Punjab Breaking News LIVE: 'ਕਾਂਗਰਸ 'ਚ ਭਾਜਪਾ ਦਾ ਜਾਸੂਸ ਸੀ ਸੁਨੀਲ ਜਾਖੜ', CM ਭਗਵੰਤ ਮਾਨ ਨੇ ਸ਼ੁਰੂ ਕੀਤਾ 'ਸਕੂਲ ਆਫ ਐਮੀਨੈਂਸ' ਪ੍ਰਾਜੈਕਟ, 23 ਤੇ 24 ਜਨਵਰੀ ਨੂੰ ਪੰਜਾਬ 'ਚ ਮੀਂਹ ਤੇ ਗੜ੍ਹੇ ਪੈਣ ਦੀ ਚੇਤਾਵਨੀ
Punjab Breaking News LIVE: 'ਕਾਂਗਰਸ 'ਚ ਭਾਜਪਾ ਦਾ ਜਾਸੂਸ ਸੀ ਸੁਨੀਲ ਜਾਖੜ', CM ਭਗਵੰਤ ਮਾਨ ਨੇ ਸ਼ੁਰੂ ਕੀਤਾ 'ਸਕੂਲ ਆਫ ਐਮੀਨੈਂਸ' ਪ੍ਰਾਜੈਕਟ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਮੀਂਹ
Background
Partap Singh Bajwa Remark Over Sunil Jakhar: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਭਾਜਪਾ ਆਗੂ ਸੁਨੀਲ ਜਾਖੜ (Sunil Jakhar) 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੂੰ Mole ਕਿਹਾ ਹੈ। ਸ਼ਨੀਵਾਰ (21 ਜਨਵਰੀ) ਨੂੰ ਬਾਜਵਾ ਨੇ ਕਿਹਾ ਕਿ ਜਦੋਂ ਸੁਨੀਲ ਜਾਖੜ ਕਾਂਗਰਸ ਵਿਚ ਸਨ, ਉਦੋਂ ਵੀ ਬਹੁਤ ਸਾਰੇ ਲੋਕ ਜਾਣਦੇ ਸਨ ਕਿ ਉਹ ਭਾਜਪਾ ਦਾ 'ਜਾਸੂਸ' ਸੀ ਜੋ ਪਾਰਟੀ ਨੂੰ ਅਸਥਿਰ ਕਰਨ ਦਾ ਕੰਮ ਕਰ ਰਿਹਾ ਸੀ। ਬਾਜਵਾ ਦੀ ਇਹ ਟਿੱਪਣੀ ਜਾਖੜ ਵੱਲੋਂ ਮਨਮੋਹਨ ਸਿੰਘ ਨੂੰ 'ਸੂਡੋ' ਪ੍ਰਧਾਨ ਮੰਤਰੀ ਕਹਿਣ ਦਾ ਦੋਸ਼ ਲਾਉਣ ਦੇ ਇੱਕ ਦਿਨ ਬਾਅਦ ਆਈ ਹੈ।
ਪ੍ਰਤਾਪ ਸਿੰਘ ਬਾਜਵਾ ਦਾ ਬਿਆਨ
ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਇੱਕ ਬਿਆਨ ਵਿੱਚ ਕਿਹਾ, "ਜਦੋਂ ਜਾਖੜ ਕਾਂਗਰਸ ਪਾਰਟੀ ਵਿੱਚ ਸਨ, ਉਦੋਂ ਵੀ ਪਾਰਟੀ ਦੇ ਅੰਦਰ ਹਰ ਕੋਈ ਜਾਣਦਾ ਸੀ ਕਿ ਉਹ ਭਾਜਪਾ ਦੀ ਕੱਠਪੁਤਲੀ ਅਤੇ ਜਾਸੂਸ ਸੀ।" ਬਾਜਵਾ ਨੇ ਦੋਸ਼ ਲਾਇਆ, "ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਨੇੜਤਾ ਵੀ ਚੰਗੀ ਤਰ੍ਹਾਂ ਜਾਣੀ ਜਾਂਦੀ ਹੈ ਅਤੇ ਕਿਸ ਤਰ੍ਹਾਂ ਇਨ੍ਹਾਂ ਦੋਵਾਂ ਨੇ ਕਾਂਗਰਸ ਪਾਰਟੀ ਨੂੰ ਅਸਥਿਰ ਕਰਨ ਲਈ ਭਾਜਪਾ ਨਾਲ ਗੁਪਤ ਤੌਰ 'ਤੇ ਮਿਲੀਭੁਗਤ ਕੀਤੀ ਸੀ।"
CM ਭਗਵੰਤ ਮਾਨ ਨੇ ਸ਼ੁਰੂ ਕੀਤਾ 'ਸਕੂਲ ਆਫ ਐਮੀਨੈਂਸ'
School of Eminence Starts in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ਨੀਵਾਰ ਨੂੰ ਆਪਣੀ ਸਰਕਾਰ ਦੇ ਪਹਿਲੇ ਪ੍ਰਾਜੈਕਟ 'ਸਕੂਲ ਆਫ਼ ਐਮੀਨੈਂਸ' ਦੀ ਸ਼ੁਰੂਆਤ ਕਰਦਿਆਂ ਕਿਹਾ, ਇਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਇੱਕ 'ਇਨਕਲਾਬੀ' ਕਦਮ ਹੈ। ‘ਸਕੂਲ ਆਫ਼ ਐਮੀਨੈਂਸ’ ਪ੍ਰਾਜੈਕਟ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮੁੜ ਸੁਰਜੀਤ ਕਰਨਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਜ਼ਿੰਮੇਵਾਰ ਨਾਗਰਿਕ ਬਣ ਸਕਣ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਾਈਚਾਰਕ ਸ਼ਮੂਲੀਅਤ ਇਸ ਦੇ ਪੰਜ ਥੰਮ ਹਨ।
117 ਸਰਕਾਰੀ ਸਕੂਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ
'ਸਕੂਲ ਆਫ਼ ਐਮੀਨੈਂਸ' ਪ੍ਰੋਜੈਕਟ ਤਹਿਤ 23 ਜ਼ਿਲ੍ਹਿਆਂ ਦੇ 117 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਕਰੀਅਰ ਨਾਲ ਸਬੰਧਤ ਕਾਉਂਸਲਿੰਗ ਤੋਂ ਇਲਾਵਾ, ਅਧਿਆਪਨ ਦੇ ਨਵੀਨਤਾਕਾਰੀ ਤਰੀਕਿਆਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਪੇਸ਼ੇਵਰ ਪ੍ਰੀਖਿਆਵਾਂ ਲਈ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾਵੇਗਾ।
ਸਪੀਕਰ ਸੰਧਵਾਂ ਨੇ ਖੇਡਾਂ ਦੇ ਖੇਤਰ 'ਚ ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦਿ੍ਰੜਤਾ ਨਾਲ ਮਿਹਨਤ ਕਰਨ ਦੀ ਕੀਤੀ ਅਪੀਲ
ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ਵਿੱਚੋਂ ਤਮਗੇ ਹਾਸਲ ਕਰਨ ਵਾਲੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਦਾ ਪ੍ਰਸੰਸ਼ਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕਰਨ ਮੌਕੇ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਸਖ਼ਤ ਕਾਰਵਾਈ
ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 234 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 11364 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।






















