Punjab Breaking News LIVE: ਸੁਖਬੀਰ ਸਿੰਘ ਬਾਦਲ ਨੇ ਸੀਐਮ ਮਾਨ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ, ਸਾਢੇ 8 ਮਹੀਨਿਆਂ ਮਗਰੋਂ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ, ਰਾਜਪਾਲ ਨੇ ਮਨੀ ਬਿੱਲ ਨੂੰ ਦਿੱਤੀ ਮਨਜ਼ੂਰੀ

Punjab Breaking News LIVE: ਸੁਖਬੀਰ ਸਿੰਘ ਬਾਦਲ ਨੇ ਸੀਐਮ ਮਾਨ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ, ਸਾਢੇ 8 ਮਹੀਨਿਆਂ ਮਗਰੋਂ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ, ਰਾਜਪਾਲ ਨੇ ਮਨੀ ਬਿੱਲ ਨੂੰ ਦਿੱਤੀ ਮਨਜ਼ੂਰੀ

ABP Sanjha Last Updated: 17 Nov 2023 02:16 PM
Punjab News: ਸੁਖਬੀਰ ਬਾਦਲ ਨੇ ਨੌਜਵਾਨਾਂ ਲਈ ਸਿਆਸਤ 'ਚ ਆ ਕੇ ਪੰਜਾਬ ਦੀ ਸੇਵਾ ਕਰਨ ਵਾਸਤੇ ਨਵੇਂ ਰਾਹ ਖੋਲ੍ਹੇ: ਸਰਬਜੀਤ ਸਿੰਘ ਝਿੰਜਰ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਲਾਂ ਲਈ ਸਿਆਸਤ ਵਿਚ ਆ ਕੇ ਪੰਜਾਬ ਦੀ ਸੇਵਾ ਕਰਨ ਵਾਸਤੇ ਨਵੇਂ ਰਾਹ ਖੋਲ੍ਹੇ ਹਨ ਤੇ ਹੁਣ ਅਕਾਲੀ ਦਲ ਇਕਲੌਤੀ ਪਾਰਟੀ ਬਣ ਗਈ ਹੈ ਜਿਸ ਵਿਚ ਸਿਫਾਰਸ਼ੀ ਸਭਿਆਚਾਰ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਤੇ ਮਿਹਨਤ ਦੇ ਬਲਬੂਤੇ ਨੌਜਵਾਨ ਅੱਗੇ ਵੱਧ ਸਕਣਗੇ।

Punjab News: ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।

Jalandhar: ਖੋਖੇ 'ਤੇ ਨੌਜਵਾਨ ਦੀ ਪਹਿਲਾਂ ਕੀਤੀ ਕੁੱਟਮਾਰ, ਫਿਰ ਤੇਲ ਪਾ ਕੇ ਲਾਈ ਅੱਗ, ਜਾਣੋ ਪੂਰਾ ਮਾਮਲਾ

ਜਲੰਧਰ ਦੇ ਮਿੱਠਾਪੁਰ ਰੋਡ 'ਤੇ ਚੀਮਾ ਚੌਕ ਨੇੜੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵੀਰਵਾਰ ਦੇਰ ਰਾਤ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ। ਗੰਭੀਰ ਜ਼ਖ਼ਮੀ ਨੌਜਵਾਨ ਨੂੰ ਸੜੀ ਹਾਲਤ 'ਚ ਪਿਮਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਦੀ ਪਛਾਣ ਮੋਹਿਤ ਚੋਪੜਾ ਵਜੋਂ ਹੋਈ ਹੈ। 

Delivery Scheme: ਘਰ ਘਰ ਆਟਾ ਦਾਲ ਸਕੀਮ ਲਾਗੂ ਕਰਨ ਦੀ ਤਿਆਰੀ 'ਚ ਸਰਕਾਰ, ਤਰੀਕ ਦਾ ਕੀਤਾ ਐਲਾਨ, 1.42 ਲੱਖ ਲੋਕਾਂ ਨੂੰ ਘਰ ਬੈਠੇ ਮਿਲੇਗਾ ਰਾਸ਼ਨ

  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਭ ਤੋਂ ਮਨਪਸੰਦ ਘਰ ਘਰ ਆਟਾ ਦਾਲ ਸਕੀਮ ਹੁਣ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਹੈ। ਜਿਸ ਦੀ ਤਰੀਕ ਦਾ ਅਲਾਨ ਕਰ ਦਿੱਤਾ ਗਿਆ ਹੈ।  ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਗਈ ਸਕੀਮ ਦੀ ਰੂਪ-ਰੇਖਾ ਨੂੰ ਹਰੀ ਝੰਡੀ ਦੇ ਦਿੱਤੀ ਹੈ।

Sukhpal Khaira: ਅੱਜ ਦਾ ਦਿਨ ਸੁਖਪਾਲ ਖਹਿਰਾ ਲਈ ਲੈ ਕੇ ਆਵੇਗਾ ਰਾਹਤ ਜਾਂ ਬਣੇਗਾ ਆਫ਼ਤ ! ਥੋੜ੍ਹੀ ਦੇਰ 'ਚ ਲੱਗੇਗਾ ਪਤਾ

ਜੇਲ੍ਹ 'ਚ ਬੰਦ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ ਖਹਿਰਾ ਦੇ ਵਕੀਲ ਅਤੇ ਪੰਜਾਬ ਸਰਕਾਰ ਦੇ ਏਜੀ ਵਿਚਾਲ ਕਾਫ਼ੀ ਤਿੱਖੀ ਬਹਿਸ ਹੋਈ ਸੀ।  ਖਹਿਰਾ ਨੂੰ 2015 ਦੇ ਡਰੱਗ ਰੈਕੇਟ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ।  ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਸ੍ਰੀ ਮੁਕਤਸਰ ਜੇਲ੍ਹ ਤੋਂ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

Punjab News: ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਨੂੰ ਇਕ ਹੋਰ ਸਕੀਮ ਵਿਰੁੱਧ ਦਿੱਤੀ ਚੇਤਾਵਨੀ

ਆਟਾ ਸਕੀਮ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਕ ਹੋਰ ਗਲਤ ਸਕੀਮ ਵਿਰੁੱਧ ਚੇਤਾਵਨੀ ਦਿੱਤੀ ਹੈ। 


ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਾ ਸਿਰਫ ਲਾਭਪਾਤਰੀਆਂ ਨੂੰ ਘਟੀਆ ਪੱਧਰ ਦਾ ਆਟਾ ਮਿਲਣ ਦਾ ਖਤਰਾ ਹੈ, ਸਗੋਂ 'ਆਪ' ਸਰਕਾਰ ਦੀ ਫਲੈਗਸ਼ਿਪ ਸਕੀਮ ਨਾਲ ਸਰਕਾਰੀ ਖਜ਼ਾਨੇ 'ਤੇ ਬੇਲੋੜਾ ਬੋਝ ਵੀ ਵਧੇਗਾ। 


ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਪਹਿਲਾਂ ਹੀ ਚਿੰਤਾ ਜ਼ਾਹਰ ਕਰ ਚੁੱਕੇ ਹਨ ਕਿ ਉਨ੍ਹਾਂ ਕੋਲ ਕਣਕ ਦੇ ਆਟੇ ਦੀ ਗੁਣਵੱਤਾ ਦਾ ਪਤਾ ਲਗਾਉਣ ਦਾ ਕੋਈ ਤਰੀਕਾ ਨਹੀਂ ਹੈ। ਫਿਰ ਵੀ 'ਆਪ' ਸਰਕਾਰ ਇਸ ਯੋਜਨਾ 'ਤੇ ਅੱਗੇ ਵਧਣ 'ਤੇ ਅੜੀ ਹੋਈ ਹੈ। 

Bus Stand: 16 ਬੱਸ ਅੱਡੇ ਕਿਰਾਏ 'ਤੇ ਦੇਣ ਜਾ ਰਹੀ ਮਾਨ ਸਰਕਾਰ, ਨਿੱਜੀ ਕੰਪਨੀਆਂ ਨੂੰ ਸੌਂਪੀ ਜਾਵੇਗੀ ਕਮਾਨ, ਤੁਸੀਂ ਵੀ ਲਗਾ ਸਕਦੇ ਬੋਲੀ !

ਪੰਜਾਬ ਸਰਕਾਰ ਆਪਣੇ 16 ਬੱਸ ਟਰਮੀਨਲਾਂ ਦਾ ਸੰਚਾਲਨ ਅਤੇ ਰੱਖ-ਰਖਾਅ ਨਿੱਜੀ ਕੰਪਨੀਆਂ ਨੂੰ ਸੌਂਪਣ ਜਾ ਰਹੀ ਹੈ। ਸੰਚਾਲਨ ਅਤੇ ਰੱਖ-ਰਖਾਅ ਨੀਤੀ ਦੇ ਤਹਿਤ, ਪ੍ਰਾਈਵੇਟ ਕੰਪਨੀਆਂ ਨੂੰ ਇਨ੍ਹਾਂ 16 ਬੱਸ ਟਰਮੀਨਲਾਂ ਦਾ ਪੂਰਾ ਰੱਖ-ਰਖਾਅ ਅਤੇ ਸੰਚਾਲਨ ਕਰਨ ਦਾ ਮੌਕਾ ਮਿਲੇਗਾ।


ਪ੍ਰਾਈਵੇਟ ਕੰਪਨੀਆਂ ਬੱਸ ਸਟੈਂਡ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਬੱਸ ਸਟੈਂਡ ਦੀ ਸਫਾਈ ਅਤੇ ਹੋਰ ਰੱਖ-ਰਖਾਅ ਦਾ ਕੰਮ ਵੀ ਕਰਨਗੀਆਂ। ਇਹ ਬੱਸ ਸਟੈਂਡ 2024 ਤੋਂ 2029 ਤੱਕ ਪੰਜ ਸਾਲਾਂ ਲਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪ ਦਿੱਤੇ ਜਾਣਗੇ।


ਇਨ੍ਹਾਂ ਬੱਸ ਟਰਮੀਨਲਾਂ ਨੂੰ ਚਲਾਉਣ ਵਾਲੀਆਂ ਕੰਪਨੀਆਂ ਹਰ ਤਰ੍ਹਾਂ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਥਾਵਾਂ ਤੋਂ ਬੱਸ ਸਟੈਂਡ ਫੀਸ ਅਤੇ ਕਿਰਾਏ ਦੀ ਵਸੂਲੀ ਕਰਨਗੀਆਂ। ਇਸ ਤੋਂ ਇਲਾਵਾ ਪ੍ਰਾਈਵੇਟ ਵਾਹਨਾਂ ਤੋਂ ਪਾਰਕਿੰਗ ਫੀਸ ਵੀ ਵਸੂਲੀ ਜਾ ਸਕਦੀ ਹੈ ਅਤੇ ਬੱਸ ਅੱਡਿਆਂ ’ਤੇ ਬੱਸਾਂ ਵਾਲਿਆਂ ਤੋਂ ਵੀ ਨਾਈਟ ਪਾਰਕਿੰਗ ਫੀਸ ਵਸੂਲੀ ਜਾ ਸਕਦੀ ਹੈ।

Punjab News : ਜ਼ਮੀਨੀ ਹਕੀਕਤ ਤੋਂ ਧਿਆਨ ਭਟਕਾ ਰਹੇ ਸੀਐਮ ਮਾਨ, ਵਿਧਾਇਕ ਵੱਲੋਂ ਨਸ਼ਾ ਤਸਕਰ ਤੋਂ 40 ਲੱਖ ਲੈਣ 'ਤੇ ਐਕਸ਼ਨ ਕਿਉਂ ਨਹੀਂ: ਪਰਗਟ ਸਿੰਘ

 ਸਾਬਕਾ ਮੰਤਰੀ ਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ਾ ਵਿਰੋਧੀ ਰੈਲੀ 'ਤੇ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਮਾਨ ਵੱਲੋਂ ਜ਼ਮੀਨੀ ਹਕੀਕਤ ਤੋਂ ਭਟਕਾਇਆ ਜਾ ਰਿਹਾ ਹੈ। ਪਰਗਟ ਸਿੰਘ ਨੇ ਸਵਾਲ ਕੀਤਾ ਕਿ ਇੱਕ ਵਿਧਾਇਕ ਦੀਆਂ ਨਸ਼ਾ ਤਸਕਰ ਤੋਂ 40 ਲੱਖ ਰੁਪਏ ਲੈਣ ਦੀਆਂ ਰਿਪੋਰਟਾਂ ਮਗਰੋਂ ਵੀ ਸੀਐਮ ਮਾਨ ਚੁੱਪ ਕਿਉਂ ਹਨ। 

ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਇੱਕ ਵੱਡੀ ਕਾਰਵਾਈ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੁੰਨੀ ਨੋਟਿਸ ਪੇਜਿਆ ਹੈ। ਇਹ ਕਾਨੂੰਨੀ ਨੋਟਿਸ ਪੀਏਯੂ ਲੁਧਿਆਣਾ ਵਿੱਚ ਹੋਈ ਮਹਾ ਡਿਬੇਟ ਨੂੰ ਲੈ ਕੇ ਦਿੱਤਾ ਗਿਆ ਹੈ। 



ਮਹਾ ਡਿਬੇਟ ਵਿੱਚ ਸੀਐਮ ਭਗਵੰਤ ਮਾਨ ਨੇ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਸਨ। ਐਸਆਈਐਲ ਨਹਿਰ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ 'ਤੇ ਨਿੱਜੀ ਹਮਲੇ ਵੀ ਕੀਤੇ ਸਨ। ਜਿਸ ਦੇ ਖਿਲਾਫ਼ ਸੁਖਬੀਰ ਸਿੰਘ ਬਾਦਲ ਨੇ ਕਾਰਵਾਈ ਕਰਦੇ ਹੋਏ ਕਾਨੁੰਨੀ ਨੋਟਿਸ ਭੇਜਿਆ ਹੈ। 

Ludhiana News: ਤੜਕਸਾਰ ਹੀ ਵਾਪਰਿਆ ਭਿਆਨਕ ਸੜਕ ਹਾਦਸਾ, ਡਰਾਈਵਰ ਦੀ ਮੌਤ

ਸਮਰਾਲਾ-ਮਾਛੀਵਾੜਾ ਦੀ ਤਰਫੋਂ ਸਮਰਾਲਾ ਵੱਲ ਆ ਰਿਹਾ ਸਕਰੈਪ ਨਾਲ ਭਰਿਆ ਟਰੱਕ ਸਿਵਲ ਹਸਪਤਾਲ ਸਮਰਾਲਾ ਸਾਹਮਣੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਟਰੱਕ ਹਾਈ ਵੋਲਟੇਜ ਬਿਜਲੀ ਦੇ ਖੰਭੇ ਨੂੰ ਉਖਾੜਦਾ ਹੋਇਆ ਦੁਕਾਨ ਵਿੱਚ ਜਾ ਵੜਿਆ। ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

Punjab News : ਜ਼ਮੀਨੀ ਹਕੀਕਤ ਤੋਂ ਧਿਆਨ ਭਟਕਾ ਰਹੇ ਸੀਐਮ ਮਾਨ, ਵਿਧਾਇਕ ਵੱਲੋਂ ਨਸ਼ਾ ਤਸਕਰ ਤੋਂ 40 ਲੱਖ ਲੈਣ 'ਤੇ ਐਕਸ਼ਨ ਕਿਉਂ ਨਹੀਂ: ਪਰਗਟ ਸਿੰਘ

ਸਾਬਕਾ ਮੰਤਰੀ ਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ਾ ਵਿਰੋਧੀ ਰੈਲੀ 'ਤੇ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਮਾਨ ਵੱਲੋਂ ਜ਼ਮੀਨੀ ਹਕੀਕਤ ਤੋਂ ਭਟਕਾਇਆ ਜਾ ਰਿਹਾ ਹੈ। ਪਰਗਟ ਸਿੰਘ ਨੇ ਸਵਾਲ ਕੀਤਾ ਕਿ ਇੱਕ ਵਿਧਾਇਕ ਦੀਆਂ ਨਸ਼ਾ ਤਸਕਰ ਤੋਂ 40 ਲੱਖ ਰੁਪਏ ਲੈਣ ਦੀਆਂ ਰਿਪੋਰਟਾਂ ਮਗਰੋਂ ਵੀ ਸੀਐਮ ਮਾਨ ਚੁੱਪ ਕਿਉਂ ਹਨ। 

ਪਿਛੋਕੜ

Punjab Breaking News LIVE, 15 November, 2023:   ਪੰਜਾਬ ਸਰਕਾਰ ਦੀ ਸਿਫਾਰਿਸ਼ ‘ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਦੀ ਮੀਟਿੰਗ 20 ਅਕਤੂਬਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ। ਰਾਜਪਾਲ ਨੇ 28 ਫਰਵਰੀ ਨੂੰ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦਿੱਤੀ ਸੀ।


ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਬਜਟ ਇਜਲਾਸ ਮੁਲਤਵੀ ਕਰਨ ਦੀ ਸਿਫਾਰਿਸ਼ ਨਾ ਕਰਨ ਨੂੰ ਲੈ ਕੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਕਾਫੀ ਤਣਾਅ ਬਣਿਆ ਹੋਇਆ ਹੈ। ਇਸ ਤਣਾਅ ਕਾਰਨ ਰਾਜਪਾਲ ਨੇ 20 ਅਤੇ 21 ਅਕਤੂਬਰ ਨੂੰ ਸੱਦੇ ਗਏ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜਿਸ ਕਾਰਨ ਸਰਕਾਰ ਨੂੰ ਵਿਧਾਨ ਸਭਾ ਦੀ ਮੀਟਿੰਗ ਇੱਕ ਹੀ ਦਿਨ ਵਿੱਚ ਖਤਮ ਕਰਨੀ ਪਈ ਅਤੇ ਪੰਜਾਬ ਸਰਕਾਰ ਰਾਜਪਾਲ ਖਿਲਾਫ ਸੁਪਰੀਮ ਕੋਰਟ ਗਈ। ਸਾਢੇ ਅੱਠ ਮਹੀਨਿਆਂ ਦੌਰਾਨ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਸਮੇਤ ਤਿੰਨ ਵਾਰ ਸੈਸ਼ਨ ਬੁਲਾਇਆ। Punjab Assembly: ਸਾਢੇ 8 ਮਹੀਨਿਆਂ ਮਗਰੋਂ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ, ਰਾਜਪਾਲ ਨੇ ਮਨੀ ਬਿੱਲ ਨੂੰ ਦਿੱਤੀ ਮਨਜ਼ੂਰੀ


ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ 


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਇੱਕ ਵੱਡੀ ਕਾਰਵਾਈ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੁੰਨੀ ਨੋਟਿਸ ਪੇਜਿਆ ਹੈ। ਇਹ ਕਾਨੂੰਨੀ ਨੋਟਿਸ ਪੀਏਯੂ ਲੁਧਿਆਣਾ ਵਿੱਚ ਹੋਈ ਮਹਾ ਡਿਬੇਟ ਨੂੰ ਲੈ ਕੇ ਦਿੱਤਾ ਗਿਆ ਹੈ। 



ਮਹਾ ਡਿਬੇਟ ਵਿੱਚ ਸੀਐਮ ਭਗਵੰਤ ਮਾਨ ਨੇ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਸਨ। ਐਸਆਈਐਲ ਨਹਿਰ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ 'ਤੇ ਨਿੱਜੀ ਹਮਲੇ ਵੀ ਕੀਤੇ ਸਨ। ਜਿਸ ਦੇ ਖਿਲਾਫ਼ ਸੁਖਬੀਰ ਸਿੰਘ ਬਾਦਲ ਨੇ ਕਾਰਵਾਈ ਕਰਦੇ ਹੋਏ ਕਾਨੁੰਨੀ ਨੋਟਿਸ ਭੇਜਿਆ ਹੈ। ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ਖਿਲਾਫ਼ ਕੀਤੀ ਵੱਡੀ ਕਾਰਵਾਈ, ਭੇਜਿਆ ਕਾਨੂੰਨੀ ਨੋਟਿਸ


ਜ਼ਮੀਨੀ ਹਕੀਕਤ ਤੋਂ ਧਿਆਨ ਭਟਕਾ ਰਹੇ ਸੀਐਮ ਮਾਨ


 ਸਾਬਕਾ ਮੰਤਰੀ ਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ਾ ਵਿਰੋਧੀ ਰੈਲੀ 'ਤੇ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਮਾਨ ਵੱਲੋਂ ਜ਼ਮੀਨੀ ਹਕੀਕਤ ਤੋਂ ਭਟਕਾਇਆ ਜਾ ਰਿਹਾ ਹੈ। ਪਰਗਟ ਸਿੰਘ ਨੇ ਸਵਾਲ ਕੀਤਾ ਕਿ ਇੱਕ ਵਿਧਾਇਕ ਦੀਆਂ ਨਸ਼ਾ ਤਸਕਰ ਤੋਂ 40 ਲੱਖ ਰੁਪਏ ਲੈਣ ਦੀਆਂ ਰਿਪੋਰਟਾਂ ਮਗਰੋਂ ਵੀ ਸੀਐਮ ਮਾਨ ਚੁੱਪ ਕਿਉਂ ਹਨ। Punjab News : ਜ਼ਮੀਨੀ ਹਕੀਕਤ ਤੋਂ ਧਿਆਨ ਭਟਕਾ ਰਹੇ ਸੀਐਮ ਮਾਨ, ਵਿਧਾਇਕ ਵੱਲੋਂ ਨਸ਼ਾ ਤਸਕਰ ਤੋਂ 40 ਲੱਖ ਲੈਣ 'ਤੇ ਐਕਸ਼ਨ ਕਿਉਂ ਨਹੀਂ: ਪਰਗਟ ਸਿੰਘ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.