Punjab Breaking News LIVE: ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, 2060 ਨਵੇਂ ਮਾਮਲੇ, ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ,ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ, ਮਾਸਟਰ ਮਾਇੰਡ ਹਾਲੇ ਵੀ ਫਰਾਰ!
Punjab Breaking News LIVE update : ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, 2060 ਨਵੇਂ ਮਾਮਲੇ, ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ,ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ, ਮਾਸਟਰ ਮਾਇੰਡ ਹਾਲੇ ਵੀ ਫਰਾਰ!
ਕਹਿੰਦੇ ਨੇ ਕਿ ਜਦੋਂ ਭਾਰਤੀ ਏਜੰਸੀਆਂ ਕਿਸੇ ਬੰਦੇ ਨੂੰ ਘੇਰਾ ਪਾਉਂਦੀਆਂ ਹਨ ਤਾਂ ਵੱਡੇ ਵੱਡੇ ਦੇ ਪਸੀਨੇ ਛੁੱਟ ਜਾਂਦੇ ਹਨ। ਅਜਿਹਾ ਹੀ ਹਾਲ ਪੰਜਾਬ ਵਿੱਚ ਦੇਖਣ ਨੂੰ ਮਿਲਿਆ ਹੈ। ਬੀਤੇ ਦਿਨ ਈਡੀ ਨੇ ਅਮਰਗੜ੍ਹ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਰਾਤ ਨੂੰ ਅਚਾਨਕ ਉਹਨਾਂ ਦੀ ਸਿਹਤ ਵਿਗੜ ਗਈ। ਜਿਸ ਕਰਕੇ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਉਣਾ ਪਿਆ ਹੈ।
ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਹੈ ਕਿ ਹਰ ਸਮੇਂ ਰਾਜਨੀਤੀ ਨਹੀਂ ਕੀਤੀ ਜਾ ਸਕਦੀ। ਪਰਾਲੀ ਸਾੜਨ 'ਤੇ ਪਾਬੰਦੀ ਲਾਉਣੀ ਪਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਆਸੀ ਜੰਗ ਦਾ ਮੈਦਾਨ ਨਹੀਂ ਹੈ। ਸਿਆਸੀ ਦੋਸ਼ਾਂ ਦੀ ਖੇਡ ਨੂੰ ਬੰਦ ਕਰੋ ਅਤੇ ਤੁਸੀਂ ਇਸਨੂੰ ਦੂਜਿਆਂ 'ਤੇ ਨਹੀਂ ਥੋਪ ਸਕਦੇ ਹੋ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ ਪਰ ਇਸਨੂੰ ਰੋਕਿਆ ਜਾਣਾ ਚਾਹੀਦਾ ਹੈ। ਕੁਝ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ?
ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਹੈ ਕਿ ਹਰ ਸਮੇਂ ਰਾਜਨੀਤੀ ਨਹੀਂ ਕੀਤੀ ਜਾ ਸਕਦੀ। ਪਰਾਲੀ ਸਾੜਨ 'ਤੇ ਪਾਬੰਦੀ ਲਾਉਣੀ ਪਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਆਸੀ ਜੰਗ ਦਾ ਮੈਦਾਨ ਨਹੀਂ ਹੈ। ਸਿਆਸੀ ਦੋਸ਼ਾਂ ਦੀ ਖੇਡ ਨੂੰ ਬੰਦ ਕਰੋ ਅਤੇ ਤੁਸੀਂ ਇਸਨੂੰ ਦੂਜਿਆਂ 'ਤੇ ਨਹੀਂ ਥੋਪ ਸਕਦੇ ਹੋ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ ਪਰ ਇਸਨੂੰ ਰੋਕਿਆ ਜਾਣਾ ਚਾਹੀਦਾ ਹੈ। ਕੁਝ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ?
ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ ਲੈ ਕੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿੱਚ ਪਟੀਸ਼ਨ 'ਤੇ ਸੁਣਵਾਈ ਹੋਈ, ਜਿਸ ਦੌਰਾਨ ਕੈਟ ਨੇ ਕੇਂਦਰ ਸਰਵਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਦੇ ਖਿਲਾਫ਼ ਪਟੀਸ਼ਨ ਸਾਬਕਾ ਡੀਜਪੀ ਵੀਰੇਸ਼ ਕੁਮਾਰ ਭਾਵਰਾ ਨੇ ਪਾਈ ਹੋਈ ਹੈ। ਇਸ ਪਟੀਸ਼ਨ 'ਤੇ ਕੈਟ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ), ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਜਿਸ 'ਤੇ ਹੁਣ 15 ਦਸੰਬਰ ਨੂੰ ਸੁਣਵਾਈ ਹੋਵੇਗੀ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੀਤ ਹੇਅਰ ਦਾ ਵਿਆਹ ਡਾ: ਗੁਰਵੀਨ ਕੌਰ ਨਾਲ ਹੋਣ ਜਾ ਰਿਹਾ ਹੈ। ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਰੱਖਿਆ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ 'ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਗੁਰਮੀਤ ਸਿੰਘ ਪੰਜਾਬ ਦੀ 'ਆਪ' ਸਰਕਾਰ 'ਚ ਖੇਡ ਮੰਤਰੀ ਹਨ।
ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇੱਕ ਥਾਣਾ ਮੁਖੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਸ ਗਿਆ। ਪੈਸੇ ਲੈਂਦਿਆਂ ਦੀ ਇਸ ਪੁਲਿਸ ਅਫ਼ਸਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਦਰਅਲਸ ਹੁਸ਼ਿਆਰਪੁਰ 'ਚ ਪੁਲਿਸ ਪ੍ਰਸ਼ਾਸਨ ਨੂੰ ਭਾਜੜ ਪੈ ਗਈ ਜਦੋਂ ਹੈ ਐੱਸਐੱਸਪੀ ਨੇ ਥਾਣਾ ਮਾਹਿਲਪੁਰ ਦੇ ਐੱਸਐੱਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ।
ਸੂਬੇ ਵਿੱਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ। ਸੂਬੇ 'ਚ 2060 ਥਾਵਾਂ 'ਤੇ ਪਰਾਲੀ ਸਾੜੀ ਗਈ ਜਦਕਿ ਸਾਲ 2022 'ਚ ਇਸ ਦਿਨ ਹੀ ਪਰਾਲੀ ਸਾੜਨ ਦੇ 599 ਮਾਮਲੇ ਸਾਹਮਣੇ ਆਏ ਸਨ। ਇਸ ਨਾਲ ਮੌਜੂਦਾ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 19463 ਹੋ ਗਈ ਹੈ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਮਾੜੀ ਸ਼੍ਰੇਣੀ ਵਿੱਚ ਰਿਹਾ।
ਲੁਧਿਆਣ ਮੰਡੀ ਟੈਂਡਰ ਘੁਟਾਲੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਇੱਕ ਹੋਰ ਕਰੀਬੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਨਾਜ਼ ਮੰਡੀ ਘੁਟਾਲੇ ਵਿੱਚ ਹੁਣ ਤੱਕ 13 ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ। ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ।
ਪਿਛੋਕੜ
Punjab Breaking News LIVE, 07 November, 2023: ਸੂਬੇ ਵਿੱਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ। ਸੂਬੇ 'ਚ 2060 ਥਾਵਾਂ 'ਤੇ ਪਰਾਲੀ ਸਾੜੀ ਗਈ ਜਦਕਿ ਸਾਲ 2022 'ਚ ਇਸ ਦਿਨ ਹੀ ਪਰਾਲੀ ਸਾੜਨ ਦੇ 599 ਮਾਮਲੇ ਸਾਹਮਣੇ ਆਏ ਸਨ। ਇਸ ਨਾਲ ਮੌਜੂਦਾ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 19463 ਹੋ ਗਈ ਹੈ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਮਾੜੀ ਸ਼੍ਰੇਣੀ ਵਿੱਚ ਰਿਹਾ।
ਸਰਕਾਰ ਦੇ ਦਾਅਵਿਆਂ ਦੇ ਉਲਟ ਸੋਮਵਾਰ ਨੂੰ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ ਗਈ ਅਤੇ 2060 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 509 ਮਾਮਲੇ ਸੰਗਰੂਰ ਤੋਂ ਸਾਹਮਣੇ ਆਏ ਹਨ, ਜਦੋਂ ਕਿ 195 ਮਾਨਸਾ, 110 ਮੋਗਾ, 122 ਫਰੀਦਕੋਟ, 146 ਫ਼ਿਰੋਜ਼ਪੁਰ, 210 ਬਠਿੰਡਾ, 189 ਬਰਨਾਲਾ, 70 ਜਲੰਧਰ, 61 ਕਪੂਰਥਲਾ, 89 ਲੁਧਿਆਣਾ, 77 ਮੁਕਤਸਰ, 89 ਪਟਿਆਲਾ ਅਤੇ 47 ਮਾਮਲੇ ਤਰਨਤਾਰਨ ਤੋਂ ਸਾਹਮਣੇ ਆਏ ਹਨ। Punjab News: ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, 2060 ਨਵੇਂ ਮਾਮਲੇ, ਖਰਾਬ ਸ਼੍ਰੇਣੀ ਵਿੱਚ ਕਈ ਸ਼ਹਿਰਾਂ ਦੀ ਹਵਾ
ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ, ਮੋਹਾਲੀ ਵਿੱਚ ਰੱਖਿਆ ਪ੍ਰੋਗਰਾਮ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੀਤ ਹੇਅਰ ਦਾ ਵਿਆਹ ਡਾ: ਗੁਰਵੀਨ ਕੌਰ ਨਾਲ ਹੋਣ ਜਾ ਰਿਹਾ ਹੈ। ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਰੱਖਿਆ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ 'ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਗੁਰਮੀਤ ਸਿੰਘ ਪੰਜਾਬ ਦੀ 'ਆਪ' ਸਰਕਾਰ 'ਚ ਖੇਡ ਮੰਤਰੀ ਹਨ। Meet Hayer Marriage: ਖੇਡ ਮੰਤਰੀ ਮੀਤ ਹੇਅਰ ਦਾ ਅੱਜ ਵਿਆਹ, ਮੋਹਾਲੀ ਵਿੱਚ ਰੱਖਿਆ ਪ੍ਰੋਗਰਾਮ, ਕੇਜਰੀਵਾਲ ਸਮੇਤ ਵੱਡੇ ਲੀਡਰਾਂ ਦੇ ਪਹੁੰਚਣ ਦੀ ਉਮੀਦ
ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ
ਲੁਧਿਆਣ ਮੰਡੀ ਟੈਂਡਰ ਘੁਟਾਲੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਇੱਕ ਹੋਰ ਕਰੀਬੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਨਾਜ਼ ਮੰਡੀ ਘੁਟਾਲੇ ਵਿੱਚ ਹੁਣ ਤੱਕ 13 ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ। ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। Mandi Tender Scam: ਸਾਬਕਾ ਮੰਤਰੀ ਆਸ਼ੂ ਦੇ 13 ਕਰੀਬੀ ਗ੍ਰਿਫ਼ਤਾਰ, ਮਾਸਟਰ ਮਾਇੰਡ ਹਾਲੇ ਵੀ ਫਰਾਰ !
- - - - - - - - - Advertisement - - - - - - - - -