Punjab Breaking News LIVE : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਪੁਲਿਸ ਦਾ ਨਵਾਂ ਪੈਂਤੜਾ, ਬਟਾਲਾ ਤੇ ਅੰਮ੍ਰਿਤਸਰ ਮਗਰੋਂ ਹੁਣ ਪਟਿਆਲਾ 'ਚ ਲੱਗੇ ਪੋਸਟਰ
Punjab Breaking News LIVE : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਪੁਲਿਸ ਦਾ ਨਵਾਂ ਪੈਂਤੜਾ, ਬਟਾਲਾ ਤੇ ਅੰਮ੍ਰਿਤਸਰ ਮਗਰੋਂ ਹੁਣ ਪਟਿਆਲਾ 'ਚ ਲੱਗੇ ਪੋਸਟਰ, ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਵਿਸਾਖੀ
Background
Punjab Breaking News LIVE Updates : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬੁਝਾਰਤ ਬਣੀ ਹੋਈ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਹੁਣ ਨਵਾਂ ਪੈਂਤੜਾ ਖੇਡ ਰਹੀ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਲੋਕਾਂ ਤੋਂ ਸਹਿਯੋਗ ਮੰਗ ਰਹੀ ਹੈ। ਇਸ ਲਈ ਇਨਾਮ ਦਾ ਲਾਲਚ ਵੀ ਦਿੱਤਾ ਜਾ ਰਿਹਾ ਹੈ।
ਇਸ ਤਹਿਤ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਾ ਕੇ ਲੋਕਾਂ ਤੋਂ ਸਹਿਯੋਗ ਮੰਗ ਰਹੀ ਹੈ। ਬਟਾਲਾ ਤੇ ਅੰਮ੍ਰਿਤਸਰ ਮਗਰੋਂ ਹੁਣ ਪਟਿਆਲਾ ਵਿੱਚ ਵੀ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਾਏ ਗਏ ਹਨ। ਇਹ ਪੋਸਟਰ ਪਟਿਆਲਾ ਦੇ ਦੁਖ ਨਿਵਾਰਨ ਗੁਰਦੁਆਰੇ ਦੇ ਬਾਹਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ 'ਤੇ ਸੂਚਨਾ ਦੇਣ ਵਾਲੇ ਨੂੰ ਯੋਗ ਇਨਾਮ ਦੇਣ ਦੀ ਗੱਲ ਕਹੀ ਗਈ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਬਟਾਲਾ ਤੇ ਫਿਰ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਗਏ ਸਨ। ਉਸ ਤੋਂ ਬਾਅਦ ਇਹ ਪੋਸਟਰ ਅਟਾਰੀ ਬਾਰਡਰ 'ਤੇ ਹੀ ਚਿਪਕਾਏ ਗਏ ਸੀ। ਹੁਣ ਇਹ ਪੋਸਟਰ ਪਟਿਆਲਾ ਵਿੱਚ ਵੀ ਲਗਾ ਦਿੱਤੇ ਗਏ ਹਨ। ਪੁਲਿਸ ਨੇ ਦੋ ਫ਼ੋਨ ਨੰਬਰ 9872575156 ਤੇ 8288075637 ਜਾਰੀ ਕੀਤੇ ਹਨ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ 18 ਮਾਰਚ ਨੂੰ ਫਰਾਰ ਹੋਏ ਸਨ। ਪੁਲਿਸ ਮੁਤਾਬਕ ਪਪਲਪ੍ਰੀਤ ਸਿੰਘ ਹੀ ਅੰਮ੍ਰਿਤਪਾਲ ਸਿੰਘ ਨੂੰ ਛੁਪਾਉਣ ਵਿੱਚ ਮਦਦ ਕਰ ਰਿਹਾ ਸੀ। ਅੰਮ੍ਰਿਤਪਾਲ ਸਿੰਘ ਜਿਨ੍ਹਾਂ ਲੋਕਾਂ ਕੋਲ ਵੀ ਗਿਆ, ਉਹ ਸਾਰੇ ਪਪਲਪ੍ਰੀਤ ਸਿੰਘ ਦੇ ਕਰੀਬੀ ਸਨ। ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪੁਲਿਸ ਅੰਮ੍ਰਿਤਪਾਲ ਸਿੰਘ 'ਤੇ ਦਬਾਅ ਵਧਾ ਰਹੀ ਹੈ।
Vaisakhi 2023: ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਵਿਸਾਖੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼
ਅੱਜ ਪੰਜਾਬ ਵਿੱਚ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੈਂ ਸਾਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਇਸ ਪੁਰਬ ਦੀ ਵਧਾਈ ਦਿੰਦਾ ਹਾਂ।
ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਅਪਰੈਲ ਤੋਂ ਵਿਸਾਖੀ ਤੇ ਖਾਲਸਾ ਸਾਜਣਾ ਦਿਵਸ ਦੇ ਸਮਾਗਮ ਸ਼ੁਰੂ ਹੋਏ ਹਨ। ਇਹ ਪ੍ਰੋਗਰਾਮ 15 ਅਪਰੈਲ ਤੱਕ ਚੱਲ਼ਣਗੇ। ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਹਨ।
Punjab News: ਖਾਕੀ ਵਿੱਚ 'ਲੁਟੇਰੇ' ! 5000 ਦੀ ਰਿਸ਼ਵਤ ਲੈਂਦਾ ASI ਆਇਆ ਵਿਜੀਲੈਂਸ ਦੇ ਅੜਿੱਕੇ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
Punjab News: ਕਣਕ ਦੀ ਕਟਾਈ ਕਰ ਰਹੀ ਕੰਬਾਈਨ ਨੂੰ ਲੱਗੀ ਅੱਗ, ਸੜ ਕੇ ਸੁਆਹ
ਪਿੰਡ ਧੁਨਕੀਆ ਵਿੱਚ ਫ਼ਸਲ ਦੀ ਕਟਾਈ ਕਰ ਰਹੀ ਕੰਬਾਈਨ ਨੂੰ ਅੱਗ ਲੱਗ ਗਈ। ਹਾਸਲ ਜਾਣਕਾਰੀ ਮੁਤਾਬਕ ਕਣਕ ਦਾ ਸੀਜ਼ਨ ਚੱਲ਼ ਰਿਹਾ ਹੈ। ਹੁਣ ਕਣਕ ਦੀ ਫਸਲ ਦੀ ਕਟਾਈ ਚੱਲ ਰਹੀ ਹੈ। ਇਸ ਤਹਿਤ ਇੱਕ ਖਬਰ ਪਿੰਡ ਧੁਨਕੀਆ ਤੋਂ ਸਾਹਮਣੇ ਆਈ ਹੈ। ਇੱਥੇ ਕਣਕ ਦੀ ਫਸਲ ਦੀ ਕਟਾਈ ਕਰ ਰਹੀ ਕੰਬਾਇਨ ਨੂੰ ਅੱਗ ਲੱਗ ਗਈ ਹੈ।






















