾਬਲੇ ਦੀ ਸੂਚਨਾ ’ਤੇ ਬਠਿੰਡਾ ਵਿੱਚ ਛਾਪੇਮਾਰੀ ਕੀਤੀ ਸੀ। ਜਿਸ ਤੋਂ ਬਾਅਦ ਇਸ ਨੂੰ ਫੜ ਲਿਆ ਗਿਆ। ਹੁਣ ਮੁਸ਼ਕਲ ਇਹ ਹੈ ਕਿ ਕੁੱਕੜ ਨੂੰ ਇਸ ਕੇਸ ਵਿੱਚ ਧਿਰ ਬਣਾ ਦਿੱਤਾ ਗਿਆ ਹੈ। ਇਸ ਲਈ ਹੁਣ ਪੁਲਿਸ ਨੂੰ ਮੁਰਗੇ ਨੂੰ ਹਰ ਪੇਸ਼ੀ 'ਤੇ ਅਦਾਲਤ 'ਚ ਪੇਸ਼ ਕਰਨਾ ਹੋਵੇਗਾ। ਇੰਨਾ ਹੀ ਨਹੀਂ, ਉਸਨੂੰ ਪੁਲਿਸ ਹਿਰਾਸਤ ਵਿੱਚ ਰੱਖਣਾ ਅਤੇ ਸਹੀ ਢੰਗ ਨਾਲ ਪਾਲਣ ਪੋਸ਼ਣ ਕਰਨਾ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ 27 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਚ ’ਪੰਜਾਬ ਨੁੰ ਦਰਪੇਸ਼ ਚੁਣੌਤੀਆਂ ਤੇ ਇਸਦਾ ਹੱਲ’ ਵਿਸ਼ੇ ’ਤੇ ਇਕ ਸੈਮੀਨਾਰ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰਸ਼ਿਪ ਅਤੇ ਪ੍ਰਮੁੱਖ ਬੁੱਧੀਜੀਵੀ ਤੇ ਵਿਦਵਾਨ ਸ਼ਾਮਲ ਹੋਣਗੇ।
ਜੇ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਪੂਰਾ ਕਰਨਾ ਹੈ ਤਾਂ ਧਿਆਨ ਰੱਖੋ ਕਿ ਇਸ ਹਫਤੇ ਬੈਂਕਾਂ 'ਚ ਛੁੱਟੀਆਂ ਹਨ। ਕਈ ਸੂਬਿਆਂ ਵਿੱਚ 25 ਜਨਵਰੀ ਤੋਂ 28 ਜਨਵਰੀ ਤੱਕ ਬੈਂਕ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਇਹ ਯਕੀਨੀ ਬਣਾਉਣ ਲਈ ਕਿ ਗਾਹਕਾਂ ਨੂੰ ਕਿਸੇ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਭਾਰਤੀ ਰਿਜ਼ਰਵ ਬੈਂਕ ਨੇ ਪਹਿਲਾਂ ਹੀ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਤੁਸੀਂ ਆਪਣੇ ਸੂਬੇ ਦੇ ਅਨੁਸਾਰ ਛੁੱਟੀਆਂ ਦੀ ਸੂਚੀ ਵੇਖ ਕੇ ਬੈਂਕ ਜਾਣ ਦੀ ਯੋਜਨਾ ਵੀ ਬਣਾ ਸਕਦੇ ਹੋ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (West Bengal Chief Minister Mamata Banerjee) ਨੇ ਬੁੱਧਵਾਰ (24 ਜਨਵਰੀ) ਨੂੰ ਕਾਂਗਰਸ ਅਤੇ ਵਿਰੋਧੀ ਗਠਜੋੜ 'ਇੰਡੀਆ' ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਤ੍ਰਿਣਮੂਲ ਕਾਂਗਰਸ (TMC) ਬੰਗਾਲ ਦੀਆਂ ਸਾਰੀਆਂ 42 ਸੀਟਾਂ 'ਤੇ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ। ਅਜਿਹਾ ਹੀ ਐਲਾਨ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਆਗੂ ਭਗਵੰਤ ਮਾਨ (Bhagwant Mann) ਨੇ ਵੀ ਕੀਤਾ ਹੈ।
ਪੰਜਾਬ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਤਾਪਮਾਨ ਤਿੰਨ ਤੋਂ ਚਾਰ ਡਿਗਰੀ ਤੱਕ ਹੇਠਾਂ ਜਾ ਰਿਹਾ ਹੈ। ਅਜਿਹੇ ਮੌਸਮ ਵਿੱਚ ਸਭ ਤੋਂ ਵੱਧ ਸਕੂਲੀ ਬੱਚਿਆਂ ਨੂੰ ਪੈ ਰਹੀ ਹੈ। ਠੰਢੇ ਕਮਰਿਆਂ ਵਿੱਚ ਬੱਚਿਆਂ ਲਈ ਬੈਠਣਾ ਮੁਸ਼ਕਲ ਹੈ। ਇਸ ਤੋਂ ਇਲਾਵਾ ਧੁੰਦ ਵਿੱਚ ਚੱਲ ਕੇ ਸਕੂਲ ਪਹੁੰਚਣਾ ਵੀ ਮੁਸੀਬਤ ਤੋਂ ਘੱਟ ਨਹੀਂ। ਇਸ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲਾਂ ਦਾ ਸਮਾਂ ਬਦਲਿਆ ਜਾਏ।
ਪਿਛੋਕੜ
Punjab Breaking News LIVE, 25 January, 2024: ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਹਿਮਾਚਲ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਇੱਥੇ ਬਾਰਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।
ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਜਲੰਧਰ ਤੇ ਮੋਗਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਅੱਜ ਦਿਨ ਬੇਹੱਦ ਠੰਢਾ ਰਹੇਗਾ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਹਰਿਆਣਾ ਦੇ 4 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ ਤੇ ਕਰਨਾਲ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਸੰਘਣੀ ਧੁੰਦ ਤੇ ਠੰਢੇ ਦਿਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਹੈ। ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਸਰਕਾਰ ਕਰੇਗੀ ਸਕੂਲਾਂ ਦਾ ਸਮਾਂ ਤਬਦੀਲ?
ਪੰਜਾਬ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਤਾਪਮਾਨ ਤਿੰਨ ਤੋਂ ਚਾਰ ਡਿਗਰੀ ਤੱਕ ਹੇਠਾਂ ਜਾ ਰਿਹਾ ਹੈ। ਅਜਿਹੇ ਮੌਸਮ ਵਿੱਚ ਸਭ ਤੋਂ ਵੱਧ ਸਕੂਲੀ ਬੱਚਿਆਂ ਨੂੰ ਪੈ ਰਹੀ ਹੈ। ਠੰਢੇ ਕਮਰਿਆਂ ਵਿੱਚ ਬੱਚਿਆਂ ਲਈ ਬੈਠਣਾ ਮੁਸ਼ਕਲ ਹੈ। ਇਸ ਤੋਂ ਇਲਾਵਾ ਧੁੰਦ ਵਿੱਚ ਚੱਲ ਕੇ ਸਕੂਲ ਪਹੁੰਚਣਾ ਵੀ ਮੁਸੀਬਤ ਤੋਂ ਘੱਟ ਨਹੀਂ। ਇਸ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲਾਂ ਦਾ ਸਮਾਂ ਬਦਲਿਆ ਜਾਏ।
ਹਾਸਲ ਜਾਣਕਾਰੀ ਮੁਤਾਬਕ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤਕ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਇਸ ਸਾਲ ਪੰਜਾਬ ਸਣੇ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਸਰਦੀ ਪੈ ਰਹੀ ਹੈ। ਇਸ ਕਾਰਨ ਕਈ ਦਿਨਾਂ ਤੋਂ ਸੂਰਜ ਨਾ ਨਿਕਲਣ ਕਾਰਨ ਧੁੰਦ, ਕੋਰਾ ਤੇ ਸੀਤ-ਲਹਿਰ ਦਾ ਕਹਿਰ ਸਿਖ਼ਰਾਂ ’ਤੇ ਹੈ। Amritsar News: ਪੰਜਾਬ ਸਰਕਾਰ ਕਰੇਗੀ ਸਕੂਲਾਂ ਦਾ ਸਮਾਂ ਤਬਦੀਲ? ਠੰਢ ਤੇ ਧੁੰਦ ਤੋੜ ਰਹੀ ਸਾਰੇ ਰਿਕਾਰਡ
- - - - - - - - - Advertisement - - - - - - - - -