Punjab Breaking News LIVE: ਸੁਖਬੀਰ ਸਿੰਘ ਬਾਦਲ ਨੇ ਸੀਐਮ ਮਾਨ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ, ਸਾਢੇ 8 ਮਹੀਨਿਆਂ ਮਗਰੋਂ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ, ਰਾਜਪਾਲ ਨੇ ਮਨੀ ਬਿੱਲ ਨੂੰ ਦਿੱਤੀ ਮਨਜ਼ੂਰੀ
Punjab Breaking News LIVE: ਸੁਖਬੀਰ ਸਿੰਘ ਬਾਦਲ ਨੇ ਸੀਐਮ ਮਾਨ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ, ਸਾਢੇ 8 ਮਹੀਨਿਆਂ ਮਗਰੋਂ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ, ਰਾਜਪਾਲ ਨੇ ਮਨੀ ਬਿੱਲ ਨੂੰ ਦਿੱਤੀ ਮਨਜ਼ੂਰੀ
Background
Punjab Breaking News LIVE, 15 November, 2023: ਪੰਜਾਬ ਸਰਕਾਰ ਦੀ ਸਿਫਾਰਿਸ਼ ‘ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਦੀ ਮੀਟਿੰਗ 20 ਅਕਤੂਬਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ। ਰਾਜਪਾਲ ਨੇ 28 ਫਰਵਰੀ ਨੂੰ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦਿੱਤੀ ਸੀ।
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਬਜਟ ਇਜਲਾਸ ਮੁਲਤਵੀ ਕਰਨ ਦੀ ਸਿਫਾਰਿਸ਼ ਨਾ ਕਰਨ ਨੂੰ ਲੈ ਕੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਕਾਫੀ ਤਣਾਅ ਬਣਿਆ ਹੋਇਆ ਹੈ। ਇਸ ਤਣਾਅ ਕਾਰਨ ਰਾਜਪਾਲ ਨੇ 20 ਅਤੇ 21 ਅਕਤੂਬਰ ਨੂੰ ਸੱਦੇ ਗਏ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜਿਸ ਕਾਰਨ ਸਰਕਾਰ ਨੂੰ ਵਿਧਾਨ ਸਭਾ ਦੀ ਮੀਟਿੰਗ ਇੱਕ ਹੀ ਦਿਨ ਵਿੱਚ ਖਤਮ ਕਰਨੀ ਪਈ ਅਤੇ ਪੰਜਾਬ ਸਰਕਾਰ ਰਾਜਪਾਲ ਖਿਲਾਫ ਸੁਪਰੀਮ ਕੋਰਟ ਗਈ। ਸਾਢੇ ਅੱਠ ਮਹੀਨਿਆਂ ਦੌਰਾਨ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਸਮੇਤ ਤਿੰਨ ਵਾਰ ਸੈਸ਼ਨ ਬੁਲਾਇਆ। Punjab Assembly: ਸਾਢੇ 8 ਮਹੀਨਿਆਂ ਮਗਰੋਂ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ, ਰਾਜਪਾਲ ਨੇ ਮਨੀ ਬਿੱਲ ਨੂੰ ਦਿੱਤੀ ਮਨਜ਼ੂਰੀ
ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਇੱਕ ਵੱਡੀ ਕਾਰਵਾਈ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੁੰਨੀ ਨੋਟਿਸ ਪੇਜਿਆ ਹੈ। ਇਹ ਕਾਨੂੰਨੀ ਨੋਟਿਸ ਪੀਏਯੂ ਲੁਧਿਆਣਾ ਵਿੱਚ ਹੋਈ ਮਹਾ ਡਿਬੇਟ ਨੂੰ ਲੈ ਕੇ ਦਿੱਤਾ ਗਿਆ ਹੈ।
ਮਹਾ ਡਿਬੇਟ ਵਿੱਚ ਸੀਐਮ ਭਗਵੰਤ ਮਾਨ ਨੇ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਸਨ। ਐਸਆਈਐਲ ਨਹਿਰ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ 'ਤੇ ਨਿੱਜੀ ਹਮਲੇ ਵੀ ਕੀਤੇ ਸਨ। ਜਿਸ ਦੇ ਖਿਲਾਫ਼ ਸੁਖਬੀਰ ਸਿੰਘ ਬਾਦਲ ਨੇ ਕਾਰਵਾਈ ਕਰਦੇ ਹੋਏ ਕਾਨੁੰਨੀ ਨੋਟਿਸ ਭੇਜਿਆ ਹੈ। ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ
ਜ਼ਮੀਨੀ ਹਕੀਕਤ ਤੋਂ ਧਿਆਨ ਭਟਕਾ ਰਹੇ ਸੀਐਮ ਮਾਨ
ਸਾਬਕਾ ਮੰਤਰੀ ਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ਾ ਵਿਰੋਧੀ ਰੈਲੀ 'ਤੇ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਮਾਨ ਵੱਲੋਂ ਜ਼ਮੀਨੀ ਹਕੀਕਤ ਤੋਂ ਭਟਕਾਇਆ ਜਾ ਰਿਹਾ ਹੈ। ਪਰਗਟ ਸਿੰਘ ਨੇ ਸਵਾਲ ਕੀਤਾ ਕਿ ਇੱਕ ਵਿਧਾਇਕ ਦੀਆਂ ਨਸ਼ਾ ਤਸਕਰ ਤੋਂ 40 ਲੱਖ ਰੁਪਏ ਲੈਣ ਦੀਆਂ ਰਿਪੋਰਟਾਂ ਮਗਰੋਂ ਵੀ ਸੀਐਮ ਮਾਨ ਚੁੱਪ ਕਿਉਂ ਹਨ। Punjab News : ਜ਼ਮੀਨੀ ਹਕੀਕਤ ਤੋਂ ਧਿਆਨ ਭਟਕਾ ਰਹੇ ਸੀਐਮ ਮਾਨ, ਵਿਧਾਇਕ ਵੱਲੋਂ ਨਸ਼ਾ ਤਸਕਰ ਤੋਂ 40 ਲੱਖ ਲੈਣ 'ਤੇ ਐਕਸ਼ਨ ਕਿਉਂ ਨਹੀਂ: ਪਰਗਟ ਸਿੰਘ
Punjab News: ਸੁਖਬੀਰ ਬਾਦਲ ਨੇ ਨੌਜਵਾਨਾਂ ਲਈ ਸਿਆਸਤ 'ਚ ਆ ਕੇ ਪੰਜਾਬ ਦੀ ਸੇਵਾ ਕਰਨ ਵਾਸਤੇ ਨਵੇਂ ਰਾਹ ਖੋਲ੍ਹੇ: ਸਰਬਜੀਤ ਸਿੰਘ ਝਿੰਜਰ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਲਾਂ ਲਈ ਸਿਆਸਤ ਵਿਚ ਆ ਕੇ ਪੰਜਾਬ ਦੀ ਸੇਵਾ ਕਰਨ ਵਾਸਤੇ ਨਵੇਂ ਰਾਹ ਖੋਲ੍ਹੇ ਹਨ ਤੇ ਹੁਣ ਅਕਾਲੀ ਦਲ ਇਕਲੌਤੀ ਪਾਰਟੀ ਬਣ ਗਈ ਹੈ ਜਿਸ ਵਿਚ ਸਿਫਾਰਸ਼ੀ ਸਭਿਆਚਾਰ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਤੇ ਮਿਹਨਤ ਦੇ ਬਲਬੂਤੇ ਨੌਜਵਾਨ ਅੱਗੇ ਵੱਧ ਸਕਣਗੇ।
Punjab News: ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।


















