ਪੜਚੋਲ ਕਰੋ

Punjab Breaking News LIVE: ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, 2060 ਨਵੇਂ ਮਾਮਲੇ, ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ,ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ, ਮਾਸਟਰ ਮਾਇੰਡ ਹਾਲੇ ਵੀ ਫਰਾਰ!

Punjab Breaking News LIVE update : ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, 2060 ਨਵੇਂ ਮਾਮਲੇ, ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ,ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ, ਮਾਸਟਰ ਮਾਇੰਡ ਹਾਲੇ ਵੀ ਫਰਾਰ!

LIVE

Key Events
Punjab Breaking News LIVE:  ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, 2060 ਨਵੇਂ ਮਾਮਲੇ, ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ,ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ, ਮਾਸਟਰ ਮਾਇੰਡ ਹਾਲੇ ਵੀ ਫਰਾਰ!

Background

Punjab Breaking News LIVE, 07 November, 2023: ਸੂਬੇ ਵਿੱਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ। ਸੂਬੇ 'ਚ 2060 ਥਾਵਾਂ 'ਤੇ ਪਰਾਲੀ ਸਾੜੀ ਗਈ ਜਦਕਿ ਸਾਲ 2022 'ਚ ਇਸ ਦਿਨ ਹੀ ਪਰਾਲੀ ਸਾੜਨ ਦੇ 599 ਮਾਮਲੇ ਸਾਹਮਣੇ ਆਏ ਸਨ। ਇਸ ਨਾਲ ਮੌਜੂਦਾ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 19463 ਹੋ ਗਈ ਹੈ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਮਾੜੀ ਸ਼੍ਰੇਣੀ ਵਿੱਚ ਰਿਹਾ।

ਸਰਕਾਰ ਦੇ ਦਾਅਵਿਆਂ ਦੇ ਉਲਟ ਸੋਮਵਾਰ ਨੂੰ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ ਗਈ ਅਤੇ 2060 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 509 ਮਾਮਲੇ ਸੰਗਰੂਰ ਤੋਂ ਸਾਹਮਣੇ ਆਏ ਹਨ, ਜਦੋਂ ਕਿ 195 ਮਾਨਸਾ, 110 ਮੋਗਾ, 122 ਫਰੀਦਕੋਟ, 146 ਫ਼ਿਰੋਜ਼ਪੁਰ, 210 ਬਠਿੰਡਾ, 189 ਬਰਨਾਲਾ, 70 ਜਲੰਧਰ, 61 ਕਪੂਰਥਲਾ, 89 ਲੁਧਿਆਣਾ, 77 ਮੁਕਤਸਰ, 89 ਪਟਿਆਲਾ ਅਤੇ 47 ਮਾਮਲੇ ਤਰਨਤਾਰਨ ਤੋਂ ਸਾਹਮਣੇ ਆਏ ਹਨ। Punjab News: ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, 2060 ਨਵੇਂ ਮਾਮਲੇ, ਖਰਾਬ ਸ਼੍ਰੇਣੀ ਵਿੱਚ ਕਈ ਸ਼ਹਿਰਾਂ ਦੀ ਹਵਾ 

ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ, ਮੋਹਾਲੀ ਵਿੱਚ ਰੱਖਿਆ ਪ੍ਰੋਗਰਾਮ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੀਤ ਹੇਅਰ ਦਾ ਵਿਆਹ ਡਾ: ਗੁਰਵੀਨ ਕੌਰ ਨਾਲ ਹੋਣ ਜਾ ਰਿਹਾ ਹੈ। ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਰੱਖਿਆ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ 'ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਗੁਰਮੀਤ ਸਿੰਘ ਪੰਜਾਬ ਦੀ 'ਆਪ' ਸਰਕਾਰ 'ਚ ਖੇਡ ਮੰਤਰੀ ਹਨ। Meet Hayer Marriage: ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ, ਮੋਹਾਲੀ ਵਿੱਚ ਰੱਖਿਆ ਪ੍ਰੋਗਰਾਮ, ਕੇਜਰੀਵਾਲ ਸਮੇਤ ਵੱਡੇ ਲੀਡਰਾਂ ਦੇ ਪਹੁੰਚਣ ਦੀ ਉਮੀਦ

ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ

ਲੁਧਿਆਣ ਮੰਡੀ ਟੈਂਡਰ ਘੁਟਾਲੇ ਮਾਮਲੇ ਵਿੱਚ  ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਇੱਕ ਹੋਰ ਕਰੀਬੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਨਾਜ਼ ਮੰਡੀ ਘੁਟਾਲੇ ਵਿੱਚ ਹੁਣ ਤੱਕ 13 ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ। ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। Mandi Tender Scam: ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ, ਮਾਸਟਰ ਮਾਇੰਡ ਹਾਲੇ ਵੀ ਫਰਾਰ !

12:57 PM (IST)  •  07 Nov 2023

Punjab News: ED ਦੇ ਘੇਰੇ 'ਚ ਆਏ AAP ਵਿਧਾਇਕ ਦੀ ਵਧੀ ਦਿਲ ਦੀ ਧੜਕਨ, PGI ਕੀਤਾ ਦਾਖਲ

ਕਹਿੰਦੇ ਨੇ ਕਿ ਜਦੋਂ ਭਾਰਤੀ ਏਜੰਸੀਆਂ ਕਿਸੇ ਬੰਦੇ ਨੂੰ ਘੇਰਾ ਪਾਉਂਦੀਆਂ ਹਨ ਤਾਂ ਵੱਡੇ ਵੱਡੇ ਦੇ ਪਸੀਨੇ ਛੁੱਟ ਜਾਂਦੇ ਹਨ। ਅਜਿਹਾ ਹੀ ਹਾਲ ਪੰਜਾਬ ਵਿੱਚ ਦੇਖਣ ਨੂੰ ਮਿਲਿਆ ਹੈ। ਬੀਤੇ ਦਿਨ ਈਡੀ ਨੇ ਅਮਰਗੜ੍ਹ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ  ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਰਾਤ ਨੂੰ ਅਚਾਨਕ ਉਹਨਾਂ ਦੀ ਸਿਹਤ ਵਿਗੜ ਗਈ। ਜਿਸ ਕਰਕੇ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਉਣਾ ਪਿਆ ਹੈ। 

12:55 PM (IST)  •  07 Nov 2023

Stubble Burning: ਸੁਪਰੀਮ ਕੋਰਟ ਨੇ ਪਾਈ ਪੰਜਾਬ ਸਰਕਾਰ ਨੂੰ ਝਾੜ-ਕਿਹਾ, ਕਿਸੇ ਵੀ ਕੀਮਤ 'ਤੇ ਪਰਾਲੀ ਸਾੜਨਾ ਕਰਵਾਓ ਬੰਦ

ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਹੈ ਕਿ ਹਰ ਸਮੇਂ ਰਾਜਨੀਤੀ ਨਹੀਂ ਕੀਤੀ ਜਾ ਸਕਦੀ। ਪਰਾਲੀ ਸਾੜਨ 'ਤੇ ਪਾਬੰਦੀ ਲਾਉਣੀ ਪਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਆਸੀ ਜੰਗ ਦਾ ਮੈਦਾਨ ਨਹੀਂ ਹੈ। ਸਿਆਸੀ ਦੋਸ਼ਾਂ ਦੀ ਖੇਡ ਨੂੰ ਬੰਦ ਕਰੋ ਅਤੇ ਤੁਸੀਂ ਇਸਨੂੰ ਦੂਜਿਆਂ 'ਤੇ ਨਹੀਂ ਥੋਪ ਸਕਦੇ ਹੋ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ ਪਰ ਇਸਨੂੰ ਰੋਕਿਆ ਜਾਣਾ ਚਾਹੀਦਾ ਹੈ। ਕੁਝ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ?

11:36 AM (IST)  •  07 Nov 2023

DGP Punjab: ਗੌਰਵ ਯਾਦਵ ਦੀ ਨਿਯੁਕਤੀ ਖ਼ਤਰੇ 'ਚ ! CAT ਅੱਗੇ ਸਾਬਕਾ ਡੀਜੀਪੀ ਭਾਵਰਾ ਨੇ ਕੀਤੇ ਵੱਡੇ ਖੁਲਾਸੇ, ਦੱਸਿਆ ਕਿਵੇਂ ਕਰਿਆ ਇੱਕ ਪਾਸੇ

ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ ਲੈ ਕੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿੱਚ ਪਟੀਸ਼ਨ 'ਤੇ ਸੁਣਵਾਈ ਹੋਈ, ਜਿਸ ਦੌਰਾਨ ਕੈਟ ਨੇ ਕੇਂਦਰ ਸਰਵਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਦੇ ਖਿਲਾਫ਼ ਪਟੀਸ਼ਨ ਸਾਬਕਾ ਡੀਜਪੀ ਵੀਰੇਸ਼ ਕੁਮਾਰ ਭਾਵਰਾ ਨੇ ਪਾਈ ਹੋਈ ਹੈ। ਇਸ ਪਟੀਸ਼ਨ 'ਤੇ ਕੈਟ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ), ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਜਿਸ 'ਤੇ ਹੁਣ 15 ਦਸੰਬਰ ਨੂੰ ਸੁਣਵਾਈ ਹੋਵੇਗੀ।

11:26 AM (IST)  •  07 Nov 2023

Meet Hayer Marriage: ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ, ਮੋਹਾਲੀ ਵਿੱਚ ਰੱਖਿਆ ਪ੍ਰੋਗਰਾਮ, ਕੇਜਰੀਵਾਲ ਸਮੇਤ ਵੱਡੇ ਲੀਡਰਾਂ ਦੇ ਪਹੁੰਚਣ ਦੀ ਉਮੀਦ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੀਤ ਹੇਅਰ ਦਾ ਵਿਆਹ ਡਾ: ਗੁਰਵੀਨ ਕੌਰ ਨਾਲ ਹੋਣ ਜਾ ਰਿਹਾ ਹੈ। ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਰੱਖਿਆ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ 'ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਗੁਰਮੀਤ ਸਿੰਘ ਪੰਜਾਬ ਦੀ 'ਆਪ' ਸਰਕਾਰ 'ਚ ਖੇਡ ਮੰਤਰੀ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget