Punjab Breaking News LIVE : ਪੰਜਾਬ 'ਚ ਹਲਕੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਸਾਬਕਾ ਸੀਐਮ ਬਾਦਲ ਦੀ ਸਿਹਤ 'ਚ ਸੁਧਾਰ
Punjab Breaking News LIVE : ਪੰਜਾਬ 'ਚ ਹਲਕੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਸਾਬਕਾ ਸੀਐਮ ਬਾਦਲ ਦੀ ਸਿਹਤ 'ਚ ਸੁਧਾਰ, ਸ਼ਹੀਦ ਹਰਕਿਸ਼ਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਅੱਜ ਹੋਵੇਗਾ ਅੰਤਿਮ ਸੰਸਕਾਰ
ਪੰਜਾਬ ਦੇ ਜਲੰਧਰ ਵਿੱਚ ਹੋਣ ਵਾਲੀ ਲੋਕ ਸਭਾ ਉਪ ਚੋਣ ਲਈ ਭਾਜਪਾ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਕਈ ਦਿੱਗਜ ਨੇਤਾਵਾਂ ਦਾ ਨਾਂ ਸਨਿਲ ਹੈ। ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ। ਅਤੇ ਨਤੀਜੇ 13 ਮਈ ਨੂੰ ਆਉਣਗੇ। ਇਹ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ।
ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਨੇ ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਮਹਾਰਾਸ਼ਟਰ ਸਮੇਤ ਅੱਠ ਸੂਬਿਆਂ ਨੂੰ ਸਖਤ ਨਿਗਰਾਨੀ ਹੇਠ ਰੱਖਣ ਅਤੇ ਲਾਗ ਦਾ ਫੈਲਾਅ ਰੋਕਣ ਲਈ ਅਗਾਊਂ ਕਾਰਵਾਈ ਕਰਨ ਲਈ ਕਿਹਾ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਵੱਲੋਂ ਸੂਬਿਆਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਕਿ ਕੋਵਿਡ ਅਜੇ ਵੀ ਖਤਮ ਨਹੀਂ ਹੋਇਆ ਹੈ। ਇਸ ਲਈ ਮਹਾਮਾਰੀ ਤੋਂ ਬਚਾਅ ਲਈ ਇਹਤਿਆਤੀ ਕਦਮ ਚੁੱਕੇ ਜਾਣ।
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ। ਬੀਤੇ ਦਿਨੀਂ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਹੁਣ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ।
ਪੰਜਾਬ ਸਰਕਾਰ (Punjab Government) ਇਸ ਸਮੇਂ ਲਗਾਤਾਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਸਰਕਾਰ ਨੇ 4 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਸੋਨਾਲੀ ਗਿਰੀ, ਆਈਏਐਸ ਪਰਮਪਾਲ ਕੌਰ ਸਿੱਧੂ, ਆਈਏਐਸ ਵਿਕਾਸ ਗਰਗ, ਆਈਏਐਸ ਦਿਲਰਾਜ ਸਿੰਘ ਅਤੇ ਪੀਸੀਐਸ ਵਿੱਚ ਅਮਰਬੀਰ ਸਿੰਘ ਅਤੇ ਸ਼ਕਤੀ ਸਿੰਘ ਬੱਲ ਦੇ ਨਾਮ ਸ਼ਾਮਲ ਹਨ।
ਜੰਮੂ-ਕਸ਼ਮੀਰ ਦੇ ਪੁੰਛ 'ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਵਿੱਚੋਂ ਗੁਰਦਾਸਪੁਰ ਦੇ ਤਲਵੰਡੀ ਭਰਥ ਵਾਸੀ ਹਰਕਿਸ਼ਨ ਸਿੰਘ ਦੀ ਲਾਸ਼ ਉਸ ਦੇ ਪਿੰਡ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਹਰਕਿਸ਼ਨ ਸਿੰਘ 2017 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਅਤੇ 3 ਸਾਲ ਦੀ ਬੇਟੀ ਛੱਡ ਗਿਆ ਹੈ। ਹਰਕਿਸ਼ਨ ਸਿੰਘ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਫਰਵਰੀ ਵਿੱਚ ਹੀ ਆਪਣੀ ਡਿਊਟੀ ’ਤੇ ਪਰਤ ਆਇਆ ਸੀ।
ਹਰਿਆਣਾ ਅਤੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੀਟਵੇਵ ਤੋਂ ਕੁਝ ਰਾਹਤ ਮਿਲੀ ਹੈ। ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 24 ਅਪ੍ਰੈਲ ਨੂੰ ਹਿਮਾਚਲ 'ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਹਰਿਆਣਾ ਅਤੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਉੱਥੇ ਠੰਢ ਤੋਂ ਕੁਝ ਰਾਹਤ ਮਿਲੇਗੀ। ਇਸ ਤੋਂ ਬਾਅਦ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋਵੇਗਾ।
ਪਿਛੋਕੜ
Punjab Breaking News LIVE Update : ਹਰਿਆਣਾ ਅਤੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੀਟਵੇਵ ਤੋਂ ਕੁਝ ਰਾਹਤ ਮਿਲੀ ਹੈ। ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 24 ਅਪ੍ਰੈਲ ਨੂੰ ਹਿਮਾਚਲ 'ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਹਰਿਆਣਾ ਅਤੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਉੱਥੇ ਠੰਢ ਤੋਂ ਕੁਝ ਰਾਹਤ ਮਿਲੇਗੀ। ਇਸ ਤੋਂ ਬਾਅਦ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋਵੇਗਾ।
25 ਅਪ੍ਰੈਲ ਤੋਂ ਬਾਅਦ ਤਾਪਮਾਨ 'ਚ ਹੋਵੇਗਾ ਵਾਧਾ
ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਹਰਿਆਣਾ ਅਤੇ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਕਈ ਇਲਾਕਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ। ਇਸ ਦਾ ਅਸਰ ਹਰਿਆਣਾ ਦੇ ਉੱਤਰੀ ਅਤੇ ਕੇਂਦਰੀ ਹਿੱਸਿਆਂ ਵਿਚ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ 25 ਅਪ੍ਰੈਲ ਤੋਂ ਤਾਪਮਾਨ 'ਚ ਫਿਰ ਤੋਂ ਵਾਧਾ ਹੋਣ ਜਾ ਰਿਹਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਫਿਰ ਤਸੀਹੇ ਦੇਣ ਵਾਲੀ ਹੈ।
ਸਾਬਕਾ ਸੀਐਮ ਬਾਦਲ ਦੀ ਸਿਹਤ 'ਚ ਸੁਧਾਰ, ਡਾਕਟਰਾਂ ਨੇ ਕਿਹਾ, ਖ਼ਤਰੇ ਵਾਲੀ ਕੋਈ ਗੱਲ ਨਹੀਂ...
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ। ਬੀਤੇ ਦਿਨੀਂ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਹੁਣ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ।
ਉਧਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦੇ ਬਿਮਾਰ ਹੋਣ ਦੀ ਮੀਡੀਆ ’ਚ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਫੋਨ ’ਤੇ ਗੱਲ ਕੀਤੀ ਤੇ ਵੱਡੇ ਬਾਦਲ ਦੀ ਖ਼ਬਰ-ਸਾਰ ਪੁੱਛੀ। ਸ਼ਾਹ ਨੇ ਸਾਬਕਾ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ ਹੈ।
- - - - - - - - - Advertisement - - - - - - - - -