(Source: Poll of Polls)
Punjab Breaking News LIVE: ਸੂਬੇ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਅੱਜ ਪਵੇਗਾ ਮੀਂਹ!, ਰਾਜਪਾਲ ਨੇ ਤਿੰਨ ਅਹਿਮ ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਸੀਐਮ ਭਗਵੰਤ ਮਾਨ ਹੋਏ ਖੁਸ਼
Breaking News: ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਅੱਜ ਪਵੇਗਾ ਮੀਂਹ!, ਰਾਜਪਾਲ ਨੇ ਤਿੰਨ ਅਹਿਮ ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਸੀਐਮ ਮਾਨ ਹੋਏ ਖੁਸ਼, ਪੰਜਾਬ ਪੁਲਿਸ ਦੇ ਸੇਵਾਮੁਕਤੀ ਤੋਂ ਅੱਠ ਸਾਲ ਬਾਅਦ ਇੰਸਪੈਕਟਰ ਨੂੰ ਬਣਾਇਆ ਡੀਐਸਪੀ
LIVE
Background
Punjab Breaking News LIVE, 08 January, 2024: ਪੰਜਾਬ, ਹਰਿਆਣਾ (Punjab And Haryana) ਅਤੇ ਜੰਮੂ-ਕਸ਼ਮੀਰ (Jammu and Kashmir) ਸਮੇਤ ਉੱਤਰੀ ਭਾਰਤ 'ਚ ਸਰਦੀ (North India including Punjab) ਦੀ ਕਠੋਰਤਾ ਜਾਰੀ ਹੈ। ਸਵੇਰ ਵੇਲੇ ਸੰਘਣੀ ਧੁੰਦ (Dense fog) ਵੀ ਤਬਾਹੀ ਮਚਾ ਰਹੀ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਤਿੰਨ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ।
14 ਜਨਵਰੀ ਤੱਕ ਬੰਦ ਰਹਿਣਗੇ ਸਕੂਲ
ਇਸ ਦੇ ਨਾਲ ਹੀ ਪੰਜਾਬ 'ਚ ਸੀਤ ਲਹਿਰ ਕਾਰਨ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ 'ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਇਸ ਦੌਰਾਨ ਉਹਨਾਂ ਸੋਸ਼ਲ ਮੀਡੀਆ ਐਕਸ ਉੱਤੇ ਲਿਖਿਆ ਕਿ ਕੜਾਕੇ ਦੀ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਦਸਵੀਂ ਕਮਾਤ ਤੱਕ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ 8 ਤੋਂ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। Weather: ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਸੂਬੇ ਵਿੱਚ ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਰਾਜਪਾਲ ਨੇ ਤਿੰਨ ਅਹਿਮ ਬਿੱਲਾਂ ਨੂੰ ਦਿੱਤੀ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023, ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਬਿੱਲ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਬਿੱਲ ਲੋਕਾਂ ਨੂੰ ਫੌਰੀ ਅਤੇ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਉਦੇਸ਼ ਪੰਜਾਬ ਵਿੱਚ ਲੋੜੀਂਦੇ ਸੁਧਾਰਾਂ ਰਾਹੀਂ ਸਿਸਟਮ ਨੂੰ ਹੋਰ ਬਿਹਤਰ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਮਿਲਣ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਹੁਣ ਉਹ ਬੜੇ ਸੁਖਾਲੇ ਤੇ ਸੁਚੱਜੇ ਢੰਗ ਨਾਲ ਨਾਗਰਿਕ ਸੇਵਾਵਾਂ ਹਾਸਲ ਕਰ ਸਕਣਗੇ। Punjab Governor: ਰਾਜਪਾਲ ਨੇ ਤਿੰਨ ਅਹਿਮ ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਸੀਐਮ ਭਗਵੰਤ ਮਾਨ ਹੋਏ ਖੁਸ਼
Punjab News : ਪੰਜਾਬ ਪੁਲਿਸ ਦਾ ਕਾਰਨਾਮਾ! ਸੇਵਾਮੁਕਤੀ ਤੋਂ ਅੱਠ ਸਾਲ ਬਾਅਦ ਇੰਸਪੈਕਟਰ ਨੂੰ ਬਣਾਇਆ ਡੀਐਸਪੀ
ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ ਸੇਵਾਮੁਕਤ ਹੋਣ ਤੋਂ ਅੱਠ ਸਾਲ ਬਾਅਦ ਤਰੱਕੀ ਦੇ ਕੇ ਡੀਐਸਪੀ ਬਣਾਇਆ ਗਿਆ ਹੈ। ਪੰਜਾਬ ਪੁਲਿਸ ਦੇ ਇੰਸਪੈਕਟਰ ਸਤਨਾਮ ਸਿੰਘ ਤਰੱਕੀ ਨੂੰ ਉਡੀਕਦੇ ਹੋਏ 31 ਮਈ 2015 ਨੂੰ ਸੇਵਾਮੁਕਤ ਹੋ ਗਏ ਸੀ ਪਰ ਪੁਲਿਸ ਵਿਭਾਗ ਵੱਲੋਂ ਸੇਵਾਮੁਕਤੀ ਤੋਂ ਅੱਠ ਸਾਲ ਬਾਅਦ ਹੁਣ ਸਤਨਾਮ ਸਿੰਘ ਨੂੰ ਤਰੱਕੀ ਦੇ ਕੇ ਡੀਐਸਪੀ ਬਣਾਇਆ ਗਿਆ ਹੈ।
Chandigarh News: ਸ਼ਿਮਲਾ ਤੇ ਸ੍ਰੀਨਗਰ ਨਾਲੋਂ ਵੀ ਠੰਢਾ ਚੰਡੀਗੜ੍ਹ, ਧੜੰਮ ਕਰਕੇ ਡਿੱਗਿਆ ਤਾਪਮਾਨ
ਚੰਡੀਗੜ੍ਹ ਪਹਾੜੀ ਖੇਤਰਾਂ ਸ਼ਿਮਲਾ ਤੇ ਸ੍ਰੀਨਗਰ ਤੋਂ ਵੀ ਠੰਢਾ ਹੋ ਗਿਆ ਹੈ। ਐਤਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 11.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 14.8 ਡਿਗਰੀ ਤੇ ਸ੍ਰੀਨਗਰ ਦਾ 12.3 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ ਠੰਢੀਆਂ ਹਵਾਵਾਂ ਕਾਰਨ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਤੇ ਅਗਲੇ ਦੋ ਦਿਨਾਂ ਤੱਕ ਤਾਪਮਾਨ 'ਚ ਵਾਧੇ ਦਾ ਕੋਈ ਅਸਰ ਨਹੀਂ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲ ਸਕਦੀ ਹੈ।
BJP Punjab: ਭਾਜਪਾ ਚੋਣਾਂ ਲਈ ਤਿਆਰ, ਸੁਨੀਲ ਜਾਖੜ ਵਲੋਂ 31 ਸੈੱਲਾਂ ਦੇ ਕਨਵੀਨਰ ਨਿਯੁਕਤ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਜੇਪੀ ਨੱਡਾ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਪੰਜਾਬ ਭਾਜਪਾ ਦੇ ਲਗਭਗ 31 ਵੱਖ-ਵੱਖ ਸੈੱਲਾਂ ਦੇ ਕਨਵੀਨਰ ਅਤੇ ਕੋ-ਕਨਵੀਨਰ ਨਿਯੁਕਤ ਕੀਤੇ ਹਨ। ਸ੍ਰੀ ਜਾਖੜ ਵੱਲੋਂ ਜਾਰੀ 31 ਸੈੱਲਾਂ ਦੀ ਸੂਚੀ ਵਿੱਚ ਰੰਜਨ ਕਾਮਰਾ ਨੂੰ ਸਟੇਟ ਸੇਲਜ਼ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ ਅਤੇ ਰਾਹੁਲ ਮਹੇਸ਼ਵਰੀ ਨੂੰ ਸਟੇਟ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ।
Punjab Governor: ਰਾਜਪਾਲ ਨੇ ਤਿੰਨ ਅਹਿਮ ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਸੀਐਮ ਭਗਵੰਤ ਮਾਨ ਹੋਏ ਖੁਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023, ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਬਿੱਲ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ।
Weather: ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਸੂਬੇ ਵਿੱਚ ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਪੰਜਾਬ, ਹਰਿਆਣਾ (Punjab And Haryana) ਅਤੇ ਜੰਮੂ-ਕਸ਼ਮੀਰ (Jammu and Kashmir) ਸਮੇਤ ਉੱਤਰੀ ਭਾਰਤ 'ਚ ਸਰਦੀ (North India including Punjab) ਦੀ ਕਠੋਰਤਾ ਜਾਰੀ ਹੈ। ਸਵੇਰ ਵੇਲੇ ਸੰਘਣੀ ਧੁੰਦ (Dense fog) ਵੀ ਤਬਾਹੀ ਮਚਾ ਰਹੀ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਤਿੰਨ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ।